ਗਰਮ ਦੁੱਧ ''ਚ ਸ਼ਹਿਦ ਮਿਲਾ ਕੇ ਪੀਣ ਨਾਲ ਹੁੰਦੇ ਹਨ ਕਈ ਫਾਇਦੇ

08/13/2018 4:55:07 PM

ਜਲੰਧਰ— ਗਰਮ ਦੁੱਧ ਅਤੇ ਸ਼ਹਿਦ ਮਿਲਾ ਕੇ ਪੀਣ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਇਸ 'ਚ ਹੀਲਿੰਗ ਦਾ ਗੁਣ ਹੁੰਦਾ ਹੈ। ਇਹ ਤਾਂ ਸਾਰੇ ਹੀ ਜਾਣਦੇ ਹਨ ਕਿ ਦੁੱਧ ਅਤੇ ਸ਼ਹਿਜ ਦੋਵੇ ਹੀ ਸਿਹਤ ਲਈ ਵਰਦਾਨ ਤੋਂ ਘੱਟ ਨਹੀਂ ਹਨ ਪਰ ਇਨ੍ਹਾਂ ਦੋਵਾਂ ਨੂੰ ਇੱਕਠੇ ਮਿਲਾ ਕੇ ਪੀਣਾ ਸਿਹਤ ਲਈ ਬਹੁਤ ਹੀ ਵਧੀਆ ਹੈ। ਇਕ ਪਾਸੇ ਸ਼ਹਿਦ 'ਚ ਐਂਟੀ-ਆਕਸੀਡੈਂਟ, ਐਂਟੀ-ਬੈਕਟੀਰੀਅਲ ਅਤੇ ਐਂਟੀਫੰਗਲ ਗੁਣ ਪਾਏ ਜਾਂਦੇ ਹਨ। ਉੱਥੇ ਹੀ ਦੁੱਧ ਇਕ ਸੰਪੂਰਨ ਆਹਾਰ ਹੈ। ਇਸ 'ਚ ਵਿਟਾਮਿਨ-ਏ, ਵਿਟਾਮਿਨ-ਬੀ ਅਤੇ ਡੀ ਦੀ ਮਾਤਰਾ ਹੁੰਦੀ ਹੈ। ਇਸ ਤੋਂ ਇਲਾਵਾ ਇਸ 'ਚ ਕੈਲਸ਼ੀਅਮ ਅਤੇ ਪ੍ਰੋਟੀਨ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ। ਗਰਮ ਦੁੱਧ 'ਚ ਸ਼ਹਿਦ ਮਿਲਾ ਕੇ ਪੀਣ ਦੇ ਫਾਇਦਿਆਂ ਬਾਰੇ ਜਾਣਦੇ ਹਾਂ। 
1. ਗਰਮ ਦੁੱਧ 'ਚ ਸ਼ਹਿਦ ਮਿਲਾ ਕੇ ਪੀਣ ਨਾਲ ਤਣਾਅ ਦੂਰ ਹੁੰਦਾ ਹੈ। 
2. ਵਧੀਆ ਨੀਂਦ ਪਾਉਣ ਲਈ ਗਰਮ ਦੁੱਧ 'ਚ ਸ਼ਹਿਦ ਮਿਲਾ ਕੇ ਪੀਣ ਨਾਲ ਫਾਇਦਾ ਹੁੰਦਾ ਹੈ। ਸੌਂਣ ਤੇਂ ਇਕ ਘੰਟਾ ਪਹਿਲਾਂ ਗਰਮ ਦੁੱਧ 'ਚ ਸ਼ਹਿਦ ਮਿਲਾ ਕੇ ਪੀਣਾ ਫਾਇਦੇਮੰਦ ਹੁੰਦਾ ਹੈ। 
3. ਪਾਚਣ ਕਿਰਿਆ ਨੂੰ ਠੀਕ ਰੱਖਣ ਲੀ ਵੀ ਗਰਮ ਦੁੱਧ 'ਚ ਸ਼ਹਿਦ ਮਿਲਾ ਕੇ ਪੀਣਾ ਲਾਭਕਾਰੀ ਹੁੰਦਾ ਹੈ। ਇਸ ਨਾਲ ਕਬਜ਼ ਦੀ ਪਰੇਸ਼ਾਨੀ ਵੀ ਦੂਰ ਹੁੰਦੀ ਹੈ। 
4. ਹੱਡੀਆਂ ਨੂੰ ਮਜ਼ਬੂਤ ਰੱਖਣ ਲਈ ਵੀ ਦੁੱਧ ਦੇ ਨਾਲ ਸ਼ਹਿਦ ਮਿਲਾ ਕੇ ਪੀਣ ਨਾਲ ਫਾਇਦਾ ਹੁੰਦਾ ਹੈ। ਇਸ ਨੂੰ ਪੀਣ ਨਾਲ ਜੇਕਰ ਹੱਡੀਆਂ 'ਚ ਕੋਈ ਨੁਕਸਾਨ ਹੈ ਤਾਂ ਉਹ ਵੀ ਠੀਕ ਹੋ ਜਾਂਦਾ ਹੈ। 
5. ਦੁੱਧ 'ਚ ਸ਼ਹਿਦ ਮਿਲਾ ਕੇ ਪੀਣ ਨਾਲ ਸੋਚਣ ਦੀ ਸ਼ਕਤੀ 'ਚ ਵਾਧਾ ਹੁੰਦਾ ਹੈ।