ਸੌਣ ਤੋਂ ਪਹਿਲਾਂ ਜ਼ਰੂਰ ਕਰੋ ਇਸ ਚੀਜ਼ ਦਾ ਸੇਵਨ, ਸਰੀਰ ਦੇ ਕਈ ਰੋਗ ਹੋਣਗੇ ਦੂਰ
Tuesday, Feb 25, 2025 - 11:37 AM (IST)

ਹੈਲਥ ਡੈਸਕ- ਅੱਜ ਅਸੀਂ ਤੁਹਾਨੂੰ ਇਕ ਅਜਿਹੀ ਆਯੁਰਵੈਦਿਕ ਵਸਤੂ ਬਾਰੇ ਦੱਸਣ ਜਾ ਰਹੇ ਹਾਂ, ਜਿਸ ਨਾਲ ਤੁਸੀਂ ਕਈ ਬੀਮਾਰੀਆਂ ਤੋਂ ਛੁਟਕਾਰਾ ਪਾ ਸਕਦੇ ਹੋ। ਲੌਂਗ ਇਕ ਅਜਿਹੀ ਚੀਜ਼ ਹੈ ਜੋ ਖਾਣੇ ਦਾ ਸੁਆਦ ਵਧਾਉਣ ਦੇ ਨਾਲ-ਨਾਲ ਸਿਹਤ ਨੂੰ ਵੀ ਕਈ ਫਾਇਦੇ ਦਿੰਦਾ ਹੈ।ਲੌਂਗਾਂ ਦਾ ਤੇਲ ਸਦੀਆਂ ਤੋਂ ਐਂਟੀ-ਸੈਪਟਿਕ ਯਾਨੀ ਸੱਟ ਲੱਗਣ 'ਤੇ ਜ਼ਖਮ 'ਤੇ ਲਗਾਉਣ ਲਈ ਇਸਤੇਮਾਲ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- King Kohli ਦੀ ਵਿਰਾਟ ਪਾਰੀ ਪਿੱਛੇ ਪ੍ਰੇਮਾਨੰਦ ਮਹਾਰਾਜ ਦਾ ਹੱਥ, ਜਾਣੋ ਕੀ ਸੀ ਸਫ਼ਲਤਾ ਦਾ ਗੁਰੂਮੰਤਰ?
ਲੌਂਗਾਂ ਦੀ ਤਾਸੀਰ ਗਰਮ ਹੁੰਦੀ ਹੈ, ਇਸ ਲਈ ਸਰਦੀ-ਜ਼ੁਕਾਮ 'ਚ ਵੀ ਇਹ ਬਹੁਤ ਹੀ ਲਾਭਦਾਇਕ ਸਿੱਧ ਹੁੰਦਾ ਹੈ। ਰਾਤ ਨੂੰ ਸੌਣ ਤੋਂ ਪਹਿਲਾਂ ਦੋ ਲੌਂਗ ਖਾਣੇ ਚਾਹੀਦੇ ਹਨ। ਅਜਿਹਾ ਕਰਨ ਨਾਲ ਢਿੱਡ 'ਚ ਦਰਦ, ਸਿਰ ਦਰਦ, ਗਲੇ ਦਾ ਦਰਦ ਜਾਂ ਫਿਰ ਸਰੀਰ ਦੇ ਕਿਸੇ ਵੀ ਹਿੱਸੇ ਦਾ ਦਰਦ ਕੁਝ ਹੀ ਦਿਨਾਂ 'ਚ ਗਾਇਬ ਹੋ ਜਾਵੇਗਾ।
10 ਤੋਂ 12 ਲੌਂਗ ਪਾਣੀ 'ਚ ਉਬਾਲ ਕੇ ਲੌਂਗਾਂ ਵਾਲੀ ਚਾਹ ਬਣਾ ਲਵੋ। ਇਸ ਪਾਣੀ ਨੂੰ ਠੰਡਾ ਕਰਕੇ ਵਾਲ ਕਲਰ ਕਰਨ ਅਤੇ ਸ਼ੈਂਪੂ ਕਰਨ ਤੋਂ ਬਾਅਦ ਸਿਰ 'ਚ ਪਾਓ। ਇਸ ਨਾਲ ਤੁਹਾਡੇ ਵਾਲਾਂ ਦੀ ਖੂਬਸੂਰਤੀ ਹੋਰ ਵੀ ਵਧੇਗੀ।
ਇਹ ਵੀ ਪੜ੍ਹੋ-ਵਿਆਹੁਤਾ ਔਰਤਾਂ Google 'ਤੇ ਸਭ ਤੋਂ ਜ਼ਿਆਦਾ ਕੀ ਸਰਚ ਕਰਦੀਆਂ ਨੇ? ਰਹਿ ਜਾਓਗੇ ਹੈਰਾਨ
ਲੌਂਗ ਅੱਖਾਂ ਦੀ ਬਿਮਾਰੀ ਲਈ ਵੀ ਫਾਇਦੇਮੰਦ ਹੁੰਦਾ ਹੈ। ਜੇਕਰ ਕਿਸੇ ਨੂੰ ਰਤੌਧੀ ਰੋਗ ਹੈ ਤਾਂ ਬੱਕਰੀ ਦੇ ਦੁੱਧ 'ਚ ਲੌਂਗ ਮਿਲਾ ਕੇ ਅੱਖਾਂ ਦੇ ਹੇਠਾਂ ਲਗਾਉਣਾ ਚਾਹੀਦਾ ਹੈ।
ਜ਼ਹਿਰੀਲੇ ਕੀੜੇ ਦੇ ਕੱਟਣ 'ਤੇ ਜਾਂ ਸੱਟ ਲੱਗਣ 'ਤੇ ਜ਼ਖਮ ਹੋਣ ਅਤੇ ਫੰਗਲ ਇਨਫੈਕਸ਼ਨ 'ਤੇ ਲੌਂਗਾਂ ਦੇ ਤੇਲ ਦੀ ਵਰਤੋਂ ਕਰਨੀ ਚਾਹੀਦੀ ਹੈ। ਇਹ ਤੇਲ ਚਮੜੀ ਨਾਲ ਜੁੜੀਆਂ ਪਰੇਸ਼ਾਨੀਆਂ ਨੂੰ ਦੂਰ ਕਰਨ 'ਚ ਮਦਦਗਾਰ ਸਾਬਤ ਹੁੰਦਾ ਹੈ।
ਇਹ ਵੀ ਪੜ੍ਹੋ-Apple ਨੇ ਕਰਾ'ਤੀ ਮੌਜ! ਹੁਣ ਪੁਰਾਣੇ ਮਾਡਲਜ਼ 'ਚ ਵੀ ਮਿਲੇਗਾ iPhone 16 ਸੀਰੀਜ਼ ਵਾਲਾ ਇਹ ਕਮਾਲ ਦੀ ਫੀਚਰ
ਲੌਂਗਾਂ ਦਾ ਤੇਲ ਜੋੜਾਂ ਦੇ ਦਰਦਾਂ ਨੂੰ ਦੂਰ ਕਰਨ 'ਚ ਕਾਫੀ ਲਾਹੇਵੰਦ ਹੁੰਦਾ ਹੈ। ਰੋਜ਼ਾਨਾ ਲੌਂਗਾਂ ਦਾ ਤੇਲ ਲਗਾਉਣ ਨਾਲ ਜੋੜਾਂ ਦੇ ਦਰਦ ਤੋਂ ਛੁਟਕਾਰਾ ਮਿਲਦਾ ਹੈ।
ਲੌਂਗ ਸਿਰ ਦਰਦ ਨੂੰ ਵੀ ਠੀਕ ਕਰਨ 'ਚ ਮਦਦਗਾਰ ਸਾਬਤ ਹੁੰਦੇ ਹਨ। ਜਦੋਂ ਵੀ ਤੁਹਾਡੇ ਸਿਰ 'ਚ ਦਰਦ ਹੋਵੇ ਤਾਂ ਤੁਹਾਨੂੰ ਦੋ ਲੌਂਗ ਕੋਸੇ ਪਾਣੀ 'ਚ ਮਿਲਾ ਕੇ ਪੀ ਲਵੋ। ਅਜਿਹਾ ਕਰਨ ਨਾਲ ਸਿਰ ਦਰਦ ਤੋਂ ਛੁਟਕਾਰਾ ਮਿਲੇਗਾ।
ਇਹ ਵੀ ਪੜ੍ਹੋ-ਸਵੇਰੇ ਕੋਸੇ ਪਾਣੀ 'ਚ ਮਿਲਾ ਕੇ ਪੀਓ ਇਹ ਚੀਜ਼, ਹੋਣਗੇ ਬੇਮਿਸਾਲ ਲਾਭ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।