ਜੋੜਾਂ ਦਾ ਦਰਦ ਦੂਰ ਕਰਨ 'ਚ ਲਾਹੇਵੰਦ ਹੁੰਦੀ ਹੈ ਮੇਥੀ, ਜਾਣੋ ਹੋਰ ਵੀ ਬੇਮਿਸਾਲ ਫਾਇਦਿਆਂ ਬਾਰੇ

10/24/2022 5:40:12 PM

ਜਲੰਧਰ- ਮੇਥੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੀ ਹੈ। ਹਰੀ ਮੇਥੀ ਦੀ ਵਰਤੋਂ ਸਬਜ਼ੀ, ਜੂਸ ਅਤੇ ਪਰੌਂਠੇ ਦੇ ਤੌਰ 'ਤੇ ਕੀਤੀ ਜਾ ਸਕਦੀ ਹੈ, ਜੋ ਖਾਣੇ ਦਾ ਸੁਆਦ ਵਧਾਉਣ ਦੇ ਨਾਲ-ਨਾਲ ਸਿਹਤ ਲਈ ਵੀ ਲਾਹੇਵੰਦ ਹੁੰਦੀ ਹੈ। ਮੇਥੀ ਦੇ ਪੱਤਿਆਂ ’ਚ ਪ੍ਰੋਟੀਨ, ਕਾਰਬੋਹਾਈਡ੍ਰੇਟਸ, ਵਿਟਾਮਿਨ, ਖਣਿਜ ਤੱਤ ਅਤੇ ਹੋਰ ਬਹੁਤ ਸਾਰੇ ਅਲਕਾਲਈਡਜ਼ ਆਦਿ ਖ਼ੁਰਾਕੀ ਤੱਤ ਮਿਲਦੇ ਹਨ। ਹਰੀ ਮੇਥੀ ਪੇਟ ਦੀਆਂ ਸਮੱਸਿਆਵਾਂ ਤੋਂ ਨਿਜਾਤ ਦਿਵਾਉਣ ਦੇ ਨਾਲ-ਨਾਲ ਜੋੜਾਂ ਦਾ ਠੀਕ ਕਰਨ ਅਤੇ ਬਲੱਡ ਪ੍ਰੈਸ਼ਰ ਨੂੰ ਵੀ ਕੰਟਰੋਲ ਵਿਚ ਰੱਖਦੀ ਹੈ। ਆਓ ਜਾਣਦੇ ਹਾਂ ਮੇਥੀ ਖਾਣ ਦਾ ਫਾਇਦਿਆਂ ਬਾਰੇ। 

ਮੇਥੀ ਖਾਣ ਦੇ ਫਾਇਦੇ

1 ਜੋੜਾਂ ਦਾ ਦਰਦ ਕਰੇ ਦੂਰ 

ਮੇਥੀ ਦੇ ਬੀਜਾਂ ਦੀ ਤਰ੍ਹਾਂ ਹਰੀ ਮੇਥੀ ਦੀ ਸਬਜ਼ੀ ਬਣਾ ਕੇ ਖਾਣ ਨਾਲ ਵੀ ਜੋੜਾਂ ’ਚ ਹੋਣ ਵਾਲੀ ਦਰਦ ਠੀਕ ਹੋ ਜਾਂਦੀ ਹੈ। ਵੱਡੇ ਬਜ਼ੁਰਗਾਂ ਨੂੰ ਤੁਸੀਂ ਸਰਦੀਆਂ 'ਚ ਮੇਥੀ ਅਤੇ ਮੇਵੇ ਦੇ ਲੱਡੂ ਖਾਂਦੇ ਜ਼ਰੂਰ ਦੇਖਿਆ ਹੋਵੇਗਾ। ਉਹ ਇਹ ਸਭ ਇਸ ਕਰਕੇ ਖਾਂਦੇ ਹਨ, ਕਿਉਂਕਿ ਇਨ੍ਹਾਂ ਨਾਲ ਜੋੜਾਂ ਦੇ ਦਰਦ ਦੀ ਸਮੱਸਿਆ ਨਹੀਂ ਹੁੰਦੀ।

PunjabKesari

2 ਪੇਟ ਸਬੰਧੀ ਸਮੱਸਿਆਵਾਂ ਤੋਂ ਮਿਲਦਾ ਹੈ ਨਿਜਾਤ

ਮੇਥੀ ਪੇਟ ਸਬੰਧੀ ਸਮੱਸਿਆਵਾਂ ਜਿਵੇਂ ਕਬਜ਼, ਗੈਸ ਜਾਂ ਹੋਰ ਪੇਟ ਸਬੰਧੀ ਦਿੱਕਤਾਂ ਨੂੰ ਦੂਰ ਕਰਨ ਲਈ ਵਰਦਾਨ ਸਾਬਤ ਹੁੰਦੀ ਹੈ। ਮੇਥੀ ਦੀ ਸਬਜ਼ੀ ਖਾਣ ਨਾਲ ਪਾਚਨ ਤੰਤਰ ਸਹੀ ਢੰਗ ਨਾਲ ਕੰਮ ਕਰਨ ਲੱਗਦਾ ਹੈ। ਇਸ ਨਾਲ ਇਮਿਊਨ ਸਿਸਟਮ ਮਜ਼ਬੂਕ ਹੁੰਦਾ ਹੈ ਅਤੇ ਪੇਟ ਨਾਲ ਜੁੜੀਆਂ ਮੁਸ਼ਕਿਲਾਂ ਆਪਣੇ ਆਪ ਸਹੀ ਹੋਣ ਲੱਗਦੀਆਂ ਹਨ।   

PunjabKesari

3. ਡਾਇਬਿਟੀਜ਼ ਕਰੇ ਕੰਟਰੋਲ

ਡਾਇਬਿਟੀਜ਼ ਦੇ ਮਰੀਜ਼ਾਂ ਲਈ ਮੇਥੀ ਦਾ ਸੇਵਨ ਲਾਭਕਾਰੀ ਹੁੰਦਾ ਹੈ। ਜੇਕਰ ਤੁਸੀਂ ਡਾਇਬਿਟੀਜ਼ ਦੇ ਮਰੀਜ਼ ਹੋ ਤਾਂ ਰੋਜ਼ਾਨਾ ਮੇਥੀ ਦੀਆਂ ਪੱਤੀਆਂ ਦਾ ਰਸ ਕੱਢ ਕੇ ਪੀਓ ਤਾਂ ਇਸ ਨਾਲ ਵਧੀ ਹੋਈ ਸ਼ੂਗਰ ਕੰਟਰੋਲ 'ਚ ਰਹੇਗੀ।

ਸ਼ੂਗਰ ਤੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਦੀ ਹੈ ‘ਮੂੰਗੀ ਦੀ ਦਾਲ’, ਜਾਣੋ ਹੋਰ ਵੀ ਬੇਮਿਸਾਲ ਫ਼ਾਇਦੇ

PunjabKesari

4. ਹਾਰਟ ਨੂੰ ਰੱਖੇ ਹੈਲਦੀ

ਮੇਥੀ ਦੀ ਸਬਜ਼ੀ ਦਾ ਸੇਵਨ ਕਰਨ ਨਾਲ ਦਿਲ ਦੀਆਂ ਬੀਮਾਰੀਆਂ ਦੂਰ ਰਹਿੰਦੀਆਂ ਹਨ। ਸੋਧ ਮੁਤਾਬਕ ਮੇਥੀ ਖਾਣ ਨਾਲ ਦਿਲ ਦਾ ਦੌਰਾ ਪੈਣ ਦੀ ਸੰਭਾਵਨਾ ਘੱਟ ਹੋ ਜਾਂਦੀ ਹੈ। 

PunjabKesari

5. ਬਲੱਡ ਪ੍ਰੈਸ਼ਰ ਰੱਖੇ ਕੰਟਰੋਲ

ਹਰੀ ਮੇਥੀ ਦੀ ਸਬਜ਼ੀ 'ਚ ਪਿਆਜ਼ ਪਾ ਕੇ ਖਾਣ ਨਾਲ ਬਲੱਡ ਪ੍ਰੈਸ਼ਰ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ। ਲੋਅ ਬਲੱਡ ਪ੍ਰੈਸ਼ਰ ਵਾਲੇ ਮਰੀਜ਼ਾਂ ਲਈ ਮੇਥੀ ਮਸਾਲੇ ਵਾਲੀ ਸਬਜ਼ੀ ਬਹੁਤ ਲਾਭਕਾਰੀ ਹੁੰਦੀ ਹੈ।

6. ਯੂਰਿਨ ਸਬੰਧੀ ਸਮੱਸਿਆ ਹੋਵੇ ਦੂਰ

ਵਾਰ-ਵਾਰ ਯੂਰਿਨ ਸਬੰਧੀ ਸਮੱਸਿਆ ਹੋਣ 'ਤੇ ਮੇਥੀ ਦੀਆਂ ਪੱਤੀਆਂ ਦਾ ਰਸ ਪੀਓ। ਰੋਜ਼ਾਨਾ ਸੇਵਨ ਕਰਨ ਨਾਲ ਇਹ ਸਮੱਸਿਆ ਵੀ ਦੂਰ ਹੋ ਜਾਵੇਗੀ।

PunjabKesari

7. ਭਾਰ ਰੱਖੇ ਕੰਟਰੋਲ ਕਰੇ

ਮੇਥੀ ਦੀ ਸਬਜ਼ੀ ਜਾਂ ਮੇਥੀ ਦੇ ਦਾਣਿਆਂ ਦਾ ਚੂਰਨ ਖਾਣ ਨਾਲ ਭਾਰ ਕੰਟਰੋਲ 'ਚ ਰਹਿੰਦਾ ਹੈ। ਨਾਲ ਹੀ ਸਰੀਰ 'ਚੋਂ ਵਸਾ ਦੀ ਮਾਤਰਾ ਵੀ ਹੌਲੀ-ਹੌਲੀ ਘੱਟ ਹੁੰਦੀ ਜਾਂਦੀ ਹੈ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News