ਨਿੰਮ ਦੇ ਪੱਤਿਆਂ ਨਾਲ ਹੁੰਦੇ ਹਨ ਸਰੀਰ ਦੇ ਕਈ ਰੋਗ ਦੂਰ

03/15/2019 10:05:48 AM

ਜਲੰਧਰ (ਬਿਊਰੋ) : ਨਿੰਮ ਦਾ ਪੱਤਿਆਂ ਦੀ ਵਰਤੋਂ ਨਾਲ ਸਾਡੀਆਂ ਕਈ ਪ੍ਰੇਸ਼ਾਨੀਆਂ ਦੂਰ ਹੁੰਦੀਆਂ ਹਨ। ਵਾਲਾਂ 'ਚ ਸਿਕਰੀ ਨੂੰ ਵੀ ਨਿੰਮ ਦੇ ਪੱਤਿਆਂ ਨਾਲ ਖਤਮ ਕੀਤਾ ਜਾ ਸਕਦਾ ਹੈ। ਆਯੁਰਵੇਦ ਦੇ ਜਾਣਕਾਰ ਜੋਗੀ ਨੇ ਨਿੰਮ ਦੇ ਕੁਝ ਫਾਇਦੇ ਦੱਸੇ ਹਨ, ਜੋ ਕਿ ਇਸ ਤਰ੍ਹਾਂ ਹਨ। ਆਓ ਜਾਣਦੇ ਹਾਂ ਇਨ੍ਹਾਂ ਬਾਰੇ...

ਇਹ ਹਨ ਨਿੰਮ ਦੇ ਪੱਤਿਆਂ ਦੇ ਫਾਇਦੇ :-

ਜੀਵਾਣੁਰੋਧੀ ਗੁਣਾਂ ਨਾਲ ਭਰਪੂਰ

ਨਿੰਮ ਦੇ ਪੱਤਿਆਂ 'ਚ ਫੰਗਸਰੋਧੀ ਅਤੇ ਜੀਵਾਣੁਰੋਧੀ ਗੁਣ ਮੌਜੂਦ ਹੁੰਦੇ ਹਨ। ਇਹ ਸਿਕਰੀ ਦੇ ਉਪਚਾਰ ਅਤੇ ਸਿਰ ਦੀ ਚਮੜੀ ਨੂੰ ਠੀਕ ਰੱਖਣ 'ਚ ਕਾਫੀ ਮਦਦ ਕਰਦੇ ਹਨ। ਨਿੰਮ ਦੇ ਪੱਤਿਆਂ ਨੂੰ ਪਾਣੀ 'ਚ ਉਬਾਲ ਕੇ ਵਰਤੋਂ ਕਰਨ ਨਾਲ ਸਿਕਰੀ ਦੀ ਸਮੱਸਿਆ ਨੂੰ ਦੂਰ ਕੀਤਾ ਜਾਂਦਾ ਹੈ। 

PunjabKesari

ਮਸੂੜਿਆਂ ਲਈ ਫਾਇਦੇਮੰਦ

ਮਸੁੜਿਆਂ ਦੀਆਂ ਬੀਮਾਰੀਆਂ 'ਚ ਵੀ ਨਿੰਮ ਫਾਇਦੇਮੰਦ ਹੁੰਦੀ ਹੈ। ਇਹ ਮਸੂੜਿਆਂ ਦੀ ਸੋਜ ਨੂੰ ਖਤਮ ਕਰਦੀ ਹੈ। ਇਸ ਤੋਂ ਇਲਾਵਾ ਮੂੰਹ 'ਚੋਂ ਆਉਣ ਵਾਲੀ ਬਦਬੂ ਨੂੰ ਵੀ ਇਹ ਦੂਰ ਕਰਨ ਦਾ ਕੰਮ ਕਰਦੀ ਹੈ। ਨਿੰਮ ਦੇ ਪੱਤਿਆਂ ਦਾ ਰਸ ਮਸੂੜਿਆਂ 'ਤੇ ਰਗੜਣ ਨਾਲ ਫਾਇਦਾ ਹੁੰਦਾ ਹੈ।

ਡਾਇਬਿਟੀਜ਼

ਨਿੰਮ ਡਾਇਬਿਟੀਜ਼ ਰੋਗੀਆਂ ਲਈ ਫਾਇਦੇਮੰਦ ਹੁੰਦੇ ਹਨ। ਇਹ ਸ਼ੂਗਰ ਨੂੰ ਕੰਟਰੋਲ 'ਚ ਕਰਦਾ ਹੈ। ਨਿੰਮ ਦੇ ਪੱਤਿਆਂ ਨੂੰ ਖਾਣ ਨਾਲ ਡਾਇਬਿਟੀਜ਼ ਰੋਗੀਆਂ ਨੂੰ ਲਾਭ ਮਿਲਦਾ ਹੈ।

PunjabKesari

ਪੇਟ ਦੇ ਕੀੜਿਆਂ ਨੂੰ ਕਰੇ ਖਤਮ

ਨਿੰਮ ਦੇ ਪੱਤੇ ਪੇਟ ਦੇ ਕੀੜਿਆਂ ਨੂੰ ਵੀ ਮਾਰਣ ਦਾ ਕੰਮ ਕਰਦੇ ਹਨ। ਖਾਲੀ ਪੇਟ ਨਿੰਮ ਦੇ ਪੱਤਿਆਂ ਨੂੰ ਚਬਾਉਣ ਨਾਲ ਪੇਟ ਦੇ ਕੀੜੇ ਮਰ ਜਾਂਦੇ ਹਨ ਅਤੇ ਇਸ ਸਮੱਸਿਆ ਤੋਂ ਰਾਹਤ ਮਿਲਦੀ ਹੈ।

ਚਿਹਰੇ ਤੋਂ ਹਟਾਉਂਦੀ ਹੈ ਦਾਣੇ

ਨਿੰਮ ਨੂੰ ਪਾਣੀ 'ਚ ਉਬਾਲ ਕੇ ਉਸ ਨਾਲ ਮੂੰਹ ਧੋਣ ਨਾਲ ਚਿਹਰੇ ਦੀ ਚਮੜੀ ਨੂੰ ਰੋਗਮੁਕਤ ਕਰਦੀ ਹੈ। ਇਸ ਤੋਂ ਇਲਾਵਾ ਚਿਹਰੇ 'ਤੇ ਨਿਕਲੇ ਦਾਣਿਆਂ ਦਾ ਵੀ ਸਫਾਇਆ ਕਰਦੀ ਹੈ।

PunjabKesari


Related News