ਸਿਹਤ ਲਈ ਖਜ਼ਾਨਾ ਹੈ ਗੁੜ ਵਾਲੀ ਚਾਹ! ਤੁਸੀਂ ਵੀ ਸਰਦੀਆਂ ''ਚ ਪਾ ਲਓ ਆਦਤ

Friday, Nov 28, 2025 - 04:52 PM (IST)

ਸਿਹਤ ਲਈ ਖਜ਼ਾਨਾ ਹੈ ਗੁੜ ਵਾਲੀ ਚਾਹ! ਤੁਸੀਂ ਵੀ ਸਰਦੀਆਂ ''ਚ ਪਾ ਲਓ ਆਦਤ

ਹੈਲਥ ਡੈਸਕ- ਗੁੜ ਸਿਹਤ ਲਈ ਬਹੁਤ ਲਾਭਦਾਇਕ ਹੁੰਦਾ ਹੈ। ਗੁੜ ਦਾ ਸੇਵਨ ਕਰਨ ਨਾਲ ਇਮਿਊਨਿਟੀ ਸਿਸਟਮ ਮਜ਼ਬੂਤ ਹੁੰਦਾ ਹੈ। ਗੁੜ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਭਾਰ ਘੱਟ ਹੋਣ ਦੇ ਨਾਲ-ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਨੂੰ ਵੀ ਦੂਰ ਕੀਤਾ ਜਾ ਸਕਦਾ ਹੈ। ਬਹੁਤ ਸਾਰੇ ਲੋਕ ਸਰਦੀਆਂ ਸ਼ੁਰੂ ਹੁੰਦੇ ਸਾਰ ਗੁੜ ਖਾਣਾ ਸ਼ੁਰੂ ਕਰ ਦਿੰਦੇ ਹਨ, ਜਦਕਿ ਕਈ ਗੁੜ ਦੀ ਬਣੀ ਚਾਹ ਪੀਣ ਦੇ ਸ਼ੌਕੀਨ ਹੁੰਦੇ ਹਨ। ਗੁੜ ਦੀ ਚਾਹ ਪੀਣ ਨਾਲ ਸਰੀਰ ਦੀਆਂ ਕਈ ਬੀਮਾਰੀਆਂ ਤੋਂ ਨਿਜਾਤ ਮਿਲਦੀ ਹੈ। ਸਰਦੀਆਂ ‘ਚ ਗੁੜ ਦੀ ਚਾਹ ਪੀਣ ਦੇ ਬਹੁਤ ਸਾਰੇ ਫ਼ਾਇਦੇ ਹਨ।

ਗੁੜ ਖਾਣ ਦੇ ਲਾਭ

ਗੁੜ 'ਚ ਪ੍ਰੋਟੀਨ, ਗੁੱਡ ਫੈਟ, ਆਇਰਨ, ਮੈਗਨੀਅਮ, ਪੋਟਾਸ਼ੀਅਮ ਅਤੇ ਮੈਗਨੀਜ਼ ਪਾਇਆ ਜਾਂਦਾ ਹੈ। ਇਸ ਦੇ ਇਲਾਵਾ ਕੁੱਲ ਮਾਤਰਾ 'ਚ ਵਿਟਾਮਿਨ-ਬੀ, ਕੈਲਸ਼ੀਅਮ, ਫਾਸਫੋਰਸ, ਜਿੰਕ ਅਤੇ ਕਾਪਰ ਮੌਜੂਦ ਹੁੰਦੇ ਹਨ। ਗੁੜ 'ਚ ਲਗਭਗ 70 ਫੀਸਦੀ ਸੁਕਰੋਸ ਹੁੰਦਾ ਹੈ। 

ਪਾਚਨ ਤੰਤਰ ‘ਚ ਸੁਧਾਰ

ਗੁੜ ਦੀ ਚਾਹ ਪਾਚਨ ਤੰਤਰ ‘ਚ ਸੁਧਾਰ ਲਿਆਉਂਦੀ ਹੈ । ਛਾਤੀ ‘ਚ ਹੋਣ ਵਾਲੀ ਜਲਣ ‘ਚ ਵੀ ਮਦਦਗਾਰ ਹੁੰਦੀ ਹੈ ।

ਮਾਈਗ੍ਰੇਨ ਤੋਂ ਰਾਹਤ

ਮਾਈਗ੍ਰੇਨ ਜਾਂ ਸਿਰ ਦਰਦ ਦੇ ਮਰੀਜ਼ਾਂ ਨੂੰ ਗਾਂ ਦੇ ਦੁੱਧ ‘ਚ ਗੁੜ ਦੀ ਚਾਹ ਬਣਾ ਕੇ ਪੀਣੀ ਚਾਹੀਦੀ ਹੈ। ਇਸ ਨਾਲ ਸਿਰ ਦਰਦ ‘ਚ ਰਾਹਤ ਮਿਲਦੀ ਹੈ । ਜਿਨ੍ਹਾਂ ਨੂੰ ਲੋਕਾਂ ਨੂੰ ਖੂਨ ਦੀ ਕਮੀ ਹੈ, ਉਹ ਗੁੜ ਦਾ ਇਸਤੇਮਾਲ ਕਰਕੇ ਇਸ ਤੋਂ ਰਾਹਤ ਪਾ ਸਕਦੇ ਹਨ।

ਭੁੱਖ ਘੱਟ ਮਹਿਸੂਸ ਹੁੰਦੀ ਹੈ

ਸਵੇਰੇ-ਸਵੇਰੇ ਗੁੜ ਦੀ ਚਾਹ ਪੀਣ ਨਾਲ ਸਰੀਰ ਨੂੰ ਆਇਰਨ, ਮੈਗਨੀਸ਼ੀਅਮ ਅਤੇ ਪੋਟਾਸ਼ੀਅਮ ਭਰਪੂਰ ਮਾਤਰਾ 'ਚ ਮਿਲ ਜਾਂਦਾ ਹੈ, ਜਿਸ ਕਰਕੇ ਸਾਰਾ ਦਿਨ ਤੁਹਾਨੂੰ ਭੁੱਖ ਘੱਟ ਮਹਿਸੂਸ ਹੁੰਦੀ ਹੈ। ਤੁਸੀਂ ਦਿਨ ਭਰ ਖੁਦ ਨੂੰ ਐਕਟਿਵ ਫੀਲ ਕਰਦੇ ਹਨ। 

ਭਾਰ ਘਟਾਉਣ 'ਚ ਮਦਦਗਾਰ

ਗੁੜ 'ਚ ਮੌਜੂਦ ਵਿਟਾਮਿਨ-ਬੀ1, ਬੀ6 ਅਤੇ ਵਿਟਾਮਿਨ-ਸੀ ਸਾਡੇ ਸਰੀਰ 'ਚ ਐਕਸਟ੍ਰਾ ਕੈਲੋਰੀ ਬਰਨ ਕਰਨ 'ਚ ਮਦਦ ਕਰਦੇ ਹਨ। ਗੁੜ ਦੀ ਚਾਹ ਭਾਰ ਘੱਟ ਕਰਨ ਦਾ ਕੰਮ ਕਰਦੀ ਹੈ।

ਢਿੱਡ ਨਾਲ ਜੁੜੀਆਂ ਪ੍ਰੇਸ਼ਾਨੀਆਂ ਕਰੇ ਦੂਰ

ਜੇਕਰ ਤੁਹਾਨੂੰ ਗੈਸ, ਅਪਚ ਜਾਂ ਫਿਰ ਕਬਜ਼ ਦੀ ਸਮੱਸਿਆ ਰਹਿੰਦੀ ਹੈ ਤਾਂ ਰੋਜ਼ ਰਾਤ ਨੂੰ ਖਾਣੇ ਦੇ ਦੋ ਘੰਟੇ ਬਾਅਦ ਦੋ ਟੁੱਕੜੇ ਗੁੜ ਖਾ ਕੇ ਗਰਮ ਪਾਣੀ ਪੀ ਲਓ। ਅਜਿਹਾ ਕਰਨ ਨਾਲ ਗੈਸ, ਕਬਜ਼ ਵਰਗੀ ਢਿੱਡ ਸੰਬੰਧੀ ਬੀਮਾਰੀਆਂ ਦੂਰ ਹੁੰਦੀਆਂ ਹਨ।

ਨੋਟ– ਇਹ ਆਰਟੀਕਲ ਸਿਰਫ਼ ਆਮ ਜਾਣਕਾਰੀ ਲਈ ਹੈ। ਆਪਣੀ ਖੁਰਾਕ ਵਿੱਚ ਕੋਈ ਬਦਲਾਅ ਕਰਨ, ਕਿਸੇ ਵੀ ਬਿਮਾਰੀ ਨਾਲ ਸਬੰਧਤ ਕੋਈ ਵੀ ਉਪਾਅ ਕਰਨ ਜਾਂ ਕੋਈ ਵੀ ਘਰੇਲੂ ਨੁਸਖਾ ਅਪਣਾਉਣ ਤੋਂ ਪਹਿਲਾਂ ਆਪਣੇ ਡਾਕਟਰ ਦੀ ਸਲਾਹ ਜ਼ਰੂਰ ਲਓ।


author

DIsha

Content Editor

Related News