ਸਰਦੀਆਂ ਦਾ ਸੁਪਰਫੂਡ ਹਨ ਮੂਲੀ ਦੇ ਪੱਤੇ, ਕੂੜਾ ਸਮਝ ਕੇ ਨਾ ਸੁੱਟੋ ਬਾਹਰ

Friday, Jan 24, 2025 - 02:48 PM (IST)

ਸਰਦੀਆਂ ਦਾ ਸੁਪਰਫੂਡ ਹਨ ਮੂਲੀ ਦੇ ਪੱਤੇ, ਕੂੜਾ ਸਮਝ ਕੇ ਨਾ ਸੁੱਟੋ ਬਾਹਰ

ਹੈਲਥ ਡੈਸਕ- ਸਰਦੀ ਦਾ ਮੌਸਮ ਆਉਂਦਿਆਂ ਹੀ ਰਸੋਈ ਵਿਚ ਮੂਲੀ ਦਿਖਾਈ ਦੇਣ ਲੱਗਦੀ ਹੈ। ਇਹ ਸਬਜ਼ੀ ਨਾ ਸਿਰਫ ਸੁਆਦੀ ਹੈ ਸਗੋਂ ਸਿਹਤ ਲਈ ਵੀ ਬਹੁਤ ਫ਼ਾਇਦੇਮੰਦ ਹੈ। ਕੀ ਤੁਸੀਂ ਜਾਣਦੇ ਹੋ ਕਿ ਮੂਲੀ ਹੀ ਨਹੀਂ ਇਸ ਦੇ ਪੱਤੇ ਵੀ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੇ ਹਨ ਤੇ ਕਈ ਸਿਹਤ ਸਮੱਸਿਆਵਾਂ ਤੋਂ ਬਚਣ 'ਚ ਮਦਦ ਕਰ ਸਕਦੇ ਹਨ। ਹਾਂ ਮੂਲੀ ਦੇ ਪੱਤੇ  ਬਹੁਤ ਪੌਸ਼ਟਿਕ ਹੁੰਦੇ ਹਨ। ਇਸ ਲਈ ਇਨ੍ਹਾਂ ਨੂੰ ਸੁੱਟਣ ਦੀ ਬਜਾਏ ਜੇ ਤੁਸੀਂ ਇਨ੍ਹਾਂ ਨੂੰ ਆਪਣੀ ਖ਼ੁਰਾਕ ਦਾ ਹਿੱਸਾ ਬਣਾ ਲਓ ਤਾਂ ਇਹ ਤੁਹਾਡੇ ਲਈ ਜ਼ਿਆਦਾ ਫਾਇਦੇਮੰਦ ਹੋਣਗੇ। ਜਾਣਦੇ ਹਾਂ ਸਰਦੀਆਂ ’ਚ ਮੂਲੀ ਦੇ ਪੱਤੇ ਖਾਣ ਦੇ ਫ਼ਾਇਦਿਆਂ ਬਾਰੇ।

ਇਹ ਵੀ ਪੜ੍ਹੋ-ਦੁੱਧ 'ਚ ਮਿਲਾ ਕੇ ਪੀਓ ਇਹ ਮਸਾਲੇ, ਫਿਰ ਦੇਖੋ ਸਰੀਰ ਨੂੰ ਹੋਣ ਵਾਲੇ ਬੇਮਿਸਾਲ ਲਾਭ
ਮੂਲੀ ਦੇ ਪੱਤਿਆਂ ’ਚ ਮੌਜੂਦ ਪੋਸ਼ਕ ਤੱਤ
ਮੂਲੀ ਦੇ ਪੱਤੇ ਵਿਟਾਮਿਨ, ਖਣਿਜ ਤੇ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦੇ ਹਨ। ਇਨ੍ਹਾਂ 'ਚ ਵਿਟਾਮਿਨ-ਕੇ, ਵਿਟਾਮਿਨ ਸੀ, ਆਇਰਨ, ਕੈਲਸ਼ੀਅਮ ਅਤੇ ਫੋਲੇਟ ਵਰਗੇ ਜ਼ਰੂਰੀ ਪੋਸ਼ਕ ਤੱਤ ਪਾਏ ਜਾਂਦੇ ਹਨ। ਇਹ ਪੋਸ਼ਕ ਤੱਤ ਸਾਡੇ ਸਰੀਰ ਨੂੰ ਕਈ ਤਰੀਕਿਆਂ ਨਾਲ ਲਾਭ ਪਹੁੰਚਾਉਂਦੇ ਹਨ।
ਵਿਟਾਮਿਨ ਕੇ- ਇਹ ਵਿਟਾਮਿਨ ਖੂਨ ਦੇ ਥੱਕੇ ਬਣਾਉਣ ’ਚ ਮਦਦ ਕਰਦਾ ਹੈ ਅਤੇ ਹੱਡੀਆਂ ਨੂੰ ਮਜ਼ਬੂਤ ​​ਬਣਾਉਂਦਾ ਹੈ।
ਵਿਟਾਮਿਨ ਸੀ- ਇਹ ਸ਼ਕਤੀਸ਼ਾਲੀ ਐਂਟੀਆਕਸੀਡੈਂਟ ਹੈ, ਜੋ ਇਮਿਊਨਿਟੀ ਵਧਾਉਂਦਾ ਹੈ ਤੇ ਚਮੜੀ ਨੂੰ ਸਿਹਤਮੰਦ ਰੱਖਦਾ ਹੈ।

ਇਹ ਵੀ ਪੜ੍ਹੋ-ਠੰਡ 'ਚ ਕੀ ਤੁਹਾਡੇ ਵੀ ਹੁੰਦੈ ਪਿੱਠ ਦਰਦ ਤਾਂ ਨਿਜ਼ਾਤ ਪਾਉਣ ਲਈ ਅਪਣਾਓ ਇਹ ਉਪਾਅ
ਆਇਰਨ- ਆਇਰਨ ਹੀਮੋਗਲੋਬਿਨ ਬਣਾਉਣ ’ਚ ਮਦਦ ਕਰਦਾ ਹੈ, ਜੋ ਸਰੀਰ ਦੇ ਵੱਖ-ਵੱਖ ਹਿੱਸਿਆਂ ਵਿਚ ਆਕਸੀਜਨ ਪਹੁੰਚਾਉਂਦਾ ਹੈ।
ਕੈਲਸ਼ੀਅਮ- ਕੈਲਸ਼ੀਅਮ ਹੱਡੀਆਂ ਤੇ ਦੰਦਾਂ ਨੂੰ ਮਜ਼ਬੂਤ ​​ਬਣਾਉਂਦਾ ਹੈ।
ਫੋਲੇਟ- ਫੋਲੇਟ ਗਰਭਵਤੀ ਔਰਤਾਂ ਲਈ ਖਾਸ ਤੌਰ 'ਤੇ ਮਹੱਤਵਪੂਰਨ ਹੈ ਕਿਉਂਕਿ ਇਹ ਭਰੂਣ ਦੇ ਵਿਕਾਸ ਵਿਚ ਮਦਦ ਕਰਦੇ ਹਨ।

ਇਹ ਵੀ ਪੜ੍ਹੋ-ਤੁਸੀਂ ਵੀ ਚਾਹੁੰਦੇ ਹੋ ਮਜ਼ਬੂਤ ਵਾਲ ਤਾਂ ਖਾਓ ਇਹ ਚੀਜ਼ਾਂ
ਸਰਦੀਆਂ ’ਚ ਮੂਲੀ ਦੇ ਪੱਤੇ ਖਾਣ ਦੇ ਫਾਇਦੇ
ਪਾਚਨ ਕਿਰਿਆ ਨੂੰ ਸੁਧਾਰਦਾ - ਮੂਲੀ ਦੇ ਪੱਤਿਆਂ ਵਿਚ ਫਾਈਬਰ ਭਰਪੂਰ ਮਾਤਰਾ ’ਚ ਹੁੰਦਾ ਹੈ, ਜੋ ਪਾਚਨ ਕਿਰਿਆ ਨੂੰ ਸੁਧਾਰਦਾ ਹੈ ਤੇ ਕਬਜ਼ ਤੋਂ ਰਾਹਤ ਦਿਵਾਉਂਦਾ ਹੈ।
ਇਮਿਊਨਿਟੀ ਬੂਸਟ- ਵਿਟਾਮਿਨ ਸੀ ਨਾਲ ਭਰਪੂਰ ਹੋਣ ਕਾਰਨ ਮੂਲੀ ਦੇ ਪੱਤੇ ਸਰਦੀ-ਖੰਘ ਵਰਗੀਆਂ ਬਿਮਾਰੀਆਂ ਤੋਂ ਬਚਾਉਣ 'ਚ ਮਦਦ ਕਰਦੇ ਹਨ।
ਵਜ਼ਨ ਕਰੇ ਕੰਟਰੋਲ- ਮੂਲੀ ਦੇ ਪੱਤਿਆਂ 'ਚ ਕੈਲੋਰੀ ਘੱਟ ਹੁੰਦੀ ਹੈ ਅਤੇ ਫਾਈਬਰ ਭਰਪੂਰ ਹੁੰਦੇ ਹਨ, ਜਿਸ ਕਾਰਨ ਤੁਹਾਡਾ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ ਅਤੇ ਭਾਰ ਤੇਜ਼ੀ ਨਾਲ ਨਹੀਂ ਵਧਦਾ।
ਬਲੱਡ ਪ੍ਰੈਸ਼ਰ ਕੰਟਰੋਲ- ਮੂਲੀ ਦੇ ਪੱਤੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦ ਕਰਦੇ ਹਨ।

ਇਹ ਵੀ ਪੜ੍ਹੋ-ਕੈਂਸਰ ਹੋਣ 'ਤੇ ਔਰਤਾਂ 'ਚ ਦਿਖਾਈ ਦਿੰਦੇ ਨੇ ਇਹ ਲੱਛਣ, ਭੁੱਲ ਕੇ ਨਾ ਕਰੋ ਨਜ਼ਰਅੰਦਾਜ਼
ਅਨੀਮੀਆ ਤੋਂ ਬਚਾਅ- ਆਇਰਨ ਭਰਪੂਰ ਹੋਣ ਕਾਰਨ ਮੂਲੀ ਦੇ ਪੱਤੇ ਅਨੀਮੀਆ ਦੇ ਮਰੀਜ਼ਾਂ ਲਈ ਫਾਇਦੇਮੰਦ ਹੁੰਦੇ ਹਨ।
ਯੂਰਿਕ ਐਸਿਡ ਨੂੰ ਕਰੇ ਘੱਟ- ਮੂਲੀ ਦੇ ਪੱਤੇ ਯੂਰਿਕ ਐਸਿਡ ਦੇ ਪੱਧਰ ਨੂੰ ਘੱਟ ਕਰਨ ਵਿਚ ਮਦਦ ਕਰਦੇ ਹਨ, ਜੋ ਗਠੀਆ ਦੇ ਰੋਗੀਆਂ ਲਈ ਫਾਇਦੇਮੰਦ ਹੁੰਦਾ ਹੈ।
ਚਮੜੀ ਲਈ ਫਾਇਦੇਮੰਦ- ਵਿਟਾਮਿਨ ਸੀ ਅਤੇ ਐਂਟੀਆਕਸੀਡੈਂਟ ਨਾਲ ਭਰਪੂਰ ਹੋਣ ਕਾਰਨ ਮੂਲੀ ਦੇ ਪੱਤੇ ਚਮੜੀ ਨੂੰ ਸਿਹਤਮੰਦ ਅਤੇ ਚਮਕਦਾਰ ਬਣਾਉਂਦੇ ਹਨ।
ਦਿਲ ਲਈ ਫਾਇਦੇਮੰਦ- ਮੂਲੀ ਦੇ ਪੱਤੇ ਦਿਲ ਦੀਆਂ ਬਿਮਾਰੀਆਂ ਦੇ ਖਤਰੇ ਨੂੰ ਘੱਟ ਕਰਨ 'ਚ ਮਦਦ ਕਰਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Aarti dhillon

Content Editor

Related News