Health Tips: ਖੁਰਾਕ ''ਚ ਜ਼ਰੂਰ ਸ਼ਾਮਲ ਕਰੋ ''ਆੜੂ'', ਕਬਜ਼ ਸਣੇ ਕਈ ਸਮੱਸਿਆ ਤੋਂ ਦਿਵਾਉਂਦੈ ਰਾਹਤ

Friday, Aug 06, 2021 - 11:24 AM (IST)

Health Tips: ਖੁਰਾਕ ''ਚ ਜ਼ਰੂਰ ਸ਼ਾਮਲ ਕਰੋ ''ਆੜੂ'', ਕਬਜ਼ ਸਣੇ ਕਈ ਸਮੱਸਿਆ ਤੋਂ ਦਿਵਾਉਂਦੈ ਰਾਹਤ

ਨਵੀਂ ਦਿੱਲੀ- ਆੜੂ ਗਰਮੀਆਂ 'ਚ ਖਾਧਾ ਜਾਣ ਵਾਲਾ ਫ਼ਲ ਹੈ, ਜਿਸ 'ਚ ਕਈ ਤਰ੍ਹਾਂ ਦੇ ਵਿਟਾਮਿਨ, ਖਣਿਜ, ਐਂਟੀ-ਆਕਸੀਡੈਂਟ ਤੇ ਹੋਰ ਕਈ ਗੁਣ ਮੌਜੂਦ ਹੁੰਦੇ ਹਨ। ਪੀਲੇ ਅਤੇ ਹਲਕੇ ਗੁਲਾਬੀ ਰੰਗ ਦਾ ਇਹ ਫ਼ਲ ਖਾਣ 'ਚ ਸੁਆਦ ਅਤੇ ਰਸਦਾਰ ਹੁੰਦਾ ਹੈ। ਸਿਰਫ ਸੁਆਦ ਹੀ ਨਹੀਂ ਇਹ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੈ। ਇਸਦੇ ਔਸ਼ਦੀ ਗੁਣ ਕੈਂਸਰ ਵਰਗੀਆਂ ਬਿਮਾਰੀਆਂ ਤੋਂ ਸਾਡੀ ਰੱਖਿਆ ਕਰਦੇ ਹਨ। ਅੱਖਾਂ, ਚਮੜੀ ਦੇ ਨਾਲ-ਨਾਲ ਇਹ ਵਾਲਾਂ ਲਈ ਵੀ ਲਾਹੇਵੰਦ ਮੰਨਿਆ ਜਾਂਦਾ ਹੈ। ਜੇ ਤੁਸੀਂ ਆੜੂ ਖਾਣਾ ਪਸੰਦ ਨਹੀਂ ਕਰਦੇ ਤਾਂ ਯਕੀਨਣ ਇਸਦੇ ਗੁਣਾਂ ਨੂੰ ਜਾਣ ਕੇ ਅੱਜ ਹੀ ਇਸ ਨੂੰ ਖਾਣਾ ਸ਼ੁਰੂ ਕਰ ਦੇਵੋਗੇ। ਅੱਜ ਅਸੀਂ ਤੁਹਾਨੂੰ ਆੜੂ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ ਆਓ ਜਾਣਦੇ ਹਾਂ...

Peach (prunus Persica 'cardinal') Photograph by  Bildagentur-online/mcphoto-muller/science Photo Library
1. ਬ੍ਰੈਸਟ ਕੈਂਸਰ ਤੋਂ ਬਚਾਅ
ਕੈਂਸਰ ਵਰਗੀ ਗੰਭੀਰ ਬਿਮਾਰੀ ਤੋਂ ਬਚਣ ਲਈ ਆੜੂ ਦੀ ਵਰਤੋਂ ਕਰੋ। ਇਸ 'ਚ ਐਂਟੀ-ਆਕਸੀਡੈਂਟ ਗੁਣ ਮੌਜੂਦ ਹੁੰਦੇ ਹਨ, ਜੋ ਬ੍ਰੈਸਟ ਕੈਂਸਰ ਨੂੰ ਵਧਣ ਤੋਂ ਰੋਕਦੇ ਹਨ। ਇਸ ਲਈ ਔਰਤਾਂ ਨੂੰ ਇਸਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ।
2. ਗਠੀਆ
ਇਸ 'ਚ ਸੋਜ ਨੂੰ ਘੱਟ ਕਰਨ ਵਾਲੇ ਐਂਟੀ-ਆਕਸੀਡੈਂਟ ਗੁਣ ਭਰਪੂਰ ਮਾਤਰਾ 'ਚ ਮੋਜੂਦ ਹੁੰਦੇ ਹਨ। ਗਠੀਆ ਪੀੜਤ ਲੋਕਾਂ ਨੂੰ ਇਸਦੀ ਵਰਤੋਂ ਕਰਨੀ ਚਾਹੀਦੀ ਹੈ।

10 Surprising Health Benefits and Uses of Peaches
3. ਕਬਜ਼ ਤੋਂ ਰਾਹਤ
ਸਹੀ ਸਮੇਂ 'ਤੇ ਭੋਜਨ ਨਾ ਕਰਨਾ ਜਾਂ ਫਿਰ ਕਿਸੇ ਹੋਰ ਕਾਰਨਾਂ ਕਰਕੇ ਕਈ ਲੋਕਾਂ ਨੂੰ ਕਬਜ਼ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਕਬਜ਼ ਦੀ ਸਮੱਸਿਆ ਦੂਰ ਕਰਨ 'ਚ ਆੜੂ ਦਾ ਰਸ ਬੇਹੱਦ ਫਾਇਦੇਮੰਦ ਹੈ।
4. ਗਰਭਵਤੀ ਔਰਤਾਂ ਲਈ ਫਾਇਦੇਮੰਦ
ਪ੍ਰੈਗਨੇਂਸੀ 'ਚ ਆੜੂ ਦੀ ਵਰਤੋਂ ਕਰਨ ਨਾਲ ਫਾਇਦਾ ਮਿਲਦਾ ਹੈ। ਇਸ 'ਚ ਮੌਜੂਦ ਫਾਈਬਰ ਪ੍ਰੈਗਨੇਂਸੀ ਦੌਰਾਨ ਕਾਫੀ ਅਹਿਮ ਹੁੰਦੇ ਹਨ।
5. ਚਮੜੀ ਲਈ ਲਾਭਕਾਰੀ
ਇਸ 'ਚ ਵਿਟਾਮਿਨ ਏ ਅਤੇ ਸੀ ਭਰਪੂਰ ਮਾਤਰਾ 'ਚ ਮੌਜੂਦ ਹੁੰਦੇ ਹਨ, ਜੋ ਚਮੜੀ ਨੂੰ ਸਿਹਤਮੰਦ ਰੱਖਣ 'ਚ ਬੇਹੱਦ ਮਦਦਗਾਰ ਹਨ। ਡਾਰਕ ਸਰਕਲਸ ਅਤੇ ਝੁਰੜੀਆਂ ਤੋਂ ਛੁਟਕਾਰਾ ਪਾਉਣ ਲਈ ਤੁਸੀਂ ਇਸ ਨੂੰ ਫੇਸਪੈਕ ਦੇ ਤੌਰ 'ਤੇ ਵਰਤੋਂ ਕਰ ਸਕਦੇ ਹੋ।

Can You Eat Peach Skin, and Should You?
6. ਕੋਲੈਸਟਰੋਲ ਕੰਟਰੋਲ ਕਰੇ
ਆੜੂ ਖਾਣ ਨਾਲ ਕੋਲੈਸਟਰੋਲ ਅਤੇ ਇਸ ਨਾਲ ਜੁੜੀਆਂ ਸਮੱਸਿਆਵਾਂ ਨੂੰ ਕੰਟਰੋਲ ਕਰਨ 'ਚ ਮਦਦ ਮਿਲਦੀ ਹੈ। ਇਸ 'ਚ ਬੀਟਾ ਕੈਰੋਟੀਨ ਹੁੰਦਾ ਹੈ, ਜੋ ਖੂਨ ਦੇ ਪ੍ਰਵਾਹ 'ਚ ਕੋਲੈਸਟਰੋਲ ਦੇ ਪੱਧਰ ਨੂੰ ਘੱਟ ਕਰਦਾ ਹੈ।
7. ਅਨੀਮੀਆ
ਅਨੀਮੀਆ ਤੋਂ ਪੀੜਤ ਲੋਕਾਂ ਲਈ ਵੀ ਆੜੂ ਫਾਇਦੇਮੰਦ ਹੈ। ਇਸ 'ਚ ਮੌਜੂਦ ਵਿਟਾਮਿਨ ਸੀ ਤੁਹਾਡੇ ਸਰੀਰ 'ਚ ਲੋਹੇ ਨੂੰ ਬਿਹਤਰ ਤਰੀਕੇ ਨਾਲ ਸੋਖਣ 'ਚ ਮਦਦਗਾਰ ਹੈ।


author

Aarti dhillon

Content Editor

Related News