Health Tips: ਹੱਡੀਆਂ ਨੂੰ ਮਜ਼ਬੂਤ ਬਣਾਉਂਦੀ ਹੈ ''ਮੱਕੀ ਦੀ ਰੋਟੀ'', ਖਾਣ ਨਾਲ ਹੋਣਗੇ ਹੋਰ ਵੀ ਲਾਭ

Saturday, Nov 20, 2021 - 12:18 PM (IST)

Health Tips: ਹੱਡੀਆਂ ਨੂੰ ਮਜ਼ਬੂਤ ਬਣਾਉਂਦੀ ਹੈ ''ਮੱਕੀ ਦੀ ਰੋਟੀ'', ਖਾਣ ਨਾਲ ਹੋਣਗੇ ਹੋਰ ਵੀ ਲਾਭ

ਨਵੀਂ ਦਿੱਲੀ— ਸਰਦੀਆਂ 'ਚ ਮੱਕੀ ਦਾ ਸੇਵਨ ਕਰਨਾ ਸਿਹਤ ਲਈ ਬਹੁਤ ਹੀ ਫਾਇਦੇਮੰਦ ਹੁੰਦਾ ਹੈ। ਚਾਹੇ ਇਸ ਨੂੰ ਦਾਣੇ ਦੇ ਰੂਪ 'ਚ ਖਾਓ ਜਾਂ ਰੋਟੀ ਦੇ ਰੂਪ 'ਚ। ਇਸ 'ਚ ਵਿਟਾਮਿਨ ਏ,ਬੀ,ਈ ਅਤੇ ਕਈ ਤਰ੍ਹਾਂ ਦੇ ਮਿਨਰਲਸ ਜਿਵੇਂ ਆਇਰਨ, ਕਾਪਰ, ਜ਼ਿੰਕ ਅਤੇ ਮੈਗਨੀਜ਼, ਸੇਲੇਨਿਯਮ ਪੋਟਾਸ਼ੀਅਮ ਆਦਿ ਭਰਪੂਰ ਮਾਤਰਾ 'ਚ ਮੌਜੂਦ ਹੁੰਦੇ ਹਨ। ਜੋ ਕੋਲਨ ਕੈਂਸਰ ਅਤੇ ਦਿਲ ਦੇ ਗੰਭੀਰ ਰੋਗ ਹੋਣ ਦੀ ਸੰਭਾਵਨਾ ਨੂੰ ਘੱਟ ਕਰਦੇ ਹਨ। ਇਸ ਲਈ ਆਪਣੀ ਖੁਰਾਕ 'ਚ ਮੱਕੀ ਦੀ ਰੋਟੀ ਨੂੰ ਜ਼ਰੂਰ ਸ਼ਾਮਲ ਕਰੋ। ਆਓ ਜਾਣਦੇ ਹਾਂ ਇਸ ਦੇ ਫਾਇਦੇ।
1. ਕੈਂਸਰ ਦੀ ਰੋਕਥਾਮ 
ਮੱਕੀ ਦਾ ਸੇਵਨ ਕਰਨਾ ਸਿਹਤ ਲਈ ਬੇਹੱਦ ਫਾਇਦੇਮੰਦ ਹੁੰਦਾ ਹੈ। ਇਸ 'ਚ ਐਂਟੀ-ਆਕਸੀਡੈਂਟ, ਬੀਟਾ ਕ੍ਰਿਪਟੋਜੇਂਥਿਨ, ਐਂਟੀ-ਆਕਸੀਡੈਂਟ ਭਰਪੂਰ ਮਾਤਰਾ 'ਚ ਪਾਏ ਜਾਂਦੇ ਹਨ ਜੋ ਫੇਫੜਿਆਂ ਦੇ ਕੈਂਸਰ, ਲਿਵਰ ਅਤੇ ਬ੍ਰੈਸਟ ਕੈਂਸਰ ਦੇ ਖਤਰੇ ਨੂੰ ਘੱਟ ਕਰਦੇ ਹਨ। 

ਮੱਕੀ ਦੀ ਰੋਟੀ ਹੈ ਸਿਹਤ ਲਈ ਵੱਡਾ ਵਰਦਾਨ
2. ਦਿਲ ਨੂੰ ਸਿਹਤਮੰਦ ਰੱਖੇ 
ਇਹ ਕੋਲੈਸਟਰੋਲ ਨੂੰ ਘੱਟ ਕਰ ਕਾਰਡਿਓਵਰਸਕੁਲਰ ਦੇ ਰਿਸਕ ਨੂੰ ਘੱਟ ਕਰਦਾ ਹੈ। ਇਸ 'ਚ ਓਮੇਗਾ-3 ਫੈਟੀ ਐਸਿਡ ਵੀ ਹੁੰਦਾ ਹੈ ਜੋ ਦਿਲ ਨੂੰ ਸਿਹਤਮੰਦ ਬਣਾਉਂਦਾ ਹੈ। ਇਸ ਤੋਂ ਇਲਵਾ ਇਹ ਹਾਈ ਬੀਪੀ ਦੀ ਸਮੱਸਿਆ ਨੂੰ ਵੀ ਘੱਟ ਕਰ ਹਾਰਟ ਅਟੈਕ ਅਤੇ ਸਟ੍ਰੋਕ ਦਾ ਖਤਰਾ ਘੱਟ ਕਰਦਾ ਹੈ। ਨਿਯਮਿਤ ਇਸ ਨੂੰ ਖਾਣ ਨਾਲ ਸਰੀਰ 'ਚੋਂ ਮਾੜੇ ਕੋਲੈਸਟਰੋਲ ਦਾ ਲੈਵਲ ਘੱਟ ਹੋ ਜਾਂਦਾ ਹੈ।
3. ਡਾਈਜੇਸ਼ਨ 
ਕਣਕ ਦੀ ਰੋਟੀ ਦੀ ਬਜਾਏ ਮੱਕੀ ਦੀ ਰੋਟੀ ਪਚਨ 'ਚ ਆਸਾਨ ਹੁੰਦੀ ਹੈ। ਮੱਕੀ 'ਚ ਮੌਜੂਦ ਫਾਈਬਰ ਪਾਚਨ ਨੂੰ ਸਹੀ ਰੱਖਦਾ ਹੈ ਅਤੇ ਹਾਨੀਕਾਰਕ ਪਦਾਰਥਾਂ ਨੂੰ ਸਰੀਰ 'ਚੋਂ ਬਾਹਰ ਕੱਢਣ ਦਾ ਕੰਮ ਕਰਦਾ ਹੈ। ਇਸ ਤੋਂ ਇਲਾਵਾ ਐਸੀਡਿਟੀ, ਕਬਜ਼ ਆਦਿ ਢਿੱਡ ਸਬੰਧੀ ਸਮੱਸਿਆਵਾਂ ਘੱਟ ਹੁੰਦੀਆਂ ਹਨ।
4. ਖੂਨ ਵਧਾਏ 
ਅਨੀਮੀਆ ਦੇ ਮਰੀਜ਼ਾਂ ਲਈ ਮੱਕੀ ਬਹੁਤ ਹੀ ਲਾਭਕਾਰੀ ਹੁੰਦੀ ਹੈ ਕਿਉਂਕਿ ਇਸ 'ਚ ਜ਼ਿੰਕ, ਆਇਰਨ ਅਤੇ ਬੀਟਾ-ਕੈਰੋਟਿਨ ਹੁੰਦਾ ਹੈ, ਜੋ ਸਰੀਰ 'ਚ ਲਾਲ ਖੂਨ ਕੋਸ਼ਿਕਾਵਾਂ ਨੂੰ ਵਧਾਉਂਦਾ ਹੈ। ਇਸ ਤੋਂ ਇਲਾਵਾ ਇਹ ਵਿਟਾਮਿਨਸ ਦੀ ਘਾਟ ਨੂੰ ਵੀ ਦੂਰ ਕਰਦਾ ਹੈ।

ਸਰੀਰ ਦੀਆਂ ਕਈ ਬੀਮਾਰੀਆਂ ਨੂੰ ਦੂਰ ਕਰਦੀ ਹੈ ਮੱਕੀ ਦੀ ਰੋਟੀ ! - umeed punjab tv
5. ਗਰਭ ਅਵਸਥਾ 'ਚ ਫਾਇਦੇਮੰਦ 
ਗਰਭਵਤੀ ਔਰਤਾਂ ਨੂੰ ਵੀ ਮੱਕੀ ਦੀ ਰੋਟੀ ਨੂੰ ਆਪਣੀ ਖੁਰਾਕ 'ਚ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਇਸ 'ਚ ਫਾਲੇਟ ਅਤੇ ਵਿਟਾਮਿਨ-ਬੀ ਪਾਇਆ ਜਾਂਦਾ ਹੈ, ਜੋ ਕਿ ਗਰਭਾਸ਼ਯ 'ਚ ਬੱਚੇ ਦੀਆਂ ਨਵੀਂ ਕੋਸ਼ਿਕਾਵਾਂ ਦੇ ਵਿਕਾਸ ਲਈ ਜ਼ਰੂਰੀ ਹੁੰਦਾ ਹੈ। ਇਸ ਤੋਂ ਇਲਾਵਾ ਫਾਲੇਟ ਗਰਭ ਅਵਸਥਾ 'ਚ ਮਾਂ ਅਤੇ ਬੱਚੇ, ਦੋਹਾਂ ਲਈ ਫਾਇਦੇਮੰਦ ਹੁੰਦਾ ਹੈ।
6. ਸਰਦੀ-ਜ਼ੁਕਾਮ ਤੋਂ ਰਾਹਤ 
ਮੱਕੀ ਦੇ ਭੁੱਟੇ ਨੂੰ ਜਲਾ ਕੇ ਉਸ ਦੀ ਰਾਖ ਨੂੰ ਪੀਸ ਲਓ ਫਿਰ ਇਸ 'ਚ ਸੁਆਦ ਮੁਤਾਬਕ ਸੇਂਧਾ ਨਮਕ ਪਾ ਕੇ ਦਿਨ 'ਚ 4 ਵਾਰ 1 ਚਮਚਾ ਇਸ ਦਾ ਸੇਵਨ ਕਰੋ। ਇਸ ਨਾਲ ਖੰਘ, ਕਫ ਅਤੇ ਸਰਦੀ ਤੋਂ ਰਾਹਤ ਮਿਲਦੀ ਹੈ।

ਮੱਕੀ 'ਚ ਹਨ ਕਈ ਪੋਸ਼ਕ ਤੱਤ, ਫਾਇਦੇ ਜਾਣ ਕੇ ਹੋ ਜਾਓਗੇ ਹੈਰਾਨ - PTC Punjabi
7. ਹੱਡੀਆਂ ਨੂੰ ਮਜ਼ਬੂਤ ਬਣਾਏ
ਇਹ ਹੱਡੀਆਂ ਲਈ ਵੀ ਬਹੁਤ ਹੀ ਫਾਇਦੇਮੰਦ ਹੈ। ਮੈਗਨੀਸ਼ੀਅਮ ਅਤੇ ਆਇਰਨ ਇਸ 'ਚ ਭਰਪੂਰ ਮਾਤਰਾ 'ਚ ਹੁੰਦਾ ਹੈ, ਜੋ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ। ਨਾਲ ਹੀ ਇਸ 'ਚ ਮੌਜੂਦ ਜ਼ਿੰਕ ਅਤੇ ਫਾਸਫੋਰਸ ਆਰਥਰਾਈਟਸ ਵਰਗੇ ਰੋਗਾਂ ਦੇ ਖਤਰੇ ਨੂੰ ਘੱਟ ਕਰਦਾ ਹੈ।

8. ਯੂਰਿਨ 'ਚ ਜਲਣ ਦੀ ਸਮੱਸਿਆ 
ਮੱਕੀ ਦੀ ਰੋਟੀ ਨੂੰ ਪਾਣੀ 'ਚ ਉਬਾਲ ਕੇ ਛਾਣ ਲਓ ਅਤੇ ਇਸ 'ਚ ਮਿਸ਼ਰੀ ਮਿਲਾ ਕੇ ਪੀਓ। ਇਸ ਨਾਲ ਯੂਰਿਨ 'ਚ ਜਲਣ ਅਤੇ ਗੁਰਦਿਆਂ ਦੀ ਕਮਜ਼ੋਰੀ ਦੂਰ ਹੋਵੇਗੀ। ਇਸ ਨਾਲ ਪੱਥਰੀ ਹੋਣ ਦਾ ਖਤਰਾ ਵੀ ਘੱਟ ਹੋ ਜਾਂਦਾ ਹੈ।

ਭਾਰ ਘੱਟ ਕਰਨ 'ਚ ਮਦਦ ਕਰਦੀ ਹੈ 'ਮੱਕੀ ਦੀ ਰੋਟੀ', ਜਾਣੋ ਹੋਰ ਵੀ ਕਈ ਫਾਇਦੇ
9. ਅੱਖਾਂ ਦੀ ਰੌਸ਼ਨੀ 
ਇਸ 'ਚ ਪਾਇਆ ਜਾਣ ਵਾਲਾ ਰੇਟਿਨਾਈਡਸ ਅੱਖਾਂ ਦੇ ਰੇਟਿਨਾ ਲਈ ਲਾਭਕਾਰੀ ਹੁੰਦਾ ਹੈ। ਇਸ ਦਾ ਸੇਵਨ ਕਰਨ ਨਾਲ ਅੱਖਾਂ ਦੀ ਰੌਸ਼ਨੀ ਨੂੰ ਫਾਇਦਾ ਮਿਲਦਾ ਹੈ।
10. ਸਕਿਨ ਲਈ ਫਾਇਦੇਮੰਦ 
ਇਸ 'ਚ ਮੌਜੂਦ ਬੀਟਾ-ਕੈਰੋਟਿਨ ਅਤੇ ਵਿਟਾਮਿਨ-ਏ ਸਕਿਨ ਲਈ ਬੈਸਟ ਹੁੰਦਾ ਹੈ। ਨਿਯਮਿਤ ਇਸ ਦਾ ਸੇਵਨ ਕਰਨ ਨਾਲ ਸਕਿਨ ਗਲੋ ਕਰਦੀ ਹੈ।


author

Aarti dhillon

Content Editor

Related News