Health Tips: ਹੱਡੀਆਂ ਨੂੰ ਮਜ਼ਬੂਤ ਬਣਾਉਂਦੀ ਹੈ ''ਨਾਸ਼ਪਾਤੀ'', ਖੁਰਾਕ ''''ਚ ਸ਼ਾਮਲ ਕਰਨ ਨਾਲ ਹੋਣਗੇ ਹੋਰ ਵੀ ਲਾਭ
Saturday, Aug 17, 2024 - 11:25 AM (IST)
ਨਵੀਂ ਦਿੱਲੀ- ਫਲ ਖਾਣੇ ਸਾਰੇ ਪਸੰਦ ਕਰਦੇ ਹਨ, ਕਿਉਂਕਿ ਇਹ ਸਾਡੀ ਸਿਹਤ ਲਈ ਬਹੁਤ ਜ਼ਰੂਰੀ ਹਨ। ਫਲ ਖਾਣ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਨਾਸ਼ਪਾਤੀ ਇਕ ਅਜਿਹਾ ਫਲ ਹੈ, ਜੋ ਖਾਣ ਵਿਚ ਬਹੁਤ ਸੁਆਦ ਹੁੰਦਾ ਹੈ। ਇਸ ਤੋਂ ਇਲਾਵਾ ਇਹ ਸਾਡੇ ਲਈ ਵੀ ਬਹੁਤ ਫਾਇਦੇਮੰਦ ਹੈ। ਨਾਸ਼ਪਾਤੀ ਵਿਚ ਫਾਈਬਰ, ਪੋਸ਼ਕ ਤੱਤ ਅਤੇ ਮਿਨਰਲਸ ਬਹੁਤ ਜ਼ਿਆਦਾ ਮਾਤਰਾ ਵਿਚ ਪਾਏ ਜਾਂਦੇ ਹਨ, ਜੋ ਸਾਨੂੰ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਬਚਾ ਕੇ ਰੱਖਦੇ ਹਨ। ਅੱਜ ਅਸੀਂ ਤੁਹਾਨੂੰ ਨਾਸ਼ਪਾਤੀ ਨਾਲ ਜੁੜੇ ਕੁਝ ਫਾਇਦੇ ਦੱਸਣ ਜਾ ਰਹੇ ਹਾਂ, ਜਿਨ੍ਹਾਂ ਦੇ ਬਾਰੇ ਜਾਣਨ ’ਤੇ ਤੁਸੀਂ ਇਸ ਦੀ ਵਰਤੋਂ ਕਰਨੀ ਸ਼ੁਰੂ ਕਰ ਦੇਵੋਗੇ...
ਨਾਸ਼ਪਾਤੀ ਖਾਣ ਨਾਲ ਹੋਣ ਵਾਲੇ ਫਾਇਦੇ...
1. ਹੱਡੀਆਂ ਕਰੇ ਮਜ਼ਬੂਤ
ਨਾਸ਼ਪਾਤੀ ਵਿਚ ਕੈਲਸ਼ੀਅਲ ਪਾਇਆ ਜਾਂਦਾ ਹੈ। ਨਾਸ਼ਪਾਤੀ ਖਾਣ ਨਾਲ ਤੁਹਾਡੀਆਂ ਹੱਡੀਆਂ ਨੂੰ ਕੈਲਸ਼ੀਅਮ ਭਰਪੂਰ ਮਾਤਰਾ ਵਿਚ ਮਿਲਦਾ ਹੈ।
2. ਚਮੜੀ ਨੂੰ ਰੱਖੇ ਜਵਾਨ
ਨਾਸ਼ਪਾਤੀ ਵਿਚ ਵਿਟਾਮਿਨ-ਏ ਜ਼ਿਆਦਾ ਮਾਤਰਾ ਵਿਚ ਪਾਇਆ ਜਾਂਦਾ ਹੈ। ਨਾਸ਼ਪਾਤੀ ਦੀ ਵਰਤੋਂ ਕਰਨ ਨਾਲ ਚਮੜੀ 'ਤੇ ਵਧਦੀ ਉਮਰ ਦੇ ਪ੍ਰਭਾਵ ਨੂੰ ਸੌਖੇ ਢੰਗ ਨਾਲ ਘੱਟ ਕੀਤਾ ਜਾ ਸਕਦਾ ਹੈ।
3. ਕੋਲੈਸਟਰੋਲ ਨੂੰ ਕਰੇ ਕੰਟਰੋਲ
ਨਾਸ਼ਪਾਤੀ ਵਿਚ ਫਾਈਬਰ ਦੀ ਭਰਪੂਰ ਮਾਤਰਾ ਪਾਈ ਜਾਂਦੀ ਹੈ। ਇਸੇ ਲਈ ਕੋਲੈਸਟਰੋਲ ਨੂੰ ਘੱਟ ਕਰਨ ਲਈ ਨਾਸ਼ਪਾਤੀ ਖਾਣੀਆਂ ਚਾਹੀਦੀਆਂ ਹਨ। ਇਸ ਨਾਲ ਕੋਲੈਸਟਰੋਲ ਘੱਟ ਕਰਨ ਵਿਚ ਮਦਦ ਮਿਲਦੀ ਹੈ।
4. ਐਲਰਜੀ ਤੋਂ ਛੁਟਕਾਰਾ
ਜੇਕਰ ਤੁਹਾਨੂੰ ਐਲਰਜੀ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਤੁਹਾਨੂੰ ਨਾਸ਼ਪਾਤੀ ਖਾਣੀਆਂ ਚਾਹੀਦੀਆਂ ਹਨ। ਨਾਸ਼ਪਾਤੀ ਦੀ ਵਰਤੋਂ ਨਾਲ ਤੁਸੀਂ ਐਲਰਜੀ ਤੋਂ ਛੁਟਕਾਰਾ ਪਾ ਸਕਦੇ ਹੋ।
5. ਸ਼ੂਗਰ ਦੇ ਰੋਗੀਆਂ ਲਈ ਫਾਇਦੇਮੰਦ
ਫਾਈਬਰ ਨਾਲ ਭਰਪੂਰ ਨਾਸ਼ਪਾਤੀ ਸ਼ੂਗਰ ਦੇ ਰੋਗੀਆਂ ਲਈ ਬਹੁਤ ਚੰਗਾ ਫਲ ਹੈ। ਇਸ ਨਾਲ ਤੁਹਾਡੀ ਸ਼ੂਗਰ ਦੀ ਮਾਤਰਾ ਨਹੀਂ ਵਧਦੀ।
6. ਸਰੀਰ ਨੂੰ ਮਿਲੇ ਐਨਰਜੀ
ਜੇਕਰ ਤੁਹਾਨੂੰ ਕਦੇ ਆਲਸ ਮਹਿਸੂਸ ਹੋ ਰਿਹਾ ਹੋਵੇ ਤਾਂ ਤੁਹਾਨੂੰ ਨਾਸ਼ਪਾਤੀ ਦੀ ਵਰਤੋਂ ਕਰਨੀ ਚਾਹੀਦੀ ਹੈ। ਨਾਸ਼ਪਾਤੀ ਖਾਣ ਨਾਲ ਤੁਹਾਡੇ ਸਰੀਰ ਨੂੰ ਐਨਰਜੀ ਮਿਲਦੀ ਹੈ।
7. ਇਮਿਊਨਿਟੀ ਵਧਾਵੇ
ਨਾਸ਼ਪਾਤੀ ਵਿਚ ਕਾਪਰ, ਵਿਟਾਮਿਨ-ਸੀ ਅਤੇ ਐਂਟੀਆਕਸੀਡੈਂਟ ਦੇ ਚੰਗੇ ਗੁਣ ਪਾਏ ਜਾਂਦੇ ਹਨ। ਇਹ ਸਾਰੇ ਗੁਣ ਇਮਿਊਨਿਟੀ ਨੂੰ ਵਧਾਉਣ ਵਿਚ ਮਦਦ ਕਰਦੇ ਹਨ।
8. ਕੈਂਸਰ ਦੀ ਰੋਕਥਾਮ
ਨਾਸ਼ਪਾਤੀ ਵਿਚ ਮੌਜੂਦ ਐਂਟੀਆਕਸੀਡੈਂਟ ਗੁਣ ਕੈਂਸਰ ਦੀ ਰੋਕਥਾਮ ਵਿਚ ਮਦਦਗਾਰ ਹਨ। ਅਜਿਹਾ ਇਸ ਲਈ ਕਿ ਦੂਜੇ ਫਲਾਂ ਦੀ ਤੁਲਨਾ ਵਿਚ ਇਸ ਵਿਚ ਜ਼ਿਆਦਾ ਮਾਤਰਾ ਵਿਚ ਐਂਟੀ-ਆਕਸੀਡੈਂਟ ਮੌਜੂਦ ਹੁੰਦੇ ਹਨ।
9. ਗਰਭ ਅਵਸਥਾ ਦੀ ਪ੍ਰੇਸ਼ਾਨੀਆਂ ਨੂੰ ਕਰੇ ਦੂਰ
ਗਰਭਵਤੀ ਜਨਾਨੀ ਨੂੰ ਨਾਸ਼ਪਾਤੀ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ। ਇਹ ਗਰਭ ਅਵਸਥਾ ਨਾਲ ਜੁੜੀਆਂ ਪ੍ਰੇਸ਼ਾਨੀਆਂ ਨੂੰ ਦੂਰ ਕਰਨ ਵਿਚ ਬਹੁਤ ਮਦਦ ਕਰਦੀ ਹੈ।
10. ਦਿਲ ਦੇ ਰੋਗਾਂ ਨੂੰ ਕਰੇ ਘੱਟ
ਨਾਸ਼ਪਾਤੀ ਪੋਟਾਸ਼ੀਅਮ ਦੀ ਵਧੀਆ ਉਦਾਹਰਨ ਹੈ, ਜੋ ਖੂਨ ਦੇ ਦੋਰੇ ਨੂੰ ਘੱਟ ਕਰਦਾ ਹੈ। ਇਸ ਨਾਲ ਹਾਰਟ ਅਟੈਕ ਅਤੇ ਸਟ੍ਰੋਕ ਵਰਗੀਆਂ ਦਿਲ ਦੀਆਂ ਸੰਭਾਵਨਾਵਾਂ ਘੱਟ ਹੋ ਜਾਂਦੀਆਂ ਹਨ।