Health Tips : ਹੱਡੀਆਂ ਨੂੰ ਮਜ਼ਬੂਤ ਅਤੇ ਖ਼ੂਨ ਦੀ ਘਾਟ ਨੂੰ ਪੂਰਾ ਕਰਦੀ ਹੈ ‘ਪਾਲਕ’, ਜਾਣੋ ਹੋਰ ਵੀ ਬੇਮਿਸਾਲ ਫ਼ਾਇਦੇ

Sunday, Jul 25, 2021 - 12:20 PM (IST)

Health Tips : ਹੱਡੀਆਂ ਨੂੰ ਮਜ਼ਬੂਤ ਅਤੇ ਖ਼ੂਨ ਦੀ ਘਾਟ ਨੂੰ ਪੂਰਾ ਕਰਦੀ ਹੈ ‘ਪਾਲਕ’, ਜਾਣੋ ਹੋਰ ਵੀ ਬੇਮਿਸਾਲ ਫ਼ਾਇਦੇ

ਨਵੀਂ ਦਿੱਲੀ- ਪਾਲਕ ਸਿਹਤ ਲਈ ਬਹੁਤ ਹੀ ਗੁਣਕਾਰੀ ਮੰਨੀ ਜਾਂਦੀ ਹੈ। ਪਾਲਕ ’ਚ ਵਿਟਾਮਿਨ-ਏ, ਬੀ, ਸੀ, ਲੋਹਾ, ਕੈਲਸ਼ੀਅਮ, ਪ੍ਰੋਟੀਨ, ਫਾਈਬਰ, ਖਣਿਜ ਪਦਾਰਥ, ਮੈਗਨੀਸ਼ੀਅਮ, ਆਇਰਨ, ਅਮੀਨੋ ਐਸਿਡ ਅਤੇ ਫੌਲਿਕ ਐਸਿਡ ਵਰਗੇ ਤੱਤ ਭਰਪੂਰ ਮਾਤਰਾ ’ਚ ਪਾਏ ਜਾਂਦੇ ਹਨ। ਪਾਲਕ ਨੂੰ ਕੱਚਾ ਜਾਂ ਪਕਾ ਕੇ ਦੋਹਾਂ ਤਰੀਕਿਆਂ ਨਾਲ ਖਾ ਸਕਦੇ ਹੋ। ਬਹੁਤ ਸਾਰੇ ਲੋਕ ਇਸ ਨੂੰ ਪਕਾ ਕੇ ਹੀ ਖਾਣਾ ਪਸੰਦ ਕਰਦੇ ਹਨ ਕਿਉਂਕਿ ਕੱਚੀ ਪਾਲਕ ਦਾ ਸਵਾਦ ਕੌੜਾ ਅਤੇ ਖਾਰਾ ਲੱਗਦਾ ਹੈ। ਪਾਲਕ ਦਾ ਜੂਸ ਤੁਹਾਡੇ ਪਾਚਨ ਤੰਤਰ ਦੀ ਚੰਗੀ ਤਰ੍ਹਾਂ ਸਫਾਈ ਕਰਦਾ ਹੈ। ਉਥੇ ਹੀ ਇਹ ਤੁਹਾਡੇ ਸਰੀਰ ਵਿਚ ਖਤਰਨਾਕ ਕੀਟਾਣੂਆਂ ਤੋਂ ਪੈਦਾ ਹੋਣ ਵਾਲੇ ਰੋਗਾਂ ਤੋਂ ਰੱਖਿਆ ਕਰਦਾ ਹੈ।
ਪਾਲਕ ਦੀ ਵਰਤੋਂ ਕਰਨ ਨਾਲ ਹੋਣ ਵਾਲੇ ਫ਼ਾਇਦੇ–

PunjabKesari
ਖ਼ੂਨ ਦੀ ਘਾਟ ਦੂਰ ਕਰੇ
ਕਈ ਲੋਕਾਂ ਨੂੰ ਸਰੀਰ ’ਚ ਖੂਨ ਦੀ ਘਾਟ ਹੋ ਜਾਂਦੀ ਹੈ। ਪਾਲਕ ’ਚ ਆਇਰਨ ਦੀ ਮਾਤਰਾ ਬਹੁਤ ਵੱਧ ਹੁੰਦੀ ਹੈ, ਜੋ ਹੀਮੋਗਲੋਬਿਨ ਵਧਾਉਣ ਦਾ ਕੰਮ ਕਰਦੀ ਹੈ। ਜੇ ਕੋਈ ਵਿਅਕਤੀ ਅਨੀਮੀਆ ਦਾ ਸ਼ਿਕਾਰ ਹੋਵੇ ਤਾਂ ਉਸਦੇ ਆਹਾਰ ’ਚ ਪਾਲਕ ਜ਼ਰੂਰ ਸ਼ਾਮਲ ਕਰੋ। ਬੱਚਿਆਂ ਨੂੰ ਆਹਾਰ ’ਚ ਪਾਲਕ ਦੇਣ ਨਾਲ ਉਨ੍ਹਾਂ ਦੇ ਸਰੀਰ ’ਚ ਖ਼ੂਨ ਦੀ ਘਾਟ ਨਹੀਂ ਹੁੰਦੀ। ਗਰਭਵਤੀ ਔਰਤਾਂ ਸਰੀਰ ’ਚ ਆਇਰਨ ਦੀ ਘਾਟ ਪੂਰੀ ਕਰਨ ਲਈ ਪਾਲਕ ਖਾਣ। ਅੱਧੇ ਗਿਲਾਸ ਪਾਲਕ ਦੇ ਰਸ ਵਿਚ ਦੋ ਚਮਚ ਸ਼ਹਿਦ ਮਿਲਾ ਕੇ 50 ਦਿਨ ਪੀਓ, ਇਸ ਨਾਲ ਸਰੀਰ ਵਿਚ ਖ਼ੂਨ ਦਾ ਵਾਧਾ ਹੁੰਦਾ ਹੈ ਪਰ ਸੇਵਨ ਕਰਨ ਤੋਂ ਪਹਿਲਾਂ ਇਕ ਵਾਰ ਮਾਹਿਰ ਦੀ ਸਲਾਹ ਜ਼ਰੂਰ ਲਓ।

Building Strong Bones - Your Health
ਹੱਡੀਆਂ ਅਤੇ ਦੰਦ ਮਜ਼ਬੂਤ
ਪਾਲਕ ਹੱਡੀਆਂ ਅਤੇ ਦੰਦਾਂ ਲਈ ਬਹੁਤ ਫ਼ਾਇਦੇਮੰਦ ਹੈ। ਇਹ ਸਰੀਰ ਵਿਚ ਕੈਲਸ਼ੀਅਮ ਨੂੰ ਸੋਖਦੀ ਹੈ, ਜਿਸ ਨਾਲ ਸਰੀਰ ਵਿਚੋਂ ਜ਼ਰੂਰੀ ਕੈਲਸ਼ੀਅਮ ਬਾਹਰ ਨਹੀਂ ਨਿਕਲਦਾ। ਬੱਚਿਆਂ ਦੇ ਆਹਾਰ ਵਿਚ ਪਾਲਕ ਨੂੰ ਜ਼ਰੂਰ ਸ਼ਾਮਲ ਕਰੋ। ਜੇ ਉਹ ਪਾਲਕ ਦਾ ਜੂਸ ਨਹੀਂ ਪੀਂਦੇ ਤਾਂ ਉਨ੍ਹਾਂ ਨੂੰ ਪਾਲਕ-ਪਨੀਰ ਦੀ ਸਬਜ਼ੀ, ਰਾਇਤਾ ਜਾਂ ਪਾਲਕ ਸਨੈਕਸ ਦੇ ਤੌਰ 'ਤੇ ਖਾਣ ਨੂੰ ਦੇ ਸਕਦੇ ਹੋ। ਜੇ ਤੁਹਾਨੂੰ ਦੰਦਾਂ ਨਾਲ ਜੁੜੀ ਪ੍ਰੇਸ਼ਾਨੀ ਪਾਇਰੀਆ ਹੈ ਤਾਂ ਖਾਲੀ ਢਿੱਡ ਪਾਲਕ ਦੇ ਰਸ ਦਾ ਸੇਵਨ ਕਰੋ। ਇਸ ਵਿਚ ਤੁਸੀਂ ਗਾਜਰ ਦਾ ਜੂਸ ਮਿਲਾ ਕੇ ਵੀ ਪੀ ਸਕਦੇ ਹੋ। ਮਸੂੜਿਆਂ 'ਚੋਂ ਨਿਕਲਣ ਵਾਲੇ ਖ਼ੂਨ ਦੀ ਸਮੱਸਿਆ ਬੰਦ ਹੋ ਜਾਵੇਗੀ।

Blood pressure: what is your target? - MyDr.com.au
ਬਲੱਡ ਪ੍ਰੈਸ਼ਰ ਕੰਟਰੋਲ
ਪਾਲਕ ਵਿਚ ਪੋਟਾਸ਼ੀਅਮ ਦੀ ਮਾਤਰਾ ਭਰਪੂਰ ਹੁੰਦੀ ਹੈ। ਇਸ ਨਾਲ ਬਲੱਡ ਪ੍ਰੈਸ਼ਰ ਕੰਟਰੋਲ ਵਿਚ ਰਹਿੰਦਾ ਹੈ ਜਿਸ ਨਾਲ ਦਿਲ ਦੇ ਰੋਗਾਂ ਤੋਂ ਬਚਾਅ ਰਹਿੰਦਾ ਹੈ।
ਮਾਸਪੇਸ਼ੀਆਂ ਦੀ ਮਜ਼ਬੂਤੀ
ਪਾਲਕ 'ਚ ਪਾਏ ਜਾਣ ਵਾਲੇ ਐਂਟੀ-ਆਕਸੀਡੈਂਟ ਅਤੇ ਪ੍ਰੋਟੀਨ ਭਰਪੂਰ ਤੱਤ ਮਾਸਪੇਸ਼ੀਆਂ ਨੂੰ ਮਜ਼ਬੂਤੀ ਪ੍ਰਦਾਨ ਕਰਦੇ ਹਨ। ਇਸ ਨਾਲ ਰੋਗ ਰੋਕੂ ਸਮਰੱਥਾ ਮਜ਼ਬੂਤ ਹੁੰਦੀ ਹੈ, ਜਿਸ ਨਾਲ ਸਰੀਰ ਅੰਦਰੂਨੀ ਤੌਰ 'ਤੇ ਮਜ਼ਬੂਤ ਰਹਿੰਦਾ ਹੈ। ਮਾਸਪੇਸ਼ੀਆਂ ਮਜ਼ਬੂਤ ਹੋਣ ਨਾਲ ਤੰਦਰੁਸਤੀ ਬਣੀ ਰਹਿੰਦੀ ਹੈ। ਇਹ ਭੁੱਖ ਵਧਾਉਣ ਵਿਚ ਸਹਾਇਕ ਹੈ।

Your Fat Has Health Benefits
ਮੋਟਾਪਾ ਘੱਟ ਕਰੇ
ਪਾਲਕ ਖਾਣ ਨਾਲ ਮੋਟਾਪਾ ਦੂਰ ਹੁੰਦਾ ਹੈ। ਪਾਲਕ ਵਿਚ ਗਾਜਰ ਦਾ ਜੂਸ ਮਿਲਾ ਕੇ ਪੀਣ ਨਾਲ ਬੌਡੀ ਨੂੰ ਨਿਊਟ੍ਰੀਸ਼ੀਅਨਜ਼ ਮਿਲਦੇ ਹਨ। ਇਸ ਨਾਲ ਸਰੀਰ ਦੀ ਵਾਧੂ ਚਰਬੀ ਘੱਟ ਹੋਣ ਲਗਦੀ ਹੈ ਅਤੇ ਕਮਜ਼ੋਰੀ ਵੀ ਨਹੀਂ ਆਉਂਦੀ।
ਪਾਚਨ ਕਿਰਿਆ ਮਜ਼ਬੂਤ
ਢਿੱਡ ਖਰਾਬ ਹੋਵੇ ਤਾਂ ਸਰੀਰ ਨੂੰ ਬੀਮਾਰੀਆਂ ਛੇਤੀ ਘੇਰ ਲੈਂਦੀਆਂ ਹਨ। ਇਸ ਤੋਂ ਬਚਣ ਲਈ ਪੌਸ਼ਟਿਕ ਆਹਾਰ ਨੂੰ ਖੁਰਾਕ ਵਿਚ ਸ਼ਾਮਲ ਕਰਨਾ ਬਹੁਤ ਜ਼ਰੂਰੀ ਹੈ। ਪਾਲਕ ਖਾਣ ਨਾਲ ਪਾਚਨ ਕਿਰਿਆ 'ਚ ਸੁਧਾਰ ਰਹਿੰਦਾ ਹੈ। ਇਸ ਨਾਲ ਖਾਣਾ ਆਸਾਨੀ ਨਾਲ ਪਚਣਾ ਸ਼ੁਰੂ ਹੋ ਜਾਂਦਾ ਹੈ।

What is the macula? - Macular Society
ਅੱਖਾਂ ਲਈ ਫ਼ਾਇਦੇਮੰਦ
ਪਾਲਕ ਵਿਚ ਵਿਟਾਮਿਨ ਏ ਭਰਪੂਰ ਹੁੰਦਾ ਹੈ ਜੋ ਤੁਹਾਡੀਆਂ ਅੱਖਾਂ ਨੂੰ ਤੰਦਰੁਸਤ ਰੱਖਦਾ ਹੈ। ਗਾਜਰ, ਪਾਲਕ ਅਤੇ ਟਮਾਟਰ ਦਾ ਰਸ ਪੀਣਾ ਬਹੁਤ ਫ਼ਾਇਦੇਮੰਦ ਹੁੰਦਾ ਹੈ, ਇਸ ਨਾਲ ਅੱਖਾਂ ਦੀ ਰੌਸ਼ਨੀ ਤੇਜ਼ ਹੁੰਦੀ ਹੈ।
ਸੁੰਦਰਤਾ ਨਾਲ ਜੁੜੇ ਫ਼ਾਇਦੇ
ਰੰਗਤ ਵਿਚ ਨਿਖਾਰ
ਜੇ ਤੁਸੀਂ ਚਮਕਦਾਰ ਚਮੜੀ ਚਾਹੁੰਦੇ ਹੋ ਤਾਂ ਪਾਲਕ ਦੇ ਜੂਸ ਦਾ ਸੇਵਨ ਕਰੋ। ਇਸ ਨਾਲ ਸਰੀਰ ਵਿਚ ਖ਼ੂਨ ਦਾ ਸੰਚਾਰ ਤੇਜ਼ ਹੁੰਦਾ ਹੈ ਅਤੇ ਸਰੀਰ ਵਿਚ ਚੁਸਤੀ-ਫੁਰਤੀ ਤੇ ਚਿਹਰੇ 'ਤੇ ਲਾਲੀ ਆ ਜਾਂਦੀ ਹੈ। ਜੇ ਤੁਸੀਂ ਰੋਜ਼ਾਨਾ ਪਾਲਕ ਜੂਸ ਦਾ ਸੇਵਨ ਕਰੋ ਤਾਂ ਚਿਹਰੇ ਦੀ ਰੰਗਤ ਵਿਚ ਨਿਖਾਰ ਵੱਧ ਜਾਂਦਾ ਹੈ। ਜੇ ਤੁਹਾਡੀ ਚਮੜੀ ਬਹੁਤ ਜ਼ਿਆਦਾ ਡਰਾਈ ਹੈ ਤਾਂ ਉਹ ਵੀ ਠੀਕ ਹੋਵੇਗੀ।

19 Causes of Hair Loss, How to Treat It | Health.com
ਝੜਦੇ ਵਾਲ਼
ਵਾਲ਼ ਝੜਨ ਕਾਰਨ ਸਰੀਰ ਵਿਚ ਆਇਰਨ ਦੀ ਘਾਟ ਹੋ ਜਾਂਦੀ ਹੈ। ਆਇਰਨ ਦੀ ਘਾਟ ਪੂਰੀ ਕਰਨ ਲਈ ਪਾਲਕ ਦਾ ਸੇਵਨ ਕਰੋ। ਇਸ ਨਾਲ ਸਰੀਰ ਵਿਚ ਵਿਟਾਮਿਨ ਏ ਦੀ ਘਾਟ ਪੂਰੀ ਹੁੰਦੀ ਹੈ ਅਤੇ ਵਾਲ਼ ਝੜਨੇ ਆਪਣੇ-ਆਪ ਬੰਦ ਹੋ ਜਾਂਦੇ ਹਨ ਅਤੇ ਗ੍ਰੋਥ ਵੀ ਤੇਜ਼ੀ ਨਾਲ ਹੁੰਦੀ ਹੈ।


author

Aarti dhillon

Content Editor

Related News