Health Tips: ਸਿਹਤ ਲਈ ਬੇਹੱਦ ਲਾਹੇਵੰਦ ਹਨ ''ਤਰਬੂਜ ਦੇ ਬੀਜ'', ਜ਼ਰੂਰ ਕਰੋ ਖੁਰਾਕ ''ਚ ਸ਼ਾਮਲ

05/05/2022 6:26:32 PM

ਨਵੀਂ ਦਿੱਲੀ— ਗਰਮੀਆਂ ਦੇ ਮੌਸਮ 'ਚ ਤਰਬੂਜ ਦਾ ਫਲ ਖਾਣਾ ਹਰ ਕਿਸੇ ਨੂੰ ਪਸੰਦ ਹੁੰਦਾ ਹੈ। ਖਾਣ 'ਚ ਸੁਆਦ ਹੋਣ ਦੇ ਨਾਲ ਹੀ ਇਹ ਸਰੀਰ ਨੂੰ ਸਿਹਤਮੰਦ ਵੀ ਰੱਖਦਾ ਹੈ। ਇਸ 'ਚ 92 ਪ੍ਰਤੀਸ਼ਤ ਪਾਣੀ ਹੁੰਦਾ ਹੈ, ਜੋ ਸਰੀਰ ਨੂੰ ਡਿਹਾਈਡ੍ਰੇਸ਼ਨ ਦੀ ਸਮੱਸਿਆ ਤੋਂ ਬਚਾਉਂਦਾ ਹੈ। ਤਰਬੂਜ ਖਾਣ ਦੇ ਫਾਇਦੇ ਤਾਂ ਤੁਸੀਂ ਸਾਰੇ ਹੀ ਜਾਣਦੇ ਹੋਵੋਗੇ ਪਰ ਕੀ ਤੁਹਾਨੂੰ ਪਤਾ ਹੈ ਕਿ ਇਸ ਦੇ ਬੀਜ ਵੀ ਕਿਸੇ ਔਸ਼ਧੀ ਤੋਂ ਘੱਟ ਨਹੀਂ ਹੁੰਦੇ। ਅੱਜ ਅਸੀਂ ਤੁਹਾਨੂੰ ਤਰਬੂਜ ਦੇ ਬੀਜ ਖਾਣ ਨਾਲ ਹੋਣ ਵਾਲੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ, ਆਓ ਜਾਣਦੇ ਹਾਂ ਤਰਬੂਜ ਦੇ ਬੀਜ ਖਾਣ ਦੇ ਫਾਇਦਿਆਂ ਬਾਰੇ। 
ਤਰਬੂਜ ਦੇ ਬੀਜਾਂ 'ਚ ਮਾਈਕ੍ਰੋ ਨਿਊਟ੍ਰੀਏਂਟਸ, ਆਇਰਨ, ਜ਼ਿੰਕ, ਪ੍ਰੋਟੀਨ ਅਤੇ ਫਾਈਬਰ ਦੀ ਭਰਪੂਰ ਮਾਤਰਾ ਹੁੰਦੀ ਹੈ। ਇਹ ਸਾਰੇ ਪੋਸ਼ਟਿਕ ਤੱਤ ਹੈਲਦੀ ਰਹਿਣ ਲਈ ਜ਼ਰੂਰੀ ਹਨ। ਜੇ ਤੁਹਾਨੂੰ ਵੀ ਬੀਜ ਖਾਣੇ ਚੰਗੇ ਨਹੀਂ ਲੱਗਦੇ ਤਾਂ ਤੁਸੀਂ ਚਾਹੋ ਤਾਂ ਇਨ੍ਹਾਂ ਨੂੰ ਭੁੰਨ ਕੇ ਜਾਂ ਉਬਾਲ ਕੇ ਵੀ ਖਾ ਸਕਦੇ ਹੋ।
ਦਿਲ ਨੂੰ ਸਿਹਤਮੰਦ ਰੱਖੇ
ਦਿਲ ਦੇ ਮਰੀਜਾਂ ਲਈ ਤਰਬੂਜ ਦੇ ਬੀਜ ਬਹੁਤ ਹੀ ਫਾਇਦੇਮੰਦ ਹੁੰਦੇ ਹਨ। ਇਸ 'ਚ ਮੌਜੂਦ ਗੁਣ ਬਲੱਡ ਸਰਕੁਲੇਸ਼ਨ ਨੂੰ ਠੀਕ ਰੱਖਣ ਦਾ ਕੰਮ ਕਰਦੇ ਹਨ। ਜੇ ਤੁਸੀਂ ਦਿਲ ਦੀ ਬੀਮਾਰੀ ਨਾਲ ਪੀੜਤ ਹੋ ਤਾਂ ਤਰਬੂਜ ਦੇ ਬੀਜ ਖਾ ਸਕਦੇ ਹੋ। ਕੁਝ ਹੀ ਦਿਨਾਂ 'ਚ ਤੁਹਾਨੂੰ ਇਸ ਦਾ ਫਾਇਦਾ ਮਿਲਣਾ ਸ਼ੁਰੂ ਹੋ ਜਾਵੇਗਾ।

PunjabKesari
ਪੀਲੀਆ ਤੋਂ ਦਿਵਾਏ ਰਾਹਤ
ਤਰਬੂਜ ਦੇ ਬੀਜਾਂ 'ਚ ਕਈ ਅਜਿਹੇ ਗੁਣ ਮੌਜੂਦ ਹੁੰਦੇ ਹਨ, ਜੋ ਸਰੀਰ ਲਈ ਬੇਹੱਦ ਜ਼ਰੂਰੀ ਹੁੰਦੇ ਹਨ। ਇਸ 'ਚ ਫਾਈਬਰ ਹੁੰਦਾ ਹੈ, ਜੋ ਪੀਲੀਏ ਦੇ ਰੋਗ 'ਚ ਕਾਫੀ ਫਾਇਦੇਮੰਦ ਸਾਬਤ ਹੁੰਦਾ ਹੈ।
ਪਾਚਨ ਕਿਰਿਆ ਲਈ ਫਾਇਦੇਮੰਦ
ਤਰਬੂਜ ਦੇ ਬੀਜ ਸਾਡੀ ਪਾਚਨ ਕਿਰਿਆ ਲਈ ਬੇਹੱਦ ਫਾਇਦੇਮੰਦ ਹੁੰਦੇ ਹਨ। ਜਦੋਂ ਅਸੀਂ ਭੁੰਨੇ ਹੋਏ ਜਾਂ ਪਕਾਏ ਹੋਏ ਬੀਜਾਂ ਦੀ ਵਰਤੋਂ ਕਰਦੇ ਹਾਂ ਤਾਂ ਉਹ ਸਾਡੇ ਪਾਚਨ ਤੰਤਰ 'ਚੋਂ ਹੋ ਕੇ ਲੰਘਦਾ ਹੈ ਅਤੇ ਉਹ ਤੁਰੰਤ ਪਾਚਨ ਤੰਤਰ ਦੀ ਕਿਰਿਆ 'ਚ ਸੁਧਾਰ ਕਰਦੇ ਹਨ।

PunjabKesari
ਸ਼ੂਗਰ ਦੇ ਰੋਗੀਆਂ ਲਈ ਫਾਇਦੇਮੰਦ
ਉਬਲੇ ਹੋਏ ਤਰਬੂਜ਼ ਦੇ ਬੀਜ ਸ਼ੂਗਰ ਦੇ ਮਰੀਜਾਂ ਲਈ ਬਹੁਤ ਹੀ ਫਾਇਦੇਮੰਦ ਹਨ। ਇਸ 'ਚ ਮੌਜੂਦ ਪੋਸ਼ਟਿਕ ਗੁਣ ਬਲੱਡ 'ਚ ਸ਼ੂਗਰ ਦੀ ਮਾਤਰਾ ਨੂੰ ਕੰਟਰੋਲ ਕਰਨ ਦਾ ਕੰਮ ਕਰਦੇ ਹਨ। ਜੇ ਤੁਸੀਂ ਬਿਨਾਂ ਦਵਾਈਆਂ ਦੇ ਹੀ ਇਸ ਸਮੱਸਿਆ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹੋ ਤਾਂ ਉਬਲੇ ਹੋਏ ਤਰਬੂਜ ਦੇ ਬੀਜਾਂ ਦੀ ਵਰਤੋਂ ਕਰੋ।

PunjabKesari
ਭਾਰ ਘੱਟ ਕਰੇ
ਤਰਬੂਜ ਦੇ ਬੀਜ ਭਾਰ ਘਟਾਉਣ 'ਚ ਵੀ ਕਾਫੀ ਫਾਇਦੇਮੰਦ ਹੁੰਦੇ ਹਨ। ਇਸ 'ਚ ਕੈਲੋਰੀ ਦੀ ਮਾਤਰਾ ਬਹੁਤ ਘੱਟ ਮੌਜੂਦ ਹੁੰਦੀ ਹੈ।


Aarti dhillon

Content Editor

Related News