Health Tips: ਐਸੀਡਿਟੀ ਦੀ ਸਮੱਸਿਆ ਹੋਣ ’ਤੇ ਕਦੇ ਨਾ ਖਾਓ ‘ਰਾਜਮਾ’ ਸਣੇ ਇਹ ਚੀਜ਼ਾਂ, ਹੋ ਸਕਦੇ ਨੁਕਸਾਨ
Tuesday, Aug 17, 2021 - 06:26 PM (IST)
ਜਲੰਧਰ (ਬਿਊਰੋ) - ਗਲਤ ਖਾਣ-ਪੀਣ ਦੇ ਕਾਰਨ ਐਸੀਡਿਟੀ ਦੀ ਸਮੱਸਿਆ ਹੋਣੀ ਆਮ ਗੱਲ ਹੈ। ਐਸੀਡਿਟੀ ਦੀ ਸਮੱਸਿਆ ਹੋਣ ’ਤੇ ਖਾਣਾ-ਪੀਣਾ ਮੁਸ਼ਕਿਲ ਹੋ ਜਾਂਦਾ ਹੈ। ਕਈ ਵਾਰ ਗੈਸ ਦੀ ਸਮੱਸਿਆ ਜ਼ਿਆਦਾ ਹੋ ਜਾਣ ’ਤੇ ਇਹ ਦਿਮਾਗ਼ ’ਤੇ ਚੜ੍ਹ ਜਾਂਦੀ ਹੈ, ਜਿਸ ਨਾਲ ਸਿਰਦਰਦ ਹੋਣ ਲੱਗਦਾ ਹੈ। ਇਸੇ ਲਈ ਐਸਿਡਿਟੀ ਦੀ ਸਮੱਸਿਆ ਵਿੱਚ ਖਾਣ ਪੀਣ ਦਾ ਖ਼ਾਸ ਧਿਆਨ ਰੱਖਣਾ ਪੈਂਦਾ ਹੈ। ਕਿਉਂਕਿ ਬਹੁਤ ਸਾਰੀਆਂ ਚੀਜ਼ਾਂ ਅਜਿਹੀਆਂ ਹਨ, ਜਿਨ੍ਹਾਂ ਦਾ ਸੇਵਨ ਕਰਨ ਨਾਲ ਐਸੀਡਿਟੀ ਦੀ ਸਮੱਸਿਆ ਵੱਧ ਜਾਂਦੀ ਹੈ। ਇਸੇ ਲਈ ਅੱਜ ਅਸੀਂ ਤੁਹਾਨੂੰ ਉਨ੍ਹਾਂ ਚੀਜ਼ਾਂ ਦੇ ਬਾਰੇ ਦੱਸਾਂਗੇ, ਜਿਨ੍ਹਾਂ ਦਾ ਐਸੀਡਿਟੀ ਦੀ ਸਮੱਸਿਆ ਹੋਣ ’ਤੇ ਸੇਵਨ ਨਹੀਂ ਕਰਨਾ ਚਾਹੀਦਾ।
ਐਸੀਡਿਟੀ ਹੋਣ ’ਤੇ ਕਦੇ ਨਾਲ ਖਾਓ ਇਹ ਚੀਜ਼ਾਂ
ਮੂਲੀ
ਬਹੁਤ ਸਾਰੇ ਲੋਕ ਇਸ ਤਰ੍ਹਾਂ ਦੇ ਹੁੰਦੇ ਹਨ, ਜਿਨ੍ਹਾਂ ਨੂੰ ਮੂਲੀ ਖਾਣੀ ਪਸੰਦ ਹੁੰਦੀ ਹੈ। ਜੇਕਰ ਤੁਹਾਨੂੰ ਐਸਿਡਿਟੀ ਦੀ ਸਮੱਸਿਆ ਹੈ, ਤਾਂ ਇਸ ਦਾ ਸੇਵਨ ਭੁੱਲ ਕੇ ਵੀ ਨਾ ਕਰੋ। ਮੂਲੀ ਸਾਡੇ ਢਿੱਡ ਗੈਸ ਬਣਾਉਣ ਦਾ ਕੰਮ ਕਰਦੀ ਹੈ, ਜਿਸ ਨਾਲ ਐਸਿਡਿਟੀ ਦੀ ਸਮੱਸਿਆ ਹੋਰ ਜ਼ਿਆਦਾ ਵਧ ਜਾਂਦੀ ਹੈ ।
ਪੜ੍ਹੋ ਇਹ ਵੀ ਖ਼ਬਰ- ਵਾਸਤੂ ਸ਼ਾਸਤਰ : ਘਰ ਦੇ ਇਸ ਕੋਨੇ ’ਚ ਰੱਖੋ ‘ਲੂਣ’, ਕਲੇਸ਼ ਖ਼ਤਮ ਹੋਣ ਦੇ ਨਾਲ-ਨਾਲ ਹੋਣਗੇ ਇਹ ਫ਼ਾਇਦੇ
ਕਟਹਲ
ਬਹੁਤ ਸਾਰੇ ਲੋਕ ਕਟਹਲ ਦਾ ਸੇਵਨ ਕਰਦੇ ਹਨ ਅਤੇ ਕਈ ਲੋਕ ਕਟਹਲ ਦਾ ਅਚਾਰ ਬਹੁਤ ਜ਼ਿਆਦਾ ਖਾਂਦੇ ਹਨ। ਇਸ ਦਾ ਜ਼ਿਆਦਾ ਸੇਵਨ ਕਰਨ ਨਾਲ ਐਸਿਡਿਟੀ ਦੀ ਸਮੱਸਿਆ ਹੋ ਸਕਦੀ ਹੈ। ਇਹ ਢਿੱਡ ਵਿੱਚ ਗੈਸ ਨੂੰ ਵਧਾ ਦਿੰਦਾ ਹੈ। ਇਸ ਲਈ ਐਸਿਡਿਟੀ ਦੇ ਲੋਕਾਂ ਨੂੰ ਇਸ ਦਾ ਸੇਵਨ ਨਹੀਂ ਕਰਨਾ ਚਾਹੀਦਾ ।
ਛੋਲੇ
ਜੇਕਰ ਤੁਹਾਨੂੰ ਐਸੀਡਿਟੀ ਦੀ ਸਮੱਸਿਆ ਹੈ ਤਾਂ ਤੁਸੀਂ ਛੋਲੇ ਭੁੱਲ ਕੇ ਵੀ ਨਾ ਖਾਓ। ਇਹ ਐਸੀਡਿਟੀ ਦੀ ਸਮੱਸਿਆ ਨੂੰ ਹੋਰ ਜ਼ਿਆਦਾ ਵਧਾ ਦਿੰਦਾ ਹੈ। ਜੇਕਰ ਤੁਹਾਨੂੰ ਕਬਜ਼ ਦੀ ਸਮੱਸਿਆ ਹੈ ਤਾਂ ਫਿਰ ਵੀ ਛੋਲੇ ਨਹੀਂ ਖਾਣੇ ਚਾਹੀਦੇ ।
ਪੜ੍ਹੋ ਇਹ ਵੀ ਖ਼ਬਰ- Health tips:ਦੁੱਧ ਤੋਂ ਹੋਣ ਵਾਲੀ ‘ਐਲਰਜੀ’ ਤੋਂ ਪਰੇਸ਼ਾਨ ਲੋਕਾਂ ਲਈ ਖ਼ਾਸ ਖ਼ਬਰ,ਰੋਜ਼ਾਨਾ ਕਰੋ ਇਨ੍ਹਾਂ ਚੀਜ਼ਾਂ ਦਾ ਸੇਵਨ
ਰਾਜਮਾ
ਐਸੀਡਿਟੀ ਦੀ ਸਮੱਸਿਆ ਹੋਣ ’ਤੇ ਰਾਜਮਾ ਕਦੇ ਨਹੀਂ ਖਾਣੇ ਚਾਹੀਦੇ। ਜੇਕਰ ਅਸੀਂ ਰਾਜਮਾ ਦਾ ਸੇਵਨ ਕਰਦੇ ਹਾਂ ਇਸ ਨਾਲ ਐਸੀਡਿਟੀ ਦੀ ਸਮੱਸਿਆ ਵਧ ਜਾਂਦੀ ਹੈ।
ਅਰਬੀ ਦੀ ਸਬਜ਼ੀ
ਅਰਸੀ ਦੀ ਸਬਜ਼ੀਜੀ ਐਸਿਡਿਟੀ ਦੀ ਸਮੱਸਿਆ ਨੂੰ ਹੋਰ ਜ਼ਿਆਦਾ ਵਧਾ ਦਿੰਦੀ ਹੈ। ਇਸ ਲਈ ਐਸਿਡਿਟੀ ਵਾਲੇ ਲੋਕਾਂ ਨੂੰ ਇਸ ਦਾ ਘੱਟ ਤੋਂ ਘੱਟ ਸੇਵਨ ਕਰਨਾ ਚਾਹੀਦਾ ਹੈ। ਜੇਕਰ ਤੁਸੀਂ ਇਸ ਦਾ ਸੇਵਨ ਕਰਦੇ ਹੋ , ਤਾਂ ਬਾਅਦ ਵਿਚ ਅਜਵਾਈਨ ਜ਼ਰੂਰ ਖਾਓ ।
ਪੜ੍ਹੋ ਇਹ ਵੀ ਖ਼ਬਰ- Health Tips: ਦੁੱਧ ਤੇ ਕੇਲਾ ਇਕੱਠੇ ਖਾਣ ਵਾਲੇ ਲੋਕ ਹੋ ਜਾਣ ਸਾਵਧਾਨ! ਐਲਰਜੀ ਸਣੇ ਹੋ ਸਕਦੀਆਂ ਨੇ ਇਹ ਸਮੱਸਿਆਵਾਂ