Health Tips: ਕਸਰਤ ਕਰਨ ਤੋਂ ਬਾਅਦ ਜ਼ਰੂਰ ਕਰੋਂ ਇਨ੍ਹਾਂ ਚੀਜ਼ਾਂ ਦੀ ਵਰਤੋਂ, ਸਰੀਰ ਨੂੰ ਹੋਵੇਗਾ ਦੁੱਗਣਾ ਲਾਭ

Saturday, Apr 10, 2021 - 12:42 PM (IST)

ਨਵੀਂ ਦਿੱਲੀ—ਸਰੀਰ ਨੂੰ ਸਿਹਤਮੰਦ ਰੱਖਣ ਲਈ ਕਸਰਤ ਕਰਨਾ ਬਹੁਤ ਵਧੀਆ ਆਪਸ਼ਨ ਹੈ। ਇਸ ਨਾਲ ਸਰੀਰ 'ਚ ਬਲੱਡ ਸਰਕੁਲੇਸ਼ਨ ਵਧੀਆ ਹੋਣ ਨਾਲ ਬੀਮਾਰੀਆਂ ਤੋਂ ਬਚਾਅ ਰਹਿੰਦਾ ਹੈ ਪਰ ਇਸ ਦਾ ਦੁੱਗਣਾ ਫ਼ਾਇਦਾ ਪਾਉਣ ਲਈ ਆਪਣੀ ਖੁਰਾਕ ਦਾ ਵੀ ਖ਼ਾਸ ਧਿਆਨ ਰੱਖਣ ਦੀ ਲੋੜ ਹੁੰਦੀ ਹੈ। ਅਜਿਹੇ 'ਚ ਕਸਰਤ ਕਰਨ ਤੋਂ ਪਹਿਲਾਂ ਅਤੇ ਬਾਅਦ 'ਚ ਪੋਸ਼ਕ ਤੱਤਾਂ ਨਾਲ ਭਰਪੂਰ ਚੀਜ਼ਾਂ ਦੀ ਵਰਤੋਂ ਕਰਨੀ ਬਹੁਤ ਜ਼ਰੂਰੀ ਹੈ। ਇਸ ਨਾਲ ਸਰੀਰ ਨੂੰ ਦੁੱਗਣਾ ਫ਼ਾਇਦਾ ਮਿਲਦਾ ਹੈ। ਚੱਲੋ ਅੱਜ ਅਸੀਂ ਤੁਹਾਨੂੰ ਕੁਝ ਚੀਜ਼ਾਂ ਦੇ ਬਾਰੇ 'ਚ ਦੱਸਦੇ ਹਾਂ ਜਿਸ ਨੂੰ ਕਸਰਤ ਕਰਨ ਤੋਂ ਬਾਅਦ ਖਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ-Beauty Tips : ਇਸ ਕੁਦਰਤੀ ਤਰੀਕੇ ਨਾਲ ਹਟਾਓ ਚਿਹਰੇ ’ਤੋਂ ਅਣਚਾਹੇ ਵਾਲ਼
ਪ੍ਰੋਟੀਨ ਪਾਊਡਰ: ਕਸਰਤ ਤੋਂ ਬਾਅਦ ਪ੍ਰੋਟੀਨ ਨਾਲ ਭਰਪੂਰ ਚੀਜ਼ਾਂ ਦੀ ਵਰਤੋਂ ਕਰਨੀ ਫ਼ਾਇਦੇਮੰਦ ਹੁੰਦੀ ਹੈ। ਅਜਿਹੇ 'ਚ ਪ੍ਰੋਟੀਨ ਪਾਊਡਰ ਨੂੰ ਦੁੱਧ ਅਤੇ ਦਹੀਂ 'ਚ ਮਿਲਾ ਕੇ ਖਾਓ ਪਰ ਇਸ 'ਚ ਖੰਡ ਦੀ ਵਰਤੋਂ ਨਾ ਕਰੋ। ਨਾਲ ਹੀ ਇਸ ਗੱਲ ਦਾ ਖ਼ਾਸ ਧਿਆਨ ਰੱਖੋ ਕਿ ਜੇਕਰ ਤੁਸੀਂ ਖੁਰਾਕ 'ਚ ਪ੍ਰੋਟੀਨ ਦੀ ਵਰਤੋਂ ਕਰਦੇ ਹੋ ਤਾਂ ਹੀ ਇਸ ਨੂੰ ਖਾਓ।

PunjabKesari
ਹਰੀਆਂ-ਪੱਤੇਦਾਰ ਸਬਜ਼ੀਆਂ: ਹਰੀਆਂ-ਪੱਤੇਦਾਰ ਸਬਜ਼ੀਆਂ 'ਚ ਕੈਲਸ਼ੀਅਮ, ਆਇਰਨ, ਕਾਰਬਨ, ਵਿਟਾਮਿਨਸ ਅਤੇ ਮਿਨਰਲਸ ਆਦਿ ਗੁਣ ਹੁੰਦੇ ਹਨ। ਅਜਿਹੇ 'ਚ ਵਰਕਆਊਟ ਤੋਂ ਬਾਅਦ ਇਸ ਦੀ ਵਰਤੋਂ ਕਰਨ ਨਾਲ ਸਰੀਰ ਨੂੰ ਸਾਰੇ ਪੋਸ਼ਕ ਤੱਤ ਆਸਾਨੀ ਨਾਲ ਮਿਲਦੇ ਹਨ। ਨਾਲ ਹੀ ਇਮਿਊਨਿਟੀ ਵਧਣ ਨਾਲ ਬੀਮਾਰੀਆਂ ਤੋਂ ਬਚਾਅ ਰਹਿੰਦਾ ਹੈ। ਤੁਸੀਂ ਆਪਣੀ ਖੁਰਾਕ 'ਚ ਬ੍ਰੋਕਲੀ, ਪਾਲਕ ਆਦਿ ਹਰੀਆਂ-ਪੱਤੇਦਾਰ ਸਬਜ਼ੀਆਂ ਨਾਲ ਸਲਾਦ ਤਿਆਰ ਕਰਕੇ ਖਾ ਸਕਦੇ ਹੋ।

PunjabKesari
ਗ੍ਰੀਕ ਦਹੀਂ: ਗ੍ਰੀਕ ਦਹੀਂ 'ਚ ਪ੍ਰੋਟੀਨ ਅਤੇ ਕੈਲਸ਼ੀਅਮ ਜ਼ਿਆਦਾ ਮਾਤਰਾ 'ਚ ਹੁੰਦੀ ਹੈ। ਇਸ ਦੀ ਵਰਤੋਂ ਕਰਨ ਨਾਲ ਮਾਸਪੇਸ਼ੀਆਂ ਅਤੇ ਹੱਡੀਆਂ 'ਚ ਮਜ਼ਬੂਤੀ ਆਉਣ ਤੋਂ ਬਾਅਦ ਸੋਜ ਦੀ ਸਮੱਸਿਆ ਵੀ ਦੂਰ ਹੁੰਦੀ ਹੈ। ਤੁਸੀਂ ਇਸ 'ਚ ਆਪਣੇ ਪਸੰਦੀਦਾ ਫਲਾਂ ਨੂੰ ਮਿਕਸ ਕਰਕੇ ਖਾ ਸਕਦੇ ਹੋ ਪਰ ਇਸ 'ਚ ਬਲੂਬੇਰੀ, ਸਟਾਰਬੇਰੀ ਆਦਿ ਐਂਟੀ-ਆਕਸੀਡੈਂਟ ਗੁਣਾਂ ਨਾਲ ਭਰਪੂਰ ਫਲਾਂ ਦੀ ਵਰਤੋਂ ਕਰਨੀ ਫ਼ਾਇਦੇਮੰਦ ਰਹੇਗੀ।

ਇਹ ਵੀ ਪੜ੍ਹੋ-ਭਾਰ ਘਟਾਉਣ ਅਤੇ ਸਰੀਰ ਦੀ ਕਮਜ਼ੋਰੀ ਨੂੰ ਦੂਰ ਕਰਦੈ ਚੁਕੰਦਰ ਦਾ ਜੂਸ, ਜਾਣੋ ਹੋਰ ਵੀ ਬੇਮਿਸਾਲ ਫ਼ਾਇਦੇ

PunjabKesari
ਡਰਾਈ ਫਰੂਟਸ: ਸਰੀਰ 'ਚ ਊਰਜਾ ਦਾ ਸੰਚਾਰ ਕਰਨ ਲਈ ਡਰਾਈ ਫਰੂਟਸ ਦੀ ਵਰਤੋਂ ਕਰਨੀ ਬਿਹਤਰ ਆਪਸ਼ਨ ਹੈ। ਇਸ 'ਚ ਫੈਟ, ਪ੍ਰੋਟੀਨ, ਕੈਲਸ਼ੀਅਮ, ਆਇਰਨ, ਫਾਈਬਰ ਅਤੇ ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ। ਇਸ ਦੀ ਵਰਤੋਂ ਕਰਨ ਨਾਲ ਸਰੀਰ ਨੂੰ ਸਾਰੇ ਜ਼ਰੂਰੀ ਤੱਤ ਮਿਲਣ ਨਾਲ ਇਮਿਊਨਿਟੀ ਸਟਰਾਂਗ ਹੁੰਦੀ ਹੈ। ਅਜਿਹੇ 'ਚ ਕਸਰਤ ਕਰਨ ਤੋਂ ਬਾਅਦ ਬਾਦਾਮ, ਕਾਜੂ, ਕਿਸ਼ਮਿਸ਼, ਖੁਬਾਨੀ, ਅਖਰੋਟ, ਪਿਸ਼ਤਾ, ਆਦਿ ਖਾਣਾ ਫ਼ਾਇਦੇਮੰਦ ਹੁੰਦਾ ਹੈ। ਤੁਸੀਂ ਚਾਹੇ ਤਾਂ ਇਨ੍ਹਾਂ ਨੂੰ ਦੁੱਧ ਜਾਂ ਦਹੀਂ 'ਚ ਮਿਲਾ ਕੇ ਵੀ ਖਾ ਸਕਦੇ ਹੋ।

ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦਿਓ। 


Aarti dhillon

Content Editor

Related News