Health Tips : ਸ਼ੂਗਰ ਦੇ ਰੋਗੀਆਂ ਲਈ ਲਾਹੇਵੰਦ ਹਨ ''ਕਰੇਲੇ'', ਜਾਣੋ ਹੋਰ ਵੀ ਬੇਮਿਸਾਲ ਫ਼ਾਇਦੇ

Monday, Mar 06, 2023 - 12:34 PM (IST)

ਨਵੀਂ ਦਿੱਲੀ — ਕਰੇਲੇ ਖਾਣ 'ਚ ਭਾਵੇ ਕੌੜੇ ਹੁੰਦੇ ਹਨ ਪਰ ਇਹ ਸਿਹਤ ਲਈ ਬਹੁਤ ਜ਼ਿਆਦਾ ਫ਼ਾਇਦੇਮੰਦ ਹਨ। ਕਰੇਲੇ ਕੌੜੇ ਹੋਣ ਕਾਰਨ ਇਸ ਨੂੰ ਖਾਣਾ ਹਰ ਕੋਈ ਪਸੰਦ ਨਹੀਂ ਕਰਦਾ ਪਰ ਕਈ ਲੋਕ ਅਜਿਹੇ ਵੀ ਹਨ, ਜੋ ਇਸ ਨੂੰ ਬੜੇ ਚਾਅ ਨਾਲ ਖਾਂਦੇ ਹਨ। ਡਾਇਬੀਟੀਜ਼ ਦੇ ਮਰੀਜ਼ਾਂ ਲਈ ਕਰੇਲਾ ਦਵਾਈ ਦਾ ਕੰਮ ਕਰਦਾ ਹੈ। ਕਰੇਲਿਆਂ 'ਚ ਵਿਟਾਮਿਨ-ਏ, ਬੀ ਅਤੇ ਕੈਰੋਟੀਨ, ਐਂਟੀ ਆਕਸੀਡੈਂਟ, ਬੀਟਾ ਕੈਰੋਟੀਨ, ਆਇਰਨ, ਜ਼ਿੰਕ, ਮੈਗਨੀਸ਼ੀਅਮ ਵਰਗੇ ਖਣਿਜ ਤੱਤ ਪਾਏ ਜਾਂਦੇ ਹਨ। ਕਰੇਲਿਆਂ ਨੂੰ ਸਬਜ਼ੀ, ਅਚਾਰ, ਸਲਾਦ, ਜੂਸ ਆਦਿ ਦੇ ਰੂਪ 'ਚ ਵੀ ਖਾਧਾ ਜਾ ਸਕਦਾ ਹੈ। ਅੱਜ ਅਸੀਂ ਤੁਹਾਨੂੰ ਕਰੇਲੇ ਖਾਣ ਨਾਲ ਸਿਹਤ ਨੂੰ ਹੋਣ ਵਾਲੇ ਫ਼ਾਇਦਿਆਂ ਦੇ ਬਾਰੇ ਦੱਸਣ ਜਾ ਰਹੇ ਹਾਂ। 

ਚਮੜੀ ਦੇ ਰੋਗਾਂ ਤੋਂ ਮਿਲੇਗੀ ਮੁਕਤੀ - ਕਰੇਲੇ ਚਮੜੀ ਦੇ ਰੋਗਾਂ ਲਈ ਵੀ ਕਾਫ਼ੀ ਫ਼ਾਇਦੇਮੰਦ ਹੁੰਦੇ ਹਨ। ਕਰੇਲਿਆਂ ਨੂੰ ਪੀਸ ਕੇ ਉਸ ਦਾ ਲੇਪ ਫੋੜੇ-ਮੁਹਾਸੇ ਅਤੇ ਦਾਦ-ਖੁਜਲੀ ਆਦਿ 'ਤੇ ਲਗਾਉਣਾ ਲਾਭਕਾਰੀ ਹੁੰਦਾ ਹੈ। 

PunjabKesari

ਮੂੰਹ ਦੇ ਛਾਲਿਆਂ ਨੂੰ ਕਰੇ ਦੂਰ - ਮੂੰਹ ਹੋਣ ਵਾਲੇ ਛਾਲਿਆਂ ਲਈ ਵੀ ਕਰੇਲੇ ਕਾਫ਼ੀ ਲਾਹੇਵੰਦ ਹੁੰਦੇ ਹਨ। ਇਸ ਸਮੱਸਿਆ 'ਚ ਕਰੇਲੇ ਦੇ ਰਸ ਨਾਲ ਕੁਰਲੀ ਕਰਨੀ ਚਾਹੀਦੀ ਹੈ ਜਾਂ ਕਰੇਲੇ ਦੇ ਗੁੱਦੇ ਦਾ ਲੇਪ ਵੀ ਮਸੂੜਿਆਂ 'ਤੇ ਲਗਾ ਸਕਦੇ ਹੋ।

ਬੁਖਾਰ ਤੋਂ ਮਿਲੇ ਰਾਹਤ - ਬੁਖਾਰ ਦੌਰਾਨ ਕਰੇਲਿਆਂ ਦੀ ਵਰਤੋਂ ਕਰਨਾ ਕਾਫ਼ੀ ਫ਼ਾਇਦੇਮੰਦ ਹੁੰਦੀ ਹੈ। ਇਸ ਨਾਲ ਬੁਖਾਰ ਤੋਂ ਰਾਹਤ ਮਿਲਦੀ ਹੈ। ਨਾਲ ਹੀ ਗਰਮੀ 'ਚ ਹੋਣ ਵਾਲੀਆਂ ਬੀਮਾਰੀਆਂ ਨੂੰ ਦੂਰ ਕਰਨ 'ਚ ਕਰੇਲੇ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। 

ਪੀਲੀਏ ਦੇ ਮਰੀਜ਼ਾਂ ਲਈ ਲਾਹੇਵੰਦ - ਕਰੇਲੇ ਪੀਲੀਏ ਦੇ ਮਰੀਜ਼ਾਂ ਲਈ ਵੀ ਕਾਫ਼ੀ ਫ਼ਾਇਦੇਮੰਦ ਹੁੰਦੇ ਹਨ। ਅਜਿਹੀ ਸਥਿਤੀ 'ਚ ਕਰੇਲੇ ਨੂੰ ਪੀਸ ਕੇ ਪਾਣੀ 'ਚ ਮਿਲਾ ਕੇ ਖਾਣਾ ਚਾਹੀਦਾ ਹੈ। 

ਸ਼ੂਗਰ ਨੂੰ ਕਰੇ ਦੂਰ - ਸ਼ੂਗਰ ਦੇ ਮਰੀਜ਼ਾਂ ਲਈ ਵੀ ਕਰੇਲੇ ਬੇਹੱਦ ਲਾਹੇਵੰਦ ਮੰਨੇ ਜਾਂਦੇ ਹਨ। ਕਰੇਲੇ ਦੇ ਗੁੱਦੇ ਨੂੰ ਅੱਧਾ ਘੰਟਾ ਪਾਣੀ 'ਚ ਪਾ ਕੇ ਉਬਾਲੋ। ਇਸ ਪਾਣੀ 'ਚ ਪੈਰ ਡੁਬੋ ਕੇ ਬੈਠਣ ਨਾਲ ਸ਼ੂਗਰ ਕੰਟਰੋਲ 'ਚ ਰਹਿੰਦੀ ਹੈ। 

PunjabKesari

ਭੁੱਖ ਵਧਾਉਣ 'ਚ ਸਹਾਇਕ - ਜਿਹੜੇ ਲੋਕਾਂ ਨੂੰ ਭੁੱਖ ਘੱਟ ਲੱਗਦੀ ਹੈ, ਉਨ੍ਹਾਂ ਨੂੰ ਕਰੇਲੇ ਖਾਣੇ ਚਾਹੀਦੇ ਹਨ। ਕਰੇਲਾ ਪਾਚਣ ਸ਼ਕਤੀ ਨੂੰ ਵਧਾਉਂਦਾ ਹੈ, ਜਿਸ ਕਰਕੇ ਭੁੱਖ ਵੱਧਦੀ ਹੈ। 

ਦਮਾ ਦੇ ਰੋਗੀਆਂ ਲਈ ਲਾਹੇਵੰਦ - ਕਰੇਲੇ ਦਮਾ ਦੇ ਰੋਗੀਆਂ ਲਈ ਵੀ ਕਾਫ਼ੀ ਲਾਭਦਾਇਕ ਹੁੰਦੇ ਹਨ। ਦਮਾ ਹੋਣ ਦੀ ਸਥਿਤੀ 'ਚ ਦੋ ਚਮਚ ਕਰੇਲੇ ਦਾ ਰਸ, ਤੁਲਸੀ ਦੇ ਪੱਤਿਆਂ ਦਾ ਰਸ ਅਤੇ ਸ਼ਹਿਦ ਨੂੰ ਮਿਲਾ ਕੇ ਰਾਤ ਨੂੰ ਪੀਣ ਨਾਲ ਫ਼ਾਇਦਾ ਹੁੰਦਾ ਹੈ। 

ਚਰਬੀ ਕਰੇ ਘੱਟ - ਘੱਟ ਤੇਲ 'ਚ ਬਣੀ ਕਰੇਲੇ ਦੀ ਸਬਜੀ ਅਤੇ ਉਬਲਿਆ ਕਰੇਲੇ, ਕਰੇਲੇ ਦਾ ਜੂਸ ਸਰੀਰ 'ਚੋਂ ਚਰਬੀ ਦੀ ਮਾਤਰਾ ਘੱਟ ਕਰਦਾ ਹੈ। ਮੋਟਾਪੇ 'ਚ ਨਿੰਬੂ ਦੇ ਰਸ ਨਾਲ ਕਰੇਲੇ ਖਾਣ ਨਾਲ ਕਾਫ਼ੀ ਲਾਭ ਮਿਲਦਾ ਹੈ।

ਢਿੱਡ ਦੇ ਕੀੜੇ ਮਾਰੇ - ਕਰੇਲੇ ਦੀਆਂ ਪੱਤੀਆਂ ਦੇ ਰਸ ਨਾਲ ਇਕ ਗਿਲਾਸ ਲੱਸੀ ਪੀਣ ਨਾਲ ਢਿੱਡ ਦੇ ਕੀੜੇ ਮਰ ਜਾਂਦੇ ਹਨ।

PunjabKesari


ਨੋਟ - ਇਸ ਖ਼ਬਰ ਸਬੰਧੀ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਰਾਹੀਂ ਜ਼ਰੂਰ ਸਾਂਝੇ ਕਰੋ।


sunita

Content Editor

Related News