Health Tips: ਸਿਹਤ ਲਈ ਬੇਹੱਦ ਲਾਭਕਾਰੀ ਹੈ ਮੱਖਣ, ਖੁਰਾਕ ''ਚ ਜ਼ਰੂਰ ਕਰੋ ਸ਼ਾਮਲ

12/06/2020 11:25:05 AM

ਜਲੰਧਰ: ਮੱਖਣ ਪੰਜਾਬੀਆਂ ਦੇ ਖਾਣੇ ਦਾ ਮੁੱਖ ਹਿੱਸਾ ਮੰਨਿਆ ਜਾਂਦਾ ਹੈ। ਮੱਖਣ ਖਾਣ 'ਚ ਜਿੰਨਾ ਸਵਾਦ ਹੁੰਦਾ ਹੈ, ਉਸ ਤੋਂ ਵੱਧ ਇਹ ਸਰੀਰ ਲਈ ਗੁਣਕਾਰੀ ਹੁੰਦਾ ਹੈ। ਫ਼ਾਇਦੇਮੰਦ ਹੋਣ ਕਾਰਨ ਮੱਖਣ ਨੂੰ ਨਾਸ਼ਤੇ 'ਚ ਪਹਿਲ ਦੇਣੀ ਚਾਹੀਦੀ ਹੈ।ਬਹੁਤ ਸਾਰੇ ਲੋਕ ਨਾਸ਼ਤੇ 'ਚ ਬਰੈੱਡ ਬਟਰ ਖਾਣਾ ਪਸੰਦ ਕਰਦੇ ਹਨ, ਜੋ ਸਹੀ ਹੈ। ਅੱਜ ਕੱਲ ਲੋਕ ਬਾਜ਼ਾਰ ਤੋਂ ਮਿਲਣ ਵਾਲੇ ਮੱਖਣ ਦੀ ਵਰਤੋਂ ਜ਼ਿਆਦਾ ਮਾਤਰਾ 'ਚ ਕਰਦੇ ਹਨ ਕਿਉਂਕਿ ਬੱਚਿਆਂ ਅਤੇ ਵੱਡਿਆਂ ਨੂੰ ਘਰ 'ਚ ਕੱਢਿਆ ਮੱਖਣ ਚੰਗਾ ਨਹੀਂ ਲੱਗਦਾ।

ਇਹ ਵੀ ਪੜ੍ਹੋ:Cooking Tips: ਸਰਦੀਆਂ ਦੇ ਮੌਸਮ 'ਚ ਲਓ ਗਰਮਾ-ਗਰਮ ਚੁਕੰਦਰ ਦੇ ਸੂਪ ਦਾ ਮਜ਼ਾ

PunjabKesari
-ਪੀਲੇ ਮੱਖਣ ਨਾਲੋਂ ਸਫ਼ੈਦ ਮੱਖਣ ਸਿਹਤ ਲਈ ਬਹੁਤ ਫ਼ਾਇਦੇਮੰਦ ਹੈ ਜਿਸ 'ਚੋਂ ਵਿਟਾਮਿਨ-ਏ ਅਤੇ ਈ ਮਿਲਦੀ ਹੈ। ਇਹ ਸਰੀਰ ਦੇ ਰੋਗਾਂ ਨਾਲ ਲੜਨ ਦੀ ਸ਼ਕਤੀ ਨੂੰ ਵਧਾਉਣ 'ਚ ਮਦਦ ਕਰਦਾ ਹੈ।
-ਮੱਖਣ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫ਼ਾਇਦੇ: ਥਾਈਰਾਈਡ ਦੀ ਵਜ੍ਹਾ ਨਾਲ ਗਲੇ 'ਚ ਸੋਜ ਹੋ ਜਾਂਦੀ ਹੈ। ਅਜਿਹੇ 'ਚ ਚਿੱਟਾ ਮੱਖਣ ਖਾਣਾ ਕਾਫ਼ੀ ਫ਼ਾਇਦੇਮੰਦ ਹੁੰਦਾ ਹੈ। ਇਸ 'ਚ ਮੌਜੂਦ ਆਇਓਡੀਨ ਥਾਈਰਾਈਡ ਗ੍ਰੰਥੀਆਂ ਨੂੰ ਮਜ਼ਬੂਤ ਬਣਾ ਕੇ ਇਸ ਸਮੱਸਿਆ ਤੋਂ ਛੁਟਕਾਰਾ ਦਿਵਾਉਣ 'ਚ ਮਦਦ ਕਰਦਾ ਹੈ।

ਇਹ ਵੀ ਪੜ੍ਹੋ:ਸਰਦੀਆਂ 'ਚ ਜ਼ਰੂਰ ਬਣਾ ਕੇ ਖਾਓ ਅਲਸੀ ਦੀਆਂ ਪਿੰਨੀਆਂ, ਜਾਣੋ ਵਿਧੀ
-ਅੱਖਾਂ ਦੀ ਜਲਣ ਦੀ ਸਮੱਸਿਆ ਹੋਣ 'ਤੇ ਗਾਂ ਦੇ ਦੁੱਧ ਦਾ ਮੱਖਣ ਬਣਾ ਕੇ ਅੱਖਾਂ 'ਤੇ ਲਗਾਉਣਾ ਚਾਹੀਦਾ ਹੈ। ਇਸ ਨਾਲ ਅੱਖਾਂ ਨੂੰ ਫ਼ਾਇਦਾ ਹੁੰਦਾ ਹੈ। ਕਿਸੇ ਕਾਰਨ ਅੱਖਾਂ 'ਚ ਹੋਣ ਵਾਲੀ ਜਲਣ 'ਤੇ ਮੱਖਣ ਦੀ ਵਰਤੋਂ ਕਰਨਾ ਫ਼ਾਇਦੇਮੰਦ ਹੈ।

PunjabKesari
-ਅੱਜ ਕੱਲ ਜ਼ਿਆਦਾਤਰ ਲੋਕਾਂ ਨੂੰ ਕੈਲੇਸਟਰੋਲ ਦੀ ਸਮੱਸਿਆ ਹੁੰਦੀ ਹੈ, ਜਿਸ ਵਜ੍ਹਾ ਨਾਲ ਦਿਲ ਦੇ ਕਈ ਰੋਗ ਹੋ ਜਾਂਦੇ ਹਨ। ਅਜਿਹੇ 'ਚ ਵਿਟਾਮਿਨ ਨਾਲ ਭਰਪੂਰ ਸਫ਼ੈਦ ਮੱਖਣ ਖਾਣ ਨਾਲ ਦਿਲ ਠੀਕ ਰਹਿੰਦਾ ਹੈ।
-ਸਫ਼ੈਦ ਮੱਖਣ ਬੱਚਿਆਂ ਨੂੰ ਜ਼ਰੂਰ ਖਵਾਉਣਾ ਚਾਹੀਦਾ ਹੈ। ਇਸ ਨਾਲ ਬੱਚਿਆਂ ਦਾ ਦਿਮਾਗ ਸਿਹਤਮੰਦ ਹੁੰਦਾ ਹੈ ਤੇ ਯਾਦ ਰੱਖਣ ਦੀ ਤਾਕਤ ਵੱਧਦੀ ਹੈ। ਇਸ ਤੋਂ ਇਲਾਵਾ ਮੱਖਣ ਦੀ ਵਰਤੋਂ ਕਰਨ ਨਾਲ ਬੱਚਿਆਂ ਦੀ ਅੱਖਾਂ ਦੀ ਰੋਸ਼ਨੀ ਵੀ ਤੇਜ਼ ਹੋ ਜਾਂਦੀ ਹੈ।

PunjabKesari
-ਵੱਧਦੀ ਉਮਰ ਨਾਲ ਹੀ ਹੱਡੀਆਂ ਕਮਜ਼ੋਰ ਹੋਣ ਲੱਗਦੀਆਂ ਹਨ ਜਿਸ ਨਾਲ ਜੋੜਾਂ ਦੇ ਦਰਦ ਦੀ ਸਮੱਸਿਆ ਹੋ ਜਾਂਦੀ ਹੈ। ਅਜਿਹੇ 'ਚ ਸਫ਼ੈਦ ਮੱਖਣ ਖਾਣਾ ਬਹੁਤ ਜ਼ਰੂਰੀ ਹੁੰਦਾ ਹੈ। ਇਸ 'ਚ ਮੌਜੂਦ ਕੈਲਸ਼ੀਅਮ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ।


Aarti dhillon

Content Editor

Related News