ਵਾਰ-ਵਾਰ ਚੱਕਰ ਆਉਣ ’ਤੇ ਤੁਸੀਂ ‘ਮਾਈਗ੍ਰੇਨ’ ਸਣੇ ਇਨ੍ਹਾਂ ਰੋਗਾਂ ਦੇ ਹੋ ਸਕਦੇ ਹੋ ਸ਼ਿਕਾਰ, ਅਪਣਾਓ ਇਹ ਘਰੇਲੂ ਨੁਸਖ਼ੇ
Tuesday, Jul 20, 2021 - 06:41 PM (IST)
ਜਲੰਧਰ (ਬਿਊਰੋ) - ਕਈ ਵਾਰ ਲਗਾਤਾਰ ਬੈਠੇ ਰਹਿਣ ਤੋਂ ਬਾਅਦ ਇਕਦਮ ਖੜ੍ਹੇ ਹੋਣ 'ਤੇ ਅੱਖਾਂ ਦੇ ਸਾਹਮਣੇ ਹਨ੍ਹੇਰਾ ਆਉਣ ਲੱਗਦਾ ਹੈ ਅਤੇ ਚੀਜ਼ਾਂ ਘੁੰਮਦੀਆਂ ਹੋਈਆਂ ਮਹਿਸੂਸ ਹੋਣ ਲੱਗਦੀਆਂ ਹਨ। ਇਸ ਸਮੱਸਿਆ ਨੂੰ ਚੱਕਰ ਆਉਣਾ ਕਹਿੰਦੇ ਹਨ। ਇਸ ਦੇ ਹੋਣ ਦਾ ਕਾਰਨ ਸ਼ਰੀਰਕ ਕਮਜ਼ੋਰੀ ਜਾਂ ਫਿਰ ਬਲੱਡ ਸਰਕੂਲੇਸ਼ਨ ਘੱਟ ਹੋਣਾ ਹੋ ਸਕਦਾ ਹੈ। ਕਈ ਵਾਰ ਇਹ ਹਾਲਤ ਲਓ-ਬਲੱਡਪ੍ਰੈਸ਼ਰ ਦੇ ਕਾਰਨ ਵੀ ਹੁੰਦੀ ਹੈ। ਗਰਮੀਆਂ 'ਚ ਘੱਟ ਪਾਣੀ ਪੀਣ ਨਾਲ ਵੀ ਚੱਕਰ ਆਉਣ ਲੱਗਦੇ ਹਨ, ਜਿਸ ਤੋਂ ਰਾਹਤ ਪਾਉਣ ਲਈ ਤੁਸੀਂ ਘਰੇਲੂ ਚੀਜ਼ਾਂ ਦਾ ਇਸਤੇਮਾਲ ਕਰ ਸਕਦੇ ਹੋ। ਅੱਜ ਅਸੀਂ ਤੁਹਾਨੂੰ ਉਨ੍ਹਾਂ ਚੀਜ਼ਾਂ ਬਾਰੇ ਦੱਸਾਂਗੇ ਜਿਨ੍ਹਾਂ ਨੂੰ ਖਾਣ ਨਾਲ ਚੱਕਰ ਆਉਣੇ ਬੰਦ ਹੋ ਜਾਣਗੇ।
ਹੋ ਸਕਦੀਆਂ ਹਨ ਇਹ ਬੀਮਾਰੀਆਂ
ਘੱਟ ਬਲੱਡ ਪ੍ਰੈਸ਼ਰ
ਘੱਟ ਸ਼ੂਗਰ ਵਾਂਗ, ਅਚਾਨਕ ਘੱਟ ਬਲੱਡ ਪ੍ਰੈਸ਼ਰ ਦੀ ਸ਼ੁਰੂਆਤ ਵੀ ਚੱਕਰ ਆਉਣ ਦਾ ਕਾਰਨ ਬਣਦੀ ਹੈ। ਅਜਿਹਾ ਇਸ ਲਈ ਹੁੰਦਾ ਹੈ, ਕਿਉਂਕਿ ਘੱਟ ਬਲੱਡ ਪ੍ਰੈਸ਼ਰ ਵਿੱਚ ਸਰੀਰ ਦਾ ਖੂਨ ਸੰਚਾਰ ਵੀ ਬੇਕਾਬੂ ਹੁੰਦਾ ਹੈ, ਜਿਸ ਕਾਰਨ ਲੋਕ ਅਚਾਨਕ ਚੱਕਰ ਆਉਣੇ ਮਹਿਸੂਸ ਕਰਦੇ ਹਨ। ਜੇ ਤੁਹਾਨੂੰ ਵੀ ਇਸੇ ਤਰ੍ਹਾਂ ਮਹਿਸੂਸ ਹੋ ਰਿਹਾ ਹੈ ਤਾਂ ਤੁਰੰਤ ਆਪਣੇ ਡਾਕਟਰ ਨਾਲ ਸੰਪਰਕ ਕਰੋ।
ਪੜ੍ਹੋ ਇਹ ਵੀ ਖ਼ਬਰ- ਪਸੀਨੇ ਦੀ ਸਮੱਸਿਆ ਤੋਂ ਨਿਜ਼ਾਤ ਪਾਉਣ ਲਈ ‘ਫਟਕੜੀ’ ਦੀ ਇੰਝ ਕਰੋ ਵਰਤੋਂ, ਜਾਣੋ ਹੋਰ ਵੀ ਫ਼ਾਇਦੇ
ਮਾਈਗ੍ਰੇਨ
ਮਾਈਗ੍ਰੇਨ ਅੱਜਕਲ੍ਹ ਇਕ ਆਮ ਸਮੱਸਿਆ ਬਣ ਗਈ ਹੈ। ਬਹੁਤ ਸਾਰੇ ਲੋਕ ਇਸ ਸਮੱਸਿਆ ਤੋਂ ਪਰੇਸ਼ਾਨ ਹਨ। ਇਸਦਾ ਸਭ ਤੋਂ ਵੱਡਾ ਕਾਰਨ ਭੱਜ ਦੌੜ ਜੀਵਨ ਹੈ। ਮਾਈਗ੍ਰੇਨ ਦੀ ਸਮੱਸਿਆ ਹੋਣ ’ਤੇ ਵੱਡੀ ਮਾਤਰਾ ਵਿਚ ਸਿਰ ਦਰਦ ਹੁੰਦਾ ਹੈ, ਜੋ 2 ਤੋਂ 3 ਦਿਨਾਂ ਤੱਕ ਲਗਾਤਾਰ ਰਹਿੰਦਾ ਹੈ। ਇੱਕ ਮਾਈਗ੍ਰੇਨ ਸਿਰ ਦਰਦ ਤੋਂ ਪਹਿਲਾਂ ਜਾਂ ਬਾਅਦ ਚੱਕਰ ਆਉਣੇ ਦਾ ਕਾਰਨ ਬਣਦਾ ਹੈ।
ਦਿਮਾਗ ਦੀ ਸਮੱਸਿਆ
ਅਚਾਨਕ ਚੱਕਰ ਆਉਣੇ ਦਿਮਾਗ ਵਿੱਚ ਕਿਸੇ ਸਮੱਸਿਆ ਦਾ ਸੰਕੇਤ ਹੋ ਸਕਦਾ ਹੈ। ਜਦੋਂ ਕਿਸੇ ਦੇ ਦਿਮਾਗ ਵਿਚ ਕੋਈ ਸਮੱਸਿਆ ਆਉਂਦੀ ਹੈ, ਤਾਂ ਇਸ ਦਾ ਨੀਰੋ ਸਿਸਟਮ ਕਮਜ਼ੋਰ ਹੋ ਜਾਂਦਾ ਹੈ, ਜਿਸ ਕਾਰਨ ਅਚਾਨਕ ਚੱਕਰ ਆਉਣੇ ਸ਼ੁਰੂ ਹੋ ਜਾਂਦੇ ਹਨ।
ਪੜ੍ਹੋ ਇਹ ਵੀ ਖ਼ਬਰ- Health Tips: ਥਾਈਰਾਈਡ ਕਾਰਨ ਤੇਜ਼ੀ ਨਾਲ ਵੱਧ ਰਿਹੈ ਤੁਹਾਡਾ ‘ਭਾਰ’ ਤਾਂ ਕਸਰਤ ਸਣੇ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ
ਇਸ ਤਰ੍ਹਾਂ ਹੋ ਸਕਦੇ ਤੁਹਾਨੂੰ ਫ਼ਾਇਦਾ
1. ਆਂਵਲਾ
ਆਂਵਲੇ 'ਚ ਵਿਟਾਮਿਨ-ਏ ਅਤੇ ਵਿਟਾਮਿਨ-ਸੀ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਇਸ ਨਾਲ ਸਰੀਰ ਵਿੱਚ ਰੋਗ ਰੋਕਣ ਦੀ ਸਮਰੱਥਾ ਵੱਧਦੀ ਹੈ ਅਤੇ ਚੱਕਰ ਆਉਣ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ। ਇਸ ਨੂੰ ਇਸਤੇਮਾਲ ਵਿੱਚ ਲਿਆਉਣ ਲਈ ਦੋ ਆਂਵਲੇ ਨੂੰ ਪੀਸ ਕੇ ਪੇਸਟ ਬਣਾ ਲਓ ਫਿਰ ਇਸ ਵਿਚ 2 ਚੱਮਚ ਧਨੀਏ ਦੇ ਬੀਜ ਅਤੇ 1 ਕੱਪ ਪਾਣੀ ਮਿਲਾ ਕੇ ਪੂਰੀ ਰਾਤ ਭਿਉਂ ਕੇ ਰੱਖ ਦਿਓ। ਫਿਰ ਅਗਲੀ ਸਵੇਰੇ ਉਠ ਕੇ ਛਾਨ ਕੇ ਇਸ ਦਾ ਪਾਣੀ ਪੀ ਲਓ।
2. ਸ਼ਹਿਦ
ਚੱਕਰ ਆਉਣ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਸ਼ਹਿਦ ਕਾਫ਼ੀ ਵਧੀਆ ਉਪਾਅ ਹੈ। ਇਸ ਨੂੰ ਇਸਤੇਮਾਲ ਕਰਨ ਲਈ 2 ਚੱਮਚ ਸ਼ਹਿਦ ਵਿੱਚ 2 ਚੱਮਚ ਸੇਬ ਦਾ ਸਿਰਕਾ ਮਿਲਾਓ ਅਤੇ ਫਿਰ ਇਸ ਮਿਸ਼ਰਣ ਨੂੰ 1 ਗਿਲਾਸ ਪਾਣੀ ਵਿੱਚ ਮਿਲਾ ਕੇ ਪੀਓ। ਇਸ ਉਪਾਅ ਨੂੰ ਦਿਨ ਵਿਚ ਦੋ ਵਾਰ ਕਰੋ।
ਪੜ੍ਹੋ ਇਹ ਵੀ ਖ਼ਬਰ- ਵਾਸਤੂ ਸ਼ਾਸਤਰ : ਜੇਕਰ ਤੁਹਾਡੇ ‘ਵਿਆਹ’ 'ਚ ਵੀ ਹੋ ਰਹੀ ਹੈ ਦੇਰੀ ਤਾਂ ਕਦੇ ਨਾ ਕਰੋ ਇਹ ਗਲਤੀਆਂ
3. ਨਿੰਬੂ
ਨਿੰਬੂ ਵਿਚ ਵਿਟਾਮਿਨ ਸੀ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਇਹ ਸਰੀਰ ਨੂੰ ਬਹੁਤ ਸਾਰੇ ਰੋਗਾਂ ਤੋਂ ਬਚਾ ਕਰ ਰੱਖਦਾ ਹੈ ਅਤੇ ਸਰੀਰ ਨੂੰ ਹਾਈਡਰੇਟ ਕਰਨ ਵਿਚ ਮਦਦ ਕਰਦਾ ਹੈ। ਚੱਕਰ ਆਉਣ ਦੀ ਸਮੱਸਿਆ ਹੋਣ 'ਤੇ ਅੱਧੇ ਨਿੰਬੂ ਨੂੰ 1 ਗਿਲਾਸ ਪਾਣੀ ਵਿੱਚ ਨਿਚੋੜ ਕੇ ਇਸ ਵਿੱਚ 2 ਚਮਚ ਚੀਨੀ ਮਿਲਾ ਕੇ ਪੀਓ। ਇਸ ਤੋਂ ਇਲਾਵਾ 1 ਚਮਚਾ ਨਿੰਬੂ ਦੇ ਰਸ ਵਿਚ ਕਾਲੀ ਮਿਰਚ ਅਤੇ ਨਮਕ ਮਿਲਾਓ ਅਤੇ ਫਿਰ ਇਸ ਨੂੰ 1 ਗਿਲਾਸ ਪਾਣੀ 'ਚ ਮਿਲਾ ਕੇ ਪੀਓ।
4. ਜ਼ਿਆਦਾ ਮਾਤਰਾ 'ਚ ਪਾਣੀ ਪੀਓ
ਚੱਕਰ ਆਉਣ ਦਾ ਆਮ ਕਾਰਨ ਡੀਹਾਈਡ੍ਰੇਸ਼ਨ ਵੀ ਹੈ। ਕਈ ਵਾਰ ਕਸਰਤ ਦੌਰਾਨ ਪਾਣੀ ਨਾ ਪੀਣ ਕਾਰਨ ਵੀ ਚੱਕਰ ਆਉਣ ਲੱਗਦੇ ਹਨ। ਇਸ ਲਈ ਦਿਨ 'ਚ ਜ਼ਿਆਦਾ ਤੋਂ ਜ਼ਿਆਦਾ ਪਾਣੀ ਪੀਓ। ਇਸ ਤੋਂ ਇਲਾਵਾ ਫਲਾਂ ਦਾ ਜੂਸ ਬਣਾ ਕੇ ਵੀ ਪੀ ਸਕਦੇ ਹਨ।
ਪੜ੍ਹੋ ਇਹ ਵੀ ਖ਼ਬਰ- Health Tips: ਵੱਧਦੀ ਘੱਟਦੀ ‘ਸ਼ੂਗਰ’ ਨੂੰ ਕੰਟਰੋਲ ਕਰਨ ਲਈ ਦਾਲ ਚੀਨੀ ਸਣੇ ਖਾਓ ਇਹ ਚੀਜ਼ਾਂ, ਹੋਵੇਗਾ ਫ਼ਾਇਦਾ