Health Tips : ਫੇਫੜਿਆਂ ਦੀ ਇਨਫੈਕਸ਼ਨ ਤੋਂ ਨਿਜ਼ਾਤ ਪਾਉਣ ਲਈ ਰੋਜ਼ਾਨਾ ਖਾਲੀ ਢਿੱਡ ਖਾਓ ‘ਅਮਰੂਦ’ ਸਣੇ ਇਹ ਫ਼ਲ
Tuesday, Sep 14, 2021 - 12:09 PM (IST)
ਜਲੰਧਰ (ਬਿਊਰੋ) - ਸਵੇਰੇ ਖਾਲੀ ਢਿੱਡ ਫਲਾਂ ਦਾ ਸੇਵਨ ਕਰਨਾ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਨਾਲ ਸਰੀਰ ਪੂਰੀ ਤਰ੍ਹਾਂ ਤੰਦਰੁਸਤ ਰਹਿੰਦਾ ਹੈ। ਸਵੇਰੇ ਖਾਲੀ ਢਿੱਡ ਫਲ ਖਾਣ ਨਾਲ ਢਿੱਡ ਦੇ ਰੋਗ ਠੀਕ ਹੋ ਜਾਂਦੇ ਹਨ ਅਤੇ ਫੇਫੜਿਆਂ ਦੀ ਇਨਫੈਕਸ਼ਨ ਵੀ ਕਾਫ਼ੀ ਮਾਤਰਾ ਵਿੱਚ ਘੱਟ ਹੋ ਜਾਂਦੀ ਹੈ। ਫੇਫੜਿਆਂ ਨੂੰ ਤੰਦਰੁਸਤ ਰੱਖਣ ਲਈ ਸਵੇਰੇ ਅਜਿਹੇ ਫਲਾਂ ਦਾ ਸੇਵਨ ਕਰਨਾ ਚਾਹੀਦਾ, ਜਿਨ੍ਹਾਂ ਵਿੱਚ ਫਾਈਬਰ ਦੀ ਮਾਤਰਾ ਜ਼ਿਆਦਾ ਹੋਵੇ। ਖਾਲੀ ਢਿੱਡ ਕਦੇ ਵੀ ਖੱਟੇ ਫਲਾਂ ਦਾ ਸੇਵਨ ਨਹੀਂ ਕਰਨਾ ਚਾਹੀਦਾ, ਕਿਉਂਕਿ ਇਸ ਨਾਲ ਗੈਸ ਅਤੇ ਐਸੀਡਿਟੀ ਵਧਦੀ ਹੈ ਅਤੇ ਸਾਹ ਫੁੱਲਣ ਜਿਹੀ ਸਮੱਸਿਆ ਹੋ ਸਕਦੀ ਹੈ। ਫੇਫੜਿਆਂ ਵਿੱਚ ਇਨਫੈਕਸ਼ਨ ਦੀ ਸਮੱਸਿਆ ਹੋਣ ’ਤੇ ਫਲਾਂ ਦਾ ਸੇਵਨ ਕਰਨਾ ਜ਼ਰੂਰ ਹੈ। ਇਸੇ ਲਈ ਅੱਜ ਅਸੀਂ ਤੁਹਾਨੂੰ ਉਨ੍ਹਾਂ ਫਲਾਂ ਬਾਰੇ ਦੱਸਾਂਗੇ, ਜਿਨ੍ਹਾਂ ਨੂੰ ਸਵੇਰੇ ਖਾਲੀ ਢਿੱਡ ਖਾਣ ਨਾਲ ਫੇਫੜਿਆਂ ਦੀ ਇਨਫੈਕਸ਼ਨ ਤੋਂ ਰਾਹਤ ਮਿਲਦੀ ਹੈ....
ਪਪੀਤਾ
ਫੇਫੜਿਆਂ ਦੀ ਇਨਫੈਕਸ਼ਨ ਠੀਕ ਕਰਨ ਲਈ ਸਵੇਰੇ ਖਾਲੀ ਢਿੱਡ ਪਪੀਤੇ ਦਾ ਸੇਵਨ ਕਰਨਾ ਫ਼ਾਇਦੇਮੰਦ ਹੁੰਦਾ ਹੈ। ਪਪੀਤੇ ਵਿੱਚ ਪਾਚਕ ਅੰਜਾਈਮ ਹੁੰਦੇ ਹਨ, ਜੋ ਸਰੀਰ ਦੀ ਪਾਚਨ ਸ਼ਕਤੀ ਨੂੰ ਮਜ਼ਬੂਤ ਬਣਾਉਣ ਵਿੱਚ ਮਦਦ ਕਰਦੇ ਹਨ। ਇਹ ਫੇਫੜਿਆਂ ਵਿੱਚ ਜੰਮੀ ਗੰਦਗੀ ਨੂੰ ਬਾਹਰ ਕੱਢਣ ਦਾ ਕੰਮ ਕਰਦੇ ਹਨ, ਜਿਸ ਨਾਲ ਇਨਫੈਕਸ਼ਨ ਤੋਂ ਬਾਅਦ ਫੇਫੜੇ ਠੀਕ ਹੋਣ ਲੱਗਦੇ ਹਨ। ਜੇਕਰ ਤੁਹਾਨੂੰ ਢਿੱਡ ਵਿੱਚ ਗੈਸ , ਪੇਟ ਫੁੱਲਣਾ , ਕਬਜ਼ ਅਤੇ ਬਦਹਜ਼ਮੀ ਦੀ ਸਮੱਸਿਆ ਰਹਿੰਦੀ ਹੈ ਤਾਂ ਸਵੇਰੇ ਖਾਲੀ ਪੇਟ ਪਪੀਤਾ ਜ਼ਰੂਰ ਖਾਓ। ਇਸ ਚ ਫਾਈਬਰ ਭਰਪੂਰ ਮਾਤਰਾ ਵਿੱਚ ਹੁੰਦਾ ਹੈ ਅਤੇ ਕੈਲਰੀ ਘੱਟ ਮਾਤਰਾ ਵਿੱਚ ਹੁੰਦੀ ਹੈ । ਜਿਸ ਨਾਲ ਕੋਲੈਸਟਰੋਲ ਲੈਵਲ ਵੀ ਕੰਟਰੋਲ ਰਹਿੰਦਾ ਹੈ ।
ਪੜ੍ਹੋ ਇਹ ਵੀ ਖ਼ਬਰ - Health Tips: ਅੱਧੇ ਸਿਰ ਦਰਦ ਦੀ ਸਮੱਸਿਆ ਤੋਂ ਪਰੇਸ਼ਾਨ ਲੋਕ ‘ਕੌਫੀ’ ਸਣੇ ਇਨ੍ਹਾਂ ਚੀਜ਼ਾਂ ਦਾ ਕਦੇ ਨਾ ਕਰੋ ਸੇਵਨ
ਸੇਬ
ਰੋਜ਼ਾਨਾ ਇਕ ਸੇਬ ਖਾਣ ਨਾਲ ਅਸੀਂ ਹਮੇਸ਼ਾ ਤੰਦਰੁਸਤ ਰਹਿ ਸਕਦੇ ਹਾਂ। ਇਸ ਲਈ ਦਿਨ ਵਿੱਚ ਘੱਟ ਤੋਂ ਘੱਟ ਇੱਕ ਸੇਬ ਜ਼ਰੂਰ ਖਾਣਾ ਚਾਹੀਦਾ ਹੈ। ਇਸ ਵਿੱਚ ਫਾਈਬਰ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ, ਜਿਸ ਨਾਲ ਢਿੱਡ ਦੀ ਚੰਗੀ ਤਰ੍ਹਾਂ ਸਫਾਈ ਹੋ ਜਾਂਦੀ ਹੈ । ਸੇਬ ਖਾਣ ਨਾਲ ਫੇਫੜੇ ਤੰਦਰੁਸਤ ਅਤੇ ਸਾਫ਼ ਰਹਿੰਦੇ ਹਨ, ਕਿਉਂਕਿ ਸੇਬ ’ਚ ਕਈ ਤਰ੍ਹਾਂ ਦੇ ਵਿਟਾਮਿਨਸ ਅਤੇ ਮਿਨਰਲਸ ਪਾਏ ਜਾਂਦੇ ਹਨ। ਫੇਫੜਿਆਂ ਦੀ ਇਨਫੈਕਸ਼ਨ ਜਲਦੀ ਠੀਕ ਹੋ ਜਾਂਦੀ ਹੈ। ਤੁਸੀਂ ਚਾਹੋ ਤਾਂ ਸਵੇਰੇ ਖਾਲੀ ਢਿੱਡ ਸੇਬ ਦਾ ਜੂਸ ਵੀ ਪੀ ਸਕਦੇ ਹੋ।
ਕੀਵੀ
ਕੀਵੀ ਵਿਚ ਕਈ ਤਰ੍ਹਾਂ ਦੇ ਵਿਟਾਮਿਨਸ ਅਤੇ ਮਿਨਰਲਸ ਪਾਏ ਜਾਂਦੇ ਹਨ। ਸਵੇਰੇ ਖਾਲੀ ਢਿੱਡ ਇੱਕ ਕੀਵੀ ਖਾਣ ਨਾਲ ਅਸੀਂ ਤੰਦਰੁਸਤ ਰਹਿ ਸਕਦੇ ਹਾਂ। ਕੀਵੀ ਬਲੱਡ ਪਲੇਟਲੇਟਸ ਵਧਾਉਣ ਵਿਚ ਮਦਦ ਕਰਦਾ ਹੈ। ਰੋਜ਼ਾਨਾ ਕੀਵੀ ਖਾਣ ਨਾਲ ਇਨਫੈਕਸ਼ਨ ਵੀ ਘੱਟ ਹੋ ਜਾਂਦੀ ਹੈ। ਇਸ ਲਈ ਰੋਜ਼ਾਨਾ ਸਵੇਰੇ ਖਾਲੀ ਢਿੱਡ ਕੀਵੀ ਖਾਣ ਨਾਲ ਫੇਫੜਿਆਂ ਵਿੱਚ ਗੰਦਗੀ ਬਾਹਰ ਨਿਕਲ ਜਾਂਦੀ ਹੈ ਅਤੇ ਫੇਫੜਿਆਂ ਦੀ ਇਨਫੈਕਸ਼ਨ ਜਲਦੀ ਠੀਕ ਹੋ ਜਾਂਦੀ ਹੈ ।
ਪੜ੍ਹੋ ਇਹ ਵੀ ਖ਼ਬਰ - ਜਲਦੀ ਭਾਰ ਘਟਾਉਣ ਦੇ ਚਾਹਵਾਨ ਲੋਕ ਰੋਜ਼ਾਨਾ ਖਾਣ ‘ਚਾਕਲੇਟ’, ਇਨ੍ਹਾਂ ਬੀਮਾਰੀਆਂ ਤੋਂ ਵੀ ਮਿਲੇਗੀ ਰਾਹਤ
ਤਰਬੂਜ਼
ਫੇਫੜਿਆਂ ਦੀ ਇਨਫੈਕਸ਼ਨ ਨੂੰ ਘੱਟ ਕਰਨ ਲਈ ਤਰਬੂਜ ਬਹੁਤ ਫ਼ਾਇਦੇਮੰਦ ਹੁੰਦਾ ਹੈ। ਰੋਜ਼ਾਨਾ ਸਵੇਰੇ ਖਾਲੀ ਢਿੱਡ ਇਸ ਦਾ ਜੂਸ ਪੀਣ ਨਾਲ ਫੇਫੜਿਆਂ ਦੀ ਗੰਦਗੀ ਆਸਾਨੀ ਨਾਲ ਨਿਕਲ ਜਾਂਦੀ ਹੈ ਅਤੇ ਫੇਫੜੇ ਚੰਗੀ ਤਰ੍ਹਾਂ ਸਾਫ਼ ਹੋ ਜਾਂਦੇ ਹਨ। ਤਰਬੂਜ਼ ਵਿੱਚ ਫਾਈਬਰ ਭਰਪੂਰ ਮਾਤਰਾ ਵਿੱਚ ਹੁੰਦਾ ਹੈ। ਇਸ ਪਾਏ ਜਾਣ ਵਾਲਾ ਤੱਤ ਲਾਈਕੋਪਿਨ ਫੇਫੜਿਆਂ ਦੇ ਨਾਲ-ਨਾਲ ਅੱਖਾਂ ਨੂੰ ਤੰਦਰੁਸਤ ਰੱਖਦਾ ਹੈ।
ਅਮਰੂਦ
ਅਮਰੂਦ ਢਿੱਡ ਦੀ ਸਫਾਈ ਕਰਨ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਦਾ ਸੇਵਨ ਕਰਨ ਨਾਲ ਢਿੱਡ ਦੇ ਰੋਗ, ਜਿਵੇਂ ਗੈਸ, ਐਸੀਡਿਟੀ ਅਤੇ ਕਬਜ਼ ਤੋਂ ਰਾਹਤ ਮਿਲਦੀ ਹੈ। ਜੇ ਤੁਹਾਨੂੰ ਫੇਫੜਿਆਂ ਵਿੱਚ ਇਨਫੈਕਸ਼ਨ ਦੀ ਵਜ੍ਹਾ ਦੇ ਨਾਲ ਸਾਹ ਫੁੱਲਣ ਦੀ ਸਮੱਸਿਆ ਹੋ ਰਹੀ ਹੈ, ਤਾਂ ਇਸ ਦਾ ਸੇਵਨ ਜ਼ਰੂਰ ਕਰੋ। ਅਮਰੂਦ ਫੇਫੜਿਆਂ ਦੀ ਇਨਫੈਕਸ਼ਨ ਨੂੰ ਘੱਟ ਕਰਦਾ ਹੈ ਅਤੇ ਫੇਫੜਿਆਂ ਦੀ ਸਫ਼ਾਈ ਕਰਦਾ ਹੈ।
ਪੜ੍ਹੋ ਇਹ ਵੀ ਖ਼ਬਰ - Health Tips: ਪੂਰੀ ਨੀਂਦ ਨਾ ਲੈਣ ਸਣੇ ਇਨ੍ਹਾਂ ਕਾਰਨਾਂ ਕਰਕੇ ਹੁੰਦੈ ਮਾਸਪੇਸ਼ੀਆਂ ’ਚ ‘ਦਰਦ’, ਕਦੇ ਨਾ ਕਰੋ ਨਜ਼ਰਅੰਦਾਜ਼