Health Tips : ਮਾਈਗ੍ਰੇਨ ਦੇ ਦਰਦ ਤੋਂ ਜੇਕਰ ਤੁਸੀਂ ਵੀ ਹੋ ਪਰੇਸ਼ਾਨ ਤਾਂ ਜ਼ਰੂਰ ਅਪਣਾਓ ਇਹ ਘਰੇਲੂ ਨੁਸਖ਼ੇ

02/12/2021 1:13:17 PM

ਜਲੰਧਰ (ਬਿਊਰੋ) - ਭੱਜ ਦੌੜ ਅਤੇ ਤਣਾਅ ਨਾਲ ਭਰੀ ਇਸ ਜ਼ਿੰਦਗੀ ਵਿਚ ਬਹੁਤ ਸਾਰੇ ਲੋਕ ਅਜਿਹੇ ਹਨ, ਜਿਨ੍ਹਾਂ ਨੂੰ ਸਿਰ ਵਿਚ ਦਰਦ ਹੋਣ ਦੀ ਸ਼ਿਕਾਇਤ ਰਹਿੰਦੀ ਹੈ। ਜੇਕਰ ਇਹ ਪਰੇਸ਼ਾਨੀ ਵਾਰ-ਵਾਰ ਹੋਵੇ ਤਾਂ ਇਹ ਮਾਈਗ੍ਰੇਨ ਦਾ ਰੂਪ ਲੈ ਲੈਂਦੀ ਹੈ। ਮਾਈਗ੍ਰੇਨ ਕਾਰਨ ਸਿਰ ਦੇ ਇੱਕ ਹਿੱਸੇ ‘ਚ ਤੇਜ਼ ਦਰਦ ਹੋਣ ਲੱਗਦਾ ਹੈ। ਕਈ ਵਾਰ ਤਾਂ ਇਹ ਦਰਦ ਮਿੰਟਾਂ ਵਿਚ ਠੀਕ ਹੋ ਜਾਂਦਾ ਹੈ ਤਾਂ ਕਈ ਵਾਰ ਘੰਟਿਆਂ ਤੱਕ ਬਣਿਆ ਰਹਿੰਦਾ ਹੈ। ਜਿਵੇਂ ਤੁਸੀਂ ਇੱਕੋ ਜਿਹੇ ਹਾਲਤ ‘ਚ ਇੱਕਦਮ ਤਣਾਅ ਭਰੇ ਮਾਹੌਲ ਵਿਚ ਪੁੱਜਦੇ ਹੋ ਤਾਂ ਤੁਹਾਡਾ ਸਿਰਦਰਦ ਅਤੇ ਬਲੱਡਪ੍ਰੈਸ਼ਰ ਉਸੇ ਸਮੇਂ ਵੱਧ ਜਾਂਦਾ ਹੈ। ਅਜਿਹੀ ਸਥਿਤੀ ਵਿਚ ਆਪਣੀ ਮਰਜ਼ੀ ਨਾਲ ਕੋਈ ਵੀ ਪੇਨ ਕਿਲਰ ਲੈਣ ਦੀ ਥਾਂ ਡਾਕਟਰੀ ਜਾਂਚ ਕਰਵਾਓ। 

ਕੀ ਹੁੰਦਾ ਹੈ ਮਾਈਗ੍ਰੇਨ?
ਜ਼ਿਆਦਾ ਤਣਾਅ, ਗੰਭੀਰ ਚਿੰਤਾਂ ਕਾਰਨ ਲੋਕਾਂ ਦੇ ਸਿਰ ‘ਚ ਦਰਦ ਹੋਣਾ ਸ਼ੁਰੂ ਹੋ ਜਾਂਦਾ ਹੈ। ਜਦੋਂ ਇਹ ਦਰਦ ਲਗਾਤਾਰ ਹੁੰਦਾ ਰਹਿੰਦਾ ਹੈ ਤਾਂ ਮਾਈਗ੍ਰੇਨ ਦੀ ਸਮੱਸਿਆ ਹੋ ਸਕਦੀ ਹੈ। ਇਹ ਸਮੱਸਿਆ 10-40 ਸਾਲ ਦੇ ਲੋਕਾਂ ਨੂੰ ਹੋ ਸਕਦੀ ਹੈ। ਹੈਲਥਲਾਈਨ ‘ਤੇ ਪ੍ਰਕਾਸ਼ਿਤ ਰਿਪੋਰਟ ਅਨੁਸਾਰ ਮਾਈਗ੍ਰੇਨ ਦਾ ਦਰਦ ਆਮ ਤੌਰ ‘ਤੇ ਦਿਮਾਗ ‘ਚ ਐਬਨਾਰਮਲ ਐਕਟੀਵਿਟੀ ਕਾਰਨ ਹੁੰਦਾ ਹੈ। ਇਹ ਦਰਦ ਹਾਰਮੋਨ ‘ਚ ਬਦਲਾਅ ਦੇ ਕਾਰਨ ਵੀ ਹੋ ਸਕਦਾ ਹੈ।

ਮਾਈਗ੍ਰੇਨ ਦੇ ਦਰਦ ਤੋਂ ਬਚਣ ਲਈ ਅਪਣਾਓ ਇਹ ਘਰੇਲੂ ਨੁਸਖ਼ੇ...

ਤੁਲਸੀ ਦੇ ਪੱਤੇ
ਮਾਈਗ੍ਰੇਨ ਦੇ ਦਰਦ ‘ਚ ਕਈ ਤਰ੍ਹਾਂ ਦੇ ਘਰੇਲੂ ਨੁਸਖ਼ਿਆਂ ਦੀ ਵਰਤੋਂ ਕੀਤੀ ਜਾ ਸਕਦੀ ਹੈ। ਨੁਸਖ਼ਿਆਂ ‘ਚ ਸਭ ਤੋਂ ਪਹਿਲਾਂ ਨਾਮ ਆਉਂਦਾ ਹੈ ‘ਤੁਲਸੀ ਦੇ ਪੱਤੇ’। ਮਾਈਗ੍ਰੇਨ ਤੋਂ ਛੁਟਕਾਰਾ ਪਾਉਣ ਲਈ 1 ਗਿਲਾਸ ਦੁੱਧ ‘ਚ 4 ਤੋਂ 5 ਪੱਤਿਆਂ ਨੂੰ ਉਬਾਲ ਲਓ। ਇਸ ਦੁੱਧ ਨੂੰ ਹਲਕਾ ਗਰਮ ਕਰਕੇ ਰੋਜ਼ਾਨਾ ਪੀਓ, ਜਿਸ ਨਾਲ ਫ਼ਾਇਦਾ ਹੋਵੇਗਾ। ਤੁਲਸੀ ਦੇ ਪੱਤਿਆਂ ‘ਚ ਐਂਟੀ-ਡਿਪ੍ਰੈਸੇਂਟ ਅਤੇ ਐਂਟੀ-ਐਂਜਾਇਟੀ ਗੁਣ ਪਾਏ ਜਾਂਦੇ ਹਨ। 

ਪੜ੍ਹੋ ਇਹ ਵੀ ਖ਼ਬਰ - Beauty Tips : ਥ੍ਰੈਡਿੰਗ ਕਰਵਾਉਣ ਮਗਰੋਂ ਕਦੇ ਨਾ ਕਰੋ ਇਨ੍ਹਾਂ ਚੀਜ਼ਾਂ ਦੀ ਵਰਤੋਂ, ਹੋ ਸਕਦੈ ਚਮੜੀ ਨੂੰ ਨੁਕਸਾਨ

ਸ਼ੁੱਧ ਦੇਸੀ ਘਿਓ
ਮਾਈਗ੍ਰੇਨ ਦੇ ਦਰਦ ਤੋਂ ਛੁਟਕਾਰਾ ਪਾਉਣ ਲਈ ਦੇਸੀ ਘਿਓ ਦੀ ਵਰਤੋਂ ਕਰੋ। ਰੋਜ਼ਾਨਾ ਸ਼ੁੱਧ ਦੇਸੀ ਘਿਓ ਦੀਆਂ 2 ਬੂੰਦਾਂ ਨੂੰ ਆਪਣੇ ਨੱਕ ਵਿਚ ਪਾਓ। ਇਸ ਨਾਲ ਤੁਹਾਨੂੰ ਮਾਈਗ੍ਰੇਨ ਦੇ ਦਰਦ ਤੋਂ ਰਾਹਤ ਮਿਲੇਗੀ।

ਲੌਂਗ ਪਾਊਡਰ ਅਤੇ ਨਮਕ 
ਜੇਕਰ ਤੁਹਾਡੇ ਸਿਰ ਵਿਚ ਜ਼ਿਆਦਾ ਦਰਦ ਹੋ ਰਿਹਾ ਹੈ ਤਾਂ ਤੁਰੰਤ ਲੌਂਗ ਦੇ ਪਾਊਡਰ ’ਚ ਨਮਕ ਮਿਲਾ ਕੇ ਲਓ। ਫਿਰ ਉਸ ਨੂੰ ਦੁਧ ’ਚ ਮਿਲਾ ਕੇ ਪੀ ਲਓ। ਅਜਿਹਾ ਕਰਨ ਨਾਲ ਸਿਰ ’ਚ ਹੋਣ ਵਾਲਾ ਦਰਦ ਕੁੱਝ ਪੱਲਾ ’ਚ ਗਾਇਬ ਹੋ ਜਾਵੇਗਾ।

Health tips : ਹੋਮਿਓਪੈਥਿਕ ਦਵਾਈਆਂ ਲੈਣ ਵਾਲੇ ਲੋਕ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ, ਨਹੀਂ ਤਾਂ ਹੋ ਸਕਦੈ ਨੁਕਸਾਨ

ਪਾਲਕ ਅਤੇ ਗਾਜਰ ਦਾ ਜੂਸ
ਮਾਈਗ੍ਰੇਨ ਦੇ ਦਰਦ ਤੋਂ ਛੁਟਕਾਰਾ ਪਾਉਣ ਲਈ ਪਾਲਕ ਅਤੇ ਗਾਜਰ ਦਾ ਜੂਸ ਪੀਓ। ਇਸ ਨਾਲ ਤੁਹਾਡਾ ਦਰਦ ਮਿੰਟਾਂ ਵਿਚ ਗ਼ਾਇਬ ਹੋ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ - ਦਿਲ ਦੀ ਧੜਕਣ ਵਧਣ ਅਤੇ ਘਟਣ ਦੀ ਸਮੱਸਿਆ ਤੋਂ ਕੀ ਤੁਸੀਂ ਵੀ ਹੋ ਪਰੇਸ਼ਾਨ ਤਾਂ ਅਪਣਾਓ ਇਹ ਘਰੇਲੂ ਨੁਸਖ਼ੇ

ਸੇਬ ਦਾ ਸੇਵਨ
ਮਾਈਗ੍ਰੇਨ ਦੇ ਦਰਦ ਤੋਂ ਛੁਟਕਾਰਾ ਪਾਉਣ ਲਈ ਰੋਜ਼ ਸਵੇਰੇ ਖਾਲੀ ਢਿੱਡ ਸੇਬ ਦਾ ਸੇਵਨ ਕਰੋ। ਦਰਦ ਤੋਂ ਰਾਹਤ ਪਾਉਣ ਲਈ ਇਹ ਅਸਰਦਾਰ ਤਰੀਕਾ ਹੈ।

ਨਿੰਬੂ ਦੇ ਛਿਲਕੇ 
ਨਿੰਬੂ ਦੇ ਛਿਲਕੇ ਨੂੰ ਧੁੱਪੇ ਸੁੱਕਾ ਕੇ ਪੇਸਟ ਬਣਾ ਲਓ। ਇਸ ਪੇਸਟ ਨੂੰ ਮੱਥੇ ‘ਤੇ ਲਗਾਉਣ ਨਾਲ ਤੁਹਾਨੂੰ ਮਾਈਗ੍ਰੇਨ ਦੇ ਦਰਦ ਤੋਂ ਛੁਟਕਾਰਾ ਮਿਲ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ - ਜੇਕਰ ਤੁਸੀਂ ਵੀ ਥਾਇਰਾਇਡ ਦੀ ਸਮੱਸਿਆ ਤੋਂ ਹੋ ਪਰੇਸ਼ਾਨ ਤਾਂ ਜਾਣੋ ਕੀ ਖਾਈਏ ਅਤੇ ਕੀ ਨਾਂਹ

ਖੀਰੇ ਦੀ ਸਲਾਈਸ
ਖੀਰੇ ਦੀ ਸਲਾਈਸ ਨੂੰ ਸਿਰ ‘ਤੇ ਰੱਗੜੋ ਜਾਂ ਫਿਰ ਇਸ ਨੂੰ ਸੁੰਘੋਂ। ਇਸ ਨਾਲ ਤੁਹਾਨੂੰ ਮਾਈਗ੍ਰੇਨ ਦੇ ਦਰਦ ਤੋਂ ਆਰਾਮ ਮਿਲੇਗਾ।

ਪੜ੍ਹੋ ਇਹ ਵੀ ਖ਼ਬਰ - ਕਿਸੇ ਵੀ ਰਿਸ਼ਤੇ ਨੂੰ ਜੇਕਰ ਤੁਸੀਂ ਬਣਾਉਣਾ ਚਾਹੁੰਦੇ ਹੋ ਮਜ਼ਬੂਤ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ

ਅਦਰਕ ਦਾ ਰਸ ਅਤੇ ਸ਼ਹਿਦ
1 ਚੱਮਚ ਅਦਰਕ ਦਾ ਰਸ ਅਤੇ ਸ਼ਹਿਦ ਨੂੰ ਮਿਕਸ ਕਰਕੇ ਪੀਓ। ਇਸ ਤੋਂ ਇਲਾਵਾ ਮਾਈਗ੍ਰੇਨ ਦੇ ਦਰਦ ਨੂੰ ਦੂਰ ਕਰਨ ਲਈ ਤੁਸੀਂ ਅਦਰਕ ਦਾ ਟੁੱਕੜਾ ਵੀ ਮੂੰਹ ‘ਚ ਰੱਖ ਸਕਦੇ ਹੋ। ਅਦਰਕ ਦਾ ਕਿਸੇ ਵੀ ਰੂਪ ਵਿਚ ਸੇਵਨ ਮਾਈਗ੍ਰੇਨ ਵਿਚ ਰਾਹਤ ਦਵਾਉਂਦਾ ਹੈ।

rajwinder kaur

This news is Content Editor rajwinder kaur