Health Tips: ਫਾਈਬਰ ਨਾਲ ਭਰਪੂਰ ਹੁੰਦੀ ਹੈ ਭਿੰਡੀ, ਖੁਰਾਕ ''ਚ ਸ਼ਾਮਲ ਕਰਨ ਨਾਲ ਹੋਣਗੇ ਬੇਮਿਸਾਲ ਫਾਇਦੇ

Friday, Jun 24, 2022 - 05:56 PM (IST)

Health Tips: ਫਾਈਬਰ ਨਾਲ ਭਰਪੂਰ ਹੁੰਦੀ ਹੈ ਭਿੰਡੀ, ਖੁਰਾਕ ''ਚ ਸ਼ਾਮਲ ਕਰਨ ਨਾਲ ਹੋਣਗੇ ਬੇਮਿਸਾਲ ਫਾਇਦੇ

ਨਵੀਂ ਦਿੱਲੀ - ਆਮ ਤੌਰ 'ਤੇ ਭਿੰਡੀ ਖਾਣਾ ਹਰ ਕੋਈ ਪਸੰਦ ਕਰਦਾ ਹੈ। ਭਿੰਡੀ ਦੀ ਸਬਜ਼ੀ ਸੁਆਦੀ ਹੋਣ ਦੇ ਨਾਲ-ਨਾਲ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੀ ਹੈ। ਭਿੰਡੀ 'ਚ ਕਈ ਤਰ੍ਹਾਂ ਦੇ ਪੋਸ਼ਕ ਤੱਤ ਮੌਜੂਦ ਹੁੰਦੇ ਹਨ, ਜੋ ਸਰੀਰ ਨੂੰ ਕਈ ਬੀਮਾਰੀਆਂ ਤੋਂ ਦੂਰ ਰੱਖਦੇ ਹਨ।  ਪ੍ਰੋਟੀਨ, ਫਾਈਬਰ, ਕਾਰਬੋਹਾਈਡ੍ਰੇਟਸ, ਵਸਾ, ਕੈਲਸ਼ੀਅਮਸ, ਸੋਡੀਅਮ, ਪੋਟਾਸ਼ੀਅਮ ਅਤੇ ਵਿਟਾਮਿਨ ਦੇ ਗੁਣਾਂ ਨਾਲ ਭਰਪੂਰ ਭਿੰਡੀ ਕੈਂਸਰ ਤੋਂ ਲੈ ਕੇ ਅਸਥਮਾ ਤੱਕ ਦੀ ਸਮੱਸਿਆ ਨੂੰ ਦੂਰ ਕਰਦੀ ਹੈ। ਇਸ ਤੋਂ ਇਲਾਵਾ ਭਿੰਡੀ ਦੇ ਪਾਣੀ ਜਾਂ ਇਸ ਦੇ ਬੀਜਾਂ ਦੀ ਰੋਜ਼ਾਨਾ ਵਰਤੋਂ ਵੀ ਕਈ ਹੈਲਥ ਸਬੰਧੀ ਸਮੱਸਿਆਵਾਂ ਦੂਰ ਕਰਦੀ ਹੈ। ਅੱਜ ਅਸੀਂ ਤੁਹਾਨੂੰ ਰੋਜ਼ਾਨਾ ਭਿੰਡੀ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ।

1. ਡਾਇਬਿਟੀਜ਼ ਦਾ ਇਲਾਜ
ਭਿੰਡੀ ਡਾਇਬਿਟੀਜ਼ ਦੇ ਇਲਾਜ 'ਚ ਬਹੁਤ ਉਪਯੋਗੀ ਹੁੰਦੀ ਹੈ। ਇਸ 'ਚ ਫਾਈਬਰ ਭਰਪੂਰ ਮਾਤਰਾ 'ਚ ਮੌਜੂਦ ਹੁੰਦਾ ਹੈ। ਡਾਇਬਿਟੀਜ਼ ਦੇ ਇਲਾਜ ਲਈ ਦੋ ਭਿੰਡੀਆਂ ਲਓ। ਭਿੰਡੀਆਂ ਦੇ ਦੋਨੇ ਸਿਰੇ ਕੱਟ ਕੇ ਇਨ੍ਹਾਂ ਨੂੰ ਇਕ ਗਿਲਾਸ ਪਾਣੀ 'ਚ ਪੂਰੀ ਰਾਤ ਭਿਓਂ ਕੇ ਰੱਖੋ। ਸਵੇਰੇ ਉੱਠ ਕੇ ਇਸ ਪਾਣੀ ਨੂੰ ਪੀਓ। ਇਸ ਪਾਣੀ ਨਾਲ ਸਰੀਰ 'ਚ ਫਾਈਬਰ ਦੀ ਮਾਤਰਾ ਵਧੇਗੀ ਤੇ ਬੀ.ਪੀ. ਕੰਟਰੋਲ 'ਚ ਰਹੇਗਾ।

2. ਵਿਟਾਮਿਨ-ਕੇ ਨਾਲ ਭਰਪੂਰ
ਭਿੰਡੀ 'ਚ ਵਿਟਾਮਿਨ ਕੇ ਭਰਪੂਰ ਮਾਤਰਾ 'ਚ ਹੁੰਦਾ ਹੈ, ਜੋ ਖੂਨ ਦੀ ਗਤੀ ਨੂੰ ਸਰੀਰ 'ਚ ਬਣਾਈ ਰੱਖਦਾ ਹੈ। ਭੋਜਨ 'ਚ ਭਿੰਡੀ ਖਾਣ ਨਾਲ ਸਰੀਰ 'ਚ ਵਿਟਾਮਿਨ ਦੀ ਮਾਤਰਾ ਸਤੁੰਲਿਤ ਰਹਿੰਦੀ ਹੈ, ਜਿਸ ਨਾਲ ਖੂਨ ਦੇ ਥੱਕੇ ਨਹੀਂ ਬਣਦੇ।

3. ਭੁੱਖ ਕੰਟਰੋਲ ਕਰਨਾ
ਪ੍ਰੋਟੀਨ,ਫਾਈਬਰ, ਕੈਲਸ਼ੀਅਮ, ਜਿੰਕ ਅਤੇ ਆਇਰਨ ਦੇ ਗੁਣਾਂ ਨਾਲ ਭਰਪੂਰ ਭਿੰਡੀ ਖਾਣ ਜਾਂ ਇਸ ਦਾ ਪਾਣੀ ਪੀਣ ਨਾਲ ਵਾਰ-ਵਾਰ ਭੁੱਖ ਨਹੀਂ ਲੱਗਦੀ। ਇਸ ਨਾਲ ਤੁਸੀਂ ਮੋਟਾਪੇ ਦੀ ਸਮੱਸਿਆ ਤੋਂ ਬਚੇ ਰਹਿੰਦੇ ਹੋ।

PunjabKesari

4. ਰੋਗਾਂ ਨਾਲ ਲੜ੍ਹਣ ਦੀ ਸਮੱਰਥਾ ਵਧਦੀ ਹੈ
ਭਿੰਡੀ 'ਚ ਵਿਟਾਮਿਨ ਸੀ ਮੌਜੂਦ ਹੁੰਦਾ ਹੈ, ਜਿਸ ਕਾਰਨ ਇਸ ਨੂੰ ਖਾਣ ਨਾਲ ਸਰੀਰ ਦੀ ਰੋਗਾਂ ਨਾਲ ਲੜ੍ਹਣ ਦੀ ਸਮੱਰਥਾ ਵਧਦੀ ਹੈ। ਸਰੀਰ 'ਚ ਵਿਟਾਮਿਨ ਸੀ ਦੀ ਮਾਤਰਾ ਸਤੁੰਲਿਤ ਹੋਣ ਨਾਲ ਮੌਸਮੀ ਐਲਰਜੀ ਤੋਂ ਬਚਾਅ ਰਹਿੰਦਾ ਹੈ।

5. ਅੱਖਾਂ ਲਈ ਲਾਭਕਾਰੀ
ਵਿਟਾਮਿਨ-ਏ ਅਤੇ ਬੀਟਾ ਕੈਰੋਟੀਨ ਅੱਖਾਂ ਦੀ ਰੋਸ਼ਨੀ ਵਧਾਉਂਦਾ ਹੈ।ਭਿੰਡੀ 'ਚ ਇਹ ਦੋਵੇਂ ਭਰਪੂਰ ਮਾਤਰਾ 'ਚ ਪਾਏ ਜਾਂਦੇ ਹਨ।

6. ਭਾਰ ਘਟਾਉਂਦਾ ਹੈ
ਭਿੰਡੀ 'ਚ ਕੈਲੋਰੀ ਦੀ ਮਾਤਰਾ ਬਹੁਤ ਘੱਟ ਹੁੰਦੀ ਹੈ ਅਤੇ ਫਾਈਬਰ ਜਿਆਦਾ ਹੁੰਦਾ ਹੈ, ਜਿਸ ਕਾਰਨ ਇਹ ਸਰੀਰ ਨੂੰ ਭਰਪੂਰ ਊਰਜਾ ਤਾਂ ਦਿੰਦਾ ਹੈ ਪਰ ਇਸ ਨੂੰ ਖਾਣ ਨਾਲ ਭਾਰ ਨਹੀਂ ਵਧਦਾ।

7. ਕਬਜ਼ ਤੋਂ ਰਾਹਤ
ਜੇ ਤੁਸੀਂ ਕਬਜ਼ ਤੋਂ ਪ੍ਰੇਸ਼ਾਨ ਹੋ ਤਾਂ ਆਪਣੇ ਭੋਜਨ 'ਚ ਭਿੰਡੀ ਨੂੰ ਸ਼ਾਮਲ ਕਰੋ। ਇਸ 'ਚ ਮੌਜੂਦ ਫਾਈਬਰ ਰੋਜ਼ ਸਵੇਰੇ ਪੇਟ ਸਾਫ ਕਰਨ 'ਚ ਮਦਦ ਕਰਦੇ ਹਨ।

PunjabKesari

8. ਗਰਭ ਅਵਸਥਾ 'ਚ ਜ਼ਰੂਰ ਖਾਓ
ਗਰਭਵਤੀ ਔਰਤਾਂ ਨੂੰ ਭਿੰਡੀ ਜ਼ਰੂਰ ਖਾਣੀ ਚਾਹੀਦੀ ਹੈ।ਇਸ 'ਚ ਮੌਜੂਦ ਫੋਲਿਕ ਐਸਿਡ ਭਰੂਣ ਦੇ ਵਿਕਾਸ ਲਈ ਜ਼ਰੂਰੀ ਹੈ।

9. ਥਕਾਵਟ
ਭਿੰਡੀ ਦੇ ਬੀਜਾਂ ਦੀ ਵਰਤੋਂ ਥਕਵਾਟ ਦੀ ਪ੍ਰੇਸ਼ਾਨੀ ਨੂੰ ਵੀ ਦੂਰ ਕਰਦੀ ਹੈ। ਇਸ ਨਾਲ ਲੀਵਰ ਤੋਂ ਲੈ ਕੇ ਐਂਟੀ ਆਕਸੀਡੈਂਟ ਅਤੇ ਫਲੇਵੋਨੋਈਡਸ ਸਟੋਰ ਹੁੰਦੇ ਹਨ। ਜੋ ਸਰੀਰ ਨੂੰ ਜਲਦੀ ਥੱਕਣ ਨਹੀਂ ਦਿੰਦਾ।  

10. ਕੈਂਸਰ
ਭਿੰਡੀ 'ਚ ਮੌਜੂਦ ਫਾਈਬਰ ਅੰਤੜੀਆਂ ਨੂੰ ਸਾਫ ਕਰਕੇ ਸਰੀਰ 'ਚ ਪਣਪ ਰਹੇ ਕੈਂਸਰ ਸੈੱਲਸ ਨੂੰ ਬਾਹਰ ਕੱਢਦਾ ਹੈ। ਇਸ ਨਾਲ ਤੁਸੀਂ ਕੈਂਸਰ ਦੇ ਖਤਰੇ 'ਤੋਂ ਬਚੇ ਰਹਿੰਦੇ ਹੋ।


author

Aarti dhillon

Content Editor

Related News