Health Tips: ਕਬਜ਼ ਸਣੇ ਸਰੀਰ ਦੀਆਂ ਕਈ ਸਮੱਸਿਆਵਾਂ ਤੋਂ ਨਿਜ਼ਾਤ ਦਿਵਾਉਂਦੈ ''ਜਿੰਮੀਕਦ''
Tuesday, Apr 26, 2022 - 04:17 PM (IST)

ਨਵੀਂ ਦਿੱਲੀ– ਜਿਮੀਕੰਦ ਦਾ ਵਿਵਰਣ ਆਯੁਰਵੇਦ 'ਚ ਮਿਲਦਾ ਹੈ। ਭਾਰਤ ਦੀਆਂ ਵੱਖ-ਵੱਖ ਥਾਵਾਂ 'ਤੇ ਇਸ ਨੂੰ ਵੱਖ-ਵੱਖ ਨਾਂਵਾਂ ਨਾਲ ਜਾਣਿਆ ਜਾਂਦਾ ਹੈ। ਜਿਮੀਕੰਦ ਇਕ ਸਬਜ਼ੀ ਨਹੀਂ ਸਗੋਂ ਇਕ ਬਹੁਮੁੱਲੀ ਜੜ੍ਹੀ-ਬੂਟੀ ਵੀ ਮੰਨੀ ਗਈ ਹੈ। ਜਿਮੀਕੰਦ 'ਚ ਫਾਈਬਰ, ਵਿਟਾਮਿਨ ਸੀ, ਬੀ-6, ਬੀ-1, ਫਾਲਿਕ ਐਸਿਡ ਦੇ ਇਲਾਵਾ ਪੋਟਾਸ਼ੀਅਮ, ਆਇਰਨ, ਕੈਲਸ਼ੀਅਮ, ਮੈਗਨੀਸ਼ੀਅਮ ਅਤੇ ਫਾਸਫੋਰਸ ਪਾਇਆ ਜਾਂਦਾ ਹੈ। ਧਰਤੀ ਦੇ ਅੰਦਰ ਉੱਗਣ ਕਰਕੇ ਜਿਮੀਕੰਦ ਦੀਆਂ ਜੜ੍ਹਾਂ ਦੀ ਵਰਤੋਂ ਦਵਾਈ ਦੇ ਰੂਪ ’ਚ ਕੀਤੀ ਜਾਂਦੀ ਹੈ। ਢਿੱਡ ਸਬੰਧੀ ਬੀਮਾਰੀਆਂ ਹੋਣ ’ਤੇ ਇਸ ਦੀ ਵਰਤੋਂ ਕਰਨਾ ਕਾਫੀ ਫਾਇੰਦੇਮੰਦ ਹੁੰਦਾ ਹੈ। ਇਸ ਦੀ ਵਰਤੋਂ ਨਾਲ ਦਿਮਾਗ ਤੇਜ਼ ਹੁੰਦਾ ਹੈ ਅਤੇ ਧਿਆਨ ਸ਼ਕਤੀ ਤੇਜ਼ ਹੁੰਦੀ ਹੈ। ਇਸ ਨੂੰ ਖਾਣ ਨਾਲ ਅਲਜਾਈਮਰ ਰੋਗ ਦੀ ਸੰਭਾਵਨਾ ਨਾ ਦੇ ਬਰਾਬਰ ਹੋ ਜਾਂਦੀ ਹੈ। ਜਿਨ੍ਹਾਂ ਲੋਕਾਂ ਨੂੰ ਚਮੜੀ ਰੋਗ ਹੈ ਉਨ੍ਹਾਂ ਨੂੰ ਅਤੇ ਗਰਭਵਤੀ ਔਰਤਾਂ ਨੂੰ ਜਿਮੀਕੰਦ ਨਹੀਂ ਖਾਣਾ ਚਾਹੀਦਾ।
ਜਿਮੀਕੰਦ ਖਾਣ ਨਾਲ ਹੋਣ ਵਾਲੇ ਫਾਇੰਦੇ...
1. ਸ਼ੂਗਰ ਦੀ ਸਮੱਸਿਆ
ਸ਼ੂਗਰ ਦੀ ਸਮੱਸਿਆ ਤੋਂ ਪਰੇਸ਼ਾਨ ਲੋਕਾਂ ਨੂੰ ਜਿਮੀਕੰਦ ਦਾ ਸੇਵਨ ਕਰਨਾ ਚਾਹੀਦਾ ਹੈ। ਉਕਤ ਲੋਕਾਂ ਲਈ ਜਿਮੀਕੰਦ ਫਾਇਦੇਮੰਦ ਸਾਬਿਤ ਹੋ ਸਕਦਾ ਹੈ। ਲਗਾਤਾਰ 90 ਦਿਨ ਜਿਮੀਕੰਦ ਖਾਣ ਨਾਲ ਖੂਨ ’ਚ ਸ਼ੂਗਰ ਦਾ ਲੈਵਲ ਘਟਦਾ ਹੈ।
2. ਲੀਵਰ ਜਾਂ ਜਿਗਰ ਦੀ ਸਮੱਸਿਆ
ਜਿਨ੍ਹਾਂ ਲੋਕਾਂ ਨੂੰ ਲੀਵਰ ਜਾਂ ਜਿਗਰ ਦੀ ਸਮੱਸਿਆ ਹੈ, ਉਨ੍ਹਾਂ ਲੋਕਾਂ ਨੂੰ ਜਿਮੀਕੰਦ ਦੀ ਵਰਤੋਂ ਕਰਨੀ ਚਾਹੀਦੀ ਹੈ। ਉਕਤ ਲੋਕਾਂ ਲਈ ਜਿਮੀਕੰਦ ਇਕ ਵਰਦਾਨ ਹੈ, ਜਿਸ ਨਾਲ ਇਹ ਸਮੱਸਿਆ ਬਹੁਤ ਜਲਦ ਠੀਕ ਹੋ ਜਾਂਦੀ ਹੈ।
3. ਕਬਜ਼ ਦੀ ਸਮੱਸਿਆ
ਜਿਮੀਕੰਦ ’ਚ ਪੋਟਾਸ਼ੀਅਮ ਦੀ ਮਾਤਰਾ ਪਾਈ ਜਾਂਦੀ ਹੈ। ਇਸ ਨਾਲ ਪਾਚਨ ਕਿਰਿਆ ਸਹੀ ਰਹਿੰਦੀ ਹੈ। ਜਿਮੀਕੰਦ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਕਬਜ਼ ਦੀ ਸਮੱਸਿਆ ਨਹੀਂ ਹੁੰਦੀ।
4. ਬਲੱਡ ਸੈੱਲਸ ਨੂੰ ਵਧਾਉਂਦਾ ਹੈ
ਜਿਮੀਕੰਦ ’ਚ ਕਾਪਰ ਦੀ ਭਰਪੂਰ ਮਾਤਰਾ ਹੁੰਦੀ ਹੈ, ਜੋ ਰੈੱਡ ਬਲੱਡ ਸੈੱਲਸ ਨੂੰ ਵਧਾਉਣ ਦਾ ਕੰਮ ਕਰਦਾ ਹੈ। ਇਸ ਨਾਲ ਖੂਨ ਦਾ ਵਹਾਅ ਵੀ ਬਿਹਤਰ ਹੁੰਦਾ ਹੈ।
5. ਕੈਂਸਰ
ਜਿਮੀਕੰਦ ’ਚ ਐਂਟੀ ਆਕਸੀਡੈਂਟ, ਵਿਟਾਮਿਨ-ਸੀ ਅਤੇ ਬੀਟਾ ਕੈਰੋਟੀਨ ਵਰਗੇ ਭਰਪੂਰ ਗੁਣ ਹੁੰਦੇ ਹਨ। ਇਹ ਸਾਰੇ ਗੁਣ ਕੈਂਸਰ ਪੈਦਾ ਕਰਨ ਵਾਲੇ ਫਰੀ ਰੈਡੀਕਲਜ਼ ਨਾਲ ਲੜਨ ’ਚ ਮਦਦ ਕਰਦੇ ਹਨ।
6. ਗਠੀਆ ਅਤੇ ਅਸਥਮਾ ਰੋਗ
ਅਸਥਮਾ ਦੇ ਮਰੀਜ਼ਾਂ ਲਈ ਜਿਮੀਕੰਦ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ’ਚ ਭਰਪੂਰ ਮਾਤਰਾ ’ਚ ਕੁਝ ਅਜਿਹੇ ਪੌਸ਼ਟਿਕ ਤੱਤ ਮੌਜੂਦ ਹੁੰਦੇ ਹਨ, ਜੋ ਅਸਥਮਾ ਦੇ ਨਾਲ–ਨਾਲ ਗਠੀਆ ਦੀ ਬੀਮਾਰੀ ਤੋਂ ਛੁਟਕਾਰਾ ਦਿਵਾਉਣ ’ਚ ਮਦਦ ਕਰਦੇ ਹਨ।
7. ਦਿਲ ਦੀ ਬੀਮਾਰੀ
ਜਿਮੀਕੰਦ ’ਚ ਬੀ-6 ਦੀ ਭਰਪੂਰ ਮਾਤਰਾ ਪਾਈ ਜਾਂਦੀ ਹੈ, ਜਿਸ ਨਾਲ ਦਿਲ ਸਬੰਧੀ ਕੋਈ ਬੀਮਾਰੀ ਨਹੀਂ ਹੁੰਦੀ। ਜਿਮੀਕੰਦ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਦਾ ਕੰਮ ਕਰਦਾ ਹੈ, ਜਿਸ ਨਾਲ ਦਿਲ ਤੰਦਰੁਸਤ ਰਹਿੰਦਾ ਹੈ।