Health Tips : ਫੈਟ ਬਰਨ ਕਰਨ ਲਈ ਗਰਮੀਆਂ ''ਚ ਰੋਜ਼ਾਨਾ ਕਰੋ ਨਿੰਬੂ ਦੀ ਵਰਤੋਂ, ਹੋਣਗੇ ਹੋਰ ਵੀ ਕਈ ਫ਼ਾਇਦੇ
Wednesday, Jul 24, 2024 - 04:26 PM (IST)
ਜਲੰਧਰ- ਗਰਮੀਆਂ ਵਿੱਚ ਮਿਲਣ ਵਾਲਾ ਨਿੰਬੂ ਸਾਡੇ ਸਰੀਰ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਨਿੰਬੂ ਵਿਟਾਮਿਨ ਸੀ ਦਾ ਬਹੁਤ ਵਧੀਆ ਸਰੋਤ ਹੈ। ਨਿੰਬੂ ਵਿੱਚ ਵਿਟਾਮਿਨ ਸੀ ਦੇ ਨਾਲ-ਨਾਲ ਵਿਟਾਮਿਨ ਏ ਅਤੇ ਬੀ, ਫਾਈਬਰ, ਪ੍ਰੋਟੀਨ, ਕੈਲਸ਼ੀਅਮ, ਆਇਰਨ, ਜ਼ਿੰਕ, ਪੋਟਾਸ਼ੀਅਮ, ਮੈਗਨੀਸ਼ੀਅਮ, ਸੋਡੀਅਮ, ਫਾਸਫੋਰਸ, ਕਾਪਰ, ਕਲੋਰੀਨ, ਫੋਲੇਟ ਆਦਿ ਵਰਗੇ ਕਈ ਪੌਸ਼ਟਿਕ ਤੱਤ ਪਾਏ ਜਾਂਦੇ ਹਨ। ਗਰਮੀਆਂ ਵਿੱਚ ਸਵੇਰੇ ਉੱਠ ਕੇ ਗਰਮ ਪਾਣੀ 'ਚ ਨਿੰਬੂ ਦੇ ਰਸ ਦੀਆਂ ਕੁਝ ਬੂੰਦਾਂ ਪਾ ਕੇ ਪੀਣ ਨਾਲ ਸਰੀਰ ਦਾ ਭਾਰ ਘੱਟ ਜਾਂਦਾ ਹੈ। ਨਿੰਬੂ ਸਰੀਰ 'ਚੋਂ ਜ਼ਹਿਰੀਲੇ ਤੱਤ ਬਾਹਰ ਕੱਢਣ ਵਿੱਚ ਵੀ ਮਦਦ ਕਰਦਾ ਹੈ। ਇਸ ਨਾਲ ਹੋਰ ਕਿਹੜੇ ਫ਼ਾਇਦੇ ਹੁੰਦੇ ਹਨ, ਦੇ ਬਾਰੇ ਆਓ ਜਾਣਦੇ ਹਾਂ...
ਭਾਰ ਘਟਾਉਂਦਾ ਹੈ
ਨਿੰਬੂ ਦੀ ਵਰਤੋਂ ਕਰਕੇ ਭਾਰ ਨੂੰ ਘੱਟ ਕੀਤਾ ਜਾ ਸਕਦਾ ਹੈ। ਗਰਮ ਪਾਣੀ ਵਿੱਚ ਰੋਜ਼ਾਨਾ ਨਿੰਬੂ ਦੀ ਵਰਤੋਂ ਨਾਲ ਫੈਟ ਬਰਨ ਹੁੰਦੀ ਹੈ, ਜਿਸ ਨਾਲ ਭਾਰ ਕੰਟਰੋਲ ਹੁੰਦਾ ਹੈ।
ਸ਼ੂਗਰ ਦੇ ਮਰੀਜ਼ਾਂ ਲਈ ਫ਼ਾਇਦੇਮੰਦ
ਅੱਜ ਦੇ ਸਮੇਂ ਵਿਚ ਬਹੁਤ ਸਾਰੇ ਲੋਕ ਸ਼ੂਗਰ ਤੋਂ ਪੀੜਤ ਹਨ। ਸ਼ੂਗਰ ਦੇ ਮਰੀਜ਼ਾਂ ਨੂੰ ਨਿੰਬੂ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਨਾਲ ਸ਼ੂਗਰ ਦੇ ਲੈਵਲ ਨੂੰ ਕੰਟਰੋਲ ਵਿੱਚ ਕੀਤਾ ਜਾ ਸਕਦਾ ਹੈ।
ਚਿਹਰੇ ਲਈ ਫ਼ਾਇਦੇਮੰਦ
ਨਿੰਬੂ 'ਚ ਵਿਟਾਮਿਨ-ਸੀ ਜ਼ਿਆਦਾ ਮਾਤਰਾ 'ਚ ਪਾਇਆ ਜਾਂਦਾ ਹੈ, ਜੋ ਤੁਹਾਡੀ ਚਮੜੀ ਲਈ ਬਹੁਤ ਲਾਭਦਾਇਕ ਹੈ। ਸਵੇਰੇ ਗਰਮ ਨਿੰਬੂ ਪਾਣੀ ਪੀਣ ਨਾਲ ਸਰੀਰ 'ਚੋਂ ਜ਼ਹਿਰੀਲੇ ਪਦਾਰਥ ਬਾਹਰ ਨਿਕਲ ਜਾਂਦੇ ਹਨ ਅਤੇ ਸਕਿਨ 'ਚ ਨਿਖ਼ਾਰ ਆਉਂਦਾ ਹੈ। ਇਸ ਤੋਂ ਇਲਾਵਾ ਨਿੰਬੂ ਦੇ ਸੁੱਕੇ ਹੋਏ ਛਿਲਕਿਆਂ ਦੇ ਪਾਊਡਰ 'ਚ ਥੋੜ੍ਹਾ ਜਿਹਾ ਗੁਲਾਬ ਜਲ ਮਿਲਾ ਕੇ ਲਗਾਉਣ ਨਾਲ ਚਿਹਰੇ ਉੱਤੇ ਨਿਖ਼ਾਰ ਆਉਂਦਾ ਹੈ ।
ਦਿਲ ਨੂੰ ਸਿਹਤਮੰਦ ਰੱਖਦੈ
ਨਿੰਬੂ ਵਿਟਾਮਿਨ-ਸੀ ਅਤੇ ਐਂਟੀਆਕਸੀਡੈਂਟਸ ਦਾ ਚੰਗਾ ਸਰੋਤ ਹੈ। ਨਿੰਬੂ ਵਿੱਚ ਪਾਏ ਜਾਣ ਵਾਲੇ ਪੋਸ਼ਕ ਤੱਤ ਦਿਲ ਨੂੰ ਸਿਹਤਮੰਦ ਰੱਖਦੇ ਹਨ। ਨਿੰਬੂ ਦਿਲ ਦੀ ਬੀਮਾਰੀ ਅਤੇ ਸਟ੍ਰੋਕ ਨੂੰ ਰੋਕਣ ਵਿਚ ਮਦਦ ਕਰਦੇ ਹਨ।
ਇਮਿਊਨਿਟੀ ਵਧਾਉਣ 'ਚ ਮਦਦਗਾਰ
ਨਿੰਬੂ ਇਮਿਊਨਿਟੀ ਵਧਾਉਣ ਦਾ ਕੰਮ ਕਰਦਾ ਹੈ। ਇਸ 'ਚ ਵਿਟਾਮਿਨ ਸੀ ਅਤੇ ਐਂਟੀਆਕਸੀਡੈਂਟਸ ਦੀ ਜ਼ਿਆਦਾ ਮਾਤਰਾ ਹੁੰਦੀ ਹੈ। ਇਹ ਸਰਦੀ, ਜ਼ੁਕਾਮ ਅਤੇ ਫਲੂ ਕਾਰਨ ਬਣਨ ਵਾਲੇ ਕੀਟਾਣੂਆਂ ਤੋਂ ਸਰੀਰ ਨੂੰ ਬਚਾਉਣ ਲਈ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਦਾ ਹੈ।
ਮਸੂੜਿਆਂ ਦੀਆਂ ਸਮੱਸਿਆਵਾਂ 'ਚ ਫਾਇਦੇਮੰਦ
ਨਿੰਬੂ ਵਿਟਾਮਿਨ-ਸੀ ਦਾ ਬਿਹਤਰੀਨ ਸਰੋਤ ਹੈ। ਇਹ ਖ਼ਰਾਬ ਗਲੇ, ਕਬਜ਼, ਕਿਡਨੀ ਅਤੇ ਮਸੂੜਿਆਂ ਦੀਆਂ ਸਮੱਸਿਆਵਾਂ ਤੋਂ ਰਾਹਤ ਪਹੁੰਚਾਉਂਦਾ ਹੈ।