Health Tips: ਜ਼ਿਆਦਾ ‘ਅਚਾਰ’ ਖਾਣ ਦੇ ਸ਼ੌਕੀਨ ਲੋਕ ਹੋ ਜਾਣ ਸਾਵਧਾਨ, ਹੋ ਸਕਦੀਆਂ ਨੇ ਇਹ ਗੰਭੀਰ ਬੀਮਾਰੀਆਂ

Wednesday, Oct 27, 2021 - 01:39 PM (IST)

Health Tips: ਜ਼ਿਆਦਾ ‘ਅਚਾਰ’ ਖਾਣ ਦੇ ਸ਼ੌਕੀਨ ਲੋਕ ਹੋ ਜਾਣ ਸਾਵਧਾਨ, ਹੋ ਸਕਦੀਆਂ ਨੇ ਇਹ ਗੰਭੀਰ ਬੀਮਾਰੀਆਂ

ਜਲੰਧਰ (ਬਿਊਰੋ) - ਆਚਾਰ ਖਾਣ ਸਭ ਨੂੰ ਪਸੰਦ ਹੈ, ਕਿਉਂਕਿ ਰੋਟੀ ਦੇ ਨਾਲ ਜੇਕਰ ਅਚਾਰ ਖਾਣ ਨੂੰ ਮਿਲ ਜਾਵੇ ਤਾਂ ਸਵਾਦ ਦੁੱਗਣਾ ਹੋ ਜਾਂਦਾ ਹੈ। ਭਾਰਤ ਵਿੱਚ ਅਚਾਰ ਖਾਣ ਦਾ ਅਹਿਮ ਰੋਲ ਹੈ। ਅੰਬ, ਨਿੰਬੂ, ਗਾਜਰ, ਆਂਵਲੇ ਸਣੇ ਕਈ ਆਚਾਰ ਲੋਕ ਬੜੇ ਚਾਅ ਨਾਲ ਖਾਂਦੇ ਹਨ ਪਰ ਜ਼ਿਆਦਾ ਅਚਾਰ ਖਾਣ ਨਾਲ ਸਰੀਰ ਨੂੰ ਬਹੁਤ ਸਾਰੇ ਨੁਕਸਾਨ ਵੀ ਹੁੰਦੇ ਹਨ। ਹਰੇਕ ਚੀਜ਼ ਦਾ ਜ਼ਿਆਦਾ ਸੇਵਨ ਕਰਨਾ ਸਿਹਤ ਲਈ ਹਾਨੀਕਾਰਕ ਹੁੰਦਾ ਹੈ। ਜ਼ਿਆਦਾ ਆਚਾਰ ਖਾਣ ਨਾਲ ਇਕ ਤਾਂ ਸਿਹਤ ਖ਼ਰਾਬ ਹੁੰਦੀ ਹੈ, ਦੂਜਾ ਇਸ ਨਾਲ ਕਈ ਗੰਭੀਰ ਬੀਮਾਰੀਆਂ ਹੋ ਜਾਂਦੀਆਂ ਹਨ। ਇਸੇ ਲਈ ਅੱਜ ਅਸੀਂ ਤੁਹਾਨੂੰ ਜ਼ਿਆਦਾ ਆਚਾਰ ਦੇ ਸੇਵਨ ਨਾਲ ਹੋਣ ਵਾਲੀਆਂ ਬੀਮਾਰੀਆਂ ਬਾਰੇ ਦੱਸਾਂਗੇ.....

ਅਚਾਰ ਨਾਲ ਹੋਣ ਵਾਲੀਆਂ ਬੀਮਾਰੀਆਂ

ਢਿੱਡ ਦੀਆਂ ਸਮੱਸਿਆਵਾਂ
ਜੇਕਰ ਤੁਸੀਂ ਜ਼ਿਆਦਾ ਅਚਾਰ ਦਾ ਸੇਵਨ ਕਰਦੇ ਹੋ, ਤਾਂ ਪਾਚਨ ਤੰਤਰ ਖ਼ਰਾਬ ਹੋ ਸਕਦਾ ਹੈ। ਇਸ ਤਰ੍ਹਾਂ ਖਾਣਾ ਠੀਕ ਤਰ੍ਹਾਂ ਨਹੀਂ ਹਜ਼ਮ ਹੋਵੇਗਾ। ਢਿੱਡ ਦਰਦ ਅਤੇ ਗੈਸ ਦੀ ਸਮੱਸਿਆ ਹੋ ਸਕਦੀ ਹੈ।

ਦਿਲ ਨਾਲ ਜੁੜੀਆਂ ਬੀਮਾਰੀਆਂ
ਆਚਾਰ ਬਣਾਉਣ ਲਈ ਬਹੁਤ ਸਾਰੇ ਮਸਾਲਿਆਂ ਦਾ ਇਸਤੇਮਾਲ ਕੀਤਾ ਜਾਂਦਾ ਹੈ। ਆਚਾਰ ਵਿੱਚ ਤੇਲ ਅਤੇ ਲੂਣ ਬਹੁਤ ਜ਼ਿਆਦਾ ਮਾਤਰਾ ਵਿੱਚ ਹੁੰਦਾ ਹੈ, ਤਾਂਕਿ ਅਚਾਰ ਲੰਬੇ ਸਮੇਂ ਤੱਕ ਖ਼ਰਾਬ ਨਾ ਹੋਵੇ। ਇਹ ਲੂਣ ਵਿੱਚ ਮੌਜੂਦ ਸੋਡੀਅਮ ਬਲੱਡ ਸਰਕੁਲੇਸ਼ਨ ਨੂੰ ਵਧਾਉਂਦਾ ਹੈ, ਜਿਸ ਕਰਕੇ ਦਿਲ ਨਾਲ ਜੁੜੀਆਂ ਸਮੱਸਿਆਵਾਂ ਹੋ ਜਾਂਦੀਆਂ ਹਨ। ਅਚਾਰ ਦਾ ਜ਼ਿਆਦਾ ਸੇਵਨ ਕਰਨ ਨਾਲ ਕੋਲੈਸਟਰੋਲ ਵਧਣ ਦੀ ਸੰਭਾਵਨਾ ਵਧ ਜਾਂਦੀ ਹੈ ।

ਪੜ੍ਹੋ ਇਹ ਵੀ ਖ਼ਬਰ - Health Tips : ਤੇਜ਼ੀ ਨਾਲ ਫ਼ੈਲ ਰਹੇ ਡੇਂਗੂ ਦੇ ‘ਸਿਰ ਦਰਦ’ ਸਣੇ ਜਾਣੋ ਮੁੱਖ ਲੱਛਣ, ਬਚਣ ਲਈ ਅਪਣਾਓ ਇਹ ਤਰੀਕੇ

ਸਰੀਰ ਵਿੱਚ ਸੋਜ ਹੋਣਾ
ਆਚਾਰ ਵਿੱਚ ਮੌਜੂਦ ਸੋਡੀਅਮ ਸਾਡੇ ਸਰੀਰ ’ਤੇ ਪ੍ਰਭਾਵ ਪਾਉਂਦਾ ਹੈ। ਇਸ ਨਾਲ ਹੱਡੀਆਂ ਕਮਜ਼ੋਰ ਹੋਣ ਲੱਗਦੀਆਂ ਹਨ ਅਤੇ ਸਰੀਰ ਵਿੱਚ ਸੋਜ ਆ ਸਕਦੀ ਹੈ। ਅਚਾਰ ਦੇ ਜ਼ਿਆਦਾ ਸੇਵਨ ਨਾਲ ਸਰੀਰ ਵਿਚ ਆਇਰਨ ਦੀ ਘਾਟ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ।

ਸ਼ੂਗਰ
ਆਚਾਰ ਸ਼ੂਗਰ ਦੇ ਮਰੀਜ਼ਾਂ ਲਈ ਹਾਨੀਕਾਰਕ ਹੁੰਦਾ ਹੈ, ਕਿਉਂਕਿ ਅਚਾਰ ਨੂੰ ਬਣਾਉਣ ਲਈ ਲੂਣ ਅਤੇ ਖੰਡ ਦਾ ਇਸਤੇਮਾਲ ਕੀਤਾ ਜਾਂਦਾ ਹੈ। ਇਸ ਲਈ ਸ਼ੂਗਰ ਦੇ ਰੋਗੀ ਅਚਾਰ ਦਾ ਸੇਵਨ ਨਾ ਕਰਨ। ਇਸ ਨਾਲ ਸਰੀਰ ਵਿੱਚ ਸ਼ੂਗਰ ਦੀ ਮਾਤਰਾ ਵਧ ਜਾਂਦੀ ਹੈ।

ਪੜ੍ਹੋ ਇਹ ਵੀ ਖ਼ਬਰ - Health Tips : ਡੇਂਗੂ ਕਾਰਨ ਹੋਣ ਵਾਲੇ ਬੁਖ਼ਾਰ ਤੋਂ ਰਾਹਤ ਦਿਵਾਉਣਗੇ ‘ਨਾਰੀਅਲ ਪਾਣੀ’ ਸਣੇ ਇਹ ਘਰੇਲੂ ਨੁਸਖ਼ੇ

ਅੰਤੜੀਆਂ ਵਿੱਚ ਅਲਸਰ ਦੀ ਸਮੱਸਿਆ
ਖਾਣ ਦੀ ਨਲੀ, ਢਿੱਡ ਅਤੇ ਛੋਟੀ ਆਂਤ ਵਿੱਚ ਛਾਲੇ ਹੋ ਜਾਣ ਕਾਰਨ ਅਲਸਰ ਹੋ ਜਾਂਦਾ ਹੈ। ਆਚਾਰ ਵਿੱਚ ਪਾਏ ਜਾਣ ਵਾਲੇ ਮਸਾਲਿਆਂ ਕਾਰਨ ਇਹ ਬੀਮਾਰੀ ਹੋ ਸਕਦੀ ਹੈ। ਜੋ ਲੋਕ ਆਚਾਰ ਦਾ ਜ਼ਿਆਦਾ ਸੇਵਨ ਕਰਦੇ ਹਨ, ਉਨ੍ਹਾਂ ਵਿੱਚ ਇਹ ਬੀਮਾਰੀ ਜ਼ਿਆਦਾ ਦੇਖਣ ਨੂੰ ਮਿਲਦੀ ਹੈ। ਇਸ ਲਈ ਹਮੇਸ਼ਾ ਆਚਾਰ ਦਾ ਘੱਟ ਸੇਵਨ ਕਰੋ ।

ਕੈਂਸਰ
ਇਕ ਸੋਧ ਅਨੁਸਾਰ ਅਚਾਰ ਖਾਣ ਵਾਲੇ ਲੋਕਾਂ ਨੂੰ ਗੈਸਟ੍ਰਿਕ ਕੈਂਸਰ ਹੋਣ ਦੀ ਸੰਭਾਵਨਾ ਜ਼ਿਆਦਾ ਹੁੰਦੀ ਹੈ ।

ਪੜ੍ਹੋ ਇਹ ਵੀ ਖ਼ਬਰ - Health Tips : ਕੈਂਸਰ ਹੋਣ ਤੋਂ ਪਹਿਲਾਂ ‘ਭਾਰ ਘੱਟ’ ਹੋਣ ਸਣੇ ਵਿਖਾਈ ਦਿੰਦੇ ਹਨ ਇਹ ਸੰਕੇਤ, ਕਦੇ ਨਾ ਕਰੋ ਨਜ਼ਰਅੰਦਾਜ਼

ਬਲਡ ਪ੍ਰੈਸ਼ਰ ਵਧਣਾ
ਲੂਣ ਜ਼ਿਆਦਾ ਖਾਣ ਨਾਲ ਲੋਕਾਂ ਨੂੰ ਬਲੱਡ ਪ੍ਰੈਸ਼ਰ ਵਧਣ ਦੀ ਸਮੱਸਿਆ ਹੁੰਦੀ ਹੈ। ਆਚਾਰ ਵਿੱਚ ਜ਼ਿਆਦਾ ਲੂਣ ਦੀ ਵਰਤੋਂ ਕੀਤੀ ਜਾਂਦੀ ਹੈ, ਜਿਸ ਕਰਕੇ ਬਲੱਡ ਪ੍ਰੈਸ਼ਰ ਵੱਧਣ ਦੀ ਸਮੱਸਿਆ ਹੋ ਜਾਂਦੀ ਹੈ। ਬਲੱਡ ਪ੍ਰੈਸ਼ਰ ਵਾਲੇ ਮਰੀਜ਼ ਆਚਾਰ ਤੋਂ ਪ੍ਰਹੇਜ਼ ਕਰਨ।


author

rajwinder kaur

Content Editor

Related News