Health Tips: ਰੋਜ਼ਾਨਾ ਖਾਓ 5 ‘ਬਾਦਾਮ’, ਭਾਰ ਘੱਟ ਹੋਣ ਦੇ ਨਾਲ-ਨਾਲ ਹੋਣਗੇ ਹੋਰ ਵੀ ਕਈ ਬੇਮਿਸਾਲ ਫ਼ਾਇਦੇ

09/07/2021 3:35:23 PM

ਜਲੰਧਰ (ਬਿਊਰੋ) - ਬਾਦਾਮ ਖਾਣੇ ਸਿਹਤ ਲਈ ਬਹੁਤ ਜ਼ਿਆਦਾ ਫ਼ਾਇਦੇਮੰਦ ਹੁੰਦੇ ਹਨ। ਇਸ ਦਾ ਰੋਜ਼ਾਨਾ ਸੇਵਨ ਕਰਨ ਨਾਲ ਬਹੁਤ ਸਾਰੀਆਂ ਬੀਮਾਰੀਆਂ ਦੂਰ ਹੁੰਦੀਆਂ ਹਨ, ਕਿਉਂਕਿ ਇਸ ਵਿੱਚ ਬਹੁਤ ਸਾਰੇ ਮਿਨਰਲਸ, ਵਿਟਾਮਿਨ ਅਤੇ ਫਾਈਬਰ ਭਰਪੂਰ ਮਾਤਰਾ ਵਿੱਚ ਹੁੰਦਾ ਹੈ। ਇਸ ਨਾਲ ਬਹੁਤ ਸਾਰੀਆਂ ਬੀਮਾਰੀਆਂ ਜਿਵੇਂ ਬਲੱਡ ਪ੍ਰੈਸ਼ਰ, ਭਾਰ ਵਧਣਾ, ਬਲੱਡ ਸ਼ੂਗਰ ਅਤੇ ਦਿਲ ਦੀਆਂ ਸਮੱਸਿਆਵਾਂ ਦੀ ਸੰਭਾਵਨਾ ਘੱਟ ਕੀਤੀ ਜਾ ਸਕਦੀ ਹੈ। ਜੇਕਰ ਅਸੀਂ ਰੋਜ਼ਾਨਾ 5 ਬਾਦਾਮ ਦਾ ਸੇਵਨ ਕਰਦੇ ਹਾਂ, ਤਾਂ ਇਸ ਨਾਲ ਦਿਮਾਗ ਤੇਜ਼ ਹੁੰਦਾ ਹੈ ਅਤੇ ਹੱਡੀਆਂ ਵੀ ਮਜ਼ਬੂਤ ਹੁੰਦੀਆਂ ਹਨ। ਇਸੇ ਲਈ ਅੱਜ ਅਸੀਂ ਤੁਹਾਨੂੰ ਦੱਸਾਂਗੇ ਬਦਾਮ ਖਾਣ ਦੇ ਕੁਝ ਫ਼ਾਇਦੇ ਅਤੇ ਉਹ ਘਰੇਲੂ ਨੁਸਖ਼ਾ, ਜਿਸ ਨਾਲ ਅਸੀਂ ਬੁਢਾਪੇ ਤੱਕ ਜਵਾਨ ਅਤੇ ਤਾਕਤਵਰ ਰਹਿ ਸਕਦੀ ਹਾਂ...

ਬਾਦਾਮ ਖਾਣ ਦੇ ਫ਼ਾਇਦੇ

ਕੋਲੈਸਟਰੋਲ ਕੰਟਰੋਲ ਕਰੇ
ਰੋਜ਼ਾਨਾ ਬਾਦਾਮ ਦਾ ਸੇਵਨ ਕਰਨ ਨਾਲ ਕੋਲੈਸਟਰੋਲ ਕੰਟਰੋਲ ਵਿੱਚ ਰਹਿੰਦਾ ਹੈ। ਇਸ ਨਾਲ ਦਿਲ ਦੀਆਂ ਸਮੱਸਿਆਵਾਂ ਦੀ ਸੰਭਾਵਨਾ ਘੱਟ ਜਾਂਦੀ ਹੈ ।

ਪੜ੍ਹੋ ਇਹ ਵੀ ਖ਼ਬਰ - Health Tips: ਲਟਕਦੇ ਹੋਏ ਢਿੱਡ ਅਤੇ ਭਾਰ ਨੂੰ ਜਲਦੀ ਘਟਾਉਣ ਲਈ ‘ਬਦਾਮ’ ਸਣੇ ਖਾਓ ਇਹ ਚੀਜ਼ਾਂ, ਹੋਵੇਗਾ ਫ਼ਾਇਦਾ

ਭਾਰ ਕੰਟਰੋਲ ਕਰੇ
ਰੋਜ਼ਾਨਾ ਬਾਦਾਮ ਖਾਣ ਨਾਲ ਭਾਰ ਕੰਟਰੋਲ ਵਿੱਚ ਰਹਿੰਦਾ ਹੈ। ਇਸ ਦਾ ਸੇਵਨ ਕਰਨ ਨਾਲ ਕਾਫੀ ਸਮੇਂ ਤੱਕ ਢਿੱਡ ਭਰਿਆ ਰਹਿੰਦਾ ਹੈ ਅਤੇ ਭੁੱਖ ਕੰਟਰੋਲ ਹੁੰਦੀ ਹੈ, ਜਿਸ ਨਾਲ ਅਸੀਂ ਓਵਰ ਈਟਿੰਗ ਕਰਨ ਤੋਂ ਬਚਦੇ ਹਾਂ। ਇਸ ਲਈ ਭਾਰ ਘੱਟ ਕਰਨ ਲਈ ਆਪਣੇ ਆਹਾਰ ਵਿੱਚ ਬਾਦਾਮ ਨੂੰ ਜ਼ਰੂਰ ਸ਼ਾਮਲ ਕਰੋ।

PunjabKesari

ਹੱਡੀਆਂ ਮਜ਼ਬੂਤ ਕਰੇ
ਬਦਾਮ ਵਿੱਚ ਫਾਸਫੋਰਸ ਮੈਗਨੀਸ਼ੀਅਮ ਅਤੇ ਕੈਲਸ਼ੀਅਮ ਭਰਪੂਰ ਮਾਤਰਾ ਵਿੱਚ ਹੁੰਦੇ ਹਨ। ਇਹ ਹੱਡੀਆਂ ਅਤੇ ਦੰਦ ਮਜ਼ਬੂਤ ਕਰਦੇ ਹਨ। ਇਸ ਲਈ ਜੇਕਰ ਤੁਹਾਨੂੰ ਹੱਡੀਆਂ ਦੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਹੈ, ਤਾਂ ਰੋਜ਼ਾਨਾ ਬਾਦਾਮ ਦਹੀਂ ਵਿੱਚ ਮਿਲਾ ਕੇ ਸੇਵਨ ਕਰੋ ।

ਪੜ੍ਹੋ ਇਹ ਵੀ ਖ਼ਬਰ - ਪਤੀ-ਪਤਨੀ ਇਨ੍ਹਾਂ ਗੱਲਾਂ ਦਾ ਰੱਖਣ ਖ਼ਾਸ ਖ਼ਿਆਲ, ਰਿਸ਼ਤੇ ’ਚ ਕਦੇ ਨਹੀਂ ਆਵੇਗੀ ਕੜਵਾਹਟ

ਤਣਾਅ ਘੱਟ ਕਰੇ
ਬਦਾਮ ਐਂਟੀਆਕਸੀਡੈਂਟ ਗੁਣਾਂ ਨਾਲ ਭਰਪੂਰ ਹੁੰਦਾ ਹੈ। ਇਸ ਦਾ ਰੋਜ਼ਾਨਾ ਸੇਵਨ ਕਰਨ ਨਾਲ ਤਣਾਅ ਘੱਟ ਕੀਤਾ ਜਾ ਸਕਦਾ ਹੈ। ਇਸ ਨੂੰ ਖਾਣ ਨਾਲ ਦਿਮਾਗ ਰਿਲੈਕਸ ਰਹਿੰਦਾ ਹੈ, ਜਿਸ ਨਾਲ ਤਣਾਅ ਅਤੇ ਡਿਪ੍ਰੈਸ਼ਨ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ ।

ਕਬਜ਼ ਦੀ ਸਮੱਸਿਆ
ਜਿਨ੍ਹਾਂ ਲੋਕਾਂ ਨੂੰ ਕਬਜ਼ ਦੀ ਸਮੱਸਿਆ ਰਹਿੰਦੀ ਹੈ। ਉਨ੍ਹਾਂ ਨੂੰ ਚਾਰ ਪੰਜ ਬਦਾਮ ਖਾਣ ਤੋਂ ਬਾਅਦ ਇੱਕ ਗਿਲਾਸ ਪਾਣੀ ਪੀਣਾ ਚਾਹੀਦਾ ਹੈ। ਇਸ ਨਾਲ ਕਬਜ਼ ਦੀ ਸਮੱਸਿਆ ਦੂਰ ਹੋ ਜਾਂਦੀ ਹੈ, ਕਿਉਂਕਿ ਬਦਾਮ ਵਿੱਚ ਫਾਈਬਰ ਕਾਫੀ ਮਾਤਰਾ ਵਿਚ ਮੌਜੂਦ ਹੁੰਦਾ ਹੈ।

ਪੜ੍ਹੋ ਇਹ ਵੀ ਖ਼ਬਰ - ਨੌਕਰੀ ਲਈ ਫੋਨ 'ਤੇ ਇੰਟਰਵਿਊ ਦੇਣ ਵਾਲੇ ਲੋਕਾਂ ਲਈ ਖ਼ਾਸ ਖ਼ਬਰ, ਰੱਖੋ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ 

PunjabKesari

ਚਮੜੀ ਲਈ ਫਾਇਦੇਮੰਦ
ਬਾਦਾਮ ਵਿੱਚ ਵਿਟਾਮਿਨ-ਈ ਭਰਪੂਰ ਮਾਤਰਾ ਵਿੱਚ ਹੁੰਦਾ ਹੈ, ਜੋ ਚਮੜੀ ਨੂੰ ਪੋਸ਼ਣ ਦਿੰਦਾ ਹੈ। ਇਸ ਲਈ ਰੋਜ਼ਾਨਾ ਬਾਦਾਮ ਦਾ ਸੇਵਨ ਕਰਨ ਨਾਲ ਸਾਡੀ ਚਮੜੀ ਲੰਬੇ ਸਮੇਂ ਤੱਕ ਜਵਾਨ ਬਣੀ ਰਹਿੰਦੀ ਹੈ ।

ਬੁਢਾਪੇ ਤੱਕ ਜਵਾਨ ਰਹਿਣ ਲਈ ਘਰੇਲੂ ਨੁਸਖਾ

ਜ਼ਰੂਰੀ ਸਾਮਾਨ
5 – ਬਾਦਾਮ
5,7 – ਕਿਸ਼ਮਿਸ਼

ਰੋਜ਼ਾਨਾ ਰਾਤ ਨੂੰ ਪੰਜ ਬਦਾਮ ਅਤੇ ਪੰਜ ਸੱਤ ਕਿਸ਼ਮਿਸ਼ ਪਾਣੀ ਵਿੱਚ ਭਿਉਂ ਕੇ ਰੱਖ ਦਿਓ। ਸਵੇਰ ਸਮੇਂ ਇਸ ਪਾਣੀ ਨੂੰ ਪੀ ਲਓ ਅਤੇ ਬਦਾਮਾਂ ਦਾ ਛਿਲਕਾ ਉਤਾਰ ਕੇ ਬਾਦਾਮ ਅਤੇ ਕਿਸ਼ਮਿਸ਼ ਚਬਾ ਚਬਾ ਕੇ ਖਾ ਲਓ। ਜੇ ਤੁਸੀਂ ਇਸ ਤਰ੍ਹਾਂ ਰੋਜ਼ਾਨਾ ਬਾਦਾਮ ਖਾਂਦੇ ਹੋ , ਤਾਂ ਇਸ ਨਾਲ ਲੰਬੇ ਸਮੇਂ ਤੱਕ ਜਵਾਨ ਬਣੇ ਰਹੋਗੇ, ਕਿਉਂਕਿ ਇਹ ਨੁਸਖ਼ਾ ਸਾਡੀ ਸਿਹਤ ਨੂੰ ਤੰਦਰੁਸਤ ਰੱਖਦਾ ਹੈ। ਇਸ ਨੁਸਖ਼ੇ ਨਾਲ ਤੁਹਾਨੂੰ ਕਦੇ ਵੀ ਦਿਮਾਗ ਅਤੇ ਹੱਡੀਆਂ ਦੀ ਕਮਜ਼ੋਰੀ ਨਹੀਂ ਹੋਵੇਗੀ ।

ਪੜ੍ਹੋ ਇਹ ਵੀ ਖ਼ਬਰ - ਸਤੰਬਰ ਮਹੀਨੇ ’ਚ ਆਉਣ ਵਾਲੇ ਵਰਤ-ਤਿਉਹਾਰ ਜਾਣਨ ਲਈ ਜ਼ਰੂਰ ਪੜ੍ਹੋ ਇਹ ਖ਼ਬਰ

PunjabKesari


rajwinder kaur

Content Editor

Related News