ਗੋਡਿਆਂ ਤੇ ਜੋੜਾਂ ਦੇ ਦਰਦ ਤੋਂ ਪਰੇਸ਼ਾਨ ਲੋਕਾਂ ਲਈ ਵਰਦਾਨ ਹੈ ''ਆਂਵਲੇ ਦਾ ਮੁਰੱਬਾ'', ਜਾਣੋ ਹੋਰ ਵੀ ਫ਼ਾਇਦੇ
Monday, Nov 13, 2023 - 03:15 PM (IST)
ਜਲੰਧਰ (ਬਿਊਰੋ) - 'ਆਂਵਲੇ ਦਾ ਮੁਰੱਬਾ' ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਸਰੀਰ ਲਈ ਇਸ ਦਾ ਸੇਵਨ ਕਰਨਾ ਬਹੁਤ ਜ਼ਰੂਰੀ ਹੈ। 'ਆਂਵਲੇ' ਦਾ ਸੇਵਨ ਕਰਨ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਦੂਰ ਹੋ ਜਾਂਦੀਆਂ ਹਨ। ਆਂਵਲੇ 'ਚ ਵਿਟਾਮਿਨ-ਸੀ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ। ਇਹ ਇਕ ਤਰ੍ਹਾਂ ਦਾ ਫਲ ਹੈ, ਜਿਸ ਨੂੰ ਧੁੱਪੇ ਸੁਕਾਉਣ ਨਾਲ ਗੁਣਾਂ 'ਚ ਕੋਈ ਘਾਟ ਨਹੀਂ ਹੁੰਦੀ। ਆਂਵਲੇ ਨੂੰ ਸੁੱਕਾ, ਕੱਚਾ ਜਾਂ ਫਿਰ ਮੁਰੱਬੇ ਦੇ ਰੂਪ 'ਚ ਵੀ ਖਾ ਸਕਦੇ ਹੋ। ਇਸ 'ਚ ਵਿਟਾਮਿਨ-ਸੀ, ਈ, ਆਇਰਨ, ਕੈਲਸ਼ੀਅਮ, ਮੈਗਨੀਸ਼ੀਅਮ ਅਤੇ ਫਾਈਬਰ ਭਰਪੂਰ ਮਾਤਰਾ 'ਚ ਪਾਏ ਜਾਂਦੇ ਹਨ। ਰੋਜ਼ਾਨਾਂ 1 ਤੋਂ 2 ਪੀਸ ਆਂਵਲੇ ਦੇ ਮੁਰੱਬੇ ਦੇ ਖਾਣ ਨਾਲ ਸਿਹਤ ਨੂੰ ਬਹੁਤ ਸਾਰੇ ਲਾਭ ਹੁੰਦੇ ਹਨ। ਆਓ ਜਾਣਦੇ ਹਾਂ 'ਆਂਵਲੇ ਦਾ ਮੁਰੱਬਾ' ਖਾਣ ਨਾਲ ਹੋਣ ਵਾਲੇ ਫ਼ਾਇਦਿਆਂ ਬਾਰੇ...
1. ਚਮੜੀ ਲਈ ਫ਼ਾਇਦੇਮੰਦ
ਲੋਕ ਆਪਣੀ ਚਮੜੀ ਨੂੰ ਸੁੰਦਰ ਅਤੇ ਚਮਕਦਾਰ ਬਣਾਉਣ ਲਈ ਬਹੁਤ ਸਾਰੀਆਂ ਦਵਾਈਆਂ ਦੀ ਵਰਤੋਂ ਕਰਦੇ ਹਨ। ਜੇਕਰ ਰੋਜ਼ਾਨਾ 1 ਜਾਂ 2 ਆਂਵਲੇ ਦੇ ਮੁਰੱਬੇ ਦਾ ਸੇਵਨ ਕੀਤਾ ਜਾਵੇ ਤਾਂ ਚਮੜੀ ਚਮਕਦਾਰ ਅਤੇ ਸੁੰਦਰ ਹੋ ਜਾਂਦੀ ਹੈ। ਇਸ ਨਾਲ ਮੁਹਾਸੇ ਅਤੇ ਦਾਗ ਧੱਬਿਆਂ ਤੋਂ ਛੁਟਕਾਰਾ ਮਿਲਦਾ ਹੈ।
2. ਖੂਨ ਦੀ ਘਾਟ
ਸਰੀਰ 'ਚ ਖੂਨ ਦੀ ਘਾਟ ਨੂੰ ਦੂਰ ਕਰਨ ਲਈ ਆਂਵਲੇ ਦਾ ਮੁਰੱਬਾ ਕਾਫੀ ਫ਼ਾਇਦੇਮੰਦ ਹੁੰਦਾ ਹੈ। ਜਿਨ੍ਹਾਂ ਲੋਕਾਂ 'ਚ ਖੂਨ ਦੀ ਘਾਟ ਹੁੰਦੀ ਹੈ, ਉਨ੍ਹਾਂ ਲਈ ਆਂਵਲੇ ਦਾ ਮੁਰੱਬਾ ਬਹੁਤ ਵਧੀਆ ਹੈ। ਜਨਾਨੀਆਂ 'ਚ ਆਇਰਨ ਦੀ ਘਾਟ ਪਾਈ ਜਾਂਦੀ ਹੈ, ਜਿਸ ਨੂੰ ਪੂਰਾ ਕਰਨ ਲਈ ਆਂਵਲੇ ਦੇ ਮੁਰੱਬੇ ਦਾ ਸੇਵਨ ਕਰਨਾ ਚਾਹੀਦਾ ਹੈ।
3. ਢਿੱਡ ਦੀਆਂ ਸਮੱਸਿਆਵਾਂ ਨੂੰ ਕਰੇ ਦੂਰ
ਜੇਕਰ ਤੁਹਾਨੂੰ ਢਿੱਡ ਦੀ ਕੋਈ ਸਮੱਸਿਆ ਹੈ ਤਾਂ ਤੁਸੀਂ ਰੋਜ਼ਾਨਾ ਆਂਵਲੇ ਦੇ ਮੁਰੱਬੇ ਦਾ ਸੇਵਨ ਕਰੋ। ਇਸ ਨਾਲ ਢਿੱਡ ਦੀਆਂ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ। ਇਹ ਮੁਰੱਬਾ ਜਿਗਰ ਲਈ ਬਹੁਤ ਫ਼ਾਇਦੇਮੰਦ ਹੈ। ਬਦਹਜ਼ਮੀ ਅਤੇ ਢਿੱਡ ਦਾ ਭਾਰੀਪਨ ਮਹਿਸੂਸ ਹੋਣ 'ਤੇ ਰੋਜ਼ਾਨਾ ਆਂਵਲੇ ਦੇ ਮੁਰੱਬੇ ਦਾ ਸੇਵਨ ਕਰੋ।
4. ਜੋੜਾਂ ਦੇ ਦਰਦ ਨੂੰ ਕਰੇ ਘੱਟ
ਗਠੀਆ ਅਤੇ ਸੋਜ ਦਾ ਇਲਾਜ ਕਰਨ ਲਈ ਆਂਵਲੇ ਦੇ ਮੁਰੱਬੇ ਦਾ ਉਪਯੋਗ ਕੀਤਾ ਜਾ ਸਕਦਾ ਹੈ। ਇਹ ਗੋਡਿਆਂ ਅਤੇ ਜੋੜਾਂ ਦੇ ਦਰਦ ਤੋਂ ਛੁਟਕਾਰਾ ਦਿਵਾਉਂਦਾ ਹੈ। ਜੋੜਾਂ ਦੇ ਦਰਦ ਨੂੰ ਠੀਕ ਕਰਨ ਲਈ ਆਂਵਲੇ ਦੇ ਮੁਰੱਬੇ ਨੂੰ ਦਿਨ 'ਚ 2 ਵਾਰ ਖਾ ਸਕਦੇ ਹੋ।
5. ਰੋਗ ਪ੍ਰਤੀਰੋਧਕ ਦੀ ਸ਼ਮਤਾ ਵਧਾਵੇ
ਆਂਵਲੇ ਦਾ ਮੁਰੱਬਾ ਰੋਗ ਪ੍ਰਤੀਰੋਧਕ ਸ਼ਮਤਾ ਵਧਾਉਣ ਲਈ ਸਹਾਇਕ ਹੁੰਦਾ ਹੈ। ਇਸ 'ਚ ਵਿਟਾਮਿਨ-ਸੀ ਕਾਫੀ ਮਾਤਰਾ 'ਚ ਹੁੰਦਾ ਹੈ। ਇਸ 'ਚ ਐਂਟੀਆਕਸੀਡੈਂਟ ਗੁਣ ਵੀ ਹੁੰਦੇ ਹਨ, ਜੋ ਰੋਗ ਪ੍ਰਤੀਰੋਧਕ ਸ਼ਮਤਾ ਨੂੰ ਵਧਾਉਣ ਲਈ ਫ਼ਾਇਦੇਮੰਦ ਹਨ।
6. ਗਰਭ ਅਵਸਥਾ 'ਚ ਫ਼ਾਇਦੇਮੰਦ
ਗਰਭ ਅਵਸਥਾ 'ਚ ਆਂਵਲੇ ਦੇ ਮੁਰੱਬੇ ਦਾ ਸੇਵਨ ਕੀਤਾ ਜਾਵੇ ਤਾਂ ਮਾਂ ਅਤੇ ਬੱਚੇ ਦੋਵਾਂ ਦੀ ਸਿਹਤ ਠੀਕ ਰਹਿੰਦੀ ਹੈ। ਗਰਭ ਅਵਸਥਾ 'ਚ ਹਾਰਮੋਨ ਪਰਿਵਰਤਨ ਹੋਣ ਨਾਲ ਵਾਲ ਝੜਨ ਦੀ ਸਮੱਸਿਆ ਹੋ ਜਾਂਦੀ ਹੈ। ਆਂਵਲੇ ਦੇ ਮੁਰੱਬੇ ਦਾ ਸੇਵਨ ਕਰਨ ਨਾਲ ਇਹ ਸਮੱਸਿਆ ਨਹੀਂ ਹੁੰਦੀ ।
ਇਸ ਤੋਂ ਇਲਾਵਾ ਇਨ੍ਹਾਂ ਚੀਜ਼ਾਂ ਨਾਲ ਵੀ ਦੂਰ ਹੁੰਦੈ ਗੋਡਿਆਂ ਦਾ ਦਰਦ :-
ਸੰਤਰਾ - ਸੰਤਰੇ 'ਚ ਵਿਟਾਮਿਨ ਸੀ ਨਾਲ ਭਰਪੂਰ ਮਾਤਰਾ 'ਚ ਪਾਈ ਜਾਂਦੀ ਹੈ। ਇਸ ਤੋਂ ਇਲਾਵਾ ਸੰਤਰੇ 'ਚ ਵਿਟਾਮਿਨ ਸੀ ਹੀ ਨਹੀਂ ਸਗੋ ਕੈਲਸ਼ੀਅਮ ਦੀ ਮਾਤਰਾ ਵੀ ਕਾਫ਼ੀ ਹੁੰਦੀ ਹੈ। ਇਸ ਲਈ ਜੇਕਰ ਤੁਸੀਂ ਗੋਡਿਆਂ ਦੇ ਦਰਦ ਤੋਂ ਪਰੇਸ਼ਾਨ ਹੋ ਤਾਂ ਤੁਹਾਡੇ ਸਰੀਰ 'ਚ ਕੈਲਸ਼ੀਅਮ ਦੀ ਕਮੀ ਹੈ ਤਾਂ ਆਪਣੀ ਡਾਈਟ 'ਚ ਸੰਤਰਾ ਸ਼ਾਮਲ ਕਰ ਸਕਦੇ ਹਨ।
ਚਿੱਟੇ ਤਿਲ - ਚਿੱਟੇ ਤਿਲਾਂ ਦੇ ਲੱਡੂਆਂ ਦਾ ਸਵਾਦ ਤਾਂ ਬਹੁਤ ਚੰਗਾ ਹੁੰਦਾ ਹੈ ਪਰ ਕੀ ਤਹਾਨੂੰ ਪਤਾ ਹੈ ਕਿ ਇਹ ਲੱਡੂ ਜੇ ਤੁਸੀਂ ਰੋਜ਼ਾਨਾ ਖਾਂਦੇ ਹੋ ਤਾਂ ਤਹਾਨੂੰ ਗੋਡਿਆਂ ਦੇ ਦਰਦ 'ਚ ਆਰਾਮ ਮਿਲ ਸਕਦਾ ਹੈ। ਇਸ ਲਈ ਤੁਹਾਨੂੰ ਰੋਜ਼ਾਨਾ 2 ਲੱਡੂ ਦਾ ਖਾਣੇ ਹੋਣਗੇ।
ਬਦਾਮ ਦਾ ਦੁੱਧ - ਜੇਕਰ ਤੁਸੀਂ ਦੁੱਧ ਨਹੀਂ ਪੀਂਦੇ ਤਾਂ ਤੁਹਾਡੇ ਸਰੀਰ 'ਚ ਕੈਲਸ਼ੀਅਮ ਦੀ ਕਮੀ ਹੈ ਤਾਂ ਅਜਿਹੇ 'ਚ ਤੁਸੀਂ ਬਦਾਮ ਦਾ ਦੁੱਧ ਪੀ ਸਕਦੇ ਹੋ ਕਿਉਂਕਿ ਇਸ 'ਚ ਕੈਲਸ਼ੀਅਮ ਤੋਂ ਇਲਾਵਾ ਵਿਟਾਮਿਨ ਈ, ਪ੍ਰੋਟੀਨ ਤੇ ਫਾਇਬਰ ਹੁੰਦਾ ਹੈ ਜੋ ਤੁਹਾਡੇ ਸਰੀਰ ਦੀਆਂ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।