Health Tips: ਸ਼ੂਗਰ ਦੇ ਮਰੀਜ਼ਾਂ ਲਈ ਲਾਹੇਵੰਦ ਹੈ ''ਚੁਕੰਦਰ'', ਖਾਣ ਨਾਲ ਹੋਣਗੇ ਹੋਰ ਵੀ ਲਾਭ

04/06/2022 12:25:48 PM

ਨਵੀਂ ਦਿੱਲੀ—ਅਕਸਰ ਚੁਕੰਦਰ ਦੀ ਵਰਤੋਂ ਸਲਾਦ ਅਤੇ ਜੂਸ 'ਚ ਕੀਤੀ ਜਾਂਦੀ ਹੈ। ਇਹ ਲਾਲ ਰੰਗ ਦਾ ਫਲ ਸਰੀਰ ਲਈ ਬਹੁਤ ਹੀ ਫਾਇਦੇਮੰਦ ਹੁੰਦਾ ਹੈ। ਇਸ ਨਾਲ ਬਲੱਡ ਸ਼ੂਗਰ ਕੰਟਰੋਲ 'ਚ ਰਹਿੰਦੀ ਹੈ। ਆਯੁਰਵੈਦਿਕ ਮਾਹਿਰ ਦੱਸਦੇ ਹਨ ਕਿ ਚੁਕੰਦਰ ਅਜਿਹੀ ਚੀਜ਼ ਹੈ, ਜਿਸ ਨੂੰ ਖਾਣ ਨਾਲ ਸਭ ਤੋਂ ਜ਼ਿਆਦਾ ਫਾਇਦੇ ਹੁੰਦੇ ਹਨ ਪਰ ਇਸ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਜਾਂਦਾ ਹੈ। ਚੁਕੰਦਰ ਹੀ ਨਹੀਂ ਇਸ ਦੇ ਪੱਤੇ ਵੀ ਓਨੇ ਹੀ ਲਾਭਕਾਰੀ ਹੁੰਦੇ ਹਨ। ਚੁਕੰਦਰ ਦੇ ਪੱਤੇ ਖਾਣ ਨਾਲ ਸਰੀਰ 'ਚ ਕਦੇ ਖੂਨ ਦੀ ਘਾਟ ਨਹੀਂ ਹੁੰਦੀ। ਅੱਜ ਅਸੀਂ ਤੁਹਾਨੂੰ ਚੁਕੰਦਰ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ ਆਓ ਜਾਣਦੇ ਹਾਂ ਇਸ ਦੇ ਫਾਇਦਿਆਂ ਬਾਰੇ।ਚੁਕੰਦਰ ਵਿੱਚ ਪਾਇਆ ਜਾਣ ਵਾਲਾ ਇਕ ਤੱਤ ਅਲਜ਼ਾਈਮਰ ਰੋਕਣ 'ਚ ਮਦਦ ਕਰ ਸਕਦਾ ਹੈ। ਇਸ ਤੱਤ ਦੀ ਵਜ੍ਹਾ ਨਾਲ ਚੁਕੰਦਰ ਦਾ ਰੰਗ ਲਾਲ ਹੁੰਦਾ ਹੈ। ਇਸ ਤੋਂ ਅਲਜ਼ਾਈਮਰ ਰੋਗ ਦੀ ਦਵਾਈ ਵਿਕਸਿਤ ਕੀਤੀ ਜਾ ਸਕਦੀ ਹੈ। ਜਾਂਚ ਦੇ ਤੱਤਾਂ ਤੋਂ ਪਤਾ ਚੱਲਦਾ ਹੈ ਕਿ ਚੁਕੰਦਰ ਦੇ ਰਸ 'ਚ ਬੀਟਾਨੀਨ ਤੱਤ ਪਾਇਆ ਜਾਂਦਾ ਹੈ, ਜੋ ਦਿਮਾਗ 'ਚ Misfolded protein ਦੇ ਢੇਰ ਨੂੰ ਮੱਧਮ ਕਰ ਸਕਦਾ ਹੈ। Misfolded protein ਦਾ ਢੇਰ ਅਲਜ਼ਾਈਮਰ ਰੋਗ 'ਚ ਜੁੜਿਆ ਹੁੰਦਾ ਹੈ।

PunjabKesari
ਰੋਗ ਪ੍ਰਤੀਰੋਧਕ ਸਮਰੱਥਾ ਵਧਾਏ : ਚੁਕੰਦਰ 'ਚ ਭਰਪੂਰ ਮਾਤਰਾ 'ਚ ਵਿਟਾਮਿਨ ਸੀ ਅਤੇ ਫਾਈਬਰ ਮੌਜੂਦ ਹੁੰਦਾ ਹੈ, ਜੋ ਕਿ ਸਰੀਰ ਦੀ ਰੋਗਾਂ ਨਾਲ ਲੜਨ ਦੀ ਸਮਰੱਥਾ ਵਧਾਉਂਦਾ ਹੈ।
ਹੱਡੀਆਂ ਅਤੇ ਗੁਰਦੇ ਲਈ ਫਾਇਦੇਮੰਦ : ਚੁਕੰਦਰ 'ਚ ਮੌਜੂਦ ਖਣਿਜ ਤੱਤ ਜਿਵੇਂ ਪੋਟਾਸ਼ੀਅਮ ਅਤੇ ਮੈਗਨੀਜ਼ ਮਾਸਪੇਸ਼ੀਆਂ, ਹੱਡੀਆਂ, ਜਿਗਰ ਅਤੇ ਗੁਰਦੇ ਲਈ ਲਾਭਕਾਰੀ ਹੁੰਦੇ ਹਨ।

ਖੂਨ ਦਾ ਸੰਚਾਰ : ਨਿਯਮਿਤ ਤੌਰ 'ਤੇ ਚੁਕੰਦਰ ਖਾਣ ਨਾਲ ਸਰੀਰ 'ਚ ਖੂਨ ਦਾ ਸੰਚਾਰ ਠੀਕ ਰਹਿੰਦਾ ਹੈ।
ਬਲੱਡ ਪ੍ਰੈਸ਼ਰ ਨੂੰ ਕੰਟਰੋਲ 'ਚ ਕਰੇ : ਚੁਕੰਦਰ 'ਚ ਕੁਦਰਤੀ ਨਾਈਟ੍ਰੇਟ ਹੁੰਦੇ ਹਨ, ਜੋ ਸਰੀਰ 'ਚ ਪਹੁੰਚ ਕੇ ਨਾਈਟ੍ਰਿਕ ਆਕਸਾਈਡ 'ਚ ਬਦਲ ਜਾਂਦੇ ਹਨ। ਇਹ ਨਾਈਟ੍ਰਿਕ ਆਕਸਾਈਡ ਬੀ.ਪੀ. ਨੂੰ ਕੰਟਰੋਲ 'ਚ ਰੱਖਦੇ ਹਨ।

PunjabKesari
ਕੈਂਸਰ ਤੋਂ ਬਚਾਏ : ਚੁਕੰਦਰ 'ਚ ਫਾਈਟੋਨਿਊਟਰੀਅਨਸ ਵੀ ਪਾਏ ਜਾਂਦੇ ਹਨ, ਜੋ ਕਿ ਕੈਂਸਰ ਕੋਸ਼ਕਾਵਾਂ ਨੂੰ ਸਰੀਰ 'ਚ ਬਣਨ ਤੋਂ ਰੋਕਦੇ ਹਨ। ਚੁਕੰਦਰ ਦਾ ਗਾੜਾ ਰੰਗ ਵੀ ਇਸੇ ਕਾਰਨ ਹੁੰਦਾ ਹੈ।
ਗਰਭਵਤੀ ਔਰਤਾਂ ਲਈ ਫਾਇਦੇਮੰਦ : ਚੁਕੰਦਰ 'ਚ ਉੱਚ ਮਾਤਰਾ 'ਚ ਫੌਲਿਕ ਐਸਿਡ ਹੁੰਦਾ ਹੈ, ਜੋ ਕਿ ਗਰਭਵਤੀ ਔਰਤਾਂ ਲਈ ਫਾਇਦੇਮੰਦ ਹੁੰਦਾ ਹੈ। ਇਸ ਨਾਲ ਔਰਤ ਦੇ ਢਿੱਡ 'ਚ ਪੱਲ ਰਹੇ ਬੱਚੇ ਦੀ ਰੀੜ੍ਹ ਦੀ ਹੱਡੀ ਬਣਾਉਣ 'ਚ ਮਦਦ ਮਿਲਦੀ ਹੈ।
ਸ਼ੂਗਰ ਕੰਟਰੋਲ ਕਰੇ : ਚੁਕੰਦਰ ਖਾਣ ਨਾਲ ਸ਼ੂਗਰ ਕੰਟਰੋਲ 'ਚ ਰਹਿੰਦੀ ਹੈ। ਸ਼ੂਗਰ ਦੇ ਮਰੀਜ ਨੂੰ ਰੋਜ਼ਾਨਾ ਇਸ ਦੀ ਵਰਤੋਂ ਕਰਨੀ ਚਾਹੀਦੀ ਹੈ।


Aarti dhillon

Content Editor

Related News