Health Tips: ਅੱਖਾਂ, ਦਿਲ ਅਤੇ ਸਰੀਰ ਦੇ ਹੋਰ ਅੰਗਾਂ ਨੂੰ ਤੰਦਰੁਸਤ ਰੱਖਣ ਲਈ ਜ਼ਰੂਰ ਅਪਣਾਓ ਇਹ ਨੁਕਤੇ

Thursday, Sep 23, 2021 - 06:09 PM (IST)

Health Tips: ਅੱਖਾਂ, ਦਿਲ ਅਤੇ ਸਰੀਰ ਦੇ ਹੋਰ ਅੰਗਾਂ ਨੂੰ ਤੰਦਰੁਸਤ ਰੱਖਣ ਲਈ ਜ਼ਰੂਰ ਅਪਣਾਓ ਇਹ ਨੁਕਤੇ

ਜਲੰਧਰ (ਬਿਊਰੋ) - ਅੱਜ ਕਲ ਲੋਕ ਆਪਣੇ ਗ਼ਲਤ ਖਾਣ-ਪੀਣ ਅਤੇ ਗ਼ਲਤ ਰਹਿਣ ਸਹਿਣ ਦੇ ਕਾਰਨ ਕਈ ਤਰ੍ਹਾਂ ਦੀਆਂ ਬੀਮਾਰੀਆਂ ਦਾ ਜ਼ਿਆਦਾ ਸ਼ਿਕਾਰ ਹੋ ਰਹੇ ਹਨ। ਬਾਹਰ ਤੋਂ ਚੀਜ਼ਾਂ ਖਾਣ ਨਾਲ ਸਰੀਰ ਨੂੰ ਕਈ ਤਰ੍ਹਾਂ ਦੇ ਨੁਕਸਾਨ ਹੁੰਦੇ ਹਨ, ਜਿਸ ਨਾਲ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਹੋਣ ਦੇ ਨਾਲ-ਨਾਲ ਸਿਹਤ ਵੀ ਕਮਜ਼ੋਰ ਹੋਣੀ ਸ਼ੁਰੂ ਹੋ ਜਾਂਦੀ ਹੈ। ਅੱਜ ਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਆਪਣੀ ਸਿਹਤ ਨੂੰ ਸਿਹਤਮੰਦ ਰੱਖਣਾ ਚਾਹੁੰਦੇ ਹਨ, ਤਾਂਕਿ ਸਰੀਰ ਕਿਸੇ ਤਰ੍ਹਾਂ ਦੀ ਬੀਮਾਰੀ ਦਾ ਸ਼ਿਕਾਰ ਨਾ ਹੋਵੇ। ਸਹੀ ਜਾਣਕਾਰੀ ਨਾ ਹੋਣ ਕਾਰਨ ਲੋਕ ਆਪਣੇ ਸਰੀਰ ਨੂੰ ਸਿਹਤਮੰਦ ਨਹੀਂ ਰੱਖ ਪਾਉਂਦੇ। ਇਸੇ ਲਈ ਅੱਜ ਅਸੀਂ ਤੁਹਾਨੂੰ ਖਾਣ ਵਾਲੀਆਂ ਕੁਝ ਖ਼ਾਸ ਚੀਜ਼ਾਂ ਬਾਰੇ ਦੱਸਾਂਗੇ, ਜਿਨ੍ਹਾਂ ਦੇ ਸੇਵਨ ਨਾਲ ਤੁਹਾਡੇ ਸਰੀਰ ਦੇ ਅੰਗ ਤੰਦਰੁਸਤ ਹੋ ਜਾਣਗੇ।

ਰੋਜ਼ਾਨਾਂ ਖਾਓ ਸਰੀਰ ਦੇ ਇਨ੍ਹਾਂ ਅੰਗਾਂ ਨੂੰ ਤੰਦਰੁਸਤ ਰੱਖਣ ਵਾਲੀਆਂ ਇਹ ਚੀਜ਼ਾਂ

ਅੱਖਾਂ ਨੂੰ ਠੀਕ ਰੱਖਣ ਲਈ
ਜੇਕਰ ਤੁਸੀਂ ਆਪਣੀਆਂ ਅੱਖਾਂ ਨੂੰ ਜ਼ਿੰਦਗੀ ਭਰ ਲਈ ਠੀਕ ਰੱਖਣਾ ਚਾਹੁੰਦੇ ਹੋ, ਤਾਂ ਸੌਣ ਤੋਂ ਪਹਿਲਾਂ ਪੈਰਾਂ ਦੀਆਂ ਤਲੀਆਂ ’ਤੇ ਸਰ੍ਹੋਂ ਦੇ ਤੇਲ ਦੀ ਮਸਾਜ ਜ਼ਰੂਰ ਕਰੋ। ਇਸ ਨਾਲ ਅੱਖਾਂ ਨੂੰ ਆਰਾਮ ਮਿਲੇਗਾ।

ਪੜ੍ਹੋ ਇਹ ਵੀ ਖ਼ਬਰ - Health Tips : ਰਾਤ ਨੂੰ ਸੌਂਣ ਲੱਗਿਆ ਕੀ ਤੁਹਾਨੂੰ ਵੀ ਆਉਂਦਾ ਹੈ ਪਸੀਨਾ? ਤਾਂ ਥਾਇਰਾਈਡ ਸਣੇ ਹੋ ਸਕਦੇ ਨੇ ਇਹ ਰੋਗ

ਦਿਮਾਗ ਤੰਦਰੁਸਤ ਰੱਖਣ ਲਈ
ਜੇਕਰ ਤੁਸੀਂ ਆਪਣੇ ਦਿਮਾਗ ਨੂੰ ਤੰਦਰੁਸਤ ਰੱਖਣਾ ਚਾਹੁੰਦੇ ਹੋ ਤਾਂ ਰੋਜ਼ਾਨਾ 1-2 ਅਖਰੋਟ ਦਾ ਸੇਵਨ ਜ਼ਰੂਰ ਕਰੋ। ਇਸ ਦੇ ਨਾਲ ਹੀ ਤੁਸੀਂ 8 ਘੰਟੇ ਦੀ ਨੀਂਦ ਜ਼ਰੂਰ ਲਓ।

ਦਿਲ ਨੂੰ ਤੰਦਰੁਸਤ ਰੱਖਣ ਲਈ
ਜੇਕਰ ਤੁਸੀਂ ਹਮੇਸ਼ਾ ਆਪਣੇ ਦਿਲ ਨੂੰ ਤੰਦਰੁਸਤ ਰੱਖਣਾ ਚਾਹੁੰਦੇ ਹੋ, ਤਾਂ ਜ਼ਿਆਦਾ ਲੂਣ ਦਾ ਸੇਵਨ ਕਦੇ ਨਾ ਕਰੋ।

ਲਿਵਰ ਨੂੰ ਤੰਦਰੁਸਤ ਰੱਖਣ ਲਈ
ਜੇਕਰ ਤੁਸੀਂ ਲਿਵਰ ਨੂੰ ਤੰਦਰੁਸਤ ਰੱਖਣਾ ਚਾਹੁੰਦੇ ਹੋ ਤਾਂ ਜ਼ਿਆਦਾ ਫੈਟ ਵਾਲੀਆਂ ਚੀਜ਼ਾਂ, ਜੰਕ ਫੂਡ ਅਤੇ ਅਲਕੋਹਲ ਦਾ ਸੇਵਨ ਕਦੇ ਨਾ ਕਰੋ। ਇਸ ਨੂੰ ਖਾਣ ਨਾਲ ਲਿਵਰ ਖ਼ਰਾਬ ਹੋ ਸਕਦਾ ਹੈ। 

ਪੜ੍ਹੋ ਇਹ ਵੀ ਖ਼ਬਰ - Health Tips:ਪੱਥਰੀ ਦੀ ਸਮੱਸਿਆ ਤੋਂ ਪਰੇਸ਼ਾਨ ਲੋਕ ‘ਤੁਲਸੀ’ ਸਣੇ ਇਨ੍ਹਾਂ ਚੀਜ਼ਾਂ ਦੀ ਕਰੋ ਵਰਤੋਂ,ਹਮੇਸ਼ਾ ਲਈ ਮਿਲੇਗੀ ਰਾਹਤ

ਅੰਤੜੀਆਂ ਲਈ
ਅੰਤੜੀਆਂ ਨੂੰ ਤੰਦਰੁਸਤ ਰੱਖਣ ਲਈ ਜੰਕ ਫੂਡ ਦੀ ਥਾਂ ਹਰੀਆਂ ਸਬਜ਼ੀਆਂ ਦਾ ਸੇਵਨ ਕਰੋ ਅਤੇ ਰੋਜ਼ਾਨਾ ਖਾਣਾ-ਖਾਣ ਤੋਂ ਬਾਅਦ ਅਜਵਾਇਣ ਵਾਲਾ ਪਾਣੀ ਜ਼ਰੂਰ ਪੀਓ ।

ਕਿਡਨੀਆਂ ਲਈ
ਕਿਡਨੀਆਂ ਨੂੰ ਹਮੇਸ਼ਾ ਤੰਦਰੁਸਤ ਰੱਖਣ ਲਈ ਰੋਜ਼ਾਨਾ 8-10 ਗਿਲਾਸ ਪਾਣੀ ਜ਼ਰੂਰ ਪੀਓ। ਦਿਨ ਦੇ ਸਮੇਂ ਜ਼ਿਆਦਾ ਪਾਣੀ ਅਤੇ ਰਾਤ ਨੂੰ ਘੱਟ ਪਾਣੀ ਪੀਓ।

ਨੱਕ ਨੂੰ ਤੰਦਰੁਸਤ ਰੱਖਣ ਲਈ
ਨੱਕ ਨੂੰ ਤੰਦਰੁਸਤ ਰੱਖਣ ਲਈ ਰੋਜ਼ਾਨਾ ਪੁਦੀਨੇ ਦਾ ਸੇਵਨ ਜ਼ਰੂਰ ਕਰੋ। ਇਸ ਨਾਲ ਨੱਕ ਦੀ ਐਲਰਜੀ ਦੀ ਸਮੱਸਿਆ ਨਹੀਂ ਹੁੰਦੀ ।

ਪੜ੍ਹੋ ਇਹ ਵੀ ਖ਼ਬਰ - ਆਪਣੇ ਜੀਵਨ ਸਾਥੀ ਲਈ ਬਹੁਤ ਲੱਕੀ ਹੁੰਦੇ ਹਨ, ਇਸ ਅੱਖਰ ਦੇ ਲੋਕ, ਜਾਣੋ ਇਸ ਦੀ ਖ਼ਾਸ ਵਜ੍ਹਾ

ਪੈਨਕ੍ਰਿਆਸ
ਇਸ ਨੂੰ ਤੰਦਰੁਸਤ ਰੱਖਣ ਦੇ ਲਈ ਫਲਾਂ ਦਾ ਸੇਵਨ ਜ਼ਿਆਦਾ ਕਰੋ। ਭਿੰਡੀ ਦਾ ਸੇਵਨ ਵੀ ਬਹੁਤ ਜ਼ਿਆਦਾ ਲਾਭਦਾਇਕ ਹੁੰਦਾ ਹੈ ।


author

rajwinder kaur

Content Editor

Related News