Health Tips : ਡੇਂਗੂ ਕਾਰਨ ਹੋਣ ਵਾਲੇ ਬੁਖ਼ਾਰ ਤੋਂ ਰਾਹਤ ਦਿਵਾਉਣਗੇ ‘ਨਾਰੀਅਲ ਪਾਣੀ’ ਸਣੇ ਇਹ ਘਰੇਲੂ ਨੁਸਖ਼ੇ

Tuesday, Oct 19, 2021 - 12:56 PM (IST)

Health Tips : ਡੇਂਗੂ ਕਾਰਨ ਹੋਣ ਵਾਲੇ ਬੁਖ਼ਾਰ ਤੋਂ ਰਾਹਤ ਦਿਵਾਉਣਗੇ ‘ਨਾਰੀਅਲ ਪਾਣੀ’ ਸਣੇ ਇਹ ਘਰੇਲੂ ਨੁਸਖ਼ੇ

ਜਲੰਧਰ (ਬਿਊਰੋ) : ਬਰਸਾਤੀ ਸੀਜ਼ਨ ਦੇ ਦਸਤਕ ਦੇਣ ਦੇ ਨਾਲ-ਨਾਲ ਡੇਂਗੂ ਦਾ ਖਤਰਾ ਮੰਡਰਾਉਣ ਲੱਗਦਾ ਹੈ। ਡੇਂਗੂ ਦੇ ਬੁਖ਼ਾਰ ਦਾ ਕਹਿਰ ਇੰਨ੍ਹੀ ਦਿਨੀਂ ਤੇਜ਼ੀ ਨਾਲ ਫ਼ੈਲ ਰਿਹਾ ਹੈ। ਇਹ ਬੁਖ਼ਾਰ ਮੱਛਰ ਕੱਟਣ ਨਾਲ ਹੁੰਦਾ ਹੈ, ਜਿਸ ਨੂੰ ਠੀਕ ਹੋਣ 'ਚ ਕਾਫ਼ੀ ਸਮਾਂ ਲੱਗਦਾ ਹੈ। ਮੱਛਰ ਦੇ ਕੱਟਣ ਦੇ ਲਗਪਗ 3-5 ਦਿਨ੍ਹਾਂ ਬਾਅਦ ਡੇਂਗੂ ਬੁਖ਼ਾਰ ਦੇ ਲੱਛਣ ਦਿਖਾਈ ਦੇਣ ਲੱਗਦੇ ਹਨ, ਜਿਨ੍ਹਾਂ ਦਾ ਸਮੇਂ ’ਤੇ ਇਲਾਜ ਹੋਣ ਕਾਰਨ ਹਾਲਾਤ ਕਾਬੂ ’ਚ ਰਹਿੰਦੇ ਹਨ ਨਹੀਂ ਤਾਂ ਇਹ ਬੀਮਾਰੀ ਜਾਨਲੇਵਾ ਵੀ ਹੋ ਸਕਦੀ ਹੈ। ਡੇਂਗੂ ਦਾ ਬੁਖਾਰ ਹੋਣ 'ਤੇ ਤੇਜ਼ ਠੰਡ ਲੱਗਦੀ ਹੈ। ਇਸ ਦੇ ਨਾਲ ਹੀ ਸਿਰਦਰਦ, ਲੱਕ ਦਰਦ ਅਤੇ ਅੱਖਾਂ 'ਚ ਤੇਜ਼ ਦਰਦ ਹੋਣ ਲੱਗ ਜਾਂਦਾ ਹੈ। ਜੋੜਾਂ 'ਚ ਦਰਦ ਹੋਣ ਤੋਂ ਇਲਾਵਾ, ਉਲਟੀਆਂ, ਬਲੱਡ ਪ੍ਰੈਸ਼ਰ ਵਰਗੀਆਂ ਸਮੱਸਿਆਵਾਂ ਵੀ ਹੋ ਜਾਂਦੀਆਂ ਹਨ। ਅਜਿਹੀ ਹਾਲਤ ਵਿਚ ਅੱਜ ਅਸੀਂ ਤੁਹਾਨੂੰ ਡੇਂਗੂ ਦੇ ਲੱਛਣ, ਕਾਰਨ ਬਚਾਅ ਅਤੇ ਘਰੇਲੂ ਉਪਾਅ ਦੱਸਣ ਜਾ ਰਹੇ ਹਾਂ....

ਡੇਂਗੂ ਬੁਖਾਰ ਦੇ ਲੱਛਣ
ਡੇਂਗੂ ਬੁਖਾਰ ਹੋਣ ‘ਤੇ ਤੇਜ਼ ਬੁਖਾਰ, ਹੱਥਾਂ-ਪੈਰਾਂ ‘ਚ ਦਰਦ, ਭੁੱਖ ਨਾ ਲੱਗਣਾ, ਉਲਟੀ ਆਉਣਾ, ਅੱਖਾਂ ਵਿਚ ਦਰਦ, ਸਿਰਦਰਦ ਕਮਜ਼ੋਰੀ ਅਤੇ ਜੋੜਾਂ ਵਿਚ ਦਰਦ ਦੇ ਲੱਛਣ ਦਿਖਾਈ ਦਿੰਦੇ ਹਨ।

ਡੇਂਗੂ ਤੋਂ ਬਚਾਅ ਦੇ ਉਪਾਅ
ਘਰ ਦੇ ਆਲੇ-ਦੁਆਲੇ ਸਫ਼ਾਈ ਰੱਖੋ, ਪੀਣ ਵਾਲੇ ਪਾਣੀ ਨੂੰ ਖੁੱਲ੍ਹਾ ਨਾ ਛੱਡੋ, ਰਾਤ ਨੂੰ ਸੌਂਦੇ ਸਮੇਂ ਅਜਿਹੇ ਕੱਪੜੇ ਪਹਿਨੋ ਜੋ ਸਰੀਰ ਦੇ ਹਰ ਹਿੱਸੇ ਨੂੰ ਢੱਕ ਸਕਣ, ਮੱਛਰਾਂ ਤੋਂ ਬਚਣ ਲਈ ਕਰੀਮ ਤੇ ਆਇਲ ਦਾ ਇਸਤੇਮਾਲ ਕਰੋ, ਠੰਡਾ ਪਾਣੀ ਨਾ ਪੀਓ ਅਤੇ ਬਾਸੀ ਰੋਟੀ ਤੋਂ ਵੀ ਪ੍ਰਹੇਜ਼ ਕਰੋ। ਫਿਲਟਰ ਪਾਣੀ ਦਾ ਇਸਤੇਮਾਲ ਕਰੋ।

ਪੜ੍ਹੋ ਇਹ ਵੀ ਖ਼ਬਰ - Health Tips: ਬੀਮਾਰੀਆਂ ਤੋਂ ਬਚਣ ਲਈ ਲੋਕ ਛੱਡਣ ਆਪਣੀਆਂ ਇਹ ਗ਼ਲਤ ਆਦਤਾਂ, ਨਹੀਂ ਤਾਂ ਹੋ ਸਕਦੈ ਨੁਕਸਾਨ

ਡੇਂਗੂ ਬੁਖ਼ਾਰ ਤੋਂ ਬਚਣ ਲਈ ਅਪਣਾਓ ਇਹ ਘਰੇਲੂ ਨੁਸਖ਼ੇ

ਸੈੱਲ ਵਧਾਉਣ ਲਈ ਪੀਓ ਇਹ ਜੂਸ
ਇਕ ਗਲਾਸ ਗਾਜਰ ਦੇ ਜੂਸ ਵਿਚ 3-4 ਚਮਚ ਚਿਕੰਦਰ ਦਾ ਜੂਸ ਮਿਲਾ ਕੇ ਮਰੀਜ ਨੂੰ ਦਿਓ। ਬੱਕਰੀ ਦਾ ਦੁੱਧ ਪੀਓ, ਜੇ ਹੋ ਸਕੇ ਤਾਂ ਪਪੀਤੇ ਦੇ ਪੱਤਿਆਂ ਨੂੰ ਕੁੱਟ ਕੇ ਉਨ੍ਹਾਂ ਦਾ ਪਾਣੀ ਕੱਢ ਕੇ ਪੀਣਾ ਚਾਹੀਦਾ ਹੈ, ਸੈੱਲ ਬਹੁਤ ਤੇਜ਼ੀ ਨਾਲ ਵਧਦੇ ਹਨ। 

ਨਾਰੀਅਲ ਪਾਣੀ
ਡੇਂਗੂ ਤੋਂ ਛੁਟਕਾਰਾ ਪਾਉਣ ਲਈ ਤੁਸੀਂ ਨਾਰੀਅਲ ਦੇ ਪਾਣੀ ਦੀ ਵੀ ਵਰਤੋਂ ਕਰ ਸਕਦੇ ਹੋ। ਨਾਰੀਅਲ ਪਾਣੀ 'ਚ ਇਲੈਕਟਰੋਲਾਈਟਸ, ਮਿਨਰਲ ਵਰਗੇ ਕਈ ਜ਼ਰੂਰੀ ਤੱਤ ਪਾਏ ਜਾਂਦੇ ਹਨ, ਜੋ ਸਾਡੇ ਸਰੀਰ ਨੂੰ ਮਜ਼ਬੂਤ ਬਣਾਉਂਦੇ ਹਨ। ਇਸ ਲਈ ਡੇਂਗੂ ਦੀ ਸ਼ਿਕਾਇਤ ਹੋਣ 'ਤੇ ਨਾਰੀਅਲ ਦੇ ਪਾਣੀ ਦੀ ਵਰਤੋਂ ਕਰਨੀ ਚਾਹੀਦੀ ਹੈ।  

ਪੜ੍ਹੋ ਇਹ ਵੀ ਖ਼ਬਰ - Health Tips:ਜੋੜਾਂ ਦੇ ਦਰਦ ਸਣੇ ਇਨ੍ਹਾਂ ਰੋਗਾਂ ਤੋਂ ਹੋ ਪਰੇਸ਼ਾਨ ਤਾਂ ਗਰਮ ਪਾਣੀ ’ਚ ਗੁੜ ਮਿਲਾ ਕੇ ਪੀਓ, ਹੋਣਗੇ ਫ਼ਾਇਦੇ

ਆਨਾਰ ਦਾ ਸੇਵਨ
ਮਰੀਜ ਨੂੰ ਸਵੇਰੇ ਨਾਸ਼ਤੇ ਵਿਚ 1 ਕੱਪ ਆਨਾਰ ਖਾਣ ਨੂੰ ਲੈ ਦਿਓ। ਇਸ ਨਾਲ ਬਲੱਡ ਸੈੱਲ ਤੇਜ਼ੀ ਨਾਲ ਵਧਣ ਲੱਗਣਗੇ।

ਤੁਲਸੀ
ਡੇਂਗੂ ਹੋਣ ‘ਤੇ ਤੁਲਸੀ ਦੇ ਪੱਤੇ ਉਬਾਲ ਲਓ ਫਿਰ ਪਾਣੀ ਦੀ ਵਰਤੋਂ ਦਿਨ ਵਿਚ 3 ਤੋਂ 4 ਵਾਰ ਕਰੋ। ਸੇਬ ਰੋਜ਼ਾਨਾ 1 ਸੇਬ ਖਾਓ ਇਸ ਨਾਲ ਵੀ ਸਰੀਰ ਵਿਚ ਊਰਜਾ ਬਣੀ ਰਹੇਗੀ।  

ਪੜ੍ਹੋ ਇਹ ਵੀ ਖ਼ਬਰ - Health Tips : ਸਵੇਰ ਦੇ ਨਾਸ਼ਤੇ ’ਚ ਜ਼ਰੂਰ ਖਾਓ ‘ਬੇਹੀ ਰੋਟੀ’, ਸ਼ੂਗਰ ਸਣੇ ਇਨ੍ਹਾਂ ਰੋਗਾਂ ਤੋਂ ਮਿਲੇਗੀ ਨਿਜ਼ਾਤ

ਪਪੀਤੇ ਦੀਆਂ ਪੱਤੀਆਂ 
ਡੇਂਗੂ ਦੇ ਇਲਾਜ ਲਈ ਪਪੀਤੇ ਦੀਆਂ ਪੱਤੀਆਂ ਵੀ ਕਾਫੀ ਲਾਭਦਾਇਕ ਮੰਨੀਆਂ ਜਾਂਦੀਆਂ ਹਨ। ਪਪੀਤੇ ਦੀਆਂ ਪੱਤੀਆਂ ਦਾ ਇਸਤੇਮਾਲ ਕਰਨ ਕਰਨ ਲਈ ਸਭ ਤੋਂ ਪਹਿਲਾਂ ਤੁਸੀਂ ਇਸ ਦੀ ਪੱਤੀਆਂ ਨੂੰ ਚੰਗੀ ਤਰ੍ਹਾਂ ਸਾਫ ਕਰ ਲਵੋ। ਫਿਰ ਇਕ ਗਿਲਾਸ ਪਾਣੀ 'ਚ ਉਬਾਲੋ। ਬਾਅਦ 'ਚ ਇਸ ਦਾ ਸੇਵਨ ਕਰੋ। ਅਜਿਹਾ ਕਰਨ ਦੇ ਨਾਲ ਡੇਂਗੂ ਤੋਂ ਰਾਹਤ ਮਿਲੇਗੀ। ਇਸ ਦੀਆਂ ਪੱਤੀਆਂ ਪਲੇਟਲੈਟਸ ਵਧਾਉਣ 'ਚ ਵੀ ਕਾਫੀ ਫ਼ਾਇਦੇਮੰਦ ਹੁੰਦੀਆਂ ਹਨ। 

ਕਾਲੀ ਮਿਰਚ ਤੇ ਹਲਦੀ 
ਡੇਂਗੂ ਤੋਂ ਛੁਟਕਾਰਾ ਪਾਉਣ ਲਈ ਤੁਸੀਂ ਕਾਲੀ ਮਿਰਚ ਅਤੇ ਹਲਦੀ ਦੀ ਵੀ ਵਰਤੋਂ ਕਰ ਸਕਦੇ ਹੋ। ਇਸ 'ਚ ਐਂਟੀ ਬੈਕਟੀਰੀਅਲ ਅਤੇ ਐਂਟੀ ਇੰਫਲਾਮੈਟਰੀ ਗੁਣ ਹੁੰਦੇ ਹਨ। ਕਾਲੀ ਮਿਰਚ ਅਤੇ ਹਲਦੀ ਦਾ ਸੇਵਨ ਤੁਸੀਂ ਗਰਮ ਦੁੱਧ ਦੇ ਨਾਲ ਕਰ ਸਕਦੇ ਹੋ। 

ਪੜ੍ਹੋ ਇਹ ਵੀ ਖ਼ਬਰ - Health Tips: ਰਾਤ ਨੂੰ ਸੌਂਣ ਤੋਂ ਪਹਿਲਾਂ 5 ਮਿੰਟ ਜ਼ਰੂਰ ਕਰੋ ‘ਪੈਰਾਂ ਦੀ ਮਸਾਜ’, ਸਿਰਦਰਦ ਸਣੇ ਦੂਰ ਹੋਣਗੇ ਇਹ ਰੋਗ

ਚੁਕੰਦਰ ਅਤੇ ਗਾਜਰ ਦਾ ਪੀਓ ਜੂਸ
ਚੁਕੰਦਰ ਅਤੇ ਗਾਜਰ ਦਾ ਜੂਸ ਵੀ ਡੇਂਗੂ ਦੇ ਲਈ ਲਾਹੇਵੰਦ ਹੁੰਦਾ ਹੈ। ਗਿਲਾਸ ਗਾਜਰ ਦੇ ਜੂਸ 'ਚ 3-4 ਚਮਚ ਚੁਕੰਦਰ ਦਾ ਰਸ ਮਿਲਾ ਕੇ ਮਰੀਜ਼ ਨੂੰ ਪੀਣਾ ਚਾਹੀਦਾ ਹੈ। ਇਸ ਨਾਲ ਰੋਗਾਂ ਨਾਲ ਲੜਣ ਦੀ ਸ਼ਕਤੀ ਵਧਦੀ ਹੈ।


author

rajwinder kaur

Content Editor

Related News