Health Tips:ਸ਼ੂਗਰ ਦੀ ਸਮੱਸਿਆ ਤੋਂ ਪਰੇਸ਼ਾਨ ਲੋਕ ‘ਕੜ੍ਹੀ ਪੱਤੇ’ ਸਣੇ ਇਨ੍ਹਾਂ ਚੀਜ਼ਾਂ ਦੀ ਕਰਨ ਵਰਤੋਂ,ਹੋਣਗੇ ਫ਼ਾਇਦੇ

Tuesday, Oct 12, 2021 - 06:17 PM (IST)

ਜਲੰਧਰ (ਬਿਊਰੋ) - ਅਜੌਕੇ ਸਮੇਂ 'ਚ ਸ਼ੂਗਰ ਆਮ ਬੀਮਾਰੀ ਬਣ ਗਈ ਹੈ, ਜੋ ਕਿਸੇ ਨੂੰ ਵੀ ਹੋ ਸਕਦੀ ਹੈ। ਇਸ ਨੂੰ ਹਲਕੇ 'ਚ ਲੈਣਾ ਸਰੀਰ ਲਈ ਖ਼ਤਰਨਾਕ ਹੋ ਸਕਦਾ ਹੈ। ਬਹੁਤ ਸਾਰੇ ਲੋਕਾਂ ਨੂੰ ਅਜਿਹਾ ਲੱਗਦਾ ਹੈ ਕਿ ਸ਼ੂਗਰ ਦੀ ਬੀਮਾਰੀ ਮਿੱਠਾ ਖਾਣ ਨਾਲ ਹੁੰਦੀ ਹੈ, ਜਦਕਿ ਅਜਿਹਾ ਕੁਝ ਨਹੀਂ ਹੁੰਦਾ। ਸ਼ੂਗਰ ਦਾ ਵੱਧਣਾ ਜਾਂ ਘੱਟਣਾ ਸਿਹਤ ਲਈ ਨੁਕਸਾਨਦੇਹ ਹੁੰਦਾ ਹੈ। ਸ਼ੂਗਰ ਦਾ ਪੱਧਰ ਕੰਟਰੋਲ ਤੋਂ ਬਾਹਰ ਹੋਣ ''ਤੇ ਸਰੀਰ ਦੇ ਕਈ ਅੰਗ ਡੈਮੇਜ਼ ਹੋ ਸਕਦੇ ਹਨ। ਇਸ ਹਫ਼ਤੇ ਅਸੀਂ ਤੁਹਾਨੂੰ ਕੁੱਝ ਅਜਿਹੇ ਘਰੇਲੂ ਤਰੀਕੇ ਦੱਸਣ ਜਾ ਰਹੇ ਹਾਂ, ਜਿਨ੍ਹਾਂ ਨੂੰ ਅਪਨਾ ਕੇ ਤੁਸੀਂ ਸੌਖੇ ਤਰੀਕੇ ਨਾਲ ਸ਼ੂਗਰ ਲੈਵਲ ਨੂੰ ਕੰਟਰੋਲ ‘ਚ ਕਰ ਸਕਦੇ ਹੋ....

ਹਲਦੀ
ਹਲਦੀ ਤੁਹਾਡੇ ਸਰੀਰ ਵਿੱਚ ਬਲੱਡ ਸ਼ੂਗਰ ਦੇ ਪੱਧਰ ਨੂੰ ਘਟਾਉਣ ਦੇ ਨਾਲ-ਨਾਲ ਸਰੀਰ ਦੀ ਸੁਜਣ ਘਟਾਉਣ 'ਚ ਮਦਦ ਕਰਦੀ ਹੈ। ਸ਼ੂਗਰ ਕਾਰਨ ਕਿਡਨੀ ਦੇ ਰੋਗ ਜਲਦੀ ਹੋ ਸਕਦੇ ਹਨ। ਇਸ ਲਈ ਹਲਦੀ ਇਨ੍ਹਾਂ ਰੋਗਾਂ ਨੂੰ ਦੂਰ ਕਰਨ 'ਚ ਮਦਦ ਕਰਦੀ ਹੈ।

ਪਿਸਤਾ
ਪਿਸਤੇ 'ਚ ਭਾਰੀ ਮਾਤਰਾ 'ਚ ਫਾਈਬਰ ਹੁੰਦਾ ਹੈ, ਜੋ ਤੁਹਾਡੇ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ 'ਚ ਰੱਖਦੇ ਹਨ।  

ਪੜ੍ਹੋ ਇਹ ਵੀ ਖ਼ਬਰ - Health Tips:ਡਾਈਨਿੰਗ ਟੇਬਲ ਨੂੰ ਛੱਡ ਜ਼ਮੀਨ ’ਤੇ ਬੈਠ ਕੇ ਖਾਓ ਖਾਣਾ, ਜੋੜਾਂ ਦੇ ਦਰਦ ਸਣੇ ਇਨ੍ਹਾਂ ਰੋਗਾਂ ਤੋਂ ਮਿਲੇਗੀ

ਹਰੀ ਸਬਜ਼ੀਆਂ
ਸ਼ੂਗਰ ਦੇ ਮਰੀਜ਼ਾਂ ਨੂੰ ਹਰੀਆਂ ਸਬਜ਼ੀਆਂ ਦੀ ਵਰਤੋਂ ਕਰਨੀ ਚਾਹੀਦੀ ਹੈ। ਇਨ੍ਹਾਂ ਵਿੱਚ ਵਿਟਾਮਿਨਸ ਅਤੇ ਮਿਨਰਲਸ ਹੁੰਦੇ ਹਨ ਅਤੇ ਕੈਲੋਰੀਜ਼ ਵੀ ਘੱਟ ਹੁੰਦੀਆਂ ਹਨ।

ਫੈਟੀ ਮੱਛੀ
ਇਸ ਨੂੰ ਸਭ ਤੋਂ ਜ਼ਿਆਦਾ ਹੈਲਦੀ ਖਾਣਾ ਮੰਨਿਆ ਜਾਂਦਾ ਹੈ। ਇਸ 'ਚ ਓਮੇਗਾ-3 ਫੈਟੀ ਐਸਿਡ ਹੁੰਦੇ ਹਨ, ਜੋ ਦਿਲ ਨਾਲ ਜੁੜੀਆਂ ਬੀਮਾਰੀਆਂ ਨੂੰ ਘਟਾਉਣ ਵਿਚ ਮਦਦ ਕਰਦੇ ਹਨ।

ਪੜ੍ਹੋ ਇਹ ਵੀ ਖ਼ਬਰ - Health Tips : ਰਾਤ ਦੇ ਸਮੇਂ ਭੁੱਲ ਕੇ ‘ਫਾਸਟ ਫੂਡ’ ਸਣੇ ਕਦੇ ਨਾ ਖਾਓ ਇਹ ਚੀਜ਼ਾਂ, ਹੋ ਸਕਦੈ ਸਿਹਤ ਨੂੰ ਨੁਕਸਾਨ

ਅੰਡੇ
ਅੰਡੇ ਸਿਹਤ ਲਈ ਬਹੁਤ ਚੰਗੀ ਚੀਜ਼ ਹੈ। ਇਨ੍ਹਾਂ ਨਾਲ ਵੀ ਦਿਲ ਦੀਆਂ ਬੀਮਾਰੀਆਂ ਘੱਟਦੀਆਂ ਹਨ। ਇਹ ਸਾਡੇ ਸ਼ੂਗਰ ਲੈਵਲ ਨੂੰ ਵੀ ਠੀਕ ਰੱਖਦੇ ਹਨ।

ਲੌਂਗ
ਲੌਂਗ ਸਾਡੇ ਇਨਸੂਲਿਨ ਦਾ ਧਿਆਨ ਰੱਖਦੇ ਹਨ ਅਤੇ ਸ਼ੂਗਰ ਲੈਵਲ ਨੂੰ ਵੀ ਕੰਟਰੋਲ 'ਚ ਰੱਖਦੇ ਹਨ। ਲੌਂਗ ਦਾ ਪਾਣੀ ਪੀਣ ਨਾਲ ਸ਼ੂਗਰ ਤੋਂ ਛੁਟਕਾਰਾ ਮਿਲ ਜਾਂਦਾ ਹੈ

ਪੜ੍ਹੋ ਇਹ ਵੀ ਖ਼ਬਰ - Health Tips : ਪੈਰ ਜਾਂ ਗਰਦਨ ’ਚ ਮੋਚ ਆਉਣ ’ਤੇ ਫਿਟਕਰੀ ਸਣੇ ਇਨ੍ਹਾਂ ਚੀਜ਼ਾਂ ਦੀ ਕਰੋ ਵਰਤੋਂ, ਮਿਲੇਗਾ ਆਰਾਮ

ਕੜ੍ਹੀ ਪੱਤੇ
ਕੜ੍ਹੀ ਪੱਤਿਆਂ ‘ਚ ਐਂਟੀ-ਬਾਇਓਟਿਕ ਪ੍ਰੌਪਰਟੀਜ਼ ਹੁੰਦੀਆਂ ਹਨ ਜਿਨ੍ਹਾਂ ਨਾਲ ਸ਼ੂਗਰ ਲੈਵਲ ਕੰਟਰੋਲ ‘ਚ ਰਹਿੰਦੀ ਹੈ। ਸ਼ੂਗਰ ਕੰਟਰੋਲ ‘ਚ ਕਰਨ ਲਈ ਰੋਜ਼ ਕੜ੍ਹੀ ਪੱਤੇ ਦੇ 8-9 ਪੱਤੇ ਚਬਾਓ। ਸ਼ੂਗਰ ਦੇ ਨਾਲ-ਨਾਲ ਇਹ ਭਾਰ ਘਟਾਉਣ ਅਤੇ ਦਿਲ ਨੂੰ ਸਿਹਤਮੰਦ ਰੱਖਣ ‘ਚ ਵੀ ਮਦਦ ਕਰਦੇ ਹਨ।

ਸਟ੍ਰਾਬੈਰੀਸ
ਇਨ੍ਹਾਂ ਵਿੱਚ ਬਹੁਤ ਜ਼ਿਆਦਾ ਐਂਟੀਓਕਸੀਡੈਂਟਸ ਹੁੰਦੇ ਹਨ, ਜੋ ਸ਼ੂਗਰ ਦੇ ਮਰੀਜ਼ਾਂ ਲਈ ਚੰਗੇ ਹੁੰਦੇ ਹਨ।

ਪੜ੍ਹੋ ਇਹ ਵੀ ਖ਼ਬਰ - Health Tips : ਤੰਦਰੁਸਤ ਰਹਿਣ ਲਈ 6 ਤੋਂ 60 ਸਾਲ ਤਕ ਦੀ ਉਮਰ ਦੇ ਲੋਕਾਂ ਲਈ ਕਿੰਨੇ ਕਦਮ ਤੁਰਨਾ ਹੈ ਜ਼ਰੂਰੀ


rajwinder kaur

Content Editor

Related News