Health Tips: ਸਵੇਰ ਦੇ ਸਮੇਂ ਭੁੱਲ ਕੇ ਨਾ ਖਾਓ ਨਾਸ਼ਤੇ ''ਚ ਬਰੈੱਡ, ਹੋ ਸਕਦੀਆਂ ਨੇ ਕਬਜ਼ ਸਣੇ ਇਹ ਸਮੱਸਿਆਵਾਂ

Saturday, Nov 04, 2023 - 03:02 PM (IST)

Health Tips: ਸਵੇਰ ਦੇ ਸਮੇਂ ਭੁੱਲ ਕੇ ਨਾ ਖਾਓ ਨਾਸ਼ਤੇ ''ਚ ਬਰੈੱਡ, ਹੋ ਸਕਦੀਆਂ ਨੇ ਕਬਜ਼ ਸਣੇ ਇਹ ਸਮੱਸਿਆਵਾਂ

ਨਵੀਂ ਦਿੱਲੀ- ਅਜੌਕੀ ਨੌਜਵਾਨ ਪੀੜ੍ਹੀ ਬਰੈੱਡ ਖਾਣਾ ਪਸੰਦ ਕਰਦੀ ਹੈ। ਭੱਜ-ਦੌੜ ਭਰੀ ਇਸ ਜ਼ਿੰਦਗੀ ਵਿਚ ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਸਵੇਰ ਦੇ ਸਮੇਂ ਨਾਸ਼ਤੇ ’ਚ ਬਰੈੱਡ ਦੀ ਵਰਤੋਂ ਜ਼ਰੂਰ ਕਰਦੇ ਹਨ। ਉਹ ਰੋਟੀ ਖਾਣ ਦੀ ਥਾਂ ਦੁੱਧ ਨਾਲ ਬਰੈੱਡ ਖਾਂ ਕੇ ਚਲੇ ਜਾਂਦੇ ਹਨ ਅਤੇ ਆਪਣੇ ਬੱਚਿਆਂ ਨੂੰ ਬਰੈੱਡ ਜੈਮ ਦੇ ਦਿੰਦੇ ਹਨ। ਬੱਚੇ ਬਰੈੱਡ ’ਤੇ ਜੈਮ ਲਗਾ ਕੇ ਸਕੂਲ ਟਿਫਨ ’ਚ ਲੈ ਕੇ ਜਾਣਾ ਪਸੰਦ ਕਰਦੇ ਹਨ, ਜਿਸ ਕਾਰਨ ਇਹ ਲੋਕਾਂ ਦੀ ਪਸੰਦ ਬਣ ਗਈ ਹੈ। ਬਰੈੱਡ ਨੂੰ ਪਕੌੜੇ, ਸੈਂਡਵਿਚ ਆਦਿ ਵਜੋਂ ਵੀ ਖਾਧਾ ਜਾ ਸਕਦਾ ਹੈ। ਬਾਜ਼ਾਰ ’ਚ ਕਈ ਕਿਸਮਾਂ ਦੀਆਂ ਬਰੈੱਡ ਸੌਖੇ ਤਰੀਕੇ ਨਾਲ ਮਿਲ ਜਾਂਦੀਆਂ ਹਨ। ਚਿੱਟੀ ਬਰੈੱਡ ਦੀ ਵਰਤੋਂ ਲੋਕਾਂ ਵਲੋਂ ਸਭ ਤੋਂ ਵੱਧ ਕੀਤੀ ਜਾਂਦੀ ਹੈ। ਕੀ ਤੁਹਾਨੂੰ ਪਤਾ ਹੈ ਕਿ ਸਵੇਰ ਦੇ ਸਮੇਂ ਨਾਸ਼ਤੇ ’ਚ ਇਸਤੇਮਾਲ ਕੀਤੀ ਜਾਣ ਵਾਲੀ ਮੈਦੇ ਨਾਲ ਬਣੀ ਬਰੈੱਡ ਖਾਣ ਨਾਲ ਤੁਹਾਡੀ ਸਿਹਤ ਨੂੰ ਨੁਕਸਾਨ ਹੋ ਸਕਦਾ ਹੈ। ਇਸੇ ਲਈ ਅੱਜ ਅਸੀਂ ਤੁਹਾਨੂੰ ਬਰੈੱਡ ਦੀ ਵਰਤੋਂ ਕਰਨ ਨਾਲ ਸਿਹਤ ਨੂੰ ਹੋਣ ਵਾਲੇ ਨੁਕਸਾਨ ਬਾਰੇ ਦੱਸਣ ਜਾ ਰਹੇ ਹਾਂ.... 

PunjabKesari
ਕਬਜ਼ ਦੀ ਸਮੱਸਿਆ
ਵਧੇਰੇ ਬਰੈੱਡ ਖਾਣ ਨਾਲ ਪਾਚਨ ਪ੍ਰਭਾਵਿਤ ਹੋ ਸਕਦੀ ਹੈ। ਮੈਗਜ਼ੀਨ ਦੀ ਇਕ ਰਿਪੋਰਟ ਅਨੁਸਾਰ ਮੈਦੇ ਨਾਲ ਬਣੀ ਬਰੈੱਡ ਦੀ ਵਧੇਰੇ ਵਰਤੋਂ ਗੰਭੀਰ ਬੀਮਾਰੀਆਂ ਦਾ ਖਤਰਾ ਵਧਾ ਸਕਦੀ ਹੈ। ਬਰੈੱਡ ਖਾਣ ਨਾਲ ਕਬਜ਼ ਹੋ ਸਕਦੀ ਹੈ। ਬਾਅਦ ਵਿਚ ਇਹ ਸਮੱਸਿਆ ਗੰਭੀਰ ਬੀਮਾਰੀ ਜਿਵੇਂ ਪੇਪਟਿਕ ਅਲਸਰ ਦਾ ਕਾਰਨ ਵੀ ਬਣ ਸਕਦੀ ਹੈ। 
ਜਿਗਰ ਨੂੰ ਨੁਕਸਾਨ
ਬਰੈੱਡ ਨੂੰ ਹਜ਼ਮ ਕਰਨ ਲਈ ਸਰੀਰ ਨੂੰ ਸਖਤ ਮਿਹਨਤ ਕਰਨੀ ਪੈਂਦੀ ਹੈ। ਇਸ ’ਚ ਪਾਏ ਜਾਣ ਵਾਲੇ ਕਾਰਬੋਹਾਈਡਰੇਟਸ ਤੁਹਾਡੇ ਜਿਗਰ ਨੂੰ ਨੁਕਸਾਨ ਪਹੁੰਚਾ ਸਕਦੇ ਹਨ। 
ਢਿੱਡ ਦੀਆਂ ਬੀਮਾਰੀਆਂ
ਬਰੈੱਡ ਵਿਚ ਪਾਚਨ ਕਿਰਿਆ ਨੂੰ ਖਰਾਬ ਕਰਨ ਵਾਲੇ ਤੱਤ ਪਾਏ ਜਾਂਦੇ ਹਨ। ਇਸ ਦੀ ਜ਼ਿਆਦਾ ਵਰਤੋਂ ਢਿੱਡ ’ਚ ਹੋਣ ਵਾਲੀਆਂ ਬੀਮਾਰੀਆਂ ਦਾ ਕਾਰਨ ਬਣ ਸਕਦੀ ਹੈ। ਇਸ ਦੇ ਨਾਲ ਹੀ ਇਸ ਨੂੰ ਖਾਣ ਨਾਲ ਸਿਲਿਅਕ ਬੀਮਾਰੀ ਦਾ ਖ਼ਤਰਾ ਵੀ ਵੱਧ ਜਾਂਦਾ ਹੈ।

PunjabKesari

ਬਰੈਡ ਪੌਸ਼ਟਿਕ ਤੱਤ ਨਹੀਂ 
ਇਕ ਪ੍ਰਕਾਸ਼ਤ ਰਿਪੋਰਟ ਅਨੁਸਾਰ ਚਿੱਟੇ ਬਰੈੱਡ ਖਾਣ ਨਾਲ ਸਰੀਰ ਨੂੰ ਕੋਈ ਪੌਸ਼ਟਿਕ ਤੱਤ ਨਹੀਂ ਮਿਲਦੇ। ਕੰਮ ’ਤੇ ਜਾਣ ਲਈ ਇਸ ਦੀ ਵਰਤੋਂ ਜਲਦੀ ਜਲਦੀ ’ਚ ਕੀਤੀ ਜਾਂਦੀ ਹੈ, ਜਿਸ ਨਾਲ ਢਿੱਡ ਭਰ ਜਾਂਦਾ ਹੈ ਪਰ ਸਰੀਰ ਨੂੰ ਊਰਜਾ ਨਹੀਂ ਮਿਲਦੀ। ਇਸ ਵਿਚ ਪ੍ਰੋਟੀਨ, ਵਿਟਾਮਿਨ ਅਤੇ ਫਾਈਬਰ ਵਰਗੇ ਪੌਸ਼ਟਿਕ ਤੱਤ ਨਹੀਂ ਹੁੰਦੇ।
ਭਾਰ ਵਧਾਉਂਦੀ ਹੈ              
ਆਪਣੇ ਸਰੀਰ ਦੇ ਵਧਦੇ ਭਾਰ ਤੋਂ ਪ੍ਰੇਸ਼ਾਨ ਲੋਕਾਂ ਨੂੰ ਆਪਣੀ ਖੁਰਾਕ ਵਿੱਚ ਬਰੈੱਡ ਸ਼ਾਮਲ ਨਹੀਂ ਕਰਨੀ ਚਾਹੀਦੀ। ਇਸ ਕਾਰਨ ਇਹ ਹੈ ਕਿ ਜੇਕਰ ਤੁਸੀਂ ਲਗਾਤਾਰ ਬਰੈੱਡ ਦੀ ਵਰਤੋਂ ਕਰੋਗੇ ਤਾਂ ਤੁਹਾਡਾ ਭਾਰ ਵੱਧ ਸਕਦਾ ਹੈ।

PunjabKesari

ਬਲੱਡ ਸ਼ੂਗਰ ਦੇ ਪੱਧਰ ਵਿਚ ਤੇਜ਼ੀ
ਬਰੈੱਡ ਖਾਣ ਨਾਲ ਬਲੱਡ ਸ਼ੂਗਰ ਦੇ ਪੱਧਰ ਵਿਚ ਤੇਜ਼ੀ ਨਾਲ ਉਤਰਾਅ-ਚੜ੍ਹਾਅ ਆਉਂਦੇ ਹਨ, ਜੋ ਜ਼ਿਆਦਾ ਭੁੱਖ ਦਾ ਮੁੱਖ ਕਾਰਨ ਬਣਦੇ ਹਨ। ਇਹੀ ਕਾਰਨ ਹੈ ਕਿ ਤੁਸੀਂ ਓਵਰਈਟਿੰਗ ਦੇ ਸ਼ਿਕਾਰ ਹੋ ਜਾਂਦੇ ਹੋ। ਅਜਿਹੀ ਸਥਿਤੀ ਵਿੱਚ ਮੈਦੇ ਨਾਲ ਬਣੀ ਬਰੈੱਡ ਦੀ ਥਾਂ ਆਟੇ ਤੋਂ ਬਣੀ ਬਰੈੱਡ ਦੀ ਵਰਤੋਂ ਕਰੋ।


author

sunita

Content Editor

Related News