Health Tips: ਕੀ ਤੁਸੀਂ ਵੀ ਪੀਂਦੇ ਹੋ ਖ਼ਾਲੀ ਢਿੱਡ ''ਚਾਹ'', ਤਾਂ ਹੋ ਸਕਦੇ ਹੋ ਇਨ੍ਹਾਂ ਬੀਮਾਰੀਆਂ ਦਾ ਸ਼ਿਕਾਰ

Thursday, Sep 24, 2020 - 06:39 PM (IST)

Health Tips: ਕੀ ਤੁਸੀਂ ਵੀ ਪੀਂਦੇ ਹੋ ਖ਼ਾਲੀ ਢਿੱਡ ''ਚਾਹ'', ਤਾਂ ਹੋ ਸਕਦੇ ਹੋ ਇਨ੍ਹਾਂ ਬੀਮਾਰੀਆਂ ਦਾ ਸ਼ਿਕਾਰ

ਜਲੰਧਰ (ਬਿਊਰੋ) : ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਆਪਣੀ ਸਵੇਰ ਦੀ ਸ਼ੁਰੂਆਤ ਚਾਹ ਨਾਲ ਕਰਦੇ ਹਨ। ਕੀ ਤੁਸੀਂ ਜਾਣਦੇ ਹੋ ਕਿ ਸਵੇਰੇ ਉੱਠਦੇ ਸਾਰ ਚਾਹ ਦਾ ਸੇਵਨ ਸਿਹਤ ਲਈ ਨੁਕਸਾਨਦਾਇਕ ਸਾਬਿਤ ਹੋ ਸਕਦਾ ਹੈ। ਸਵੇਰੇ ਖਾਲੀ ਢਿੱਡ ਚਾਹ ਦਾ ਸੇਵਨ ਕਰਨਾ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਸੱਦਾ ਦੇ ਸਕਦਾ ਹੈ। ਸਿਹਤਮੰਦ ਰਹਿਣ ਲਈ ਚਾਹ ਦਾ ਸੇਵਨ ਖਾਲੀ ਢਿੱਡ ਨਹੀਂ ਕਰਨਾ ਚਾਹੀਦਾ। ਇਸੇ ਲਈ ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਖਾਲੀ ਢਿੱਡ ਚਾਹ ਪੀਣ ਨਾਲ ਸਾਨੂੰ ਕਿਹੜੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ :

ਪਾਚਨ ਸਬੰਧੀ ਸਮੱਸਿਆ
ਸਵੇਰੇ ਖਾਲੀ ਢਿੱਡ ਚਾਹ ਦਾ ਸੇਵਨ ਕਰਨ ਨਾਲ ਪਾਚਨ ਨਾਲ ਸਬੰਧਿਤ ਸਮੱਸਿਆਵਾਂ ਹੋ ਸਕਦੀਆਂ ਹਨ। ਸਵੇਰੇ ਉੱਠਦਿਆਂ ਸਾਰ ਚਾਹ ਦਾ ਸੇਵਨ ਕਰਨ ਨਾਲ ਅੰਤੜੀਆਂ ਦੇ ਬੈਕਟਰੀਆ ਨੂੰ ਨੁਕਸਾਨ ਪਹੁੰਚਦਾ ਹੈ। ਅੰਤੜੀਆਂ ਅੰਦਰਲੇ ਬੈਕਟੀਰੀਆ ਪਾਚਨ ਪ੍ਰਣਾਲੀ ਨੂੰ ਮਜ਼ਬੂਤ ​​ਰੱਖਣ ਵਿੱਚ ਮਦਦਗਾਰ ਹੁੰਦੇ ਹਨ।  

ਜਾਣੋ ਨਵਜੰਮੇ ਬੱਚੇ ਨੂੰ ਕਿਸ ਉਮਰ ‘ਚ, ਕਿੰਨੀ ਮਾਤਰਾ ‘ਚ ਤੇ ਕਿਵੇਂ ਪਿਲਾਉਣਾ ਚਾਹੀਦੈ ‘ਗਾਂ ਦਾ ਦੁੱਧ’

ਮੂੰਹ ਵਿਚੋਂ ਬਦਬੂ ਆਉਣਾ
ਸਵੇਰੇ ਖਾਲੀ ਢਿੱਡ ਚਾਹ ਪੀਣ ਨਾਲ ਮੂੰਹ ‘ਚੋਂ ਬਦਬੂ ਆਉਣ ਦੀ ਸਮੱਸਿਆ ਹੋ ਸਕਦੀ ਹੈ। ਸਵੇਰੇ ਉੱਠਦਿਆਂ ਸਾਰ ਚਾਹ ਪੀਣਾ ਮੌਖਿਕ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ। ਜਿਸ ਕਾਰਨ ਮੂੰਹ ਤੋਂ ਬਦਬੂ ਆਉਣੀ ਸ਼ੁਰੂ ਹੋ ਜਾਂਦੀ ਹੈ। ਇਸ ਲਈ ਸਵੇਰੇ ਖਾਲੀ ਢਿੱਡ ਚਾਹ ਦੇ ਸੇਵਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

ਸਾਵਧਾਨ! ਆਨਲਾਈਨ ਜੀਵਨ ਸਾਥੀ ਦੀ ਭਾਲ ਕਰਨ ਵਾਲੇ ਕਦੇ ਨਾ ਕਰੋ ਇਹ ਗ਼ਲਤੀਆਂ

ਯੂਰਿਨ ਦੀ ਸਮੱਸਿਆ
ਸਵੇਰੇ ਖਾਲੀ ਢਿੱਡ ਚਾਹ ਪੀਣ ਨਾਲ ਜ਼ਿਆਦਾ ਯੂਰਿਨ (ਪੇਸ਼ਾਬ) ਆਉਣ ਦੀ ਸਮੱਸਿਆਵਾਂ ਪੈਦਾ ਹੋ ਸਕਦੀ ਹੈ। ਜ਼ਿਆਦਾ ਪੇਸ਼ਾਬ ਹੋਣ ਕਾਰਨ ਸਰੀਰ ਵਿਚ ਪਾਣੀ ਦੀ ਕਮੀ ਹੋ ਜਾਂਦੀ ਹੈ ਅਤੇ ਸਰੀਰ ਵਿਚ ਪਾਣੀ ਦੀ ਘਾਟ ਕਾਰਨ ਕਈ ਤਰ੍ਹਾਂ ਦੀਆਂ ਗੰਭੀਰ ਬੀਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ।

ਸਿਨੇਮਾ ਘਰ ’ਤੇ ਪਈ ਕੁੰਡਾਬੰਦੀ ਦੀ ਮਾਰ, 2020 ’ਚ ਸਿਰਫ 73 ਦਿਨ ਹੀ ਖੁੱਲ੍ਹੇ (ਵੀਡੀਓ)

ਐਸੀਡਿਟੀ ਦੀ ਸਮੱਸਿਆ
ਸਵੇਰੇ ਖਾਲੀ ਢਿੱਡ ਚਾਹ ਪੀਣ ਨਾਲ ਐਸੀਡਿਟੀ ਦੀ ਸਮੱਸਿਆ ਵੀ ਹੋ ​​ਸਕਦੀ ਹੈ। ਸਵੇਰੇ ਖਾਲੀ ਢਿੱਡ ਚਾਹ ਦਾ ਸੇਵਨ ਕਰਨਾ ਸਿਹਤ ਲਈ ਨੁਕਸਾਨਦੇਹ ਹੋ ਸਕਦਾ ਹੈ। ਇਸ ਲਈ ਸਵੇਰੇ ਉੱਠਦਿਆਂ ਸਾਰ ਹੀ ਚਾਹ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

ਹੋਰ ਖ਼ਬਰਾਂ ਤੇ ਜਾਣਕਾਰੀ ਲਈ ਡਾਊਨਲੋਡ ਕਰੋ ਜਗਬਾਣੀ ਮੋਬਾਇਲ ਐਪਲੀਕੇਸ਼ਨ :ਜਗਬਾਣੀ ਮੋਬਾਇਲ ਐਪਲੀਕੇਸ਼ਨ ਲਿੰਕ
 


author

rajwinder kaur

Content Editor

Related News