Health Tips: ਭੋਜਨ ‘ਚ ਲੂਣ ਦੀ ਮਾਤਰਾ ਜ਼ਿਆਦਾ ਹੋਣ ਨਾਲ ਵੱਧ ਸਕਦੇ ਹਾਈ ਬਲਡ ਪ੍ਰੈਸ਼ਰ ਸਣੇ ਇਨ੍ਹਾਂ ਰੋਗਾਂ ਦਾ ਖ਼ਤਰਾ

10/06/2021 6:15:45 PM

ਜਲੰਧਰ (ਬਿਊਰੋ) - ਸਿਹਤਮੰਦ ਰਹਿਣ ਅਤੇ ਖਾਣ ਨੂੰ ਸਵਾਦ ਬਣਾਉਣ ‘ਚ ਲੂਣ ਦੀ ਅਹਿਮ ਭੂਮਿਕਾ ਹੁੰਦੀ ਹੈ। ਲੂਣ ਇੱਕ ਅਜਿਹਾ ਇੰਗਰੇਡਿਐਟ ਹੈ, ਜਿਸਦਾ ਠੀਕ ਮਾਤਰਾ ‘ਚ ਸੇਵਨ ਕਰਨਾ ਚੰਗੀ ਸਿਹਤ ਲਈ ਬਹੁਤ ਜ਼ਰੂਰੀ ਹੁੰਦਾ ਹੈ। ਤੁਸੀਂ ਸੁਣਿਆ ਹੋਵੇਗਾ ਕਿ ਜ਼ਿਆਦਾ ਲੂਣ ਖਾਣਾ ਸਿਹਤ ਲਈ ਹਾਨੀਕਾਰਕ ਹੈ। ਖਾਣਾ ਬਣ ਜਾਣ ਤੋਂ ਬਾਅਦ ਉਸ ਦੇ ਉੱਪਰ ਲੂਣ ਪਾਉਣਾ ਨਹੀਂ ਚਾਹੀਦਾ। ਸਾਡੇ ਸਰੀਰ ਲਈ ਲੂਣ ਦੀ ਮਾਤਰਾ ਦਾ ਪੱਧਰ ਸਥਿਰ ਹੁੰਦਾ ਹੈ। ਲੂਣ ਦੀ ਜ਼ਿਆਦਾ ਵਰਤੋਂ ਕਰਨ ਨਾਲ ਜਾਂ ਘੱਟ ਖਾਣ ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ। ਜ਼ਿਆਦਾ ਲੂਣ ਅਤੇ ਖੰਡ ਦਾ ਸੇਵਨ ਕਰਨ ਨਾਲ ਕੈਲੋਰੀ ਘੱਟ ਜਾਂਦੀ ਹੈ, ਜਿਸ ਨਾਲ ਕੈਂਸਰ ਦਾ ਖ਼ਤਰਾ ਵੀ ਵਧਦਾ ਹੈ। ਇਸੇ ਲਈ ਅੱਜ ਅਸੀਂ ਤੁਹਾਨੂੰ ਜ਼ਿਆਦਾ ਲੂਣ ਖਾਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਦੱਸਾਂਗੇ....

ਰੋਜ਼ਾਨਾ ਕਿੰਨਾ ਲੂਣ ਖਾਣਾ ਚਾਹੀਦੈ?
ਲੂਣ ਦਾ ਇਸਤੇਮਾਲ ਨਿਸ਼ਚਤ ਮਾਤਰਾ 'ਚ ਕਰਨਾ ਹੀ ਸਿਹਤ ਲਈ ਚੰਗਾ ਹੁੰਦਾ ਹੈ। ਇਸ ਨੂੰ ਬਹੁਤ ਘੱਟ ਜਾਂ ਬਹੁਤ ਜ਼ਿਆਦਾ ਨਹੀਂ ਖਾਣਾ ਚਾਹੀਦਾ। ਜ਼ਿਆਦਾ ਮਾਤਰਾ 'ਚ ਲੂਣ ਖਾਣ ਯਾਨੀ ਸੋਡੀਅਮ ਦੀ ਜ਼ਿਆਦਾ ਮਾਤਰਾ ਨਾਲ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੋ ਜਾਂਦੀ ਹੈ। ਨੈਸ਼ਨਲ ਅਕੈਡਮੀ ਆਫ ਮੈਡੀਸਿਨ ਮੁਤਾਬਕ ਹਰ ਰੋਜ਼ 2,300 ਮਿਲੀਗ੍ਰਾਮ ਤੋਂ ਘੱਟ ਲੂਣ ਖਾਓ।

ਪੜ੍ਹੋ ਇਹ ਵੀ ਖ਼ਬਰ - Health Tips: ਸਰੀਰ ਨੂੰ ਫਿੱਟ ਤੇ ਭਾਰ ਘਟਾਉਣ ਲਈ ਰੋਜ਼ਾਨਾ 30 ਮਿੰਟ ਚਲਾਓ ਸਾਈਕਲ, ਹੋਣਗੇ ਕਈ ਫ਼ਾਇਦੇ

ਜ਼ਿਆਦਾ ਲੂਣ ਖਾਣ ਨਾਲ ਹੋਣ ਵਾਲੀਆਂ ਸਮੱਸਿਆਵਾਂ

ਹਾਈ ਬਲਡ ਪ੍ਰੈਸ਼ਰ
ਜ਼ਿਆਦਾ ਲੂਣ ਖਾਣ ਨਾਲ ਹਾਈ ਬਲੱਡ ਪ੍ਰੈਸ਼ਰ ਜਿਹੀ ਸਮੱਸਿਆ ਹੋ ਜਾਂਦੀ ਹੈ। ਇਸ ਲਈ ਆਪਣੇ ਖਾਣੇ ਵਿੱਚ ਲੂਣ ਘੱਟ ਪਾਓ । ਜੇਕਰ ਤੁਹਾਨੂੰ ਖਾਣੇ ਵਿੱਚ ਲੂਣ ਘੱਟ ਲੱਗਦਾ ਹੈ, ਤਾਂ ਉਪਰ ਦੀ ਨਾ ਪਾਓ ।

ਦਿਲ ਦੀਆਂ ਬੀਮਾਰੀਆਂ
ਜ਼ਿਆਦਾ ਲੂਣ ਖਾਣ ਨਾਲ ਦਿਲ ਦੀਆਂ ਬੀਮਾਰੀਆਂ ਦਾ ਖ਼ਤਰਾ ਵਧ ਜਾਂਦਾ ਹੈ। ਜ਼ਿਆਦਾ ਲੂਣ ਪ੍ਰਤੀ ਸੇਵਨ ਨਾਲ ਹਾਈ ਬਲੱਡ ਪ੍ਰੈਸ਼ਰ ਕੋਲੈਸਟਰੋਲ ਦੀ ਸਮੱਸਿਆ ਵਧ ਜਾਂਦੀ ਹੈ ।

ਪੜ੍ਹੋ ਇਹ ਵੀ ਖ਼ਬਰ - ਸਾਵਧਾਨ! ਜੇਕਰ ਤੁਹਾਡੀ ਜਨਾਨੀ ਝੂਠੇ ਭਾਂਡੇ ਰੱਖਣ ਸਣੇ ਕਰਦੀ ਹੈ ਇਹ ਕੰਮ, ਤਾਂ ਤੁਸੀਂ ਹੋ ਜਾਵੋਗੇ ‘ਕੰਗਾਲ’

ਡੀਹਾਈਡ੍ਰੇਸ਼ਨ ਦੀ ਸਮੱਸਿਆ
ਸਰੀਰ ਵਿੱਚ ਲੂਣ ਦੀ ਜ਼ਿਆਦਾ ਮਾਤਰਾ ਹੋਣ ਕਰਕੇ ਡੀਹਾਈਡ੍ਰੇਸ਼ਨ ਦੀ ਸਮੱਸਿਆ ਹੋ ਸਕਦੀ ਹੈ। ਇਸ ਸਮੱਸਿਆ ਤੋਂ ਬਚਣ ਲਈ ਆਪਣੇ ਖਾਣੇ ਵਿੱਚ ਨਮਕ ਦਾ ਸੇਵਨ ਘੱਟ ਕਰੋ।

ਸਰੀਰ ਵਿੱਚ ਸੋਜ ਦਾ ਖਤਰਾ
ਸਰੀਰ ਵਿੱਚ ਲੂਣ ਦੀ ਮਾਤਰਾ ਜ਼ਿਆਦਾ ਹੋਣ ਕਰਕੇ ਪਾਣੀ ਜ਼ਰੂਰਤ ਤੋਂ ਜ਼ਿਆਦਾ ਜਮ੍ਹਾ ਹੋਣ ਲੱਗਦਾ ਹੈ। ਇਸ ਨਾਲ ਹੱਥਾਂ, ਪੈਰਾਂ ਅਤੇ ਚਿਹਰੇ ’ਤੇ ਸੋਜ ਆ ਜਾਂਦੀ ਹੈ ।

ਪੜ੍ਹੋ ਇਹ ਵੀ ਖ਼ਬਰ -  Health Tips : ਡਿਲਿਵਰੀ ਤੋਂ ਬਾਅਦ ਵਧੇ ਹੋਏ ਢਿੱਡ ਨੂੰ ਘਟਾਉਣ ਲਈ ਮੇਥੀ ਦੇ ਪਾਣੀ ਸਣੇ ਅਪਣਾਓ ਇਹ ਘਰੇਲੂ ਨੁਸਖ਼ੇ

ਕਿਡਨੀ ’ਤੇ ਪ੍ਰਭਾਵ
ਜ਼ਿਆਦਾ ਲੂਣ ਦਾ ਸੇਵਨ ਕਰਨ ਨਾਲ ਕਿਡਨੀ ’ਤੇ ਜ਼ਿਆਦਾ ਪ੍ਰਭਾਵ ਪੈਂਦਾ ਹੈ। ਜੇ ਸਰੀਰ ’ਚ ਜ਼ਿਆਦਾ ਸੋਡੀਅਮ ਹੋ ਜਾਵੇ ਤਾਂ ਇਸ ਨੂੰ ਪਚਾਉਣ ਲਈ ਕਿਡਨੀ ਨੂੰ ਜ਼ਿਆਦਾ ਮਹਿਨਤ ਕਰਨੀ ਪੈਂਦੀ ਹੈ।

ਹਾਈਪੋਥਾਇਰਾਇਟਿਜ਼ਮ ਦੀ ਸਮੱਸਿਆ
ਆਇਓਡੀਨ ਦੀ ਘਾਟ ਨਾਲ ਥਾਇਰਾਈਡ ਗ੍ਰੰਥੀ ਠੀਕ ਢੰਗ ਨਾਲ ਕੰਮ ਨਹੀਂ ਕਰਦੀ। ਜੇਕਰ ਤੁਸੀਂ ਬਹੁਤ ਘੱਟ ਲੂਣ ਖਾਂਦੇ ਹੋ ਤਾਂ ਤੁਹਾਨੂੰ ਹਾਈਪੋਥਾਇਰਾਇਡਿਜ਼ਮ ਦੀ ਸਮੱਸਿਆ ਵੀ ਹੋਸ ਕਦੀ ਹੈ। ਆਇਓਡੀਨ ਲੂਣ ਸਰੀਰ ਵਿਚ ਗੁੱਡ ਕੋਲੈਸਟ੍ਰੋਲ ਨੂੰ ਵੀ ਵਧਾਉਂਦਾ ਹੈ।

ਪੜ੍ਹੋ ਇਹ ਵੀ ਖ਼ਬਰ - Health Tips: ਗਰਭਪਾਤ ਤੋਂ ਬਾਅਦ ਮਾਨਸਿਕ ਤਣਾਅ 'ਚੋਂ ਪਰੇਸ਼ਾਨ ਜਨਾਨੀਆਂ ਇੰਝ ਰੱਖਣ ਆਪਣਾ ਖ਼ਾਸ ਧਿਆਨ

 


rajwinder kaur

Content Editor

Related News