Health Tips: ‘ਦਿਲ’ ਨੂੰ ਸਿਹਤਮੰਦ ਰੱਖਣ ਲਈ ਆਪਣੀ ਖੁਰਾਕ ’ਚ ਸ਼ਾਮਲ ਕਰੋ ਇਹ ਚੀਜ਼ਾਂ, ‘ਧੜਕਣ’ ਵੀ ਹੋਵੇਗੀ ਤੇਜ਼

Sunday, Apr 18, 2021 - 04:37 PM (IST)

Health Tips: ‘ਦਿਲ’ ਨੂੰ ਸਿਹਤਮੰਦ ਰੱਖਣ ਲਈ ਆਪਣੀ ਖੁਰਾਕ ’ਚ ਸ਼ਾਮਲ ਕਰੋ ਇਹ ਚੀਜ਼ਾਂ, ‘ਧੜਕਣ’ ਵੀ ਹੋਵੇਗੀ ਤੇਜ਼

ਜਲੰਧਰ (ਬਿਊਰੋ) - ਦਿਲ ਸਾਡੇ ਸਰੀਰ ਦਾ ਸਭ ਤੋਂ ਮਹੱਤਵਪੂਰਣ ਅੰਗ ਹੈ। ਦਿਲ ਖੂਨ ਨੂੰ ਸਰੀਰ ਦੇ ਵੱਖ-ਵੱਖ ਹਿੱਸਿਆਂ ਤੱਕ ਪਹੁੰਚਾਉਣ ਦਾ ਕੰਮ ਕਰਦਾ ਹੈ। ਇਸ ਖੂਨ ਨਾਲ ਹੀ ਸਾਡੇ ਪੂਰੇ ਸਰੀਰ ਨੂੰ ਪੋਸ਼ਕ ਤੱਤ ਅਤੇ ਆਕਸੀਜਨ ਮਿਲਦੀ ਹੈ ਅਤੇ ਸਾਡਾ ਸਰੀਰ ਸਹੀ ਤਰੀਕੇ ਨਾਲ ਕੰਮ ਕਰਨ ਦੇ ਯੋਗ ਬਣਦਾ ਹੈ। ਇਸ ਲਈ ਤੰਦਰੁਸਤ ਸਰੀਰ ਲਈ ਦਿਲ ਦਾ ਸਿਹਤਮੰਦ ਹੋਣਾ ਬਹੁਤ ਜ਼ਰੂਰੀ ਹੈ। ਦਿਲ ਦੇ ਧੜਕਣ ਦੀ ਰਫ਼ਤਾਰ ਤੁਹਾਡੇ ਸਿਹਤਮੰਦ ਹੋਣ ਦੀ ਨਿਸ਼ਾਨੀ ਹੈ। ਦਿਲ ਨੂੰ ਸਿਹਤਮੰਦ ਰੱਖਣ ਲਈ ਕੋਲੈਸਟਰੋਲ ਦੇ ਪੱਧਰ ਨੂੰ ਸੰਤੁਲਿਤ ਰੱਖਣਾ ਜ਼ਰੂਰੀ ਹੈ। ਦਿਲ ਦੇ ਨਾਲ-ਨਾਲ ਸਰੀਰ ਨੂੰ ਤੰਦਰੁਸਤ ਰੱਖਣ ਲਈ ਪੌਸ਼ਟਿਕ ਤੱਤਾਂ ਨਾਲ ਭਰਪੂਰ ਖੁਰਾਕ ਖਾਣਾ ਬਹੁਤ ਜ਼ਰੂਰੀ ਹੈ। ਇਸ ਲਈ ਦਿਲ ਨੂੰ ਸਿਹਤਮੰਦ ਰੱਖਣ ਲਈ ਆਪਣੀ ਖੁਰਾਕ ‘ਚ ਇਨ੍ਹਾਂ ਚੀਜ਼ਾਂ ਨੂੰ ਸ਼ਾਮਲ ਕਰੋ…

ਸੇਬ
ਦਿਲ ਨੂੰ ਸਿਹਤਮੰਦ ਰੱਖਣ ਲਈ ਰੋਜ਼ਾਨਾ ਇਕ ਸੇਬ ਖਾਣਾ ਫ਼ਾਇਦੇਮੰਦ ਹੁੰਦਾ ਹੈ। ਇਸ 'ਚ ਵਿਟਾਮਿਨ ਅਤੇ ਫਾਈਬਰ ਦੀ ਭਰਪੂਰ ਮਾਤਰਾ ਹੁੰਦੀ ਹੈ।

ਪੜ੍ਹੋ ਇਹ ਵੀ ਖ਼ਬਰਾਂ - Shahnaz Husain:ਗਰਮੀ ’ਚ ਇੰਝ ਕਰੋ ਨਾਰੀਅਲ ਦੇ ਤੇਲ ਦੀ ਵਰਤੋਂ, ਚਮਕੇਗਾ ਚਿਹਰਾ ਤੇ ਝੁਰੜੀਆਂ ਤੋਂ ਮਿਲੇਗੀ ਰਾਹਤ

ਜ਼ਰੂਰ ਖਾਓ ਇਹ ਸਬਜ਼ੀਆਂ
ਭਿੰਡੀ, ਬੈਂਗਣ, ਬੀਨਜ਼ ਆਦਿ ਸਬਜ਼ੀਆਂ ਨੂੰ ਜ਼ਿਆਦਾਤਰ ਲੋਕ ਖਾਣਾ ਪਸੰਦ ਨਹੀਂ ਕਰਦੇ ਪਰ ਇਹ ਸਬਜ਼ੀਆਂ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੀਆਂ ਹਨ। ਇਨ੍ਹਾਂ ‘ਚ ਫਾਈਬਰ ਦੀ ਭਰਪੂਰ ਮਾਤਰਾ ਪਾਈ ਜਾਂਦੀ ਹੈ, ਜੋ ਕੋਲੇਸਟ੍ਰੋਲ ਦੇ ਪੱਧਰ ਨੂੰ ਸੰਤੁਲਿਤ ਰੱਖਣ ’ਚ ਸਹਾਇਤਾ ਕਰਦੀ ਹੈ। ਹਫ਼ਤੇ ‘ਚ ਘੱਟੋ-ਘੱਟ 2 ਵਾਰ ਇਨ੍ਹਾਂ ਸਬਜ਼ੀਆਂ ਦਾ ਸੇਵਨ ਜ਼ਰੂਰ ਕਰੋ। 

ਪੜ੍ਹੋ ਇਹ ਵੀ ਖ਼ਬਰਾਂ - ‘ਟਾਇਲਟ’ ’ਚ ਬੈਠ ਕੇ ਮੋਬਾਇਲ ਫੋਨ ਦੀ ਵਰਤੋਂ ਕਰਨ ਵਾਲੇ ਹੋ ਜਾਣ ਸਾਵਧਾਨ, ਹੋ ਸਕਦੀਆਂ ਨੇ ਇਹ ਗੰਭੀਰ ਬੀਮਾਰੀਆਂ 

ਓਟਸ
ਸਿਹਤਮੰਦ ਨਾਸ਼ਤੇ ਦੇ ਰੂਪ 'ਚ ਖਾਧੇ ਜਾਣ ਵਾਲਾ ਓਟਸ ਭਾਰ ਘਟਾਉਣ ਲਈ ਫ਼ਾਇਦੇਮੰਦ ਹੁੰਦਾ ਹੈ। ਇਸ ਨੂੰ ਖੁਰਾਕ ’ਚ ਸ਼ਾਮਲ ਕਰਨ ਨਾਲ ਦਿਲ ਦੀ ਰਫ਼ਤਾਰ ਵੀ ਠੀਕ ਰਹਿੰਦੀ ਹੈ।

ਬਦਾਮ
ਬਦਾਮ 'ਚ ਪ੍ਰੋਟੀਨ ਦੀ ਭਰਪੂਰ ਮਾਤਰਾ ਹੁੰਦੀ ਹੈ ਅਤੇ ਇਸ ਫਾਈਬਰ, ਵਿਟਾਮਿਨ-ਈ, ਮੈਗਨੀਸ਼ੀਅਮ ਵੀ ਹੁੰਦਾ ਹੈ।

ਪੜ੍ਹੋ ਇਹ ਵੀ ਖ਼ਬਰ - Health Tips: ‘ਮੋਟਾਪਾ’ ਘੱਟ ਕਰਨ ਲਈ ਰਸੋਈ ਦੀਆਂ ਇਨ੍ਹਾਂ ਚੀਜ਼ਾਂ ਦੀ ਕਰੋ ਵਰਤੋਂ, ਬਹੁਤ ਜਲਦ ਹੋਵੇਗਾ ‘ਫ਼ਾਇਦਾ’

ਟਮਾਟਰ
ਟਮਾਟਰ 'ਚ ਵਿਟਾਮਿਨ-ਸੀ, ਪੋਟਾਸ਼ੀਅਮ, ਫੋਲੇਟ ਅਤੇ ਫਾਈਬਰ ਦਾ ਚੰਗਾ ਸਰੋਤ ਹੁੰਦਾ ਹੈ। ਇਹ ਦਿਲ ਦੀਆਂ ਬੀਮਾਰੀਆਂ ਦੇ ਖ਼ਤਰੇ ਨੂੰ ਘੱਟ ਕਰਦਾ ਹੈ ਅਤੇ ਸਰੀਰ ਨੂੰ ਫਿੱਟ ਰੱਖਦਾ ਹੈ।

ਖੱਟੇ ਫਲਾਂ ਨੂੰ ਖੁਰਾਕ ’ਚ ਕਰੋ ਸ਼ਾਮਲ
ਦਿਲ ਨੂੰ ਸਿਹਤਮੰਦ ਰੱਖਣ ਲਈ ਖੱਟੇ ਫਲਾਂ ਨੂੰ ਖੁਰਾਕ ‘ਚ ਸ਼ਾਮਲ ਕਰਨਾ ਚਾਹੀਦਾ ਹੈ। ਇਨ੍ਹਾਂ ਫਲਾਂ ‘ਚ ਤੁਸੀਂ ਨਿੰਬੂ ਤੇ ਸੰਤਰਾ ਆਦਿ ਦਾ ਸੇਵਨ ਕਰ ਸਕਦੇ ਹੋ। ਇਨ੍ਹਾਂ ਫਲਾਂ ਵਿਚ ਵਿਟਾਮਿਨ-ਸੀ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ, ਜੋ ਸਾਡੇ ਸਰੀਰ ਦੀ ਇਮਿਊਨਿਟੀ ਨੂੰ ਵਧਾਉਂਦੇ ਹਨ, ਜਿਸ ਨਾਲ ਸਾਡਾ ਸਰੀਰ ਤੰਦਰੁਸਤ ਰਹਿੰਦਾ ਹੈ।  

ਪੜ੍ਹੋ ਇਹ ਵੀ ਖ਼ਬਰ - Health Tips: ‘ਸੀਨੇ ਦੀ ਜਲਣ’ ਤੋਂ ਜੇਕਰ ਤੁਸੀਂ ਹੋ ਪਰੇਸ਼ਾਨ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ, ਗਰਮੀ ’ਚ ਹੋਵੇਗੀ ਲਾਹੇਵੰਦ

ਗ੍ਰੀਨ-ਟੀ ਦਾ ਕਰੋ ਸੇਵਨ
ਗ੍ਰੀਨ-ਟੀ ‘ਚ ਬਹੁਤ ਸਾਰੇ ਐਂਟੀਆਕਸੀਡੈਂਟ ਪਾਏ ਜਾਂਦੇ ਹਨ, ਜੋ ਦਿਲ ਦੀ ਬੀਮਾਰੀ ਅਤੇ ਸਟ੍ਰੋਕ ਦੇ ਜੋਖਮ ਨੂੰ ਘਟਾਉਂਦੇ ਹਨ। ਦਿਲ ਨੂੰ ਸਿਹਤਮੰਦ ਰੱਖਣ ਲਈ ਨਿਯਮਿਤ ਰੂਪ ‘ਚ ਗ੍ਰੀਨ ਟੀ ਦਾ ਸੇਵਨ ਕਰਨਾ ਲਾਭਕਾਰੀ ਹੁੰਦੀ ਹੈ। ਗ੍ਰੀਨ-ਟੀ ਦਿਲ ਨੂੰ ਸਿਹਤਮੰਦ ਰੱਖਦੀ ਹੈ ਅਤੇ ਮੋਟਾਪੇ ਨੂੰ ਨਿਯੰਤਰਿਤ ਰੱਖਦੀ ਹੈ।

 


author

rajwinder kaur

Content Editor

Related News