Health Tips: ਗਰਮੀਆਂ ’ਚ ਢਿੱਡ ਦੀਆਂ ਸਮੱਸਿਆਵਾਂ ਤੋਂ ਬਚਣਾ ਚਾਹੁੰਦੇ ਹੋ ਤਾਂ ‘ਨਿੰਬੂ ਪਾਣੀ’ ਸਣੇ ਅਪਣਾਓ ਇਹ ਨੁਸਖ਼ੇ

Friday, Jul 16, 2021 - 02:27 PM (IST)

ਜਲੰਧਰ (ਬਿਊਰੋ) - ਚੱਲ ਰਹੇ ਅਜੌਕੇ ਸਮੇਂ ’ਚ ਬਦਲ ਰਹੇ ਖਾਣ-ਪੀਣ ਅਤੇ ਗ਼ਲਤ ਆਦਤਾਂ ਕਰਕੇ ਬਹੁਤ ਸਾਰੇ ਲੋਕ ਬੀਮਾਰ ਜ਼ਰੂਰ ਹੋ ਰਹੇ ਹਨ। ਇਨ੍ਹਾਂ ਆਦਤਾਂ ਦੇ ਕਾਰਨ ਸਭ ਤੋਂ ਜ਼ਿਆਦਾ ਢਿੱਡ ਦੇ ਰੋਗ ਹੋ ਰਹੇ ਹਨ। ਢਿੱਡ ਸਾਡੇ ਸਰੀਰ ਦਾ ਮੁੱਖ ਅੰਗ ਹੈ। ਜੇਕਰ ਇਹ ਖ਼ਰਾਬ ਹੋ ਜਾਵੇ ਤਾਂ ਸਾਡੀ ਸਿਹਤ ਵੀ ਠੀਕ ਨਹੀਂ ਰਹਿੰਦੀ। ਗਰਮੀਆਂ ਦੇ ਮੌਸਮ ’ਚ ਸਭ ਤੋਂ ਜ਼ਿਆਦਾ ਢਿੱਡ ਵਿੱਚ ਜਲਨ, ਗੈਸ, ਐਸੀਡਿਟੀ, ਢਿੱਡ ਦਰਦ ਦੀ ਸਮੱਸਿਆ ਹੁੰਦੀ ਹੈ, ਜਿਸ ਤੋਂ ਰਾਹਤ ਪਾਉਣ ਲਈ ਤੁਹਾਨੂੰ ਹਮੇਸ਼ਾ ਠੰਢੀਆਂ ਚੀਜ਼ਾਂ ਦਾ ਸੇਵਨ ਕਰਨਾ ਚਾਹੀਦਾ ਹੈ। ਗਰਮ ਚੀਜ਼ਾਂ ਖਾਣ ਨਾਲ ਢਿੱਡ ਨੂੰ ਨੁਕਸਾਨ ਹੁੰਦਾ ਹੈ। ਇਸੇ ਲਈ ਅੱਜ ਅਸੀਂ ਤੁਹਾਨੂੰ ਉਨ੍ਹਾਂ ਆਦਤਾਂ ਬਾਰੇ ਦੱਸਾਂਗੇ, ਜਿਨ੍ਹਾਂ ਨੂੰ ਅਪਣਾ ਕੇ ਤੁਸੀਂ ਢਿੱਡ ਦੀਆਂ ਸਮੱਸਿਆਵਾਂ ਤੋਂ ਬਚ ਸਕਦੇ ਹੋ।  

ਗਰਮੀ ਵਿੱਚ ਢਿੱਡ ਦੀਆਂ ਬੀਮਾਰੀਆਂ ਤੋਂ ਬਚਣ ਲਈ ਅਪਣਾਓ ਇਹ ਘਰੇਲੂ ਨੁਸਖ਼ੇ

ਜ਼ਿਆਦਾ ਖਾਣਾ ਨਾ ਖਾਓ
ਖਾਣੇ ਵਿੱਚ ਕਦੇ ਵੀ ਜ਼ਿਆਦਾ ਤਲਿਆ ਅਤੇ ਭੁੰਨਿਆ ਹੋਇਆ ਖਾਣਾ ਨਾ ਖਾਓ। ਇਹ ਸਿਹਤ ਲਈ ਖ਼ਤਰਨਾਕ ਹੈ। ਜੇਕਰ ਤੁਸੀਂ ਰਾਤ ਨੂੰ ਜ਼ਿਆਦਾ ਖਾਣਾ ਖਾ ਕੇ ਸੌਂਦੇ ਹੋ ਤਾਂ ਤੁਹਾਨੂੰ ਜਲਣ, ਗੈਸ ਜਾਂ ਐਸੀਡਿਟੀ ਦੀ ਸਮੱਸਿਆ ਹੋ ਸਕਦੀ ਹੈ। ਇਸ ਲਈ ਗਰਮੀਆਂ ਵਿੱਚ ਰਾਤ ਨੂੰ ਜ਼ਿਆਦਾ ਖਾਣਾ ਨਾ ਖਾਓ ।

ਪੜ੍ਹੋ ਇਹ ਵੀ ਖ਼ਬਰ- ਸਾਵਧਾਨ! ਲੋੜ ਤੋਂ ਵੱਧ ਪਾਣੀ ਪੀਣ ਨਾਲ ‘ਕਿਡਨੀ ਫੇਲ੍ਹ’ ਸਣੇ ਸਰੀਰ ਨੂੰ ਹੋ ਸਕਦੇ ਹਨ ਇਹ ਵੱਡੇ ਨੁਕਸਾਨ

ਦਹੀਂ ਖਾਓ
ਢਿੱਡ ਦੀਆਂ ਬੀਮਾਰੀਆਂ ਨੂੰ ਦੂਰ ਕਰਨ ਲਈ ਸਭ ਤੋਂ ਜ਼ਿਆਦਾ ਫ਼ਾਇਦੇਮੰਦ ਦਹੀਂ ਹੁੰਦਾ ਹੈ। ਜੇਕਰ ਤੁਹਾਨੂੰ ਢਿੱਡ ਨਾਲ ਸਬੰਧਿਤ ਕੋਈ ਵੀ ਸਮੱਸਿਆ ਹੈ ਤਾਂ ਤੁਸੀਂ ਦਹੀਂ ਅਤੇ ਲੱਸੀ ਦਾ ਸੇਵਨ ਜ਼ਰੂਰ ਕਰੋ, ਕਿਉਂਕਿ ਇਸ ਨਾਲ ਤੁਹਾਨੂੰ ਰਾਹਤ ਮਿਲੇਗੀ।

ਹਲਦੀ ਵਾਲਾ ਪਾਣੀ
ਢਿੱਡ ਦੀ ਗਰਮੀ ਦਾ ਇਲਾਜ ਅਸੀਂ ਹਲਦੀ ਨਾਲ ਵੀ ਕਰ ਸਕਦੇ ਹਾਂ। ਢਿੱਡ ’ਚ ਗਰਮੀ ਦੀ ਸਮੱਸਿਆ ਹੋਣ ’ਤੇ ਹਲਦੀ ਵਾਲੇ ਪਾਣੀ ਦੇ ਗਰਾਰੇ ਦਿਨ ਵਿੱਚ 3-4 ਵਾਰ ਕਰੋ, ਜਿਸ ਨਾਲ ਤੁਹਾਨੂੰ ਫ਼ਾਇਦਾ ਹੋਵੇਗਾ।

ਪੜ੍ਹੋ ਇਹ ਵੀ ਖ਼ਬਰ- Health Care: ਸ਼ੂਗਰ ਫ੍ਰੀ ਗੋਲੀਆਂ ਦਾ ਸੇਵਨ ਕਰਨ ਵਾਲੇ ਲੋਕ ਹੋ ਜਾਣ ਸਾਵਧਾਨ, ਕੈਂਸਰ ਸਣੇ ਹੋ ਸਕਦੇ ਨੇ ਇਹ ਰੋਗ

ਨਿੰਮ ਦੀ ਦਾਤਣ
ਨਿੰਮ ਨਾਲ ਵੀ ਅਸੀਂ ਢਿੱਡ ਦੀ ਗਰਮੀ ਦਾ ਇਲਾਜ ਕਰ ਸਕਦੇ ਹਾਂ । ਨਿੰਮ ਢਿੱਡ ਦੀਆਂ ਸਮੱਸਿਆਵਾਂ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਲਈ ਢਿੱਡ ਦੀਆਂ ਸਮੱਸਿਆਵਾਂ ਤੋਂ ਬਚਣ ਲਈ ਰੋਜ਼ਾਨਾ ਨਿੰਮ ਦੀ ਦਾਤਣ ਜ਼ਰੂਰ ਕਰੋ ।

ਨਿੰਬੂ ਦਾ ਪਾਣੀ
ਗਰਮੀਆਂ ਵਿੱਚ ਢਿੱਡ ਦੀ ਸਮੱਸਿਆਵਾਂ ਤੋਂ ਬਚਣ ਲਈ ਨਿੰਬੂ ਦਾ ਪਾਣੀ ਸਭ ਤੋਂ ਜ਼ਿਆਦਾ ਫ਼ਾਇਦੇਮੰਦ ਹੁੰਦਾ ਹੈ। ਇਸ ਲਈ ਰੋਜ਼ਾਨਾ ਇੱਕ ਗਿਲਾਸ ਨਿੰਬੂ ਪਾਣੀ ਜ਼ਰੂਰ ਪੀਓ ।

ਪੜ੍ਹੋ ਇਹ ਵੀ ਖ਼ਬਰ- Health Tips: ਭਾਰ ਤੇ ਢਿੱਡ ਦੀ ਚਰਬੀ ਘਟਾਉਣ ਲਈ ਰੋਜ਼ਾਨਾ 20 ਮਿੰਟ ‘ਟੱਪੋ ਰੱਸੀ’, ਹੋਣਗੇ ਹੋਰ ਵੀ ਹੈਰਾਨੀਜਨਕ ਫ਼ਾਇਦੇ

ਗੁੜ ਦਾ ਪਾਣੀ
ਜੇਕਰ ਤੁਹਾਡੇ ਢਿੱਡ ਵਿੱਚ ਸੋਜ ਹੋ ਗਈ ਹੈ ਅਤੇ ਢਿੱਡ ਵਿੱਚ ਗਰਮੀ ਦੀ ਸਮੱਸਿਆ ਹੈ, ਤਾਂ ਗੁੜ ਵਾਲਾ ਪਾਣੀ ਪੀ ਸਕਦੇ ਹੋ। ਇਸ ਨਾਲ ਤੁਹਾਨੂੰ ਰਾਹਤ ਮਿਲੇਗੀ।

ਨਾਰੀਅਲ ਪਾਣੀ ਅਤੇ ਗੰਨੇ ਦਾ ਰਸ
ਗਰਮੀ ਦੇ ਮੌਸਮ ’ਚ ਤੁਸੀਂ ਰੋਜ਼ਾਨਾ ਨਾਰੀਅਲ ਪਾਣੀ ਅਤੇ ਗੰਨੇ ਦੇ ਰਸ ਦਾ ਸੇਵਨ ਜ਼ਰੂਰ ਕਰੋ। ਇਸ ਨਾਲ ਢਿੱਡ ਦੀ ਗਰਮੀ ਦੀ ਸਮੱਸਿਆ ਕਦੇ ਨਹੀਂ ਹੋਵੇਗੀ ।

ਪੜ੍ਹੋ ਇਹ ਵੀ ਖ਼ਬਰ-  ਵਾਸਤੂ ਸ਼ਾਸਤਰ : ਘਰ ਬਣਾਉਂਦੇ ਸਮੇਂ ਰੱਖੋ ਇਸ ਚੀਜ਼ ਦਾ ਖ਼ਾਸ ਧਿਆਨ, ਹਮੇਸ਼ਾ ਲਈ ਦੂਰ ਹੋਵੇਗੀ ‘ਪੈਸੇ ਦੀ ਘਾਟ’


rajwinder kaur

Content Editor

Related News