Health Tips : ਖਾਲੀ ਢਿੱਡ ਕਦੇ ਨਾ ਪੀਓ ‘ਚਾਹ’, ਨਹੀਂ ਤਾਂ ਤੁਸੀਂ ਹੋ ਸਕਦੇ ਹੋ ਇਨ੍ਹਾਂ ਬੀਮਾਰੀਆਂ ਦਾ ਸ਼ਿਕਾਰ

04/21/2021 5:26:33 PM

ਜਲੰਧਰ (ਬਿਊਰੋ) : ਬਹੁਤ ਸਾਰੇ ਲੋਕ ਚਾਹ ਨਾਲ ਆਪਣੀ ਸਵੇਰ ਦੀ ਸ਼ੁਰੂਆਤ ਕਰਦੇ ਹਨ ਪਰ ਕੀ ਤੁਸੀਂ ਜਾਣਦੇ ਹੋ ਕਿ ਸਵੇਰੇ ਉੱਠਦੇ ਸਾਰ ਹੀ ਚਾਹ ਦਾ ਸੇਵਨ ਸਿਹਤ ਲਈ ਨੁਕਸਾਨਦਾਇਕ ਸਾਬਿਤ ਹੋ ਸਕਦਾ ਹੈ। ਸਵੇਰੇ ਖਾਲੀ ਢਿੱਡ ਚਾਹ ਦਾ ਸੇਵਨ ਕਰਨਾ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਸੱਦਾ ਦੇ ਸਕਦਾ ਹੈ। ਸਿਹਤਮੰਦ ਰਹਿਣ ਲਈ ਚਾਹ ਦਾ ਸੇਵਨ ਖਾਲੀ ਢਿੱਡ ਨਹੀਂ ਕਰਨਾ ਚਾਹੀਦਾ। ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਖਾਲੀ ਢਿੱਡ ਚਾਹ ਪੀਣ ਨਾਲ ਸਾਨੂੰ ਕਿਹੜੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ :

ਜੇਕਰ ਤੁਸੀਂ ਆਪਣੇ ਦਿਨ ਦੀ ਸ਼ੁਰੂਆਤ ਚਾਹ ਦੇ ਨਾਲ ਕਰਦੇ ਹੋ ਤਾਂ ਸਾਵਧਾਨ ਹੋ ਜਾਓ। ਬਹੁਤ ਸਾਰੇ ਲੋਕ ਇਸ ਤਰ੍ਹਾਂ ਦੇ ਹੁੰਦੇ ਹਨ, ਜਿਨ੍ਹਾਂ ਨੂੰ ਸਵੇਰੇ ਉੱਠਣ ਤੋਂ ਬਾਅਦ ਚਾਹ ਪੀਣ ਦੀ ਆਦਤ ਹੁੰਦੀ ਹੈ। ਜੇ ਨਾ ਮਿਲੇ ਤਾਂ ਉਨ੍ਹਾਂ ਦਾ ਸਿਰ ਦੁਖਣ ਲੱਗ ਜਾਂਦਾ ਹੈ। ਖਾਲੀ ਢਿੱਡ ਸਵੇਰੇ ਚਾਹ ਪੀਣ ਦੇ ਨਾਲ ਕਈ ਤਰ੍ਹਾਂ ਦੀਆਂ ਸਿਹਤ ਦੀਆਂ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ ਅਤੇ ਰੋਗਾਂ ਦਾ ਖਤਰਾ ਵੀ ਵਧ ਜਾਂਦਾ ਹੈ। ਹਾਲਾਂਕਿ ਚਾਹ ਦੇ ਵਿੱਚ ਕੁਝ ਅਜਿਹੇ ਐਂਟੀ ਆਕਸੀਡੈਂਟ ਹੁੰਦੇ ਹਨ, ਜੋ ਸਰੀਰ ਲਈ ਫ਼ਾਇਦੇਮੰਦ ਹਨ ਪਰ ਇਸ ਨੂੰ ਸਹੀ ਸਮੇਂ ’ਤੇ ਪੀਣਾ ਬਹੁਤ ਜ਼ਰੂਰੀ ਹੈ। ਇਸੇ ਲਈ ਅੱਜ ਅਸੀਂ ਤੁਹਾਨੂੰ ਸਵੇਰੇ ਖਾਲੀ ਢਿੱਡ ਚਾਹ ਪੀਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਦੱਸਣ ਜਾ ਰਹੇ ਹਾਂ....

ਪੜ੍ਹੋ ਇਹ ਵੀ ਖ਼ਬਰਾਂ - Shahnaz Husain:ਗਰਮੀ ’ਚ ਇੰਝ ਕਰੋ ਨਾਰੀਅਲ ਦੇ ਤੇਲ ਦੀ ਵਰਤੋਂ, ਚਮਕੇਗਾ ਚਿਹਰਾ ਤੇ ਝੁਰੜੀਆਂ ਤੋਂ ਮਿਲੇਗੀ ਰਾਹਤ

ਪਾਚਨ ਸਬੰਧੀ ਸਮੱਸਿਆ
ਸਵੇਰੇ ਖਾਲੀ ਢਿੱਡ ਚਾਹ ਦਾ ਸੇਵਨ ਕਰਨ ਨਾਲ ਪਾਚਨ ਨਾਲ ਸਬੰਧਿਤ ਸਮੱਸਿਆਵਾਂ ਹੋ ਸਕਦੀਆਂ ਹਨ। ਸਵੇਰੇ ਉੱਠਦਿਆਂ ਸਾਰ ਹੀ ਚਾਹ ਦਾ ਸੇਵਨ ਕਰਨ ਨਾਲ ਅੰਤੜੀਆਂ ਦੇ ਬੈਕਟਰੀਆ ਨੂੰ ਨੁਕਸਾਨ ਪਹੁੰਚਦਾ ਹੈ। ਅੰਤੜੀਆਂ ਅੰਦਰਲੇ ਬੈਕਟੀਰੀਆ ਪਾਚਨ ਪ੍ਰਣਾਲੀ ਨੂੰ ਮਜ਼ਬੂਤ ​​ਰੱਖਣ ਵਿੱਚ ਮਦਦਗਾਰ ਹੁੰਦੇ ਹਨ। ਇਸ ਲਈ ਸਵੇਰੇ ਖਾਲੀ ਢਿੱਡ ਚਾਹ ਦਾ ਸੇਵਨ ਕਰਨ ਨਾਲ ਪਾਚਨ ਸੰਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਪੜ੍ਹੋ ਇਹ ਵੀ ਖ਼ਬਰਾਂ - ‘ਟਾਇਲਟ’ ’ਚ ਬੈਠ ਕੇ ਮੋਬਾਇਲ ਫੋਨ ਦੀ ਵਰਤੋਂ ਕਰਨ ਵਾਲੇ ਹੋ ਜਾਣ ਸਾਵਧਾਨ, ਹੋ ਸਕਦੀਆਂ ਨੇ ਇਹ ਗੰਭੀਰ ਬੀਮਾਰੀਆਂ 

ਮੂੰਹ ਵਿਚੋਂ ਬਦਬੂ ਆਉਣਾ
ਸਵੇਰੇ ਖਾਲੀ ਢਿੱਡ ਚਾਹ ਪੀਣ ਨਾਲ ਮੂੰਹ ‘ਚੋਂ ਬਦਬੂ ਆਉਣ ਦੀ ਸਮੱਸਿਆ ਵੀ ਹੋ ਸਕਦੀ ਹੈ। ਸਵੇਰੇ ਉੱਠਦਿਆਂ ਸਾਰ ਹੀ ਚਾਹ ਪੀਣਾ ਮੌਖਿਕ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ। ਜਿਸ ਕਾਰਨ ਮੂੰਹ ਤੋਂ ਬਦਬੂ ਆਉਣੀ ਸ਼ੁਰੂ ਹੋ ਜਾਂਦੀ ਹੈ। ਇਸ ਲਈ ਸਵੇਰੇ ਖਾਲੀ ਢਿੱਡ ਚਾਹ ਦੇ ਸੇਵਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

ਯੂਰਿਨ ਦੀ ਸਮੱਸਿਆ
ਸਵੇਰੇ ਖਾਲੀ ਢਿੱਡ ਚਾਹ ਪੀਣ ਨਾਲ ਜ਼ਿਆਦਾ ਯੂਰਿਨ (ਪਿਸ਼ਾਬ) ਆਉਣ ਦੀ ਸਮੱਸਿਆਵਾਂ ਪੈਦਾ ਹੋ ਸਕਦੀ ਹੈ। ਜ਼ਿਆਦਾ ਪੇਸ਼ਾਬ ਹੋਣ ਕਾਰਨ ਸਰੀਰ ਵਿਚ ਪਾਣੀ ਦੀ ਕਮੀ ਹੋ ਜਾਂਦੀ ਹੈ ਅਤੇ ਸਰੀਰ ਵਿਚ ਪਾਣੀ ਦੀ ਘਾਟ ਕਾਰਨ ਕਈ ਤਰ੍ਹਾਂ ਦੀਆਂ ਗੰਭੀਰ ਬਿਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ।

ਪੜ੍ਹੋ ਇਹ ਵੀ ਖ਼ਬਰਾਂ - Health Tips: ਥੋੜ੍ਹਾ ਜਿਹਾ ਕੰਮ ਕਰਨ ’ਤੇ ਕੀ ਤੁਹਾਨੂੰ ਵੀ ਮਹਿਸੂਸ ਹੁੰਦੀ ਹੈ ‘ਥਕਾਵਟ’, ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਐਸੀਡਿਟੀ ਦੀ ਸਮੱਸਿਆ
ਸਵੇਰੇ ਖਾਲੀ ਢਿੱਡ ਚਾਹ ਪੀਣ ਨਾਲ ਐਸੀਡਿਟੀ ਦੀ ਸਮੱਸਿਆ ਵੀ ਹੋ ​​ਸਕਦੀ ਹੈ। ਸਵੇਰੇ ਖਾਲੀ ਢਿੱਡ ਚਾਹ ਚਾਹ ਦਾ ਸੇਵਨ ਕਰਨਾ ਸਿਹਤ ਲਈ ਨੁਕਸਾਨਦੇਹ ਹੋ ਸਕਦਾ ਹੈ। ਇਸ ਲਈ ਸਵੇਰੇ ਉੱਠਦਿਆਂ ਸਾਰ ਹੀ ਚਾਹ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

ਪ੍ਰੋਸਟੇਟ ਕੈਂਸਰ
ਸਵੇਰੇ ਖਾਲੀ ਢਿੱਡ ਚਾਹ ਪੀਣ ਨਾਲ ਪ੍ਰੇਸਟੇਟ ਕੈਂਸਰ ਵਰਗੀ ਗੰਭੀਰ ਸਮੱਸਿਆ ਹੋ ਸਕਦੀ ਹੈ, ਜੋ ਪੁਰਸ਼ਾ ਵਿਚ ਮੌਜੂਦ ਹੁੰਦੀ ਹੈ।

ਪੜ੍ਹੋ ਇਹ ਵੀ ਖ਼ਬਰਾਂ - Vastu Tips: ਕੀ ਤੁਸੀਂ ਵੀ ‘ਸਿਰਹਾਣੇ’ ਰੱਖ ਕੇ ਤਾਂ ਨਹੀਂ ਸੌਂਦੇ ਇਹ ਚੀਜ਼ਾਂ? ਹੋ ਸਕਦੈ ‘ਨੁਕਸਾਨ’

ਚਿੜਚਿੜਾਪਨ
ਲੋਕਾਂ ਦਾ ਮੰਨਣਾ ਹੈ ਕਿ ਸਵੇਰ ਦੇ ਸਮੇਂ ਚਾਹ ਪੀਣ ਨਾਲ ਸਰੀਰ ਵਿਚ ਚੁਸਤੀ ਆ ਜਾਂਦੀ ਹੈ ਪਰ ਇਹ ਗੱਲ ਗਲਤ ਹੈ ਖਾਲੀ ਢਿੱਡ ਚਾਹ ਦੀ ਵਰਤੋਂ ਨਾਲ ਸਾਰਾ ਦਿਨ ਥਕਾਵਟ ਅਤੇ ਸੁਭਾਅ ਵਿਚ ਚਿੜਚਿੜਾਪਨ ਬਣਿਆ ਰਹਿੰਦਾ ਹੈ।

ਮੋਟਾਪਾ
ਖਾਲੀ ਢਿੱਡ ਚਾਹ ਪੀਣ ਨਾਲ ਘੁਲੀ ਹੋਈ ਖੰਡ ਵੀ ਸਰੀਰ ਦੇ ਅੰਦਰ ਜਾਂਦੀ ਹੈ, ਜੋ ਭਾਰ ਨੂੰ ਵਧਾਉਣ ਦਾ ਕਾਰਨ ਬਣਦੀ ਹੈ।

ਪੜ੍ਹੋ ਇਹ ਵੀ ਖ਼ਬਰਾਂ - Health Tips : ਖਾਲੀ ਢਿੱਡ ਕਦੇ ਨਾ ਪੀਓ ‘ਚਾਹ’, ਨਹੀਂ ਤਾਂ ਤੁਸੀਂ ਹੋ ਸਕਦੇ ਹੋ ਇਨ੍ਹਾਂ ਬੀਮਾਰੀਆਂ ਦਾ ਸ਼ਿਕਾਰ

 


rajwinder kaur

Content Editor

Related News