Health Tips: ਰਾਤ ਦੇ ਸਮੇਂ ਕਦੇ ਵੀ ਭੁੱਲ ਕੇ ਨਾ ਕਰੋ ‘ਦੁੱਧ’ ਸਣੇ ਇਨ੍ਹਾਂ ਚੀਜ਼ਾਂ ਦਾ ਸੇਵਨ, ਹੋ ਸਕਦੈ ਨੁਕਸਾਨ

08/25/2021 6:31:19 PM

ਜਲੰਧਰ (ਜਲੰਧਰ) - ਆਯੁਰਵੈਦ ਅਨੁਸਾਰ ਰਾਤ ਦੇ ਸਮੇਂ ਅਵੱਤ, ਪਿੱਟ, ਕਫ਼ ਨੂੰ ਧਿਆਨ ਵਿੱਚ ਰੱਖਦੇ ਹੋਏ ਹੀ ਭੋਜਨ ਕਰਨਾ ਚਾਹੀਦਾ ਹੈ। ਬਹੁਤ ਸਾਰੀਆਂ ਚੀਜ਼ਾਂ ਅਜਿਹੀਆਂ ਹਨ, ਜਿਨ੍ਹਾਂ ਦਾ ਸੇਵਨ ਰਾਤ ਦੇ ਸਮੇਂ ਨਹੀਂ ਕਰਨਾ ਚਾਹੀਦਾ। ਰਾਤ ਦੇ ਸਮੇਂ ਖਾਣ ਵਾਲੀਆਂ ਚੀਜ਼ਾਂ ਸਿਰਫ ਢਿੱਡ ਨੂੰ ਹੀ ਨਹੀਂ ਸਗੋਂ ਪੂਰੇ ਸਰੀਰ ਨੂੰ ਪ੍ਰਭਾਵਿਤ ਕਰਦੀਆਂ ਹਨ। ਦਰਅਸਲ ਆਯੁਰਵੈਦ ਅਨੁਸਾਰ ਕਈ ਚੀਜ਼ਾਂ ਹਨ, ਜੋ ਰਾਤ ਨੂੰ ਨਹੀਂ ਖਾਣੀਆਂ ਚਾਹੀਦੀਆਂ। ਇਸੇ ਲਈ ਅੱਜ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਰਾਤ ਦੇ ਸਮੇਂ ਕਿਹੜੀਆਂ ਚੀਜ਼ਾਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ, ਜੋ ਸਾਡੀ ਸਿਹਤ ਲਈ ਭਾਰੀ ਹੋ ਸਕਦੀਆਂ ਹਨ ...

ਆਪਣੇ ਭੋਜਨ ’ਚ ਜ਼ਰੂਰ ਸ਼ਾਮਲ ਕਰੋ ਇਹ 6 ਜੂਸ
ਆਯੁਰਵੈਦ ਮੁਤਾਬਕ ਹਰੇਕ ਵਿਅਕਤੀ ਨੂੰ ਆਪਣੇ ਭੋਜਨ ਵਿਚ ਮੀਠਾ, ਨਮਕੀਨ, ਖੱਟਾ, ਤਿੱਖਾ ਅਤੇ ਕਸੈਲਾ ਸੁਆਦ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਇਨ੍ਹਾਂ ਚੀਜ਼ਾਂ ਨੂੰ ਸ਼ਾਮਲ ਕਰਨ ਨਾਲ ਸਰੀਰ ’ਚ ਪੋਸ਼ਕ ਤੱਤਾਂ ਦਾ ਸੰਤੁਲਨ ਰਹਿੰਦਾ ਹੈ। 

ਇਨ੍ਹਾਂ ਚੀਜ਼ਾਂ ਦਾ ਨਾ ਕਰੋ ਸੇਵਨ

ਦਹੀਂ
ਆਯੂਰਵੈਦ ਮੁਤਾਬਕ ਰਾਤ ਦੇ ਖਾਣੇ ਨਾਲ ਦਹੀ ਖਾਣਾ ਚੰਗਾ ਨਹੀਂ ਹੁੰਦਾ, ਕਿਉਂਕਿ ਇਸ ਨਾਲ ਕਫ (ਬਲਗਮ) ਬਣਦਾ ਹੈ। ਇਸ ਦੀ ਥਾਂ ਤੁਸੀਂ ਛਾਛ ਲੈ ਲਓ। ਇਸ 'ਚ ਮਿਠਾਸ ਅਤੇ ਖੱਟਾਸ ਦੋਵੇਂ ਹੁੰਦੀਆਂ ਹਨ, ਜੋ ਸਰੀਰ ਲਈ ਠੀਕ ਨਹੀਂ। ਆਯੁਰਵੈਦ ਦੇ ਹਿਸਾਬ ਨਾਲ ਅਜਿਹਾ ਕਰਨ ਨਾਲ ਬਲਗਮ ਦੀ ਸਮੱਸਿਆ ਵੱਧਦੀ ਹੈ। ਇਸ ਨਾਲ ਗਲੇ ’ਚ ਖਰਾਸ਼ ਵੀ ਹੋ ਸਕਦੀ ਹੈ।

ਪੜ੍ਹੋ ਇਹ ਵੀ ਖ਼ਬਰ- Health Tips: ਬਦਲਦੇ ਮੌਸਮ ’ਚ ਵਾਇਰਲ ਬੁਖ਼ਾਰ ਹੋਣ ’ਤੇ ਲਸਣ ਤੇ ਸ਼ਹਿਦ ਸਣੇ ਅਪਣਾਓ ਇਹ ਨੁਸਖ਼ੇ, ਮਿਲੇਗੀ ਰਾਹਤ

ਦੁੱਧ
ਜੇਕਰ ਤੁਹਾਨੂੰ ਰਾਤ ਦੇ ਸਮੇਂ ਦੁੱਧ ਪੀਣ ਦੀ ਆਦਤ ਹੈ ਤਾਂ ਤੁਸੀਂ ਉਸ ’ਚ ਥੋੜਾ ਜਿਹਾ ਬਦਲਾਅ ਲੈ ਆਓ। ਰਾਤ ਦੇ ਸਮੇਂ ਘੱਟ ਫੈਟ ਵਾਲਾ ਅਤੇ ਗਾਂ ਦਾ ਦੁੱਧ ਪੀਓ। ਨਾਲ ਹੀ ਇਸ ਗੱਲ ਦਾ ਵੀ ਧਿਆਨ ਰੱਖੋਂ ਕਿ ਰਾਤ ਦੇ ਸਮੇਂ ਠੰਡੇ ਦੀ ਥਾਂ ਗਰਮ ਦੁੱਧ ਦਾ ਸੇਵਨ ਕਰੋ। ਗਰਮ ਦੁੱਧ ਸਰੀਰ ’ਚ ਜਲਦੀ ਪਚ ਜਾਂਦਾ ਹੈ। 

ਪ੍ਰੋਟੀਨ ਚੀਜ਼ਾਂ ਤੋਂ ਰਹੋ ਦੂਰ
ਰਾਤ ਦੇ ਭੋਜਨ ’ਚ ਪ੍ਰੋਟੀਨ ਭਰਪੂਰ ਚੀਜ਼ਾਂ ਦਾਲ, ਹਰੀ ਸਬਜ਼ੀਆਂ, ਕੜੀ ਪੱਤਾ ਅਤੇ ਫਲ ਕਦੇ ਨਾ ਖਾਓ। ਇਸ ਨਾਲ ਪਾਚਨ ਨਾਲ ਜੁੜੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜੇਕਰ ਤੁਸੀਂ ਇਨ੍ਹਾਂ ਸਾਰੀਆਂ ਚੀਜ਼ਾਂ ਦਾ ਸੇਵਨ ਕਰਨਾ ਵੀ ਚਾਹੁੰਦੇ ਹੋ ਤਾਂ ਘੱਟ ਖਾਓ, ਤਾਂਕਿ ਕੋਈ ਨੁਕਸਾਨ ਨਾ ਹੋ ਸਕੇ।

ਪੜ੍ਹੋ ਇਹ ਵੀ ਖ਼ਬਰ- Health Tips:ਥਾਇਰਾਇਡ ਦੀ ਸਮੱਸਿਆ ਹੋਣ ’ਤੇ ਕਦੇ ਨਾ ਕਰੋ ਗ੍ਰੀਨ-ਟੀ ਸਣੇ ਇਨ੍ਹਾਂ ਚੀਜ਼ਾਂ ਦਾ ਸੇਵਨ, ਹੋ ਸਕਦੈ ਨੁਕਸਾਨ

ਤਿੱਖਾ ਭੋਜਨ
ਰਾਤ ਨੂੰ ਸੌਣ ਤੋਂ ਪਹਿਲਾਂ ਤਿੱਖਾ ਭੋਜਨ ਨਹੀਂ ਖਾਣਾ ਚਾਹੀਦਾ। ਇਸ ਨਾਲ ਢਿੱਡ ਗੈਸ ਬਣਦੀ ਹੈ, ਜਿਸ ਨਾਲ ਤੁਹਾਡੀ ਨੀਂਦ ਖ਼ਰਾਬ ਹੋਵੇਗੀ ਅਤੇ ਸਿਹਤ 'ਤੇ ਅਸਰ ਪਵੇਗਾ।

ਚਾਕਲੇਟ
ਕਿਹਾ ਜਾਂਦਾ ਹੈ ਕਿ ਰਾਤ ਨੂੰ ਮਿੱਠਾ ਨਹੀਂ ਖਾਣਾ ਚਾਹੀਦਾ। ਸੌਣ ਤੋਂ ਪਹਿਲਾਂ ਚਾਕਲੇਟ ਨਾ ਖਾਓ। ਇਸ ਤਰ੍ਹਾਂ ਕਰਨ ਨਾਲ ਤੁਸੀਂ ਨੀਂਦ ਨਾ ਆਉਣ ਦੀ ਬੀਮਾਰੀ ਦੇ ਸ਼ਿਕਾਰ ਹੋ ਸਕਦੇ ਹੋ।

ਪੜ੍ਹੋ ਇਹ ਵੀ ਖ਼ਬਰ- ਵਾਸਤੂ ਸ਼ਾਸਤਰ : ਘਰ ਦੇ ਇਸ ਕੋਨੇ ’ਚ ਰੱਖੋ ‘ਲੂਣ’, ਕਲੇਸ਼ ਖ਼ਤਮ ਹੋਣ ਦੇ ਨਾਲ-ਨਾਲ ਹੋਣਗੇ ਇਹ ਫ਼ਾਇਦੇ

ਫਾਸਟ ਫੂਡ
ਸੌਣ ਤੋਂ ਪਹਿਲਾਂ ਫਾਸਟ ਫੂਡ ਖਾਣ ਨਾਲ ਭਾਰ ਵੱਧ ਦਾ ਹੈ। ਇਸ ਲਈ ਰਾਤ ਨੂੰ ਫਾਸਟ ਫੂਡ ਦੀ ਵਰਤੋਂ ਨਾ ਕਰੋ। ਇਸ ਦੇ ਇਲਾਵਾ ਇਹ ਜਲਦੀ ਹਜ਼ਮ ਵੀ ਨਹੀਂ ਹੁੰਦਾ।

rajwinder kaur

This news is Content Editor rajwinder kaur