ਸਵੇਰ ਦੀ ਖੁਰਾਕ ''ਚ ਜ਼ਰੂਰ ਸ਼ਾਮਲ ਕਰੋ ਭਿੱਜੇ ਬਦਾਮ, ਫਿਰ ਦੇਖੋ ਕਮਾਲ
Wednesday, Feb 12, 2025 - 01:20 PM (IST)
![ਸਵੇਰ ਦੀ ਖੁਰਾਕ ''ਚ ਜ਼ਰੂਰ ਸ਼ਾਮਲ ਕਰੋ ਭਿੱਜੇ ਬਦਾਮ, ਫਿਰ ਦੇਖੋ ਕਮਾਲ](https://static.jagbani.com/multimedia/2025_2image_13_20_14382020486.jpg)
ਹੈਲਥ ਡੈਸਕ- ਭਿੱਜੇ ਹੋਏ ਬਦਾਮ ਖਾਣ ਨਾਲ ਸਾਡੀ ਸਿਹਤ ਨੂੰ ਅਣਗਿਣਤ ਫ਼ਾਇਦੇ ਹੁੰਦੇ ਹਨ। ਹਰ ਰੋਜ਼ ਸਵੇਰੇ ਖਾਲੀ ਪੇਟ ਇੱਕ ਮੁੱਠੀ ਭਿੱਜੇ ਹੋਏ ਬਦਾਮ ਖਾਓ, ਜਿਸ ਨਾਲ ਤੁਸੀਂ ਸਾਰੀ ਉਮਰ ਤੰਦਰੁਸਤ ਰਹੋਗੇ। ਬਾਦਾਮ ਵਿੱਚ ਪ੍ਰੋਟੀਨ, ਫਾਈਬਰ, ਵਿਟਾਮਿਨ ਈ, ਮੈਗਨੀਸ਼ੀਅਮ ਅਤੇ ਐਂਟੀਆਕਸੀਡੈਂਟ ਵਰਗੇ ਤੱਤ ਪਾਏ ਜਾਂਦੇ ਹਨ ਜੋ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਦੇ ਹਨ। ਇਸ ਦੇ ਨਾਲ ਹੀ ਇਹ ਚਮੜੀ ਨੂੰ ਚਮਕਦਾਰ ਬਣਾਉਂਦਾ ਹੈ ਅਤੇ ਯਾਦ ਸ਼ਕਤੀ ਨੂੰ ਵੀ ਵਧਾਉਂਦਾ ਹੈ। ਭਿੱਜੇ ਹੋਏ ਬਦਾਮ ਪੇਟ ਲਈ ਵੀ ਫ਼ਾਇਦੇਮੰਦ ਹੁੰਦੇ ਹਨ। ਕਿਉਂਕਿ ਇਨ੍ਹਾਂ 'ਚ ਮੌਜੂਦ ਫਾਈਬਰ ਪਾਚਨ ਕਿਰਿਆ ਨੂੰ ਬਿਹਤਰ ਬਣਾਉਂਦਾ ਹੈ। ਰੋਜ਼ਾਨਾ ਭਿੱਜੇ ਹੋਏ ਬਦਾਮ ਖਾਣ ਨਾਲ ਦਿਲ ਦੀਆਂ ਬਿਮਾਰੀਆਂ ਦਾ ਖਤਰਾ ਘੱਟ ਹੋ ਜਾਂਦਾ ਹੈ। ਹੱਡੀਆਂ ਵੀ ਮਜ਼ਬੂਤ ਹੋ ਜਾਂਦੀਆਂ ਹਨ।
ਇਹ ਵੀ ਪੜ੍ਹੋ-30 ਦਿਨ ਪੀਓ ਔਲਿਆਂ ਦਾ ਜੂਸ, ਫਿਰ ਦੇਖੋ ਕਮਾਲ
ਅਜਿਹੇ 'ਚ ਹਰ ਕਿਸੇ ਨੂੰ ਹਰ ਰੋਜ਼ ਆਪਣੀ ਡਾਈਟ 'ਚ ਇਕ ਮੁੱਠੀ ਭਿੱਜੇ ਹੋਏ ਬਦਾਮ ਜ਼ਰੂਰ ਸ਼ਾਮਲ ਕਰਨੇ ਚਾਹੀਦੇ ਹਨ। ਇਸ ਨਾਲ ਤੁਸੀਂ ਆਪਣੀ ਸਿਹਤ 'ਚ ਸ਼ਾਨਦਾਰ ਸੁਧਾਰ ਦੇਖ ਸਕਦੇ ਹੋ। ਅੱਜ ਅਸੀਂ ਤੁਹਾਨੂੰ ਭਿੱਜੇ ਹੋਏ ਬਦਾਮ ਖਾਣ ਦੇ ਫ਼ਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ, ਤਾਂ ਆਓ ਜਾਣਦੇ ਹਾਂ।
ਬਲੱਡ ਸ਼ੂਗਰ ਲੈਵਲ ਰਹੇ ਕੰਟਰੋਲ
ਸ਼ੂਗਰ ਦੇ ਰੋਗੀਆਂ ਲਈ ਬਦਾਮ ਖਾਣਾ ਬਹੁਤ ਫ਼ਾਇਦੇਮੰਦ ਸਾਬਤ ਹੋ ਸਕਦਾ ਹੈ। ਇਸ ਨਾਲ ਬਲੱਡ ਸ਼ੂਗਰ ਲੈਵਲ ਕੰਟਰੋਲ 'ਚ ਰਹਿੰਦਾ ਹੈ। ਬਦਾਮ ਵਿੱਚ ਘੱਟ ਗਲਾਈਸੈਮਿਕ ਇੰਡੈਕਸ ਹੁੰਦਾ ਹੈ ਤੇ ਇਸ ਵਿੱਚ ਫਾਈਬਰ ਵੀ ਹੁੰਦਾ ਹੈ ਜੋ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਨ ਵਿੱਚ ਬਹੁਤ ਮਦਦ ਕਰਦਾ ਹੈ। ਇਸ ਲਈ ਭਿੱਜੇ ਹੋਏ ਬਦਾਮ ਨੂੰ ਸਵੇਰੇ ਖਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ-ਤੁਸੀਂ ਤਾਂ ਨਹੀਂ ਕਰਦੇ ਦਾਲਾਂ ਦਾ ਜ਼ਿਆਦਾ ਸੇਵਨ, ਜਾਣ ਲਓ ਨੁਕਸਾਨ
ਪਾਚਨ ’ਚ ਸੁਧਾਰ
ਭਿੱਜੇ ਹੋਏ ਬਦਾਮ ਨੂੰ ਨਿਯਮਿਤ ਤੌਰ 'ਤੇ ਖਾਣ ਨਾਲ ਪਾਚਨ ਕਿਰਿਆ ਠੀਕ ਹੁੰਦੀ ਹੈ। ਇਸ ਨੂੰ ਖਾਣ ਨਾਲ ਪੇਟ ਚੰਗੀ ਤਰ੍ਹਾਂ ਸਾਫ ਹੁੰਦਾ ਹੈ। ਨਾਲ ਹੀ ਪੇਟ ਫੁੱਲਣਾ, ਗੈਸ ਅਤੇ ਪੇਟ ਵਿੱਚ ਦਰਦ, ਬਦਹਜ਼ਮੀ ਵਰਗੇ ਖ਼ਤਰਿਆਂ ਤੋਂ ਬਚਿਆ ਜਾ ਸਕਦਾ ਹੈ।
ਭੁੱਖ ਘਟਾਏ
ਬਦਾਮ ਵਿੱਚ ਬਹੁਤ ਸਾਰਾ ਫਾਈਬਰ ਹੁੰਦਾ ਹੈ ਜੋ ਸਿਹਤ ਲਈ ਫ਼ਾਇਦੇਮੰਦ ਹੁੰਦਾ ਹੈ। ਫਾਈਬਰ ਤੁਹਾਡੇ ਪੇਟ ਨੂੰ ਲੰਬੇ ਸਮੇਂ ਤੱਕ ਭਰਿਆ ਰੱਖਦਾ ਹੈ, ਇਸ ਤਰ੍ਹਾਂ ਤੁਹਾਨੂੰ ਵਾਰ-ਵਾਰ ਭੁੱਖ ਲੱਗਣ ਤੋਂ ਰੋਕਦਾ ਹੈ। ਜ਼ਿਆਦਾ ਖਾਣ ਪੀਣ ਤੋਂ ਵੀ ਬਚਿਆ ਜਾ ਸਕਦਾ ਹੈ। ਪਾਣੀ 'ਚ ਭਿੱਜਣ ਨਾਲ ਇਹ ਨਰਮ ਹੋ ਜਾਂਦੇ ਹਨ, ਜਿਸ ਨਾਲ ਇਨ੍ਹਾਂ ਨੂੰ ਖਾਣਾ ਆਸਾਨ ਹੋ ਜਾਂਦਾ ਹੈ। ਇਸ ਕਾਰਨ ਇਹ ਆਸਾਨੀ ਨਾਲ ਪਚ ਜਾਂਦੇ ਹਨ।
ਇਹ ਵੀ ਪੜ੍ਹੋ-ਸ਼ਹਿਦ ਨਾਲ ਬਿਲਕੁੱਲ ਨਾ ਕਰੋ ਇਨ੍ਹਾਂ ਚੀਜ਼ਾਂ ਦਾ ਸੇਵਨ
ਚਮੜੀ ਲਈ ਲਾਹੇਵੰਦ
ਬਦਾਮ ਵਿੱਚ ਐਂਟੀਆਕਸੀਡੈਂਟ ਹੁੰਦੇ ਹਨ ਜੋ ਚਮੜੀ ਲਈ ਬਹੁਤ ਫ਼ਾਇਦੇਮੰਦ ਹੁੰਦੇ ਹਨ। ਇਹ ਫ੍ਰੀ ਰੈਡੀਕਲ ਡੈਮੇਜ ਨੂੰ ਘੱਟ ਕਰਦੇ ਹਨ, ਜਿਸ ਨਾਲ ਝੁਰੜੀਆਂ ਅਤੇ ਫਾਈਨ ਲਾਈਨਾਂ ਦੀ ਸਮੱਸਿਆ ਘੱਟ ਹੁੰਦੀ ਹੈ। ਇਸ ਤੋਂ ਇਲਾਵਾ ਭਿੱਜੇ ਹੋਏ ਬਦਾਮ ਖਾਣ ਨਾਲ ਵੀ ਵਾਲਾਂ ਨੂੰ ਪੋਸ਼ਣ ਮਿਲਦਾ ਹੈ। ਕਿਉਂਕਿ ਇਨ੍ਹਾਂ 'ਚ ਬਾਇਓਟਿਨ ਹੁੰਦਾ ਹੈ ਜੋ ਵਾਲਾਂ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦਾ ਹੈ।
ਦਿਮਾਗ ਨੂੰ ਰੱਖੇ ਸਿਹਤਮੰਦ
ਭਿੱਜੇ ਹੋਏ ਬਦਾਮ ਖਾਣ ਦੇ ਅਣਗਿਣਤ ਫ਼ਾਇਦੇ ਹਨ। ਬਦਾਮ ਖਾਣਾ ਤੁਹਾਡੇ ਪੂਰੇ ਸਰੀਰ ਦੀ ਸਿਹਤ ਲਈ ਕਾਰਗਰ ਹੈ। ਬਦਾਮ ਵਿੱਚ ਮੌਜੂਦ ਵਿਟਾਮਿਨ ਈ ਮਾਨਸਿਕ ਸਿਹਤ ਨੂੰ ਸਿਹਤਮੰਦ ਰੱਖਦਾ ਹੈ। ਤੁਹਾਡੀ ਯਾਦ ਸ਼ਕਤੀ ਵੀ ਮਜ਼ਬੂਤ ਹੁੰਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।