Health Tips:ਥਾਇਰਾਇਡ ਦੀ ਸਮੱਸਿਆ ਹੋਣ ’ਤੇ ਕਦੇ ਨਾ ਕਰੋ ਗ੍ਰੀਨ-ਟੀ ਸਣੇ ਇਨ੍ਹਾਂ ਚੀਜ਼ਾਂ ਦਾ ਸੇਵਨ, ਹੋ ਸਕਦੈ ਨੁਕਸਾਨ

08/24/2021 3:26:48 PM

ਜਲੰਧਰ (ਬਿਊਰੋ) - ਅੱਜਕੱਲ੍ਹ ਬਹੁਤ ਸਾਰੇ ਲੋਕਾਂ ਨੂੰ ਥਾਇਰਾਇਡ ਦੀ ਸਮੱਸਿਆ ਹੋ ਰਹੀ ਹੈ। ਥਾਈਰਾਈਡ ਇਕ ਤਰ੍ਹਾਂ ਦਾ ਹਾਰਮੋਨ ਹੁੰਦਾ ਹੈ, ਜੋ ਸਰੀਰ ਵਿੱਚ ਮੌਜੂਦ ਥਾਈਰਾਈਡ ਗਲੈਂਡਸ ਬਣਾਉਂਦੇ ਹਨ। ਇਹ ਸਾਡੇ ਮੈਟਾਬਾਲਿਜ਼ਮ ਨੂੰ ਬਣਾਈ ਰੱਖਣ ਲਈ ਬਹੁਤ ਜ਼ਰੂਰੀ ਹੁੰਦਾ ਹੈ। ਇਹ ਬੀਮਾਰੀ ਜ਼ਿਆਦਾਤਰ ਮਹਿਲਾਵਾਂ ਨੂੰ ਹੁੰਦੀ ਹੈ। ਇਸ ਵਿੱਚ ਭਾਰ ਵਧਣ ਦੇ ਨਾਲ-ਨਾਲ ਬੇਚੈਨੀ, ਠੀਕ ਤਰ੍ਹਾਂ ਨੀਂਦ ਨਾ ਆਉਣੀ, ਪੀਰੀਅਡਸ ਦੀ ਸਮੱਸਿਆ, ਦਿਲ ਦੀ ਧੜਕਣ ਵਧਣੀ ਜਿਹੀਆਂ ਸਮੱਸਿਆਵਾਂ ਹੋਣ ਲੱਗਦੀਆਂ ਹਨ। ਦਵਾਈਆਂ ਦੇ ਨਾਲ-ਨਾਲ ਖਾਣ ਵਾਲੀਆਂ ਚੀਜ਼ਾਂ ਦਾ ਵੀ ਧਿਆਨ ਰੱਖੋ, ਕਿਉਂਕਿ ਥਾਇਰਾਇਡ ਹੋਣ ’ਤੇ ਆਪਣੀ ਖੁਰਾਕ ਵੱਲ ਵਿਸ਼ੇਸ਼ ਧਿਆਨ ਦਿਓ। ਇਸੇ ਲਈ ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਥਾਇਰਾਇਡ ਦੀ ਸਮੱਸਿਆ ਹੋਣ ’ਤੇ ਕਿਹੜੀਆਂ ਚੀਜ਼ਾਂ ਦਾ ਸੇਵਨ ਬਿਲਕੁਲ ਨਹੀਂ ਕਰਨਾ ਚਾਹੀਦਾ...

ਆਇਓਡੀਨ ਵਾਲੀ ਡਾਈਟ
ਜੇ ਤੁਹਾਨੂੰ ਥਾਇਰਾਇਡ ਦੀ ਬੀਮਾਰੀ ਹੈ, ਤਾਂ ਤੁਸੀਂ ਆਇਓਡੀਨ ਵਾਲੀ ਡਾਈਟ ਦਾ ਸੇਵਨ ਬਿਲਕੁਲ ਨਾ ਕਰੋ। ਥਾਈਰਾਈਡ ਗਲੈਂਡਸ ਸਾਡੇ ਸਰੀਰ ਵਿੱਚੋਂ ਆਇਓਡੀਨ ਨੂੰ ਲੈ ਕੇ ਥਾਇਰਾਇਡ ਹਾਰਮੋਨ ਪੈਦਾ ਕਰਦੇ ਹਨ। ਇਸ ਲਈ ਜੇਕਰ ਤੁਹਾਨੂੰ ਹਾਈਪੋ ਥਾਇਰਾਇਡ ਦੀ ਸਮੱਸਿਆ ਹੈ, ਤਾਂ ਆਇਓਡੀਨ ਵਾਲੀਆਂ ਚੀਜ਼ਾਂ ਦਾ ਸੇਵਨ ਬਿਲਕੁਲ ਨਾ ਕਰੋ। ਇਸ ਤੋਂ ਇਲਾਵਾ ਸੀ ਫੂਡ ਅਤੇ ਆਇਓਡੀਨ ਵਾਲੇ ਲੂਣ ਨੂੰ ਵੀ ਬਿਲਕੁਲ ਨਹੀਂ ਖਾਣਾ ਚਾਹੀਦਾ। ਇਸ ਨਾਲ ਥਾਈਰਾਈਡ ਦੀ ਸਮੱਸਿਆ ਵਧ ਜਾਂਦੀ ਹੈ ।

ਪੜ੍ਹੋ ਇਹ ਵੀ ਖ਼ਬਰ- ਵਾਸਤੂ ਸ਼ਾਸਤਰ : ਘਰ ਦੇ ਇਸ ਕੋਨੇ ’ਚ ਰੱਖੋ ‘ਲੂਣ’, ਕਲੇਸ਼ ਖ਼ਤਮ ਹੋਣ ਦੇ ਨਾਲ-ਨਾਲ ਹੋਣਗੇ ਇਹ ਫ਼ਾਇਦੇ

ਰੈੱਡ ਮੀਟ ਨਾ ਖਾਓ
ਥਾਇਰਾਇਡ ਦੀ ਸਮੱਸਿਆ ਵਿੱਚ ਲੋਕਾਂ ਨੂੰ ਰੈੱਡ ਮੀਟ ਦਾ ਸੇਵਨ ਨਹੀਂ ਕਰਨਾ ਚਾਹੀਦਾ। ਰੈੱਡ ਮੀਟ ਵਿੱਚ ਕੋਲੈਸਟਰੋਲ ਅਤੇ ਸੈਚੁਰੇਟਿਡ ਫੈਟ ਕਾਫ਼ੀ ਮਾਤਰਾ ਵਿੱਚ ਹੁੰਦਾ ਹੈ। ਇਸ ਨਾਲ ਤੁਹਾਡਾ ਭਾਰ ਤੇਜ਼ੀ ਨਾਲ ਵਧਣ ਲੱਗਦਾ ਹੈ। ਇਸ ਲਈ ਜਿਨ੍ਹਾਂ ਲੋਕਾਂ ਨੂੰ ਥਾਇਰਾਇਡ ਦੀ ਸਮੱਸਿਆ ਹੈ, ਤਾਂ ਉਨ੍ਹਾਂ ਲੋਕਾਂ ਦਾ ਭਾਰ ਤੇਜ਼ੀ ਨਾਲ ਵਧੇਗਾ। ਇਸ ਲਈ ਥਾਇਰਾਇਡ ਦੀ ਸਮੱਸਿਆ ਵਿੱਚ ਰੈੱਡ ਮੀਟ ਦਾ ਸੇਵਨ ਬਿਲਕੁਲ ਨਹੀਂ ਕਰਨਾ ਚਾਹੀਦਾ ।

ਕੈਫੀਨ
ਕੈਫੀਨ ਥਾਇਰਾਇਡ ਨੂੰ ਨਹੀਂ ਵਧਾਉਂਦਾ ਬਲਕਿ ਇਹ ਥਾਇਰਾਇਡ ਦੁਬਾਰਾ ਸਰੀਰ ਵਿੱਚ ਹੋਣ ਵਾਲੀਆਂ ਸਮੱਸਿਆਵਾਂ ਨੂੰ ਹੋਰ ਜ਼ਿਆਦਾ ਵਧਾ ਦਿੰਦਾ ਹੈ। ਕੈਫੀਨ ਨਾਲ ਸਰੀਰ ਵਿੱਚ ਬੇਚੈਨੀ ਹੋਣ ਲੱਗਦੀ ਹੈ ਅਤੇ ਨੀਂਦ ਨਾ ਆਉਣ ਦੀ ਸਮੱਸਿਆ ਵੀ ਵਧ ਜਾਂਦੀ ਹੈ। ਇਸ ਲਈ ਚਾਹ, ਕੌਫੀ ਦਾ ਸੇਵਨ ਥਾਇਰਾਈਡ ਦੀ ਸਮੱਸਿਆ ਵਿੱਚ ਨਹੀਂ ਕਰਨਾ ਚਾਹੀਦਾ ।

ਪੜ੍ਹੋ ਇਹ ਵੀ ਖ਼ਬਰ- ‘ਗੁੱਸੇਖੋਰ’ ਹੋਣ ਦੇ ਨਾਲ-ਨਾਲ ‘ਐਸ਼ੋ ਆਰਾਮ’ ਵਾਲੀ ਜ਼ਿੰਦਗੀ ਜਿਉਣਾ ਪਸੰਦ ਕਰਦੇ ਹਨ ਇਸ ਅੱਖਰ ਦੇ ਲੋਕ

ਗ੍ਰੀਨ-ਟੀ
ਥਾਇਰਾਇਡ ਦੀ ਸਮੱਸਿਆ ਵਾਲੇ ਲੋਕਾਂ ਨੂੰ ਗ੍ਰੀਨ-ਟੀ ਦਾ ਜ਼ਿਆਦਾ ਮਾਤਰਾ ਵਿੱਚ ਸੇਵਨ ਨਹੀਂ ਕਰਨਾ ਚਾਹੀਦਾ। ਇਸ ਨਾਲ ਥਾਇਰਾਇਡ ਦੀ ਸਮੱਸਿਆ ਹੋਰ ਜ਼ਿਆਦਾ ਵਧ ਜਾਂਦੀ ਹੈ, ਕਿਉਂਕਿ ਗ੍ਰੀਨ-ਟੀ ’ਚ ਮੌਜੂਦ ਕੈਟੀਕਿਨ ਐਂਟੀ ਥਾਇਰਾਇਡ ਏਜੰਟ ਦੀ ਤਰ੍ਹਾਂ ਕੰਮ ਕਰ ਸਕਦਾ ਹੈ, ਜਿਸ ਨਾਲ ਥਾਇਰਾਈਡ ਦੀ ਸਮੱਸਿਆ ਵੱਧਦੀ ਹੈ ।

ਜੰਕਫੂਡ
ਜੇਕਰ ਤੁਹਾਨੂੰ ਥਾਈਰਾਈਡ ਦੀ ਸਮੱਸਿਆ ਹੈ, ਤਾਂ ਤੁਸੀਂ ਆਪਣੇ ਖਾਣ ਪੀਣ ਵਾਲੀਆਂ ਚੀਜ਼ਾਂ ’ਤੇ ਜ਼ਰੂਰ ਧਿਆਨ ਦਿਓ। ਇਸ ਵਿੱਚ ਤਲੀਆਂ ਭੁੰਨੀਆਂ ਅਤੇ ਮਸਾਲੇ ਵਾਲੀਆਂ ਚੀਜ਼ਾਂ ਦਾ ਸੇਵਨ ਬਿਲਕੁਲ ਨਾ ਕਰੋ। ਇਨ੍ਹਾਂ ਚੀਜ਼ਾਂ ਨਾਲ ਵੀ ਥਾਇਰਾਇਡ ਦੀ ਸਮੱਸਿਆ ਵਧ ਜਾਂਦੀ ਹੈ ।

ਪੜ੍ਹੋ ਇਹ ਵੀ ਖ਼ਬਰ- Health Tips: ਨਹਾਉਣ ਤੋਂ ਪਹਿਲਾਂ ਪਾਣੀ ’ਚ ਮਿਲਾਓ ‘ਲੂਣ’, ਜੋੜਾਂ ਦੇ ਦਰਦ ਸਣੇ ਦੂਰ ਹੋਣਗੀਆਂ ਇਹ ਬੀਮਾਰੀਆਂ

ਐਲਕੋਹਲ
ਥਾਇਰਾਇਡ ਦੀ ਸਮੱਸਿਆ ਵਿੱਚ ਅਲਕੋਹਲ ਦਾ ਸੇਵਨ ਬਿਲਕੁਲ ਨਹੀਂ ਕਰਨਾ ਚਾਹੀਦਾ। ਇਸ ਨਾਲ ਸਰੀਰ ਵਿੱਚ ਐਨਰਜੀ ਲੈਵਲ ਪ੍ਰਭਾਵਿਤ ਹੁੰਦਾ ਹੈ ।

rajwinder kaur

This news is Content Editor rajwinder kaur