Health Tips: ਭਾਰ ਅਤੇ ਸ਼ੂੱਗਰ ਨੂੰ ਕੰਟਰੋਲ ਕਰਨ ਲਈ ਲੋਕ ਖਾਣ ‘ਬਾਜਰੇ ਦੀ ਰੋਟੀ’, ਹੋਣਗੇ ਹੋਰ ਵੀ ਕਈ ਫ਼ਾਇਦੇ
Wednesday, Oct 13, 2021 - 06:03 PM (IST)
ਜਲੰਧਰ (ਬਿਊਰੋ) - ਵੈਸੇ ਤਾਂ ਸਾਰੇ ਘਰਾਂ ਵਿੱਚ ਆਟੇ ਦੀ ਰੋਟੀ ਖਾਧੀ ਜਾਂਦੀ ਹੈ ਪਰ ਸਰਦੀਆਂ ਦੇ ਸਮੇਂ ਵਿੱਚ ਬਹੁਤ ਸਾਰੇ ਘਰਾਂ ਵਿੱਚ ਬਾਜਰੇ ਦੀ ਰੋਟੀ ਬਣਾਈ ਜਾਂਦੀ ਹੈ। ਬਾਜਰਾ ਸਾਡੀ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ, ਜੋ ਕਈ ਬੀਮਾਰੀਆਂ ਤੋਂ ਬਚਾਉਂਦਾ ਹੈ। ਬਾਜਰੇ ਦੀ ਤਸੀਰ ਗਰਮ ਹੁੰਦੀ ਹੈ। ਇਹ ਸਰਦੀਆਂ ਵਿੱਚ ਸਾਨੂੰ ਕਈ ਸਮੱਸਿਆਵਾਂ ਤੋਂ ਬਚਾਉਂਦਾ ਹੈ। ਕਈ ਲੋਕ ਅਜਿਹੇ ਹਨ, ਜਿਨ੍ਹਾਂ ਨੂੰ ਬਾਜਰੇ ਦੀ ਰੋਟੀ ਨਹੀਂ ਖਾਣੀ ਚਾਹੀਦੀ। ਇਸੇ ਲਈ ਅੱਜ ਅਸੀਂ ਤੁਹਾਨੂੰ ਬਾਜਰੇ ਦੀ ਰੋਟੀ ਖਾਣ ਦੇ ਫ਼ਾਇਦੇ ਅਤੇ ਨੁਕਸਾਨ ਦੇ ਬਾਰੇ ਦੱਸਾਂਗੇ....
ਬਾਜਰੇ ਦੀ ਰੋਟੀ ਖਾਣ ਦੇ ਫ਼ਾਇਦੇ
ਐਨਰਜੀ ਲਈ ਫ਼ਾਇਦੇਮੰਦ
ਬਾਜਰਾ ਖਾਣ ਨਾਲ ਐਨਰਜ਼ੀ ਮਿਲਦੀ ਹੈ। ਜਿਨ੍ਹਾਂ ਲੋਕਾਂ ਨੂੰ ਆਪਣੇ ਸਰੀਰ ਵਿਚ ਐਨਰਜੀ ਦੀ ਘਾਟ ਮਹਿਸੂਸ ਹੁੰਦੀ ਹੈ, ਉਨ੍ਹਾਂ ਨੂੰ ਬਾਜਰੇ ਦੀ ਰੋਟੀ ਜ਼ਰੂਰ ਖਾਣੀ ਚਾਹੀਦੀ ਹੈ ।
ਭਾਰ ਘੱਟ ਕਰੇ
ਜੇਕਰ ਤੁਸੀਂ ਆਪਣਾ ਭਾਰ ਘੱਟ ਕਰਨਾ ਚਾਹੁੰਦੇ ਹੋ ਤਾਂ ਬਾਜਰਾ ਖਾਣਾ ਤੁਹਾਡੇ ਲਈ ਫ਼ਾਇਦੇਮੰਦ ਹੈ। ਬਾਜਰੇ ਦੀ ਰੋਟੀ ਖਾਣ ਨਾਲ ਕਾਫੀ ਸਮੇਂ ਤੱਕ ਭੁੱਖ ਨਹੀਂ ਲੱਗਦੀ ਅਤੇ ਭਾਰ ਨੂੰ ਕੰਟਰੋਲ ਕਰਨ ਵਿੱਚ ਮਦਦ ਮਿਲਦੀ ਹੈ ।
ਪੜ੍ਹੋ ਇਹ ਵੀ ਖ਼ਬਰ - Health Tips:ਸ਼ੂਗਰ ਦੀ ਸਮੱਸਿਆ ਤੋਂ ਪਰੇਸ਼ਾਨ ਲੋਕ ‘ਕੜ੍ਹੀ ਪੱਤੇ’ ਸਣੇ ਇਨ੍ਹਾਂ ਚੀਜ਼ਾਂ ਦੀ ਕਰਨ ਵਰਤੋਂ,ਹੋਣਗੇ ਫ਼ਾਇਦੇ
ਦਿਲ ਦੀਆਂ ਸਮੱਸਿਆਵਾਂ
ਬਾਜਰਾ ਕਲੈਸਟਰੋਲ ਲੈਵਲ ਨੂੰ ਕੰਟਰੋਲ ਕਰਨ ਵਿਚ ਮਦਦ ਕਰਦਾ ਹੈ। ਬਾਜਰੇ ਦੀ ਰੋਟੀ ਖਾਣ ’ਤੇ ਦਿਲ ਨਾਲ ਜੁੜੀਆਂ ਬੀਮਾਰੀਆਂ ਦੀ ਸੰਭਾਵਨਾ ਘੱਟ ਜਾਂਦੀ ਹੈ ।
ਹਾਈ ਬਲੱਡ ਪ੍ਰੈਸ਼ਰ
ਬਾਜਰੇ ਵਿੱਚ ਮੈਗਨੀਸ਼ੀਅਮ ਅਤੇ ਪੋਟਾਸ਼ੀਅਮ ਕਾਫੀ ਮਾਤਰਾ ਵਿਚ ਮੌਜੂਦ ਹੁੰਦਾ ਹੈ, ਜੋ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਰੱਖਣ ਵਿੱਚ ਮਦਦ ਕਰਦਾ ਹੈ।
ਪਾਚਣ ਕਿਰਿਆ
ਬਾਜਰੇ ਵਿੱਚ ਭਰਪੂਰ ਮਾਤਰਾ ਵਿੱਚ ਫਾਈਬਰ ਪਾਏ ਜਾਂਦੇ ਹਨ। ਜੋ ਪਾਚਨ ਕਿਰਿਆ ਨੂੰ ਤੰਦਰੁਸਤ ਰੱਖਦੇ ਹਨ। ਬਾਜਰੇ ਦੀ ਰੋਟੀ ਖਾਣ ਨਾਲ ਕਬਜ਼ ਦੀ ਸਮੱਸਿਆ ਨਹੀਂ ਹੁੰਦੀ ।
ਪੜ੍ਹੋ ਇਹ ਵੀ ਖ਼ਬਰ - Health Tips:ਡਾਈਨਿੰਗ ਟੇਬਲ ਨੂੰ ਛੱਡ ਜ਼ਮੀਨ ’ਤੇ ਬੈਠ ਕੇ ਖਾਓ ਖਾਣਾ, ਜੋੜਾਂ ਦੇ ਦਰਦ ਸਣੇ ਇਨ੍ਹਾਂ ਰੋਗਾਂ ਤੋਂ ਮਿਲੇਗੀ
ਸ਼ੂਗਰ ਤੋਂ ਬਚਾਅ
ਬਾਜਰੇ ਦੀ ਰੋਟੀ ਖਾਣ ਨਾਲ ਬਲੱਡ ਸ਼ੂਗਰ ਕੰਟਰੋਲ ਵਿਚ ਰਹਿੰਦਾ ਹੈ। ਇਸ ਲਈ ਬਾਜਰੇ ਦੀ ਰੋਟੀ ਸ਼ੂਗਰ ਦੇ ਮਰੀਜ਼ਾਂ ਲਈ ਫ਼ਾਇਦੇਮੰਦ ਹੁੰਦੀ ਹੈ ।
ਬਾਜਰੇ ਦੇ ਨੁਕਸਾਨ ਅਤੇ ਸਾਵਧਾਨੀਆਂ
ਥਾਇਰਾਇਡ ਦੀ ਸਮੱਸਿਆ
ਬਾਜਰੇ ਵਿੱਚ ਗੁਇਟਰੇਜ਼ ਹੁੰਦਾ ਹੈ, ਜੋ ਥਾਇਰਾਇਡ ਹਾਰਮੋਨ ਨੂੰ ਉਤੇਜਿਤ ਕਰਦਾ ਹੈ। ਇਸ ਦਾ ਜ਼ਿਆਦਾ ਮਾਤਰਾ ਵਿਚ ਸੇਵਨ ਕਰਨ ਨਾਲ ਥਾਇਰਾਇਡ ਦੀ ਸਮੱਸਿਆ ਦਾ ਕਾਰਨ ਬਣ ਸਕਦਾ ਹੈ ।
ਪੜ੍ਹੋ ਇਹ ਵੀ ਖ਼ਬਰ - Health Tips : ਰਾਤ ਦੇ ਸਮੇਂ ਭੁੱਲ ਕੇ ‘ਫਾਸਟ ਫੂਡ’ ਸਣੇ ਕਦੇ ਨਾ ਖਾਓ ਇਹ ਚੀਜ਼ਾਂ, ਹੋ ਸਕਦੈ ਸਿਹਤ ਨੂੰ ਨੁਕਸਾਨ
ਚਮੜੀ ਦਾ ਰੁੱਖਾਪਣ
ਬਾਜਰੇ ਦਾ ਜ਼ਿਆਦਾ ਮਾਤਰਾ ਵਿਚ ਸੇਵਨ ਕਰਨ ਨਾਲ ਚਮੜੀ ਦਾ ਰੁੱਖਾਪਣ ਵਧ ਜਾਂਦਾ ਹੈ । ਜੇਕਰ ਤੁਹਾਡੀ ਚਮੜੀ ਰੁੱਖੀ ਹੈ , ਤਾਂ ਬਾਜਰੇ ਦਾ ਘੱਟ ਤੋਂ ਘੱਟ ਸੇਵਨ ਕਰੋ ।
ਸੋਚਣ ਦੀ ਸਮਤਾ
ਬਾਜਰੇ ਦਾ ਜ਼ਿਆਦਾ ਸੇਵਨ ਚਿੰਤਾ ਤਣਾਅ ਅਤੇ ਸੋਚਣ ਦੀ ਸਮਤਾ ਵਿੱਚ ਘਾਟ ਦਾ ਕਾਰਨ ਬਣ ਸਕਦਾ ਹੈ ।