ਗੈਸ ਦੀ ਸਮੱਸਿਆ ਤੋਂ ਰਾਹਤ ਦਿਵਾਏ ''ਹਿੰਗ'' ਦਾ ਪਾਣੀ, ਜਾਣੋ ਹੋਰ ਵੀ ਲਾਜਵਾਬ ਫਾਇਦੇ

09/10/2019 9:55:43 AM

ਜਲੰਧਰ — ਗਲਤ ਖਾਣ-ਪੀਣ ਦੇ ਕਾਰਨ ਅੱਜਕਲ੍ਹ ਲੋਕ ਬੀਮਾਰੀਆਂ ਦੇ ਸ਼ਿਕਾਰ ਹੁੰਦੇ ਜਾ ਰਹੇ ਹਨ। ਅੱਜਕਲ੍ਹ ਡਾਈਬੀਟੀਜ਼, ਬਲੱਡ ਪ੍ਰੈਸ਼ਰ, ਐਸੀਡਿਟੀ ਅਤੇ ਜੋੜਾਂ 'ਚ ਦਰਦ ਹੋਣਾ ਆਮ ਸਮੱਸਿਆ ਹੋ ਗਈ ਹੈ। ਇਨ੍ਹਾਂ ਬੀਮਾਰੀਆਂ ਤੋਂ ਛੁਟਕਾਰਾ ਪਾਉਣ ਲਈ ਲੋਕ ਕਈ ਤਰ੍ਹਾਂ ਦੀਆਂ ਦਵਾਈਆਂ ਦੀ ਵਰਤੋ ਕਰਦੇ ਹਨ, ਜਿਸ ਦੇ ਨਤੀਜੇ ਨਾਮਮਾਤਰ ਹੀ ਨਿਕਲਦੇ ਹਨ। ਅਜਿਹੇ ਤੁਸੀਂ ਹਿੰਗ ਦੀ ਵਰਤੋਂ ਕਰਕੇ ਕਈ ਬੀਮਾਰੀਆਂ ਤੋਂ ਛੁਟਕਾਰਾ ਪਾ ਸਕਦੇ ਹੋ। ਗਰਮ ਪਾਣੀ 'ਚ ਇਕ ਚੁਟਕੀ ਹਿੰਗੇ ਮਿਲਾ ਕੇ ਪੀਣੀ ਚਾਹੀਦੀ ਹੈ। ਇਸ ਨਾਲ ਸਰੀਰ ਨੂੰ ਕਈ ਫਾਇਦੇ ਹੁੰਦੇ ਹਨ। ਅੱਜ ਅਸੀਂ ਤੁਹਾਨੂੰ ਹਿੰਗ ਵਾਲਾ ਪਾਣੀ ਪੀਣ ਦੇ ਫਾਇਦਿਆਂ ਬਾਰੇ ਹੀ ਦੱਸਣ ਜਾ ਰਹੇ ਹਾਂ। ਆਓ ਜਾਣਦੇ ਹਾਂ ਉਨ੍ਹਾਂ ਫਾਇਦਿਆਂ ਬਾਰੇ।

PunjabKesari

ਦੰਦਾਂ ਨੂੰ ਬਣਾਏ ਮਜ਼ਬੂਤ
ਹਿੰਗ 'ਚ ਐਂਟੀ-ਆਕਸੀਡੈਂਟ ਗੁਣ ਪਾਇਆ ਜਾਂਦਾ ਹੈ, ਜੋਕਿ ਦੰਦਾਂ ਨੂੰ ਮਜ਼ਬੂਤ ਕਰਨ 'ਚ ਸਹਾਇਕ ਹੁੰਦਾ ਹੈ। ਦੰਦਾਂ ਦੀਆਂ ਸਮੱਸਿਆਵਾਂ ਤੋਂ ਨਿਜਾਤ ਪਾਉਣ ਲਈ ਰੋਜ਼ਾਨਾ ਸਵੇਰੇ ਗਰਮ ਪਾਣੀ 'ਚ ਹਿੰਗ ਪਾ ਕੇ ਪੀਣਾ ਚਾਹੀਦਾ ਹੈ। ਅਜਿਹਾ ਕਰਨ ਨਾਲ ਨਾ ਸਿਰਫ ਦੰਦ ਮਜ਼ਬੂਤ ਹੋਣਗੇ, ਸਗੋਂ ਦੰਦਾਂ ਦੀਆਂ ਸਮੱਸਿਆਵਾਂ ਤੋਂ ਵੀ ਛੁਟਕਾਰਾ ਮਿਲੇਗਾ।

PunjabKesari

ਡਾਇਬਟੀਜ਼ ਤੋਂ ਦੇਵੇ ਰਾਹਤ
ਹਿੰਗ ਦਾ ਪਾਣੀ ਪੀਣ ਨਾਲ ਸਰੀਰ 'ਚ ਬਲੱਡ ਸ਼ੂਗਰ ਦਾ ਪੱਧਰ ਸੰਤੁਲਿਤ ਹੁੰਦਾ ਹੈ, ਜਿਸ ਵਜ੍ਹਾ ਨਾਲ ਡਾਇਬਟੀਜ਼ ਹੋਣ ਦਾ ਖਤਰਾ ਨਹੀਂ ਰਹਿੰਦਾ। ਇਸ ਤੋਂ ਇਲਾਵਾ ਡਾਇਬਟੀਜ਼ ਦੇ ਰੋਗੀ ਨੂੰ ਰੋਜ਼ਾਨਾ ਇਸ ਦਾ ਪਾਣੀ ਪੀਣਾ ਚਾਹੀਦਾ ਹੈ। ਇਸ ਨਾਲ ਕਾਫੀ ਲਾਭ ਮਿਲਦਾ ਹੈ।

PunjabKesari

ਹਿੰਗ ਦਾ ਪਾਣੀ ਖਤਮ ਕਰੇ ਗੈਸ
ਹਿੰਗ ਦਾ ਪਾਣੀ ਗੈਸ ਦੀ ਸਮੱਸਿਆ ਨੂੰ ਦੂਰ ਕਰਨ 'ਚ ਵੀ ਬੇਹੱਦ ਲਾਭਦਾਇਕ ਸਿੱਧ ਹੁੰਦਾ ਹੈ। ਗਲਤ ਖਾਣ ਪਾਣ ਦੀ ਵਜ੍ਹਾ ਨਾਲ ਲੋਕਾਂ ਨੂੰ ਗੈਸ ਦੀ ਸਮੱਸਿਆ ਹੋ ਜਾਂਦੀ ਹੈ, ਜੋ ਅੱਜਕਲ ਆਮ ਦੇਖਣ ਨੂੰ ਮਿਲਦੀ ਹੈ। ਰੋਜ਼ਾਨਾ ਸਵੇਰੇ ਖਾਲੀ ਪੇਟ ਇਕ ਗਿਲਾਸ ਪਾਣੀ 'ਚ ਹਿੰਗ ਮਿਲਾ ਕੇ ਪੀਣੀ ਚਾਹੀਦੀ ਹੈ। ਇਸ 'ਚ ਮੋਜੂਦ ਐਂਟੀ ਇੰਫਲੇਮੇਟਰੀ ਗੁਣ ਡਾਈਜੇਸ਼ਨ ਸਿਸਟਮ ਨੂੰ ਸੁਧਾਰਦੇ ਹਨ।

ਯੂਰਿਨ ਦੀ ਸਮੱਸਿਆ
ਯੂਰਿਨ ਦੀ ਸੱਮਸਿਆ ਨੂੰ ਖਤਮ ਕਰਨ 'ਚ ਹਿੰਗ ਪਾਣੀ ਕਾਫੀ ਲਾਹੇਵੰਦ ਮੰਨਿਆ ਜਾਂਦਾ ਹੈ। ਜਿਨ੍ਹਾਂ ਲੋਕਾਂ ਨੂੰ ਯੂਰਿਨ ਇੰਫੈਕਸ਼ਨ ਜਾਂ ਇਸ ਨਾਲ ਜੁੜੀਆਂ ਕੋਈ ਹੋਰ ਸਮੱਸਿਆਵਾਂ ਹੁੰਦੀਆਂ ਹਨ, ਉਨ੍ਹਾਂ ਨੂੰ ਰੋਜ਼ਾਨਾ ਸਵੇਰ ਦੇ ਸਮੇਂ ਖਾਲੀ ਪੇਟ ਹਿੰਗ ਦਾ ਪਾਣੀ ਪੀਣਾ ਚਾਹੀਦਾ ਹੈ।

PunjabKesari

ਹੱਡੀਆਂ ਕਰੇ ਮਜ਼ਬੂਤ
ਹਿੰਗ 'ਚ ਐਂਟੀ-ਇੰਫਲੇਮੇਟਰੀ ਗੁਣ ਪਾਇਆ ਜਾਂਦਾ ਹੈ, ਜੋਕਿ ਹੱਡੀਆਂ ਨੂੰ ਮਜ਼ਬੂਤ ਕਰਨ 'ਚ ਸਹਾਇਕ ਹੁੰਦਾ ਹੈ। ਹਿੰਗ ਦਾ ਪਾਣੀ ਪੀਣ ਨਾਲ ਨਾ ਸਿਰਫ ਹੱਡੀਆਂ ਮਜ਼ਬੂਤ ਹੁੰਦੀਆਂ ਹਨ, ਸਗੋਂ ਜੋੜਾਂ ਦੇ ਦਰਦਾਂ ਤੋਂ ਵੀ ਛੁਟਕਾਰਾ ਮਿਲਦਾ ਹੈ।

PunjabKesari

ਅਸਥਮਾ ਦੇ ਰੋਗੀ ਪੀਣ ਹਿੰਗ ਦਾ ਪਾਣੀ
ਅਸਥਮਾ ਦੇ ਰੋਗੀਆਂ ਨੂੰ ਵੀ ਹਿੰਗ ਦਾ ਪਾਣੀ ਜ਼ਰੂਰ ਪੀਣਾ ਚਾਹੀਦਾ ਹੈ। ਇਸ 'ਚ ਮਜ਼ਬੂਤ ਐਂਟੀ-ਬੈਕਟੀਰਿਅਲ ਗੁਣ ਸਾਹ ਫੁੱਲਣ ਦੀ ਸਮੱਸਿਆ ਨੂੰ ਘੱਟ ਕਰਦਾ ਹੈ।

PunjabKesari

ਖੂਨ ਦੀ ਕਮੀ ਕਰੇ ਪੂਰੀ
ਸਰੀਰ 'ਚ ਖੂਨ ਦੀ ਕਮੀ ਹੋਣ 'ਤੇ ਅਨੀਮੀਆ ਦੀ ਸਮੱਸਿਆ ਹੋ ਜਾਂਦੀ ਹੈ, ਅਜਿਹੇ 'ਚ ਹਿੰਗ 'ਚ ਮੌਜੂਦ ਆਇਰਨ ਨਾਲ ਸਰੀਰ 'ਚ ਖੂਨ ਦੀ ਕਮੀ ਪੂਰੀ ਹੋ ਜਾਂਦੀ ਹੈ। ਇਸ ਲਈ ਹਿੰਗ ਦੇ ਪਾਣੀ ਦੀ ਰੋਜ਼ਾਨਾ ਵਰਤੋਂ ਕਰਨੀ ਚਾਹੀਦੀ ਹੈ।

PunjabKesari

ਅੱਖਾਂ ਦੀ ਰੋਸ਼ਨੀ ਵਧਾਏ
ਹਿੰਗ ਦਾ ਪਾਣੀ ਅੱਖਾਂ ਦੀ ਰੋਸ਼ਨੀ ਵਧਾਉਣ 'ਚ ਵੀ ਲਾਹੇਵੰਦ ਮੰਨਿਆ ਜਾਂਦਾ ਹੈ। ਹਿੰਗ ਦੇ ਪਾਣੀ 'ਚ ਵੀਟਾ ਕੈਰੋਟੀਨ ਤੱਤ ਪਾਇਆ ਜਾਂਦਾ ਹੈ, ਜੋ ਅੱਖਾਂ ਦੀ ਰੋਸ਼ਨੀ ਵਧਾਉਂਦਾ ਹੈ। ਇਸ ਦੇ ਲਈ ਰੋਜ਼ਾਨਾ ਸਵੇਰੇ ਹਿੰਗ ਦੇ ਪਾਣੀ ਦੀ ਵਰਤੋਂ ਕਰਨੀ ਚਾਹੀਦੀ ਹੈ।


shivani attri

Content Editor

Related News