Health Tips: ਗਰਮੀਆਂ 'ਚ ਵਾਰ-ਵਾਰ ਆਉਂਦੇ ਨੇ ਚੱਕਰ ਤਾਂ ਹੋ ਜਾਵੋ ਸਾਵਧਾਨ, ਹੋ ਸਕਦੀ ਹੈ ਇਹ ਬੀਮਾਰੀ
Sunday, Jun 02, 2024 - 10:50 AM (IST)
ਜਲੰਧਰ - ਚੱਕਰ ਆਉਣਾ ਜਾਂ ਸਿਰ ਦਾ ਚਕਰਾਉਣਾ ਇਕ ਆਮ ਸਮੱਸਿਆ ਹੈ। ਕਈ ਵਾਰ ਲਗਾਤਾਰ ਬੈਠੇ ਰਹਿਣ ਤੋਂ ਬਾਅਦ ਇਕਦਮ ਖੜ੍ਹੇ ਹੋਣ 'ਤੇ ਅੱਖਾਂ ਦੇ ਸਾਹਮਣੇ ਹਨ੍ਹੇਰਾ ਆਉਣ ਲੱਗਦਾ ਹੈ ਅਤੇ ਚੀਜ਼ਾਂ ਘੁੰਮਦੀਆਂ ਹੋਈਆਂ ਮਹਿਸੂਸ ਹੋਣ ਲੱਗਦੀਆਂ ਹਨ। ਇਸ ਸਮੱਸਿਆ ਨੂੰ ਚੱਕਰ ਆਉਣਾ ਕਹਿੰਦੇ ਹਨ। ਇਸ ਦੇ ਹੋਣ ਦਾ ਕਾਰਨ ਸ਼ਰੀਰਕ ਕਮਜ਼ੋਰੀ ਜਾਂ ਫਿਰ ਬਲੱਡ ਸਰਕੂਲੇਸ਼ਨ ਘੱਟ ਹੋਣਾ ਹੋ ਸਕਦਾ ਹੈ। ਕਈ ਵਾਰ ਇਹ ਹਾਲਤ ਲਓ-ਬਲੱਡਪ੍ਰੈਸ਼ਰ ਦੇ ਕਾਰਨ ਵੀ ਹੁੰਦੀ ਹੈ। ਗਰਮੀਆਂ 'ਚ ਘੱਟ ਪਾਣੀ ਪੀਣ ਨਾਲ ਜਾਂ ਗਰਮੀ ਜ਼ਿਆਦਾ ਹੋਣ ਨਾਲ ਵੀ ਕਈ ਵਾਰ ਚੱਕਰ ਆਉਣ ਲੱਗਦੇ ਹਨ, ਜਿਸ ਤੋਂ ਰਾਹਤ ਪਾਉਣ ਲਈ ਤੁਸੀਂ ਘਰੇਲੂ ਚੀਜ਼ਾਂ ਦਾ ਇਸਤੇਮਾਲ ਕਰ ਸਕਦੇ ਹੋ। ਚੱਕਰ ਆਉਣ ਦੇ ਬਹੁਤ ਸਾਰੇ ਕਾਰਨ ਹਨ, ਜਿਵੇਂ...
ਚੱਕਰ ਆਉਣ ਦੇ ਕਾਰਨ
ਬਲੱਡ ਪ੍ਰੈਸ਼ਰ ਦਾ ਘੱਟ ਹੋਣਾ
ਸ਼ੂਗਰ ਵੱਧਣ ਅਤੇ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੋਣ 'ਤੇ ਚੱਕਰ ਆਉਣੇ ਸ਼ੁਰੂ ਹੋ ਜਾਂਦੇ ਹਨ। ਘੱਟ ਬਲੱਡ ਪ੍ਰੈਸ਼ਰ ਵਿਚ ਸਰੀਰ ਦਾ ਖੂਨ ਸੰਚਾਰ ਬੇਕਾਬੂ ਹੁੰਦਾ ਹੈ, ਜਿਸ ਕਾਰਨ ਅਚਾਨਕ ਚੱਕਰ ਆਉਣੇ ਸ਼ੁਰੂ ਹੋ ਜਾਂਦੇ ਹਨ। ਗਰਮੀ ਜ਼ਿਆਦਾ ਹੋਣ ਕਾਰਨ ਵੀ ਬਹੁਤ ਸਾਰੇ ਲੋਕਾਂ ਦਾ ਬਲੱਡ ਪ੍ਰੈਸ਼ਰ ਘੱਟ-ਵੱਧ ਹੋਣ ਲੱਗਦਾ ਹੈ, ਜਿਸ ਕਾਰਨ ਚੱਕਰ ਆਉਂਦੇ ਹਨ।
ਮਾਈਗ੍ਰੇਨ
ਮਾਈਗ੍ਰੇਨ ਅੱਜਕਲ੍ਹ ਇਕ ਆਮ ਸਮੱਸਿਆ ਬਣ ਗਈ ਹੈ। ਬਹੁਤ ਸਾਰੇ ਲੋਕ ਇਸ ਸਮੱਸਿਆ ਤੋਂ ਪਰੇਸ਼ਾਨ ਹਨ। ਇਸਦਾ ਸਭ ਤੋਂ ਵੱਡਾ ਕਾਰਨ ਭੱਜ ਦੌੜ ਭਰੀ ਜ਼ਿੰਦਗੀ ਹੈ। ਮਾਈਗ੍ਰੇਨ ਦੀ ਸਮੱਸਿਆ ਹੋਣ ’ਤੇ ਵੱਡੀ ਮਾਤਰਾ ਵਿਚ ਸਿਰ ਦਰਦ ਹੁੰਦਾ ਹੈ, ਜੋਂ 2 ਤੋਂ 3 ਦਿਨਾਂ ਤੱਕ ਲਗਾਤਾਰ ਰਹਿੰਦਾ ਹੈ। ਇੱਕ ਮਾਈਗ੍ਰੇਨ ਸਿਰ ਦਰਦ ਤੋਂ ਪਹਿਲਾਂ ਜਾਂ ਬਾਅਦ ਚੱਕਰ ਆਉਣੇ ਦਾ ਕਾਰਨ ਬਣਦਾ ਹੈ।
ਦਿਮਾਗ ਦੀ ਸਮੱਸਿਆ
ਅਚਾਨਕ ਚੱਕਰ ਆਉਣੇ ਦਿਮਾਗ ਵਿਚ ਕਿਸੇ ਸਮੱਸਿਆ ਦਾ ਸੰਕੇਤ ਵੀ ਹੋ ਸਕਦਾ ਹੈ। ਕਿਉਂਕਿ ਜਦੋਂ ਕਿਸੇ ਦੇ ਦਿਮਾਗ ਵਿਚ ਕੋਈ ਸਮੱਸਿਆ ਆਉਂਦੀ ਹੈ, ਤਾਂ ਇਸ ਦਾ ਨਿ ਨੀਰੋ ਸਿਸਟਮ ਕਮਜ਼ੋਰ ਹੋ ਜਾਂਦਾ ਹੈ। ਜਿਸ ਕਾਰਨ ਅਚਾਨਕ ਚੱਕਰ ਆਉਣੇ ਸ਼ੁਰੂ ਹੋ ਜਾਂਦੇ ਹਨ।
ਗਰਮੀਆਂ ਦਾ ਮੌਸਮ
ਗਰਮੀਆਂ ਦੇ ਮੌਸਮ ਵਿੱਚ ਚੱਕਰ ਆਉਣ ਦੀ ਸਮੱਸਿਆ ਬਹੁਤ ਜ਼ਿਆਦਾ ਹੁੰਦੀ ਹੈ। ਗਰਮੀਆਂ ਵਿੱਚ ਤਾਪਮਾਨ ਵੱਧਣ ਕਾਰਨ ਸਰੀਰ ਦਾ ਵੀ ਤਾਪਮਾਨ ਵੱਧ ਜਾਂਦਾ ਹੈ। ਇਸ ਨਾਲ ਤੁਹਾਡਾ ਬਲੱਡ ਪ੍ਰੈਸ਼ਰ ਵੀ ਕੁਦਰਤੀ ਤੌਰ 'ਤੇ ਘੱਟ-ਵੱਧ ਜਾਂਦਾ ਹੈ ਅਤੇ ਤੁਹਾਨੂੰ ਚੱਕਰ ਆਉਣੇ ਸ਼ੁਰੂ ਹੋ ਜਾਂਦੇ ਹਨ। ਇਸੇ ਲਈ ਵੱਧ ਤੋਂ ਵੱਧ ਪਾਣੀ ਪੀਓ।
ਤਣਾਅ
ਤਣਾਅ ਦਿਮਾਗ 'ਤੇ ਵਾਧੂ ਬੋਝ ਪਾਉਂਦਾ ਹੈ ਅਤੇ ਇਹ ਪਹਿਲਾਂ ਵਿਅਕਤੀ ਨੂੰ ਮਾਨਸਿਕ ਤੌਰ 'ਤੇ ਪ੍ਰਭਾਵਿਤ ਕਰਦਾ ਹੈ, ਬਾਅਦ ਵਿਚ ਇਸ ਦਾ ਅਸਰ ਸਰੀਰਕ ਤੌਰ 'ਤੇ ਵੀ ਦਿਖਾਈ ਦੇਣ ਲੱਗਦਾ ਹੈ। ਜਿਸ ਕਾਰਨ ਜਿਹੜੇ ਲੋਕ ਜ਼ਿਆਦਾ ਚਿੰਤਾ ਕਰਦੇ ਹਨ ਜਾਂ ਕਿਸੇ ਗੱਲ ਨੂੰ ਲੈ ਕੇ ਜ਼ਿਆਦਾ ਸੋਚਦੇ ਹਨ, ਉਨ੍ਹਾਂ ਨੂੰ ਕਿਸੇ ਵੀ ਸਮੇਂ ਚੱਕਰ ਆਉਣ ਲੱਗਦੇ ਹਨ।
ਸਰੀਰ ’ਚ ਪਾਣੀ ਦੀ ਘਾਟ ਹੋਣੀ
ਜੋ ਲੋਕ ਘੱਟ ਮਾਤਰਾ ’ਚ ਪਾਣੀ ਪੀਂਦੇ ਹਨ। ਉਨ੍ਹਾਂ ਨੂੰ ਵੀ ਜ਼ਿਆਦਾਤਰ ਚੱਕਰ ਆਉਣੇ, ਲਗਾਤਾਰ ਸਿਰਦਰਦ ਰਹਿਣਾ ਤੇ ਅੱਖਾਂ ਅੱਗੇ ਧੁੰਦਲਾਪਣ ਜਿਹੀਆਂ ਸਮੱਸਿਆਵਾਂ ਹੋਣ ਲੱਗਦੀਆਂ ਹਨ। ਇਹ ਸਮੱਸਿਆ ਜ਼ਿਆਦਾਤਰ ਬਜ਼ੁਰਗਾਂ ਤੇ ਸ਼ੂਗਰ ਦੇ ਮਰੀਜ਼ਾਂ ’ਚ ਜ਼ਿਆਦਾ ਹੁੰਦੀ ਹੈ।