Health Tips : ਰੋਜ਼ਾਨਾ ਗਰਮ ਪਾਣੀ ’ਚ ਗੁੜ ਮਿਲਾ ਕੇ ਪੀਣ ਨਾਲ ਪੱਥਰੀ ਦੀ ਸਮੱਸਿਆ ਸਣੇ ਦੂਰ ਹੋਣਗੇ ਕਈ ਰੋਗ

11/25/2021 12:21:51 PM

ਜਲੰਧਰ (ਬਿਊਰੋ) - ਆਯੁਰਵੇਦ ਵਿੱਚ ਸਵੇਰੇ ਉੱਠਦੇ ਹੀ ਗਰਮ ਪਾਣੀ ਪੀਣ ਦੇ ਬਹੁਤ ਸਾਰੇ ਫ਼ਾਇਦੇ ਦੱਸੇ ਗਏ ਹਨ। ਜੇਕਰ ਇਸ ਗਰਮ ਪਾਣੀ ਵਿਚ ਥੋੜ੍ਹਾ ਜਿਹਾ ਗੁੜ ਮਿਲਾ ਕੇ ਪੀਤਾ ਜਾਵੇ, ਤਾਂ ਇਹ ਸਿਹਤ ਲਈ ਬਹੁਤ ਜ਼ਿਆਦਾ ਲਾਭਕਾਰੀ ਹੁੰਦਾ ਹੈ। ਇਸ ਨਾਲ ਬਹੁਤ ਸਾਰੀਆਂ ਸਮੱਸਿਆਵਾਂ ਠੀਕ ਹੁੰਦੀਆਂ ਹਨ ਅਤੇ ਸਿਹਤ ਵੀ ਤੰਦਰੁਸਤ ਰਹਿੰਦੀ ਹੈ। ਸਵੇਰੇ ਖਾਲੀ ਢਿੱਡ ਗੂੜ ਅਤੇ ਗਰਮ ਪਾਣੀ ਪੀਣ ਨਾਲ ਸਰੀਰ ਨੂੰ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ ਅਤੇ ਸ਼ਕਤੀ ਮਿਲਦੀ ਹੈ। ਬਹੁਤ ਸਾਰੇ ਲੋਕ ਇਸ ਦੇ ਫ਼ਾਇਦਿਆਂ ਬਾਰੇ ਨਹੀਂ ਜਾਣਦੇ ਪਰ ਇਸ ਦਾ ਸੇਵਨ ਹਰ ਇਕ ਇਨਸਾਨ ਨੂੰ ਜ਼ਰੂਰ ਕਰਨਾ ਚਾਹੀਦਾ ਹੈ। ਇਸੇ ਲਈ ਅੱਜ ਅਸੀਂ ਤੁਹਾਨੂੰ ਸਵੇਰੇ ਖਾਲੀ ਢਿੱਡ ਗਰਮ ਪਾਣੀ ਵਿਚ ਗੁੜ ਮਿਲਾ ਕੇ ਪੀਣ ਦੇ ਫ਼ਾਇਦਿਆਂ ਬਾਰੇ ਦੱਸਾਂਗੇ....

ਭਾਰ ਘੱਟ ਕਰਨ ਲਈ ਫ਼ਾਇਦੇਮੰਦ
ਗੁੜ ਵਾਲਾ ਪਾਣੀ ਪੀਣ ਨਾਲ ਭਾਰ ਤੇਜ਼ੀ ਨਾਲ ਘੱਟ ਹੁੰਦਾ ਹੈ, ਕਿਉਂਕਿ ਇਸ ਵਿੱਚ ਪੋਟਾਸ਼ੀਅਮ, ਮੈਗਨੀਸ਼ੀਅਮ, ਵਿਟਾਮਿਨ-ਬੀ, ਵਿਟਾਮਿਨ-ਸੀ ਸਾਡੇ ਸਰੀਰ ਦੀ ਐਕਸਟਰਾ ਕੈਲਰੀ ਨੂੰ ਘੱਟ ਕਰਨ ਵਿਚ ਮਦਦ ਕਰਦਾ ਹੈ। ਇਸ ਨਾਲ ਸਾਡਾ ਵਧਿਆ ਹੋਇਆ ਢਿੱਡ ਅੰਦਰ ਹੋ ਜਾਂਦਾ ਹੈ ਅਤੇ ਭਾਰ ਘੱਟ ਕਰਨ ਵਿੱਚ ਮਦਦ ਮਿਲਦੀ ਹੈ। ਇਸੇ ਲਈ ਰਾਤ ਨੂੰ ਸੌਣ ਤੋਂ ਪਹਿਲਾਂ ਗੁੜ ਖਾ ਕੇ ਗਰਮ ਪਾਣੀ ਪੀ ਲਓ ।

ਢਿੱਡ ਦੀਆਂ ਸਮੱਸਿਆਵਾਂ
ਜੇਕਰ ਤੁਹਾਨੂੰ ਗੈਸ ਦੀ ਸਮੱਸਿਆ ਬਹੁਤ ਜ਼ਿਆਦਾ ਰਹਿੰਦੀ ਹੈ ਤਾਂ ਰਾਤ ਨੂੰ ਸੌਣ ਤੋਂ ਪਹਿਲਾਂ ਗੁੜ ਖਾ ਕੇ ਗਰਮ ਪਾਣੀ ਪੀਓ। ਇਸ ਤਰ੍ਹਾਂ ਕਰਨ ਨਾਲ ਗੈਸ, ਕਬਜ਼ ਅਤੇ ਢਿੱਡ ਦੀਆਂ ਬਹੁਤ ਸਾਰੀਆਂ ਸਮੱਸਿਆਵਾਂ ਠੀਕ ਹੋ ਜਾਂਦੀਆਂ ਹਨ। ਜੇ ਤੁਸੀਂ ਲਗਾਤਾਰ ਇਸ ਪਾਣੀ ਨੂੰ ਪੀਂਦੇ ਹੋ ਤਾਂ ਸਵੇਰੇ ਢਿੱਡ ਸਾਫ਼ ਹੋ ਜਾਵੇਗਾ।

ਨੀਂਦ ਦੀ ਸਮੱਸਿਆ
ਜੇ ਤੁਹਾਨੂੰ ਰਾਤ ਨੂੰ ਨੀਂਦ ਚੰਗੀ ਤਰ੍ਹਾਂ ਨਹੀਂ ਆਉਂਦੀ ਅਤੇ ਬੇਚੈਨੀ ਰਹਿੰਦੀ ਹੈ, ਤਾਂ ਗਰਮ ਪਾਣੀ ਨਾਲ ਗੁੜ ਦਾ ਸੇਵਨ ਜ਼ਰੂਰ ਕਰੋ। ਗੁੜ ਵਿੱਚ ਪਾਏ ਜਾਣ ਵਾਲੇ ਗੁਣ ਤਣਾਅ ਨੂੰ ਦੂਰ ਕਰਦੇ ਹਨ। ਨੀਂਦ ਲਿਆਉਣ ਵਿੱਚ ਮਦਦ ਕਰਦੇ ਹਨ ।

ਮੂੰਹ ਦੀਆਂ ਸਮੱਸਿਆਵਾਂ
ਰੋਜ਼ਾਨਾ ਰਾਤ ਨੂੰ ਇਲਾਇਚੀ ਨਾਲ ਗੁੜ ਖਾ ਕੇ ਗਰਮ ਪਾਣੀ ਪੀਣ ਨਾਲ ਮੂੰਹ ਵਿੱਚ ਮੌਜੂਦ ਬੈਕਟੀਰੀਆ ਦੂਰ ਹੁੰਦੇ ਹਨ। ਇਸ ਤਰ੍ਹਾਂ ਕਰਨ ਨਾਲ ਕੈਵਿਟੀ ਜਿਹੀ ਸਮੱਸਿਆ ਦੂਰ ਹੁੰਦੀ ਹੈ ਅਤੇ ਦੰਦਾਂ ਦੀਆਂ ਸਮੱਸਿਆਵਾਂ ਵੀ ਠੀਕ ਹੋ ਜਾਂਦੀਆਂ ਹਨ। ਜੇ ਤੁਹਾਨੂੰ ਮੂੰਹ ਵਿੱਚੋਂ ਬਦਬੂ ਆਉਣ ਦੀ ਸਮੱਸਿਆ ਹੈ, ਤਾਂ ਉਹ ਵੀ ਦੂਰ ਹੋ ਜਾਵੇਗੀ। ਗਰਮ ਪਾਣੀ ਨਾਲ ਗੁੜ ਖਾਣ ਨਾਲ ਮਸੂੜੇ ਤੰਦਰੁਸਤ ਰਹਿੰਦੇ ਹਨ।

ਪੱਥਰੀ ਦੀ ਸਮੱਸਿਆ
ਜੇ ਤੁਹਾਨੂੰ ਪੱਥਰੀ ਦੀ ਸਮੱਸਿਆ ਹੈ ਤਾਂ ਰੋਜ਼ਾਨਾ ਰਾਤ ਨੂੰ ਸੌਣ ਤੋਂ ਪਹਿਲਾਂ ਥੋੜ੍ਹਾ ਜਿਹਾ ਗੁੜ ਖਾ ਕੇ ਗਰਮ ਪਾਣੀ ਪੀਓ। ਇਸ ਨਾਲ ਪੱਥਰੀ ਟੁੱਟ ਕੇ ਪਿਸ਼ਾਬ ਰਾਹੀਂ ਬਾਹਰ ਨਿਕਲ ਜਾਂਦੀ ਹੈ। ਇਸ ਦੇ ਨਾਲ ਗੁੜ ਖਾਣ ਨਾਲ ਸੀਨੇ ਵਿੱਚ ਜਲਣ ਅਤੇ ਜੋੜਾਂ ਦਾ ਦਰਦ ਦੂਰ ਹੁੰਦਾ ਹੈ ।

ਚਮੜੀ ਦੀਆਂ ਸਮੱਸਿਆਵਾਂ
ਜੇ ਤੁਹਾਡੇ ਚਿਹਰੇ ’ਤੇ ਬਹੁਤ ਜ਼ਿਆਦਾ ਪਿੰਪਲਸ ਅਤੇ ਦਾਗ ਧੱਬੇ ਹਨ ਰੋਜ਼ਾਨਾ ਸਵੇਰੇ ਖਾਲੀ ਢਿੱਡ ਗੁੜ ਅਤੇ ਪਾਣੀ ਦਾ ਸੇਵਨ ਕਰੋ। ਇਸ ਨਾਲ ਚਮੜੀ ’ਤੇ ਨਿਖ਼ਾਰ ਆਉਂਦਾ ਹੈ।


rajwinder kaur

Content Editor

Related News