ਮੋਟਾਪਾ ਨਹੀਂ ਹੋ ਰਿਹਾ ਘੱਟ ਤਾਂ ਤੇਜ਼ੀ ਨਾਲ ਕਰੋ ਇਹ 3 ਕੰਮ, ਦਿਨਾਂ ''ਚ ਪਿਘਲ ਜਾਵੇਗੀ ਸਾਰੀ ਚਰਬੀ

Wednesday, Nov 06, 2024 - 05:53 AM (IST)

ਮੋਟਾਪਾ ਨਹੀਂ ਹੋ ਰਿਹਾ ਘੱਟ ਤਾਂ ਤੇਜ਼ੀ ਨਾਲ ਕਰੋ ਇਹ 3 ਕੰਮ, ਦਿਨਾਂ ''ਚ ਪਿਘਲ ਜਾਵੇਗੀ ਸਾਰੀ ਚਰਬੀ

ਹੈਲਥ ਡੈਸਕ : ਮੋਟਾਪਾ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਸਮੱਸਿਆ ਹੈ। ਭਾਰਤ ਵਿਚ ਬਹੁਤ ਸਾਰੇ ਲੋਕ ਮੋਟਾਪੇ ਦੇ ਸ਼ਿਕਾਰ ਹਨ। ਮੋਟਾਪੇ ਦੇ ਕਾਰਨ ਸਰੀਰ ਵਿਚ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਹੋਣ ਲੱਗਦੀਆਂ ਹਨ। ਅਜਿਹੇ 'ਚ ਜੇਕਰ ਤੁਸੀਂ ਵੀ ਇਸ ਸਮੱਸਿਆ ਨਾਲ ਜੂਝ ਰਹੇ ਹੋ ਅਤੇ ਕਈ ਕੋਸ਼ਿਸ਼ਾਂ ਦੇ ਬਾਅਦ ਵੀ ਵਜ਼ਨ ਨਹੀਂ ਘਟਾ ਪਾ ਰਹੇ ਹੋ ਤਾਂ ਇੱਥੇ ਅਸੀਂ ਤੁਹਾਨੂੰ ਕੁਝ ਅਜਿਹੇ ਤਰੀਕੇ ਦੱਸਾਂਗੇ ਜੋ ਤੁਹਾਨੂੰ ਭਾਰ ਘਟਾਉਣ 'ਚ ਕਾਫੀ ਮਦਦ ਕਰ ਸਕਦੇ ਹਨ। ਮੋਟਾਪੇ ਦੀ ਕੜੀ ਸਿੱਧੇ ਤੌਰ 'ਤੇ ਸਾਡੀ ਖੁਰਾਕ ਅਤੇ ਜੀਵਨ ਸ਼ੈਲੀ ਨਾਲ ਜੁੜੀ ਹੋਈ ਹੈ, ਜੇਕਰ ਅਸੀਂ ਇਨ੍ਹਾਂ ਦੋਵਾਂ ਗੱਲਾਂ ਨੂੰ ਠੀਕ ਕਰ ਲੈਂਦੇ ਹਾਂ ਤਾਂ ਅਸੀਂ ਮੋਟਾਪੇ ਤੋਂ ਬਚ ਸਕਦੇ ਹਾਂ।

ਪੋਸ਼ਣ ਨਾਲ ਭਰਪੂਰ ਨਾਸ਼ਤਾ ਕਰੋ
ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਨਾਸ਼ਤੇ ਵਿਚ ਪੌਸ਼ਟਿਕ ਤੱਤਾਂ ਨਾਲ ਭਰਪੂਰ ਚੀਜ਼ਾਂ ਖਾਣੀਆਂ ਚਾਹੀਦੀਆਂ ਹਨ ਅਤੇ ਨਾਸ਼ਤਾ ਕਦੇ ਵੀ ਛੱਡਣਾ ਨਹੀਂ ਚਾਹੀਦਾ ਹੈ। ਤੁਸੀਂ ਇਸ 'ਚ ਪ੍ਰੋਟੀਨ, ਫਾਈਬਰ, ਜੂਸ, ਫਲ, ਓਟਸ ਆਦਿ ਚੀਜ਼ਾਂ ਨੂੰ ਸ਼ਾਮਲ ਕਰ ਸਕਦੇ ਹੋ। ਪ੍ਰੋਟੀਨ ਨਾਲ ਭਰਪੂਰ ਖੁਰਾਕ ਲਓ। ਜੰਕ ਫੂਡ, ਆਟਾ, ਖੰਡ ਅਤੇ ਤਲੇ ਹੋਏ ਭੋਜਨਾਂ ਤੋਂ ਪਰਹੇਜ਼ ਕਰੋ। ਫਲਾਂ ਅਤੇ ਸਬਜ਼ੀਆਂ ਦਾ ਜ਼ਿਆਦਾ ਸੇਵਨ ਕਰੋ। ਇਨ੍ਹਾਂ ਵਿਚ ਫਾਈਬਰ ਅਤੇ ਪੌਸ਼ਟਿਕ ਤੱਤ ਹੁੰਦੇ ਹਨ। ਗੋਭੀ ਖਾਓ। ਇਸ 'ਚ ਮੌਜੂਦ ਟਾਰਟਾਰਿਕ ਐਸਿਡ ਸਰੀਰ 'ਚ ਮੌਜੂਦ ਕਾਰਬੋਹਾਈਡ੍ਰੇਟਸ ਨੂੰ ਫੈਟ 'ਚ ਨਹੀਂ ਬਦਲਦਾ। ਭੋਜਨ ਨੂੰ ਹੌਲੀ-ਹੌਲੀ ਚਬਾਓ।

ਪੜ੍ਹੋ ਇਹ ਵੀ ਖਬਰ -ਸਰਦੀ ਅਤੇ ਖਾਂਸੀ ਤੋਂ ਹੋ ਪ੍ਰੇਸ਼ਾਨ ਤਾਂ ਖੁਰਾਕ ’ਚ ਸ਼ਾਮਲ ਕਰੋ ਇਹ ਫਲ, ਜਾਣ ਲਓ ਇਸ ਦੇ ਫਾਇਦੇ

ਜਲਦੀ ਉੱਠਣ ਦੀ ਆਦਤ ਬਣਾਓ
ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਸਵੇਰੇ ਜਲਦੀ ਉੱਠਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਆਯੁਰਵੇਦ ਅਨੁਸਾਰ ਸਵੇਰੇ ਜਲਦੀ ਉੱਠਣ ਨਾਲ ਕਈ ਬੀਮਾਰੀਆਂ ਤੋਂ ਛੁਟਕਾਰਾ ਮਿਲਦਾ ਹੈ। ਇਸ ਤੋਂ ਇਲਾਵਾ ਮੋਟਾਪਾ ਵੀ ਦੂਰ ਹੁੰਦਾ ਹੈ। ਸਵੇਰੇ ਜਲਦੀ ਉੱਠਣ ਨਾਲ ਤੁਹਾਡਾ ਸਰੀਰ ਕਿਰਿਆਸ਼ੀਲ ਰਹਿੰਦਾ ਹੈ ਅਤੇ ਸਹੀ ਢੰਗ ਨਾਲ ਕੰਮ ਕਰਦਾ ਹੈ। ਕਿਰਿਆਸ਼ੀਲ ਸਰੀਰ ਵੀ ਤੇਜ਼ੀ ਨਾਲ ਚਰਬੀ ਨੂੰ ਸਾੜਦਾ ਹੈ।

ਖਾਲੀ ਪੇਟ ਗੁਣਗੁਣਾ ਪਾਣੀ ਪੀਓ
ਜਿਵੇਂ ਹੀ ਤੁਸੀਂ ਸਵੇਰੇ ਉੱਠਦੇ ਹੋ, ਸਭ ਤੋਂ ਪਹਿਲਾਂ ਕੋਸਾ ਪਾਣੀ ਪੀਓ ਕਿਉਂਕਿ ਇਹ ਮੈਟਾਬੋਲਿਜ਼ਮ ਨੂੰ ਤੇਜ਼ ਕਰਦਾ ਹੈ ਅਤੇ ਤੁਹਾਡੇ ਸਰੀਰ ਨੂੰ ਡੀਟੌਕਸਫਾਈ ਕਰਦਾ ਹੈ। ਇਹ ਭਾਰ ਘਟਾਉਣ ਵਿਚ ਵੀ ਮਦਦ ਕਰਦਾ ਹੈ। ਤੁਸੀਂ ਨਿੰਬੂ ਦੇ ਰਸ ਨੂੰ ਕੋਸੇ ਪਾਣੀ 'ਚ ਮਿਲਾ ਕੇ ਵੀ ਪੀ ਸਕਦੇ ਹੋ। ਇਸ ਤੋਂ ਇਲਾਵਾ ਇਸ 'ਚ ਸ਼ਹਿਦ, ਅਦਰਕ ਦਾ ਰਸ ਅਤੇ ਐਪਲ ਸਾਈਡਰ ਵਿਨੇਗਰ ਮਿਲਾ ਕੇ ਵੀ ਇਸ ਦਾ ਸੇਵਨ ਕੀਤਾ ਜਾ ਸਕਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Sandeep Kumar

Content Editor

Related News