ਸਰਦੀਆਂ 'ਚ ਜ਼ਰੂਰ ਖਾਓ ਅਲਸੀ, ਸ਼ੂਗਰ ਤੋਂ ਇਲਾਵਾ ਇਨ੍ਹਾਂ ਬੀਮਾਰੀਆਂ ਤੋਂ ਵੀ ਮਿਲੇਗੀ ਨਿਜ਼ਾਤ

12/10/2020 5:58:45 PM

ਜਲੰਧਰ: ਗੁਣਾਂ ਨਾਲ ਭਰਪੂਰ ਅਲਸੀ ਦੇ ਬੀਜਾਂ ਦਾ ਇਸਤੇਮਾਲ ਵਿਸ਼ੇਸ਼ ਤੌਰ 'ਤੇ ਸਰਦੀਆਂ 'ਚ ਹੁੰਦਾ ਹੈ। ਖਾਣੇ 'ਚ ਸੁਆਦ ਵਧਾਉਣ ਤੋਂ ਇਲਾਵਾ ਅਲਸੀ ਦੇ ਬੀਜ ਸਿਹਤ ਨਾਲ ਜੁੜੀਆਂ ਕਈ ਸਮੱਸਿਆਵਾਂ ਨੂੰ ਦੂਰ ਕਰਦੇ ਹਨ। ਫਾਈਬਰ, ਐਂਟੀ-ਆਕਸੀਡੈਂਟ, ਵਿਟਾਮਿਨ-ਬੀ, ਓਮੇਗਾ-3 ਫੈਟੀ ਐਸਿਡ, ਆਇਰਨ ਅਤੇ ਪ੍ਰੋਟੀਨ ਦੇ ਨਾਲ ਭਰਪੂਰ ਅਲਸੀ ਦੇ ਬੀਜ ਕਈ ਬੀਮਾਰੀਆਂ ਤੋਂ ਨਿਜ਼ਾਤ ਦਿਵਾਉਂਦੇ ਹਨ। ਇਸ ਨਾਲ ਚਮੜੀ ਨਾਲ ਜੁੜੀਆਂ ਸਮੱਸਿਆਵਾਂ ਦੂਰ ਹੁੰਦੀਆਂ ਹਨ।
ਇੰਝ ਕਰੋ ਵਰਤੋਂ: ਅਲਸੀ ਦੇ ਬੀਜਾਂ ਨੂੰ ਰਾਤ ਦੇ ਸਮੇਂ ਪਾਣੀ 'ਚ ਭਿਓ ਕੇ ਰੱਖ ਦਿਓ ਅਤੇ ਸਵੇਰੇ ਖਾਲੀ ਪੇਟ ਇਨ੍ਹਾਂ ਦੀ ਵਰਤੋਂ ਕਰੋ। ਅਲਸੀ ਦੇ ਬੀਜਾਂ ਨਾਲ ਬਣੇ ਲੱਡੂ, ਰੋਟੀ ਨੂੰ ਵੀ ਤੁਸੀਂ ਆਪਣੀ ਡਿਸ਼ 'ਚ ਸ਼ਾਮਲ ਕਰ ਸਕਦੇ ਹੋ। ਕਣਕ ਦੇ ਆਟੇ 'ਚ ਅਲਸੀ ਮਿਲਾ ਕੇ ਉਸ ਦੀ ਰੋਟੀ ਖਾਣੀ ਚਾਹੀਦੀ ਹੈ। ਇਕ ਚਮਚ ਅਲਸੀ ਦੇ ਪਾਊਡਰ ਨੂੰ ਦੋ ਕੱਪ ਪਾਣੀ 'ਚ ਉਦੋਂ ਤੱਕ ਅੱਗ 'ਤੇ ਪਕਾਓ ਜਦੋਂ ਤੱਕ ਇਹ ਪਾਣੀ ਇਕ ਕੱਪ ਨਾ ਰਹਿ ਜਾਵੇ। ਥੋੜ੍ਹਾ ਜਿਹਾ ਠੰਡਾ ਹੋਣ 'ਤੇ ਸ਼ਹਿਦ ਜਾਂ ਗੁੜ ਪਾ ਕੇ ਇਸ ਦੀ ਵਰਤੋਂ ਕਰੋ। ਅਲਸੀ ਦੇ ਬੀਜਾਂ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਬਲੱਡ ਪ੍ਰੈਸ਼ਰ ਸਹੀ ਰਹਿੰਦਾ ਹੈ। ਇਸ ਨਾਲ ਦਿਲ ਦੀਆਂ ਬੀਮਾਰੀਆਂ ਤੋਂ ਹੀ ਰਾਹਤ ਮਿਲਦੀ ਹੈ। ਦਿਲ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ ਲਈ ਰੋਜ਼ਾਨਾ ਸਵੇਰੇ 2 ਚਮਚ ਭੁੰਨੀ ਹੋਈ ਅਲਸੀ ਦੇ ਬੀਜ ਦੀ ਵਰਤੋਂ ਕਰਨੀ ਚਾਹੀਦੀ ਹੈ।


ਸ਼ੂਗਰ ਦੇ ਮਰੀਜ਼ਾਂ ਨੂੰ 2 ਚਮਚ ਭੁੰਨੀ ਹੋਈ ਅਲਸੀ ਖਾਣ ਤੋਂ ਬਾਅਦ 2 ਗਿਲਾਸ ਪਾਣੀ ਪੀਣਾ ਚਾਹੀਦਾ ਹੈ। ਅਜਿਹਾ ਕਰਨ ਦੇ ਨਾਲ ਸ਼ੂਗਰ ਕੰਟਰੋਲ 'ਚ ਰਹਿੰਦੀ ਹੈ। ਭਾਰ ਘੱਟ ਕਰਨ ਲਈ ਰੋਜ਼ਾਨਾ ਸਵੇਰੇ ਖਾਲੀ ਪੇਟ ਭਿੱਜੇ ਹੋਏ ਅਲਸੀ ਦੇ ਬੀਜ ਖਾਣੇ ਚਾਹੀਦੇ ਹਨ। ਇਸ ਨਾਲ ਮੈਟਾਬੋਲੀਜ਼ਮ ਤੇਜ਼ ਹੋਵੇਗਾ ਅਤੇ ਤੁਹਾਡਾ ਢਿੱਡ ਦੇਰ ਤੱਕ ਭਰਿਆ ਰਹੇਗਾ, ਜਿਸ ਨਾਲ ਭਾਰ ਘੱਟ ਕਰਨ 'ਚ ਮਦਦ ਮਿਲੇਗੀ।

ਇਹ ਵੀ ਪੜ੍ਹੋ:Beauty Tips: ਨਹੁੰਆਂ ਨੂੰ ਖ਼ੂਬਸੂਰਤ ਬਣਾਉਣ ਲਈ ਇੰਝ ਕਰੋ ਨੇਲ ਆਰਟ
ਅਲਸੀ ਦੇ ਬੀਜ ਸਕਿਨ ਦੇ ਲਈ ਵੀ ਕਾਫ਼ੀ ਫ਼ਾਇਦੇਮੰਦ ਹੁੰਦੇ ਹਨ। ਇਕ ਚਮਚ ਅਲਸੀ ਦੇ ਬੀਜ ਅਤੇ ਉਸ 'ਚ ਇਕ ਅੰਡਾ ਮਿਲਾ ਕੇ ਉਸ ਦਾ ਪੇਸਟ ਬਣਾ ਲਓ। ਫਿਰ ਇਸ ਪੇਸਟ ਨੂੰ ਚਿਹਰੇ ਅਤੇ ਗਰਦਨ 'ਤੇ 15 ਮਿੰਟਾਂ ਲਈ ਲਗਾਓ। ਬਾਅਦ 'ਚ ਪਾਣੀ ਦੇ ਨਾਲ ਚਿਹਰਾ ਧੋ ਲਓ। ਅਜਿਹਾ ਕਰਨ ਨਾਲ ਤੁਹਾਡੀ ਸਕਿਨ ਚਮਕਦਾਰ ਹੋ ਜਾਵੇਗੀ। ਸਭ ਤੋਂ ਪਹਿਲਾਂ 6 ਘੰਟਿਆਂ ਲਈ ਅਲਸੀ ਦੇ ਬੀਜਾਂ ਨੂੰ ਭਿਓ ਕੇ ਰੱਖ ਦਿਓ। ਫਿਰ ਪੀਸ ਦੇ ਦੋ ਚਮਚ ਆਂਵਲਿਆਂ ਦਾ ਤੇਲ ਮਿਲਾਓ। ਫਿਰ 30 ਮਿੰਟਾਂ ਤੱਕ ਸਿਰ 'ਤੇ ਲੱਗਾ ਕੇ ਵਾਲਾਂ ਨੂੰ ਧੋ ਲਵੋ। ਅਜਿਹਾ ਹਫਤੇ 'ਚ ਦੋ ਵਾਰ ਕਰਨਾ ਚਾਹੀਦਾ ਹੈ। ਇਸ ਨਾਲ ਵਾਲ ਝੜਨ ਦੀ ਸਮੱਸਿਆ ਦੂਰ ਹੁੰਦੀ ਹੈ।

ਇਹ ਵੀ ਪੜ੍ਹੋ:Health Tips:ਕੀ ਸਰਦੀਆਂ 'ਚ ਖਾਣਾ ਚਾਹੀਦੈ ਦਹੀਂ? ਜਾਣੋ ਇਸ ਦੇ ਫ਼ਾਇਦੇ-ਨੁਕਸਾਨ
ਅਲਸੀ 'ਚ ਮੌਜੂਦ ਐਂਟੀ-ਆਕਸੀਡੈਂਟ ਗੁਣ ਬ੍ਰੈਸਟ ਕੈਂਸਰ, ਸਕਿਨ ਕੈਂਸਰ, ਓਵੇਰੀਅਨ ਕੈਂਸਰ ਦਾ ਖਤਰਾ ਕਾਫੀ ਹਦ ਤੱਕ ਘੱਟ ਕਰ ਦਿੰਦੇ ਹਨ। ਤੁਸੀਂ ਅਲਸੀ ਦੇ ਬੀਜਾਂ ਨੂੰ ਦਹੀ 'ਚ ਮਿਲਾ ਕੇ ਖਾ ਸਕਦੇ ਹੋ।
ਅਲਸੀ 'ਚ ਘੁਲਣਸ਼ੀਲ ਅਤੇ ਅਘੁਲਣਸ਼ੀਲ ਫਾਈਬਰ ਹੁੰਦੇ ਹਨ, ਜੋ ਪਾਚਨ ਤੰਤਰ ਨੂੰ ਸਹੀ ਢੰਗ ਨਾਲ ਚੱਲਣ 'ਚ ਮਦਦ ਕਰਦੇ ਹਨ। ਇਸ ਨਾਲ ਤੁਸੀਂ ਢਿੱਡ ਨਾਲ ਜੁੜੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ।
ਅਲਸੀ ਦੇ ਬੀਜਾਂ ਨੂੰ ਪੀਸ ਕੇ ਉਸ 'ਚ 2-3 ਚਮਚ ਨਾਰੀਅਲ ਦਾ ਤੇਲ ਮਿਲਾ ਲਵੋ। ਇਸ ਤੇਲ ਨਾਲ ਫਿਰ ਸਿਰ ਦੀ ਮਸਾਜ ਕਰੋ ਅਤੇ 45 ਮਿੰਟਾਂ ਤੱਕ ਤੇਲ ਵਾਲਾਂ 'ਚ ਲੱਗਾ ਰਹਿਣ ਦਿਓ। ਇਸ ਤੋਂ ਬਾਅਦ ਸ਼ੈਂਪੂ ਨਾਲ ਸਿਰ ਧੋ ਲਵੋ। ਅਜਿਹਾ ਕਰਨ ਦੇ ਨਾਲ ਸਿਕਰੀ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ। ਅਲਸੀ ਦੇ ਬੀਜ ਔਰਤਾਂ ਲਈ ਵਰਦਾਨ ਸਾਬਤ ਹੁੰਦੇ ਹਨ। ਜਨਾਨੀਆਂ ਨੂੰ ਪੀਰੀਅਡਸ ਬੰਦ ਹੋਣ ਤੋਂ ਬਾਅਦ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਹੁੰਦੀਆਂ ਹਨ। ਜੇਕਰ ਇਸ ਦੌਰਾਨ 40 ਗ੍ਰਾਮ ਪੀਸੀ ਹੋਈ ਅਲਸੀ ਦੀ ਵਰਤੋਂ ਕੀਤੀ ਜਾਵੇ ਤਾਂ ਇਸ ਪ੍ਰੇਸ਼ਾਨੀ 'ਚ ਕਾਫ਼ੀ ਰਾਹਤ ਮਿਲੇਗੀ। ਹਮੇਸ਼ਾ ਔਰਤਾਂ ਹਾਰਮੋਨਲਸ ਅਸੰਤੁਲਨ ਦੀ ਸਮੱਸਿਆ ਨਾਲ ਜੂਝਦੀਆਂ ਹਨ। ਅਜਿਹੇ 'ਚ ਅਲਸੀ ਦੇ ਬੀਜਾਂ ਦੀ ਵਰਤੋਂ ਤੁਹਾਡੀ ਇਸ ਸਮੱਸਿਆ ਨੂੰ ਦੂਰ ਕਰਦੀ ਹੈ। ਇਸ ਨਾਲ ਸਰੀਰ 'ਚ ਐਸਟਰੋਜਨ ਹਾਰਮੋਨ ਦਾ ਪੱਧਰ ਵੀ ਵੱਧਦਾ ਹੈ, ਜੋ ਔਰਤਾਂ ਲਈ ਬੇਹੱਦ ਜ਼ਰੂਰੀ ਹੈ।

Aarti dhillon

This news is Content Editor Aarti dhillon