ਖੁਰਾਕ ’ਚ ਜ਼ਰੂਰ ਸ਼ਾਮਲ ਕਰੋ ਲੌਕੀ ਦਾ ਜੂਸ, ਢਿੱਡ ਦੀ ਗੈਸ ਸਣੇ ਕਈ ਸਮੱਸਿਆਵਾਂ ਤੋਂ ਮਿਲੇਗੀ ਰਾਹਤ

Sunday, Mar 28, 2021 - 11:23 AM (IST)

ਖੁਰਾਕ ’ਚ ਜ਼ਰੂਰ ਸ਼ਾਮਲ ਕਰੋ ਲੌਕੀ ਦਾ ਜੂਸ, ਢਿੱਡ ਦੀ ਗੈਸ ਸਣੇ ਕਈ ਸਮੱਸਿਆਵਾਂ ਤੋਂ ਮਿਲੇਗੀ ਰਾਹਤ

ਨਵੀਂ ਦਿੱਲੀ— ਭੱਜ-ਦੌੜ ਭਰੀ ਜ਼ਿੰਦਗੀ 'ਚ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ਹਾਲਤ 'ਚ ਸਰੀਰ ਨੂੰ ਫਿੱਟ ਰੱਖਣ ਲਈ ਲੌਕੀ ਦਾ ਜੂਸ ਪੀਣਾ ਚਾਹੀਦਾ ਹੈ। ਤੁਸੀਂ ਇਸ ਨੂੰ ਆਪਣੇ ਘਰ 'ਚ ਵੀ ਬਹੁਤ ਆਸਾਨੀ ਨਾਲ ਬਣਾ ਸਕਦੇ ਹੋ। ਲੌਕੀ 'ਚ ਮੌਜ਼ੂਦ ਪੋਟਾਸ਼ੀਅਮ, ਆਇਰਨ ਅਤੇ ਵਿਟਾਮਿਨਸ ਸਰੀਰ ਲਈ ਬਹੁਤ ਫ਼ਾਇਦੇਮੰਦ ਹੁੰਦੇ ਹਨ। ਉਂਝ ਤਾਂ ਸਾਰਿਆਂ ਦੇ ਘਰਾਂ 'ਚ ਲੌਕੀ ਦੀ ਸਬਜ਼ੀ ਬਣਾਈ ਜਾਂਦੀ ਹੈ ਪਰ ਲੌਕੀ ਦੇ ਜੂਸ ਨੂੰ ਰੋਜ਼ਾਨਾ ਪੀਣ ਨਾਲ ਸਰੀਰ ਦੀਆਂ ਕਈ ਬੀਮਾਰੀਆਂ ਦੂਰ ਹੁੰਦੀਆਂ ਹਨ। ਆਓ ਜਾਣਦੇ ਹਾਂ ਇਸ ਨਾਲ ਹੋਣ ਵਾਲੇ ਫ਼ਾਇਦਿਆਂ ਬਾਰੇ...

ਇਹ ਵੀ ਪੜ੍ਹੋ-Beauty Tips: ਚਿਹਰੇ ’ਤੋਂ ਕਿੱਲ-ਮੁਹਾਸੇ ਦੂਰ ਕਰਨ ਲਈ ਇੰਝ ਲਗਾਓ ਹਲਦੀ ਦਾ ਫੇਸਪੈਕ
ਲੌਕੀ ਦਾ ਜੂਸ ਬਣਾਉਣ ਦੀ ਵਿਧੀ
ਲੌਕੀ ਨੂੰ ਛਿੱਲ ਕੇ ਉਸ ਦੇ ਟੁੱਕੜੇ ਕਰ ਲਓ ਅਤੇ ਮਿਕਸੀ 'ਚ ਥੋੜ੍ਹਾ ਜਿਹਾ ਪਾਣੀ ਅਤੇ ਲੂਣ ਮਿਲਾ ਕੇ ਇਸ ਦਾ ਜੂਸ ਬਣਾ ਲਓ। ਤੁਸੀਂ ਆਪਣੀ ਮਰਜ਼ੀ ਦੇ ਹਿਸਾਬ ਨਾਲ ਇਸ 'ਚ ਕਾਲੀ ਮਿਰਚ ਵੀ ਮਿਲਾ ਸਕਦੇ ਹੋ। ਇਸ ਤਰ੍ਹਾਂ ਤੁਸੀਂ ਰੋਜ਼ਾਨਾ ਤਾਜ਼ਾ ਜੂਸ ਬਣਾ ਕੇ ਪੀ ਸਕਦੇ ਹੋ। 
ਜਾਣੋ ਇਸ ਨਾਲ ਹੋਣ ਵਾਲੇ ਫ਼ਾਇਦੇ

PunjabKesari
ਭਾਰ ਘੱਟ ਕਰੇ

ਰੋਜ਼ ਸਵੇਰੇ ਇਸ ਦਾ ਜੂਸ ਪੀਣ ਨਾਲ ਸਰੀਰ ਦਾ ਮੈਟਾਬਾਲੀਜ਼ਮ ਵਧਦਾ ਹੈ, ਜੋ ਸਰੀਰ ਦੀ ਫਾਲਤੂ ਚਰਬੀ ਨੂੰ ਘੱਟ ਕਰਦਾ ਹੈ ਅਤੇ ਭਾਰ ਵੀ ਘੱਟ ਕਰਨ 'ਚ ਮਦਦ ਕਰਦਾ ਹੈ। 

PunjabKesari
ਢਿੱਡ ਦੀ ਗੈਸ
ਲੌਕੀ ਦੀ ਤਾਸੀਰ ਠੰਡੀ ਹੁੰਦੀ ਹੈ। ਇਸ ਲਈ ਇਸ ਜੂਸ ਨੂੰ ਪੀਣ ਨਾਲ ਢਿੱਡ ਦੀ ਗੈਸ ਅਤੇ ਜਲਣ ਘੱਟ ਹੁੰਦੀ ਹੈ। ਜਿਨ੍ਹਾਂ ਲੋਕਾਂ ਨੂੰ ਗੈਸ ਦੀ ਪ੍ਰੇਸ਼ਾਨੀ ਹੈ ਉਨ੍ਹਾਂ ਲਈ ਇਹ ਜੂਸ ਕਾਫ਼ੀ ਫ਼ਾਇਦੇਮੰਦ ਹੁੰਦਾ ਹੈ। 

PunjabKesari
ਸ਼ੂਗਰ
ਇਸ ਜੂਸ ਨੂੰ ਪੀਣ ਨਾਲ ਸਰੀਰ ਦਾ ਬਲੱਡ ਪ੍ਰੈਸ਼ਰ ਕੰਟਰੋਲ 'ਚ ਰਹਿੰਦਾ ਹੈ। ਇੰਝ ਜਿਨ੍ਹਾਂ ਲੋਕਾਂ ਨੂੰ ਸ਼ੂਗਰ ਦੀ ਪਰੇਸ਼ਾਨੀ ਹੈ, ਉਹ ਰੋਜ਼ ਸਵੇਰੇ ਇਸ ਜੂਸ ਨੂੰ ਜ਼ਰੂਰ ਪੀਓ। 

ਇਹ ਵੀ ਪੜ੍ਹੋ-ਸਰ੍ਹੋਂ ਦੇ ਤੇਲ ’ਚ ਲਸਣ ਮਿਲਾ ਕੇ ਇੰਝ ਕਰੋ ਨਵਜੰਮੇ ਬੱਚੇ ਦੀ ਮਾਲਿਸ਼, ਹੱਡੀਆਂ ਹੋਣਗੀਆਂ ਮਜ਼ਬੂਤ
ਕਬਜ਼
ਲੌਕੀ ਅਤੇ ਅਦਰਕ ਦੇ ਜੂਸ 'ਚ ਕਾਫ਼ੀ ਮਾਤਰਾ 'ਚ ਫਾਈਬਰ ਮੌਜੂਦ ਹੁੰਦਾ ਹੈ, ਇਸ ਨਾਲ ਪਾਚਨ ਸਿਸਟਮ ਸੁਧਰ ਜਾਂਦਾ ਹੈ ਅਤੇ ਕਬਜ਼ ਦੀ ਪ੍ਰੇਸ਼ਾਨੀ ਦੂਰ ਹੁੰਦੀ ਹੈ। 

PunjabKesari
ਦਿਲ ਦੀ ਬੀਮਾਰੀ
ਇਸ ਨੂੰ ਪੀਣ ਨਾਲ ਸਰੀਰ 'ਚ ਕੋਲੈਸਟਰੋਲ ਦੀ ਮਾਤਰਾ ਸੰਤੁਲਿਤ ਰਹਿੰਦੀ ਹੈ। ਇਸ ਨਾਲ ਹਾਰਟ ਅਟੈਕ ਹੋਣ ਦਾ ਖ਼ਤਰਾ ਨਹੀਂ ਰਹਿੰਦਾ। 

PunjabKesari
ਬਲੱਡ ਪ੍ਰੈਸ਼ਰ
ਇਸ ਦਾ ਜੂਸ ਪੀਣ ਨਾਲ ਸਰੀਰ 'ਚ ਬਲੱਡ ਸਰਕੁਲੇਸ਼ਨ ਤੇਜ਼ ਹੁੰਦਾ ਹੈ। ਇਸ ਨਾਲ ਬਲੱਡ ਪ੍ਰੈਸ਼ਰ ਕੰਟਰੋਲ 'ਚ ਰਹਿੰਦਾ ਹੈ। 

ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦਿਓ। 


author

Aarti dhillon

Content Editor

Related News