Child Care: ਬੱਚਿਆਂ ਦੇ ਮਾਨਸਿਕ ਤੇ ਸਰੀਰਕ ਵਿਕਾਸ ਲਈ ਖਾਣੇ ‘ਚ ਜ਼ਰੂਰ ਸ਼ਾਮਲ ਕਰੋ ਇਹ ਸੂਪਰਫੂਡ

07/18/2023 12:59:08 PM

ਜਲੰਧਰ (ਬਿਊਰੋ) - ਅੱਜ ਦੇ ਸਮੇਂ ਵਿੱਚ ਬੱਚੇ ਪੌਸ਼ਟਿਕ ਖੁਰਾਕ ਦੀ ਥਾਂ ਜੰਕ ਫੂਡ ਖਾਣਾ ਜ਼ਿਆਦਾ ਪਸੰਦ ਕਰਦੇ ਹੋ, ਜੋ ਉਹਨਾਂ ਦੀ ਸਿਹਤ ਲਈ ਖ਼ਤਰਨਾਕ ਹੋ ਸਕਦਾ ਹੈ। ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਖੁਰਾਕ ਦੀ ਮਹੱਤਵਪੂਰਨ ਭੂਮਿਕਾ ਹੁੰਦੀ ਹੈ। ਸੰਤੁਲਿਤ ਅਤੇ ਸਹੀ ਖੁਰਾਕ ਦੇਣ ਨਾਲ ਬੱਚਿਆਂ ਦਾ ਸਹੀ ਵਿਕਾਸ ਹੁੰਦਾ ਹੈ। ਸੰਤੁਲਿਤ ਖੁਰਾਕ ਲੈਣ ਨਾਲ ਬੱਚਿਆਂ ਦੇ ਸਰੀਰ ਨੂੰ ਸਾਰੇ ਲੋੜੀਂਦੇ ਪੋਸ਼ਕ ਤੱਤ ਮਿਲ ਜਾਂਦੇ ਹਨ, ਜਿਹਨਾਂ ਦੀ ਉਹਨਾਂ ਨੂੰ ਲੋੜ ਹੁੰਦੀ ਹੈ। ਸਹੀ ਖੁਰਾਕ ਦੇਣ ਨਾਲ ਬੱਚਿਆਂ ਦੇ ਦਿਮਾਗ ਦਾ ਤੇਜ਼ ਵਿਕਾਸ ਹੁੰਦਾ ਹੈ ਅਤੇ ਉਹ ਤੰਦਰੁਸਤ ਰਹਿੰਦੇ ਹਨ। ਇਸ ਨਾਲ ਬੱਚੇ ਬੀਮਾਰ ਵੀ ਨਹੀਂ ਹੁੰਦੇ। ਜੇਕਰ ਤੁਸੀਂ ਵੀ ਆਪਣੇ ਬੱਚਿਆਂ ਦਾ ਸਰੀਰਕ ਅਤੇ ਮਾਨਸਿਕ ਵਿਕਾਸ ਮਜ਼ਬੂਤ ਕਰਨਾ ਚਾਹੁੰਦੇ ਹੋ ਤਾਂ ਉਹਨਾਂ ਦੀ ਡਾਈਟ 'ਚ ਉਕਤ ਚੀਜ਼ਾਂ ਜ਼ਰੂਰ ਸ਼ਾਮਲ ਕਰੋ...

ਅੰਡੇ
ਬੱਚਿਆਂ ਦੇ ਮਾਨਸਿਕ ਤੇ ਸਰੀਰਕ ਵਿਕਾਸ ਲਈ ਅੰਡੇ ਖਾਣੇ ਬਹੁਤ ਜ਼ਰੂਰੀ ਹੁੰਦੇ ਹਨ। ਆਂਡੇ 'ਚ ਪ੍ਰੋਟੀਨ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ। ਇਸ ‘ਚ ਓਮੇਗਾ-3 ਫੈਟੀ ਐਸਿਡ, ਫੋਲਿਕ ਐਸਿਡ, ਕੈਲਸ਼ੀਅਮ, ਕਾਰਬੋਹਾਈਡਰੇਟ, ਵਿਟਾਮਿਨ-ਡੀ ਅਤੇ ਵਿਟਾਮਿਨ ਬੀ-12 ਵੀ ਹੁੰਦਾ ਹੈ। ਅੰਡੇ ਦਾ ਸੇਵਨ ਕਰਨ ਨਾਲ ਦਿਮਾਗ ਤੇਜ਼ ਅਤੇ ਸਰੀਰਕ ਵਿਕਾਸ ਹੁੰਦਾ ਹੈ।

PunjabKesari

ਦਹੀਂ ਦਾ ਸੇਵਨ
ਸਰੀਰ ਨੂੰ ਤੰਦਰੁਸਤ ਰੱਖਣ ਲਈ ਬੱਚਿਆਂ ਨੂੰ ਰੋਜ਼ਾਨਾ ਦਹੀਂ ਖਾਣ ਲਈ ਦਿਓ, ਕਿਉਂਕਿ ਇਸ ਵਿੱਚ ਪ੍ਰੋਟੀਨ ਦੀ ਚੰਗੀ ਮਾਤਰਾ ਹੁੰਦੀ ਹੈ। ਦਹੀਂ ਵਿੱਚ ਆਇਓਡੀਨ ਵੀ ਹੁੰਦਾ ਹੈ, ਜੋ ਮਾਨਸਿਕ ਵਿਕਾਸ ਲਈ ਜ਼ਰੂਰੀ ਹੈ। ਬੱਚਿਆਂ ਨੂੰ ਕਦੇ ਵੀ ਸਾਦਾ ਦਹੀਂ ਖਾਣ ਨੂੰ ਨਹੀਂ ਦੇਣਾ ਚਾਹੀਦੈ। 

ਅਨਾਰ ਦਾ ਜੂਸ
ਬੱਚਿਆਂ ਦੇ ਮਾਨਸਿਕ ਤੇ ਸਰੀਰਕ ਵਿਕਾਸ ਲਈ ਉਹਨਾਂ ਨੂੰ ਅਨਾਰ ਦਾ ਜੂਸ ਦਿਓ। ਅਨਾਰ ਵਿੱਚ ਵਿਟਾਮਿਨ-ਬੀ, ਸੀ, ਕੇ, ਫਾਈਬਰ, ਆਇਰਨ, ਪੋਟਾਸ਼ੀਅਮ, ਜ਼ਿੰਕ ਅਤੇ ਓਮੇਗਾ-6 ਫੈਟੀ ਐਸਿਡ ਪਾਏ ਜਾਂਦੇ ਹਨ। ਅਨਾਰ ਦਾ ਜੂਸ ਬੱਚਿਆਂ ਦੀ ਯਾਦ ਸ਼ਕਤੀ ਨੂੰ ਵਧਾਉਂਦਾ ਹੈ।  

PunjabKesari

ਸੰਤਰਾ
ਬੱਚਿਆਂ ਨੂੰ ਵਿਟਾਮਿਨ-ਸੀ ਨਾਲ ਭਰਪੂਰ ਸੰਤਰੇ ਦਾ ਸੇਵਨ ਕਰਨਾ ਚਾਹੀਦਾ ਹੈ, ਕਿਉਂਕਿ ਇਸ ਨਾਲ ਬੱਚਿਆਂ ਦਾ ਮਾਨਸਿਕ ਤੇ ਸਰੀਰਕ ਵਿਕਾਸ ਹੁੰਦਾ ਹੈ। ਉਹ ਦਿਮਾਗ ਨੂੰ ਸਿਹਤਮੰਦ ਰੱਖਦਾ ਹੈ। 

ਦੁੱਧ 
ਬੱਚਿਆਂ ਦੇ ਮਾਨਸਿਕ ਤੇ ਸਰੀਰਕ ਵਿਕਾਸ ਲਈ ਦੁੱਧ ਬਹੁਤ ਜ਼ਰੂਰੀ ਹੈ। ਦੁੱਧ ਵਿੱਚ ਉਹ ਸਾਰੇ ਪੋਸ਼ਕ ਤੱਤ ਹੁੰਦੇ ਹਨ, ਜੋ ਛੋਟੇ ਬੱਚਿਆਂ ਲਈ ਬਹੁਤ ਜ਼ਰੂਰੀ ਹਨ। ਇਸ ‘ਚ ਵਿਟਾਮਿਨ ਡੀ, ਫਾਸਫੋਰਸ, ਕੈਲਸ਼ੀਅਮ ਅਤੇ ਹੋਰ ਕਈ ਪੋਸ਼ਕ ਤੱਤ ਮੌਜੂਦ ਹੁੰਦੇ ਹਨ। ਬੱਚਿਆਂ ਨੂੰ ਰੋਜ਼ਾਨਾ 2 ਵਾਰ ਦੁੱਧ ਜ਼ਰੂਰ ਪਿਲਾਓ।

PunjabKesari

ਹਰੀਆਂ ਸਬਜ਼ੀਆਂ
ਹਰੀਆਂ ਸਬਜ਼ੀਆਂ ਬੱਚਿਆਂ ਦੀ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦੀਆਂ ਹਨ। ਇਹ ਸਰੀਰ ਨੂੰ ਕਈ ਤਰ੍ਹਾਂ ਦੇ ਪੋਸ਼ਕ ਤੱਤ ਪ੍ਰਦਾਨ ਕਰਦੀਆਂ ਹਨ। ਤੁਸੀਂ ਬੱਚਿਆਂ ਦੀ ਰੋਜ਼ਾਨਾ ਖੁਰਾਕ ਵਿੱਚ ਪਾਲਕ, ਬਰੋਕਲੀ, ਗੋਭੀ ਵਰਗੀਆਂ ਚੀਜ਼ਾਂ ਨੂੰ ਜ਼ਰੂਰ ਸ਼ਾਮਲ ਕਰ ਸਕਦੇ ਹੋ, ਜਿਸ ਨਾਲ ਉਹਨਾਂ ਦਾ ਮਾਨਸਿਕ ਤੇ ਸਰੀਰਕ ਵਿਕਾਸ ਹੁੰਦਾ ਹੈ।

ਸੁੱਕੇ ਮੇਵੇ
ਬੱਚਿਆਂ ਦੇ ਮਾਨਸਿਕ ਤੇ ਸਰੀਰਕ ਵਿਕਾਸ ਲਈ ਸੁੱਕੇ ਮੇਵੇ ਬਹੁਤ ਜ਼ਰੂਰੀ ਹੁੰਦੇ ਹਨ। ਬਦਾਮ ‘ਚ ਫਾਈਬਰ, ਪ੍ਰੋਟੀਨ, ਵਿਟਾਮਿਨ-ਈ, ਮੈਗਨੀਸ਼ੀਅਮ ਦੇ ਨਾਲ-ਨਾਲ ਕਈ ਹੋਰ ਜ਼ਰੂਰੀ ਪੋਸ਼ਕ ਤੱਤ ਹੁੰਦੇ ਹਨ, ਜੋ ਦਿਲ ਅਤੇ ਦਿਮਾਗ ਨੂੰ ਤੰਦਰੁਸਤ ਰੱਖਦੇ ਹਨ। ਇਸ ਤੋਂ ਇਲਾਵਾ ਬੱਚਿਆਂ ਨੂੰ ਕੇਲਾ, ਕਾਜੂ, ਬਦਾਮ, ਸੁੱਕੇ ਅੰਜੀਰ, ਅਖਰੋਟ, ਘਿਓ, ਦਹੀਂ, ਫਲ ਅਤੇ ਸਬਜ਼ੀਆਂ ਅਤੇ ਸਾਬਤ ਅਨਾਜ ਵੀ ਦਿਓ।

PunjabKesari
 


rajwinder kaur

Content Editor

Related News