ਖੁਰਾਕ 'ਚ ਸ਼ਾਮਲ ਕਰੋ 'ਵੇਸਣ ਦੀ ਰੋਟੀ', ਹੋਣਗੇ ਬਾਕਮਾਲ ਫ਼ਾਇਦੇ
Monday, Feb 03, 2025 - 04:44 PM (IST)
ਹੈਲਥ ਡੈਸਕ- ਵੇਸਣ ਦੀ ਰੋਟੀ ਕਣਕ ਦੀ ਰੋਟੀ ਨਾਲੋਂ ਜ਼ਿਆਦਾ ਪੌਸ਼ਟਿਕ ਤੇ ਸਿਹਤਮੰਦ ਹੁੰਦੀ ਹੈ। ਕਣਕ ਦੀ ਰੋਟੀ ਨਾ ਸਿਰਫ਼ ਮੋਟਾਪਾ ਵਧਾਉਂਦੀ ਹੈ ਬਲਕਿ ਸ਼ੂਗਰ ਦੇ ਰੋਗੀਆਂ ਲਈ ਵੀ ਫਾਇਦੇਮੰਦ ਨਹੀਂ ਹੈ। ਇਸ ਲਈ ਜੇਕਰ ਤੁਸੀਂ ਕਣਕ ਦੀ ਰੋਟੀ ਦੀ ਬਜਾਏ ਵੇਸਣ ਦੀ ਰੋਟੀ ਖਾਣਾ ਸ਼ੁਰੂ ਕਰ ਦਿੰਦੇ ਹੋ ਤਾਂ ਤੁਹਾਨੂੰ ਸਰੀਰ 'ਚ ਤੇਜ਼ੀ ਨਾਲ ਬਦਲਾਅ ਦੇਖਣ ਨੂੰ ਮਿਲਦਾ ਹੈ।
ਇਹ ਵੀ ਪੜ੍ਹੋ-ਤੁਸੀਂ ਜਾਣਦੇ ਹੋ ਬੇਹੱਦ ਜ਼ਿਆਦਾ ਮਟਰ ਖਾਣ ਦੇ ਨੁਕਸਾਨ?
ਭਾਰ ਘਟਾਉਣ 'ਚ ਕਰੇ ਮਦਦ
ਵੇਸਣ ਦੀ ਰੋਟੀ 'ਚ ਕੈਲੋਰੀ ਘੱਟ ਤੇ ਫਾਈਬਰ ਜ਼ਿਆਦਾ ਹੁੰਦਾ ਹੈ, ਜੋ ਭਾਰ ਘਟਾਉਣ 'ਚ ਮਦਦ ਕਰਦਾ ਹੈ। ਵੇਸਣ ਦੀ ਰੋਟੀ ਤੁਹਾਡੇ ਭਾਰ ਨੂੰ ਘੱਟ ਕਰਨ ਵਿੱਚ ਮਦਦ ਕਰਦੀ ਹੈ। ਇਸ ਤੋਂ ਇਲਾਵਾ ਇਹ ਕਣਕ ਦੀ ਰੋਟੀ ਨਾਲੋਂ ਵੀ ਜ਼ਿਆਦਾ ਫਾਇਦੇਮੰਦ ਹੁੰਦੀ ਹੈ। ਜੋ ਲੋਕ ਵਜ਼ਨ ਘਟਾਉਣ ਬਾਰੇ ਸੋਚ ਰਹੇ ਹਨ, ਉਨ੍ਹਾਂ ਨੂੰ ਚਾਹੀਦਾ ਹੈ ਕਿ ਜੇਕਰ ਉਹ ਕਣਕ ਦੀ ਰੋਟੀ ਖਾ ਰਹੇ ਹਨ ਤਾਂ ਉਨ੍ਹਾਂ ਨੂੰ ਕਣਕ ਦੀ ਰੋਟੀ ਛੱਡ ਕੇ ਵੇਸਣ ਦੀ ਰੋਟੀ ਖਾਣੀ ਸ਼ੁਰੂ ਕਰ ਦੇਣੀ ਚਾਹੀਦੀ ਹੈ।
ਸ਼ੂਗਰ ਨੂੰ ਕੰਟਰੋਲ ਕਰੇ
ਵੇਸਣ ਦੀ ਰੋਟੀ ਵਿੱਚ ਘੱਟ ਗਲਾਈਸੈਮਿਕ ਇੰਡੈਕਸ ਹੁੰਦਾ ਹੈ, ਜੋ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦਾ ਹੈ। ਸ਼ੂਗਰ ਦੇ ਮਰੀਜ਼ਾਂ ਲਈ ਕਣਕ ਦੀ ਰੋਟੀ ਜ਼ਹਿਰ ਤੋਂ ਘੱਟ ਨਹੀਂ ਹੈ। ਅਜਿਹੇ 'ਚ ਜੇਕਰ ਤੁਸੀਂ ਵੇਸਣ ਦੀ ਰੋਟੀ ਦਾ ਸੇਵਨ ਕਰਦੇ ਹੋ ਤਾਂ ਇਹ ਤੁਹਾਡੇ ਸਰੀਰ ਲਈ ਬਹੁਤ ਫਾਇਦੇਮੰਦ ਹੈ।
ਇਹ ਵੀ ਪੜ੍ਹੋ-ਵੋਡਾਫੋਨ ਆਈਡੀਆ ਨੇ ਲਾਂਚ ਕੀਤੇ ਦੋ ਸਸਤੇ ਪਲਾਨ, ਮਿਲੇਗਾ ਸਾਲ ਭਰ ਮੁਫਤ ਕਾਲਿੰਗ ਦਾ ਮਜ਼ਾ
ਦਿਲ ਲਈ ਲਾਹੇਵੰਦ
ਵੇਸਣ ਦੀ ਰੋਟੀ ਵਿੱਚ ਓਮੇਗਾ-3 ਫੈਟੀ ਐਸਿਡ ਤੇ ਫਾਈਬਰ ਹੁੰਦਾ ਹੈ, ਜੋ ਦਿਲ ਦੀ ਸਿਹਤ ਨੂੰ ਵਧੀਆ ਬਣਾਉਣ ਵਿੱਚ ਮਦਦ ਕਰਦਾ ਹੈ। ਜੇਕਰ ਤੁਸੀਂ ਲਗਾਤਾਰ ਵੇਸਣ ਦੀ ਰੋਟੀ ਦਾ ਸੇਵਨ ਕਰਦੇ ਹੋ ਤਾਂ ਇਹ ਤੁਹਾਡੇ ਦਿਲ ਲਈ ਬਹੁਤ ਫਾਇਦੇਮੰਦ ਹੈ। ਰਾਤ ਨੂੰ ਵੇਸਣ ਦੀ ਰੋਟੀ ਖਾਣ ਦੀ ਕੋਸ਼ਿਸ਼ ਕਰੋ।
ਪਾਚਨ ਤੰਤਰ 'ਚ ਸੁਧਾਰ ਕਰਦੀ ਹੈ ਵੇਸਣ ਦੀ ਰੋਟੀ
ਵੇਸਣ ਦੀ ਰੋਟੀ 'ਚ ਫਾਈਬਰ ਹੁੰਦਾ ਹੈ, ਜੋ ਪਾਚਨ ਤੰਤਰ ਨੂੰ ਵਧੀਆ ਬਣਾਉਣ 'ਚ ਮਦਦ ਕਰਦਾ ਹੈ। ਜਿਨ੍ਹਾਂ ਲੋਕਾਂ ਨੂੰ ਕਬਜ਼ ਜਾਂ ਐਸੀਡਿਟੀ ਦੀ ਸਮੱਸਿਆ ਹੁੰਦੀ ਹੈ, ਉਹ ਵੇਸਣ ਦੀ ਰੋਟੀ ਦਾ ਜ਼ਿਆਦਾ ਸੇਵਨ ਕਰ ਸਕਦੇ ਹਨ। ਕਿਉਂਕਿ ਕਣਕ ਦੀ ਰੋਟੀ ਤੁਹਾਡੀ ਪਾਚਨ ਪ੍ਰਣਾਲੀ ਨੂੰ ਸੁਧਾਰਦੀ ਹੈ।
ਇਹ ਵੀ ਪੜ੍ਹੋ-ਤੁਸੀਂ ਜਾਣਦੇ ਹੋ 'Half Boiled Egg' ਖਾਣ ਦੇ ਫ਼ਾਇਦੇ?
ਕੈਂਸਰ ਦੇ ਖਤਰੇ ਨੂੰ ਘਟਾਉਣ 'ਚ ਕਰੇ ਮਦਦ
ਵੇਸਣ ਦੀ ਰੋਟੀ 'ਚ ਐਂਟੀਆਕਸੀਡੈਂਟ ਹੁੰਦੇ ਹਨ, ਜੋ ਕੈਂਸਰ ਦੇ ਖਤਰੇ ਨੂੰ ਘੱਟ ਕਰਨ 'ਚ ਮਦਦ ਕਰਦੇ ਹਨ। ਇਸ ਤੋਂ ਇਲਾਵਾ ਕਣਕ ਵਿੱਚ ਬਹੁਤ ਸਾਰੇ ਕੀਟਨਾਸ਼ਕ ਮਿਲਾਏ ਜਾਂਦੇ ਹਨ ਜਦ ਕਿ ਵੇਸਣ ਦੀ ਰੋਟੀ ਦੇ ਅਨਾਜ ਵਿੱਚ ਇਸ ਦੀ ਮਾਤਰਾ ਬਹੁਤ ਘੱਟ ਹੁੰਦੀ ਹੈ। ਅਜਿਹੇ 'ਚ ਵੇਸਣ ਦੀ ਰੋਟੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।