ਸਰੀਰ 'ਚ ਆਇਰਨ ਦੀ ਕਮੀ ਨੂੰ ਪੂਰਾ ਕਰਨ ਲਈ ਖੁਰਾਕ 'ਚ ਸ਼ਾਮਲ ਕਰੋ ਇਹ ਚੀਜ਼ਾਂ
Friday, Feb 07, 2025 - 06:59 PM (IST)
![ਸਰੀਰ 'ਚ ਆਇਰਨ ਦੀ ਕਮੀ ਨੂੰ ਪੂਰਾ ਕਰਨ ਲਈ ਖੁਰਾਕ 'ਚ ਸ਼ਾਮਲ ਕਰੋ ਇਹ ਚੀਜ਼ਾਂ](https://static.jagbani.com/multimedia/2025_2image_18_59_3905534056743.jpg)
ਹੈਲਥ ਡੈਸਕ- ਸਰੀਰ ਵਿੱਚ ਕਿਸੇ ਵੀ ਪੌਸ਼ਟਿਕ ਤੱਤ ਦੀ ਕਮੀ ਸਿਹਤ ਨੂੰ ਨੁਕਸਾਨ ਪਹੁੰਚਾ ਸਕਦੀ ਹੈ। ਹਾਲਾਂਕਿ ਸਾਡੇ ਖਾਣ-ਪੀਣ ਦੀਆਂ ਆਦਤਾਂ ਦਾ ਧਿਆਨ ਨਾ ਰੱਖਣ ਕਾਰਨ ਅਕਸਰ ਸਾਡੇ ਸਰੀਰ ਵਿੱਚ ਕਿਸੇ ਨਾ ਕਿਸੇ ਪੋਸ਼ਕ ਤੱਤਾਂ ਦੀ ਕਮੀ ਹੋ ਜਾਂਦੀ ਹੈ। ਇਨ੍ਹਾਂ ਵਿਚ ਆਇਰਨ ਵੀ ਸ਼ਾਮਲ ਹੈ। ਡਾਈਟ 'ਚ ਆਇਰਨ ਨਾਲ ਭਰਪੂਰ ਫੂਡਜ਼ ਨੂੰ ਘੱਟ ਸ਼ਾਮਲ ਕਰਨਾ ਜਾ ਨਾ ਕਰਨੇ ਦੀ ਵਜ੍ਹਾ ਨਾਲ ਸਰੀਰ 'ਚ ਇਸ ਦੀ ਕਮੀ ਸ਼ੁਰੂ ਹੋ ਜਾਂਦੀ ਹੈ। ਇਸ ਕਾਰਨ ਅਨੀਮੀਆ ਦਾ ਖਤਰਾ ਵੀ ਕਾਫੀ ਵੱਧ ਜਾਂਦਾ ਹੈ। ਇਸ ਕਾਰਨ ਥਕਾਵਟ, ਸਰੀਰਕ ਵਿਕਾਸ ਵਿੱਚ ਕਮੀ ਆਦਿ ਵਰਗੀਆਂ ਕਈ ਸਮੱਸਿਆਵਾਂ ਵੀ ਹੋ ਸਕਦੀਆਂ ਹਨ। ਇਸ ਲੇਖ ਵਿਚ ਅਸੀਂ ਆਇਰਨ ਨਾਲ ਭਰਪੂਰ ਕੁਝ ਫੂਡਜ਼ ਬਾਰੇ ਜਾਣਾਂਗੇ, ਜਿਨ੍ਹਾਂ ਨੂੰ ਤੁਹਾਨੂੰ ਆਪਣੀ ਖੁਰਾਕ ਵਿਚ ਸ਼ਾਮਲ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ- ਰੋਹਿਤ ਤੋਂ ਬਾਅਦ ਕੌਣ ਬਣੇਗਾ ਟੈਸਟ ਟੀਮ ਦਾ ਕਪਤਾਨ? ਗਿੱਲ-ਪੰਤ ਦੇ ਨਾਲ ਇਸ ਖਿਡਾਰੀ ਦੀ ਦਾਅਵੇਦਾਰੀ ਨੇ ਕੀਤਾ ਹੈਰਾਨ
ਆਇਰਨ ਨਾਲ ਭਰਪੂਰ ਫੂਡਜ਼
ਹਰੀਆਂ ਪੱਤੇਦਾਰ ਸਬਜ਼ੀਆਂ- ਪਾਲਕ, ਗੋਭੀ, ਮੇਥੀ ਵਰਗੀਆਂ ਹਰੀਆਂ ਪੱਤੇਦਾਰ ਸਬਜ਼ੀਆਂ ਵਿੱਚ ਆਇਰਨ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਇਨ੍ਹਾਂ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰਨ ਨਾਲ ਆਇਰਨ ਦੇ ਨਾਲ-ਨਾਲ ਵਿਟਾਮਿਨ ਏ ਦੀ ਕਮੀ ਨੂੰ ਦੂਰ ਕਰਨ 'ਚ ਮਦਦ ਮਿਲੇਗੀ। ਹਾਲਾਂਕਿ ਇਨ੍ਹਾਂ ਸਬਜ਼ੀਆਂ ਨੂੰ ਹਮੇਸ਼ਾ ਪਕਾ ਕੇ ਖਾਓ। ਇਨ੍ਹਾਂ ਨੂੰ ਪਕਾਉਣ ਨਾਲ ਇਨ੍ਹਾਂ 'ਚ ਮੌਜੂਦ ਆਇਰਨ ਦਾ Absorption ਸਰੀਰ 'ਚ ਆਸਾਨੀ ਨਾਲ ਹੋ ਜਾਂਦਾ ਹੈ।
ਇਹ ਵੀ ਪੜ੍ਹੋ-ਇਸ ਹਸੀਨਾ ਦੇ ਪਿਆਰ 'ਚ ਦੀਵਾਨੇ ਹੋਏ ਅਭਿਸ਼ੇਕ ਸ਼ਰਮਾ ! ਖੂਬਸੂਰਤੀ ਅੱਗੇ ਬਾਲੀਵੁੱਡ ਦੀਆਂ ਸੁੰਦਰੀਆਂ ਵੀ ਫੇਲ੍ਹ
ਮੱਛੀ- ਮੱਛੀ ਵਿੱਚ ਵੀ ਬਹੁਤ ਸਾਰਾ ਆਇਰਨ ਪਾਇਆ ਜਾਂਦਾ ਹੈ। ਖਾਸ ਕਰਕੇ ਟੁਨਾ, ਸਾਰਡੀਨ ਅਤੇ ਮੈਕਰੇਲ ਵਿੱਚ। ਇਨ੍ਹਾਂ ਨੂੰ ਖੁਰਾਕ ਦਾ ਹਿੱਸਾ ਬਣਾਉਣ ਨਾਲ ਆਇਰਨ ਦੇ ਨਾਲ-ਨਾਲ ਓਮੇਗਾ-3 ਫੈਟੀ ਐਸਿਡ, ਵਿਟਾਮਿਨ-ਬੀ12, ਨਿਆਸੀਨ ਅਤੇ ਹੋਰ ਕਈ ਵਿਟਾਮਿਨ ਅਤੇ ਖਣਿਜ ਪਾਏ ਜਾਂਦੇ ਹਨ। ਇਸ ਲਈ ਇਸ ਨੂੰ ਆਪਣੀ ਡਾਈਟ 'ਚ ਜ਼ਰੂਰ ਸ਼ਾਮਲ ਕਰੋ।
ਇਹ ਵੀ ਪੜ੍ਹੋ- IPL ਤੋਂ ਪਹਿਲਾਂ ਧੋਨੀ ਦੇ ਘਰ ਬਾਹਰ ਲਗਾਤਾਰ ਲੱਗ ਰਹੀ ਹੈ ਪ੍ਰਸ਼ੰਸਕਾਂ ਦੀ ਭੀੜ, ਜਾਣੋ ਕੀ ਹੈ ਵਜ੍ਹਾ
ਡ੍ਰਾਈ ਫਰੂਟਸ- ਡ੍ਰਾਈ ਫਰੂਟਸ ਖਾਣ ਨਾਲ ਸਰੀਰ ਨੂੰ ਆਇਰਨ ਦੀ ਭਰਪੂਰ ਮਾਤਰਾ ਮਿਲਦੀ ਹੈ। ਇਨ੍ਹਾਂ 'ਚ ਸਿਹਤਮੰਦ ਫੈਟ, ਵਿਟਾਮਿਨ, ਖਣਿਜ ਅਤੇ ਫਾਈਬਰ ਵੀ ਪਾਏ ਜਾਂਦੇ ਹਨ, ਜੋ ਚੰਗੀ ਸਿਹਤ ਬਣਾਈ ਰੱਖਣ 'ਚ ਮਦਦ ਕਰਦੇ ਹਨ। ਇਸ ਲਈ ਰੋਜ਼ਾਨਾ ਸੁੱਕੇ ਮੇਵੇ ਖਾਣਾ ਸਿਹਤ ਲਈ ਬਹੁਤ ਫ਼ਾਇਦੇਮੰਦ ਹੋ ਸਕਦਾ ਹੈ।
ਦਾਲਾਂ ਤੇ ਫਲ਼ੀਆ - ਚਿੱਟੇ ਚਨੇ, ਸੋਇਆਬੀਨ, ਦਾਲਾਂ, ਛੋਲਿਆਂ ਦੀ ਦਾਲ ਆਦਿ ਲੋਹੇ ਦੇ ਵਧੀਆ ਸਰੋਤ ਹਨ। ਆਇਰਨ ਦੇ ਨਾਲ-ਨਾਲ ਇਨ੍ਹਾਂ 'ਚ ਪ੍ਰੋਟੀਨ ਵੀ ਪਾਇਆ ਜਾਂਦਾ ਹੈ ਜੋ ਮਾਸਪੇਸ਼ੀਆਂ ਦੀ ਮਜ਼ਬੂਤੀ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਤੋਂ ਇਲਾਵਾ ਇਨ੍ਹਾਂ 'ਚ ਮੈਗਨੀਸ਼ੀਅਮ, ਪੋਟਾਸ਼ੀਅਮ ਅਤੇ ਫਾਈਬਰ ਪਾਇਆ ਜਾਂਦਾ ਹੈ ਜੋ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।