ਖੁਰਾਕ ’ਚ ਜ਼ਰੂਰ ਸ਼ਾਮਲ ਕਰੋ ਇਹ ਚੀਜ਼ਾਂ, ਅੱਖਾਂ ਦੀ ਰੋਸ਼ਨੀ ਤੇਜ਼ ਹੋਣ ਦੇ ਨਾਲ-ਨਾਲ ਮਿਲਣਗੇ ਹੋਰ ਵੀ ਫ਼ਾਇਦੇ
Saturday, Jan 23, 2021 - 01:11 PM (IST)
ਨਵੀਂ ਦਿੱਲੀ: ਸਾਡੇ ਸਰੀਰ ਦਾ ਸਭ ਤੋਂ ਕੋਮਲ ਅਤੇ ਨਾਜ਼ੁਕ ਹਿੱਸਾ ਅੱਖਾਂ ਹੁੰਦੀਆਂ ਹਨ। ਇਸ ਨਾਲ ਹੀ ਅਸੀਂ ਸਾਰੇ ਇਸ ਖ਼ੂਬਸੂਰਤ ਦੁਨੀਆ ਨੂੰ ਦੇਖ ਸਕਦੇ ਹਾਂ ਪਰ ਅੱਜ ਦੇ ਸਮੇਂ ’ਚ ਜ਼ਿਆਦਾਤਰ ਕੰਮ ਕੰਪਿਊਟਰ ’ਤੇ ਹੋਣ ਨਾਲ ਘੰਟਿਆਂ ਤੱਕ ਇਸ ਦੇ ਅੱਗੇ ਬੈਠਣ ਨਾਲ ਅੱਖਾਂ ਕਮਜ਼ੋਰ ਹੋਣ ਦੇ ਨਾਲ-ਨਾਲ ਇਸ ’ਚ ਜਲਨ, ਖਾਰਸ਼ ਆਦਿ ਪ੍ਰੇਸ਼ਾਨੀਆਂ ਹੋਣ ਲੱਗਦੀਆਂ ਹਨ। ਇਸ ਤੋਂ ਇਲਾਵਾ ਖੁਰਾਕ ਦਾ ਖ਼ਾਸ ਧਿਆਨ ਨਾ ਰੱਖਣ ਕਰਕੇ ਵੀ ਅੱਖਾਂ ਨਾਲ ਜੁੜੀਆਂ ਸਮੱਸਿਆਵਾਂ ਹੁੰਦੀਆਂ ਹਨ। ਅਜਿਹੇ ’ਚ ਇਸ ਤੋਂ ਬਚਣ ਲਈ ਆਪਣੀ ਰੋਜ਼ਾਨਾ ਦੀ ਖੁਰਾਕ ਦਾ ਖ਼ਾਸ ਧਿਆਨ ਰੱਖਣ ਦੀ ਲੋੜ ਹੁੰਦੀ ਹੈ। ਚੱਲੋ ਅੱਜ ਅਸੀਂ ਤੁਹਾਨੂੰ ਇਸ ਆਰਟੀਕਲ ਦੇ ਰਾਹੀਂ ਕੁਝ ਅਜਿਹੀਆਂ ਚੀਜ਼ਾਂ ਬਾਰੇ ’ਚ ਦੱਸਦੇ ਹਾਂ ਜਿਸ ਦੀ ਵਰਤੋਂ ਕਰਨ ਨਾਲ ਅੱਖਾਂ ਨੂੰ ਸਿਹਤਮੰਦ ਰੱਖਣ ’ਚ ਮਦਦ ਮਿਲਦੀ ਹੈ।
ਇਹ ਵੀ ਪੜ੍ਹੋ:Cooking Tips : ਘਰ ਦੀ ਰਸੋਈ 'ਚ ਇੰਝ ਬਣਾਓ ਗੁਡ਼਼ ਵਾਲੇ ਸ਼ੱਕਰਪਾਰੇ
ਗਾਜਰ: ਗਾਜਰ ’ਚ ਵਿਟਾਮਿਨ, ਕੈਲਸ਼ੀਅਮ, ਫਾਈਬਰ, ਐਂਟੀ-ਆਕਸੀਡੈਂਟ, ਐਂਟੀ-ਬੈਕਟੀਰੀਅਲ ਗੁਣ ਹੁੰਦੇ ਹਨ। ਅਜਿਹੇ ’ਚ ਇਹ ਅੱਖਾਂ ਲਈ ਬੇਹੱਦ ਫ਼ਾਇਦੇਮੰਦ ਮੰਨੀ ਜਾਂਦੀ ਹੈ। ਇਸ ਦੀ ਸਬਜ਼ੀ, ਸਲਾਦ ਜਾਂ ਜੂਸ ਦੇ ਰੂਪ 'ਚ ਵਰਤੋਂ ਕਰਨ ਨਾਲ ਅੱਖਾਂ ਦੀ ਰੋਸ਼ਨੀ ਵਧਣ ਦੇ ਨਾਲ ਇਸ ਨਾਲ ਜੁੜੀਆਂ ਪ੍ਰੇਸ਼ਾਨੀਆਂ ਦੂਰ ਹੋਣ ’ਚ ਮਦਦ ਮਿਲਦੀ ਹੈ। ਖ਼ਾਸ ਤੌਰ ’ਤੇ ਜਿਨ੍ਹਾਂ ਲੋਕਾਂ ਨੂੰ ਚਸ਼ਮਾ (ਐਨਕਾਂ) ਲੱਗੀਆਂ ਹੁੰਦੀਆਂ ਹਨ ਉਨ੍ਹਾਂ ਨੂੰ ਰੋਜ਼ਾਨਾ 1 ਗਿਲਾਸ ਗਾਜਰ ਦਾ ਜੂਸ ਜ਼ਰੂਰ ਪੀਣਾ ਚਾਹੀਦਾ ਹੈ।
ਹਰੀਆਂ ਸਬਜ਼ੀਆਂ: ਅੱਖਾਂ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਹਰੀਆਂ ਪੱਤੇਦਾਰ ਸਬਜ਼ੀਆਂ ਨੂੰ ਆਪਣੀ ਰੋਜ਼ਾਨਾ ਖੁਰਾਕ ’ਚ ਜ਼ਰੂਰ ਸ਼ਾਮਲ ਕਰੋ। ਇਸ ’ਚ ਕੈਲਸ਼ੀਅਮ, ਆਇਰਨ, ਵਿਟਾਮਿਨ, ਐਂਟੀ-ਆਕਸੀਡੈਂਟ, ਐਂਟੀ-ਬੈਕਟੀਰੀਅਲ ਗੁਣ ਹੁੰਦੇ ਹਨ। ਅਜਿਹੇ ’ਚ ਅੱਖਾਂ ਨੂੰ ਪੂਰਾ ਪੋਸ਼ਣ ਮਿਲਣ ਦੇ ਨਾਲ-ਨਾਲ ਰੋਸ਼ਨੀ ਵਧਣ ’ਚ ਮਦਦ ਮਿਲਦੀ ਹੈ। ਨਾਲ ਹੀ ਅੱਖਾਂ ’ਚ ਜਲਨ, ਖਾਰਸ਼ ਆਦਿ ਦੀ ਪ੍ਰੇਸ਼ਾਨੀ ਦੂਰ ਹੁੰਦੀ ਹੈ।
ਆਂਡੇ: ਆਂਡਿਆਂ ’ਚ ਕੈਲਸ਼ੀਅਮ, ਪ੍ਰੋਟੀਨ, ਅਮੀਨੋ ਐਸਿਡ, ਸਲਫਰ, ਲੈਕਟਿਨ, ਲਿਊਟਿਨ, ਵਿਟਾਮਿਨ ਬੀ 2 ਮੌਜੂਦ ਹੁੰਦਾ ਹੈ। ਇਸ ਦੀ ਵਰਤੋਂ ਨਾਲ ਅੱਖਾਂ ਨੂੰ ਪੋਸ਼ਣ ਮਿਲਣ ਦੇ ਨਾਲ ਮਜ਼ਬੂਤੀ ਵੀ ਮਿਲਦੀ ਹੈ।
ਮੱਛੀ: ਮੱਛੀ ਹਾਈ ਪ੍ਰੋਟੀਨ ਨਾਲ ਭਰਪੂਰ ਹੁੰਦੀ ਹੈ। ਇਸ ਨੂੰ ਖਾਣ ਨਾਲ ਅੱਖਾਂ ਦੀ ਰੋਸ਼ਨੀ ਤੇਜ਼ ਹੋਣ ਦੇ ਨਾਲ ਇਸ ਨਾਲ ਜੁੜੀਆਂ ਬਿਮਾਰੀਆਂ ਦੇ ਹੋਣ ਦਾ ਖ਼ਤਰਾ ਘੱਟ ਰਹਿੰਦਾ ਹੈ।
ਇਹ ਵੀ ਪੜ੍ਹੋ:Cooking Tips :ਘਰ ਦੀ ਰਸੋਈ ’ਚ ਇੰਝ ਬਣਾਓ ਛੋਲਿਆਂ ਦੀ ਦਾਲ ਦੀ ਖ਼ਿਚੜੀ
ਸੋਇਆਬੀਨ:ਮੱਛੀ ਦੀ ਤਰ੍ਹਾਂ ਸੋਇਆਬੀਨ ’ਚ ਵੀ ਉੱਚ ਮਾਤਰਾ ’ਚ ਪ੍ਰੋਟੀਨ ਪਾਇਆ ਜਾਂਦਾ ਹੈ। ਅਜਿਹੇ ’ਚ ਸ਼ਾਕਹਾਰੀ ਲੋਕ ਸੋਇਆਬੀਨ ਦੀ ਵਰਤੋਂ ਕਰਨ ਨਾਲ ਸਹੀ ਮਾਤਰਾ ’ਚ ਪ੍ਰੋਟੀਨ ਪਾ ਸਕਦੇ ਹਨ। ਇਸ ਨਾਲ ਅੱਖਾਂ ਦੀ ਕਮਜ਼ੋਰੀ ਦੂਰ ਹੋ ਕੇ ਇਸ ਨਾਲ ਜੁੜੀਆਂ ਬਿਮਾਰੀਆਂ ਦੇ ਹੋਣ ਦਾ ਬਚਾਅ ਰਹਿੰਦਾ ਹੈ।
ਬਾਦਾਮ ਵਾਲਾ ਦੁੱਧ: ਬਾਦਾਮ ’ਚ ਵਿਟਾਮਿਨ ਈ, ਐਂਟੀ-ਆਕਸੀਡੈਂਟ ਗੁਣ ਜ਼ਿਆਦਾ ਮਾਤਰਾ ’ਚ ਹੁੰਦੇ ਹਨ। ਇਸ ਨੂੰ ਭਿਓ ਕੇ ਜਾਂ ਦੁੱਧ ’ਚ ਮਿਲਾ ਕੇ ਵਰਤੋਂ ਕਰਨ ਨਾਲ ਅੱਖਾਂ ਨਾਲ ਜੁੜੀਆਂ ਬਿਮਾਰੀਆਂ ਨਾਲ ਲੜਣ ਦੀ ਸ਼ਕਤੀ ਮਿਲਦੀ ਹੈ। ਅੱਖਾਂ ਦੀ ਰੋਸ਼ਨੀ ਵਧਾਉਣ ਲਈ ਹਫ਼ਤੇ ’ਚ 3-4 ਵਾਰ ਦੁੱਧ ’ਚ ਬਾਦਾਮ ਉਬਾਲ ਕੇ ਪੀਣਾ ਫ਼ਾਇਦੇਮੰਦ ਹੁੰਦਾ ਹੈ।
ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦਿਓ।