ਗਰਮੀਆਂ 'ਚ ਜ਼ਰੂਰ ਕਰੋ 'ਤਰ' ਦੀ ਵਰਤੋਂ, ਸਰੀਰ 'ਚ ਪਾਣੀ ਦੀ ਘਾਟ ਸਣੇ ਹੋਣਗੇ ਹੋਰ ਵੀ ਲਾਭ

Sunday, Mar 19, 2023 - 11:31 AM (IST)

ਨਵੀਂ ਦਿੱਲੀ- ਗਰਮੀਆਂ ਦੇ ਮੌਸਮ ‘ਚ ਲੋਕਾਂ ਵਲੋਂ ਤਰ ਦੀ ਬਹੁਤ ਜ਼ਿਆਦਾ ਵਰਤੋਂ ਕੀਤੀ ਜਾਂਦੀ ਹੈ। ਲੋਕ ਤਰ ਦਾ ਸਲਾਦ ਬਹੁਤ ਸ਼ੌਂਕ ਨਾਲ ਖਾਂਦੇ ਹਨ। ਗਰਮੀ ਦੇ ਮੌਸਮ ‘ਚ ਤਰ ਦੀ ਮੰਗ ਬਹੁਤ ਜ਼ਿਆਦਾ ਹੁੰਦੀ ਹੈ, ਕਿਉਂਕਿ ਇਸ ‘ਚ ਕੈਲਸ਼ੀਅਮ, ਫਾਸਫੋਰਸ, ਸੋਡੀਅਮ ਅਤੇ ਮੈਗਨੀਸ਼ੀਅਮ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ। ਇਸ ਨੂੰ ਖਾਣ ਨਾਲ ਸਰੀਰ ‘ਚ ਪਾਣੀ ਦੀ ਘਾਟ ਨਹੀਂ ਹੁੰਦੀ। ਤਰ ਖਾਣ ਨਾਲ ਸਰੀਰ ਦੀਆਂ ਬਹੁਤ ਸਾਰੀਆਂ ਬੀਮਾਰੀਆਂ ਦੂਰ ਹੋ ਜਾਂਦੀਆਂ ਹਨ। ਰੋਜ਼ਾਨਾ ਇਸ ਦੀ ਵਰਤੋਂ ਕਰਨ ਨਾਲ ਗੁਰਦੇ ਦੀਆਂ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ। ਆਓ ਅੱਜ ਅਸੀਂ ਜਾਣਦੇ ਤਾਂ ਕਿ ਤਰ ਖਾਣ ਨਾਲ ਕਿਹੜੀਆਂ-ਕਿਹੜੀਆਂ ਬੀਮਾਰੀਆਂ ਦੂਰ ਹੁੰਦੀਆਂ ਹਨ...

ਇਹ ਵੀ ਪੜ੍ਹੋ- ਏਅਰ ਇੰਡੀਆ ਨੇ ਫਿਰ ਦਿੱਤਾ VRS ਦਾ ਆਫ਼ਰ, 2100 ਕਰਮਚਾਰੀਆਂ ਨੂੰ ਮਿਲੇਗਾ ਮੌਕਾ
1. ਪਾਣੀ ਦੀ ਘਾਟ ਨੂੰ ਪੂਰਾ ਕਰੇ
ਗਰਮੀਆਂ ‘ਚ ਅਕਸਰ ਲੋਕਾਂ ਦੇ ਸਰੀਰ ‘ਚ ਪਾਣੀ ਦੀ ਘਾਟ ਹੋ ਜਾਂਦੀ ਹੈ। ਸਰੀਰ ‘ਚ ਪਾਣੀ ਦੀ ਮਾਤਰਾ ਨੂੰ ਪੂਰਾ ਕਰਨ ਲਈ ਰੋਜ਼ਾਨਾ ਤਰ ਖਾਣੀ ਸ਼ੁਰੂ ਕਰੋ। ਇਸ ਨੂੰ ਖਾਣ ਨਾਲ ਸਰੀਰ ‘ਚੋਂ ਜ਼ਹਿਰੀਲੇ ਪਦਾਰਥ ਬਾਹਰ ਨਿਕਲ ਜਾਂਦੇ ਹਨ।
2. ਮੋਟਾਪਾ ਦੂਰ ਕਰੇ
ਜੋ ਲੋਕ ਜਲਦੀ ਆਪਣਾ ਭਾਰ ਘਟਾਉਣਾ ਚਾਹੁੰਦੇ ਹਨ, ਉਨ੍ਹਾਂ ਲਈ ਤਰ ਬਹੁਤ ਫ਼ਾਇਦੇਮੰਦ ਹੁੰਦੀ ਹੈ। ਇਸ ‘ਚ ਫਾਈਬਰ ਦੀ ਭਰਪੂਰ ਮਾਤਰਾ ਮੌਜੂਦ ਹੁੰਦੀ ਹੈ, ਜੋ ਭਾਰ ਨੂੰ ਕੰਟਰੋਲ ‘ਚ ਰੱਖਣ ਦਾ ਕੰਮ ਕਰਦੀ ਹੈ।

PunjabKesari
3. ਚਮੜੀ ਲਈ ਫ਼ਾਇਦੇਮੰਦ
ਮੁਲਾਇਮ ਚਮੜੀ ਨੂੰ ਦੂਰ ਕਰਨ ਲਈ ਤਰ ਦੀ ਵਰਤੋਂ ਕਰੋ। ਚਿਹਰੇ ‘ਤੇ ਤਰ ਰਗੜ ਕੇ ਪਾਣੀ ਨਾਲ ਧੋ ਲਓ। ਇਸ ਨਾਲ ਚਿਹਰੇ ਦੀ ਚਿਕਨਾਈ ਦੂਰ ਹੋ ਜਾਵੇਗੀ ਅਤੇ ਦੂਜੇ ਪਾਸੇ ਚਿਹਰੇ ਦੇ ਦਾਗ-ਧੱਬੇ ਦੂਰ ਹੋ ਜਾਣਗੇ।

ਇਹ ਵੀ ਪੜ੍ਹੋ-ਵਿਦੇਸ਼ੀ ਮੁਦਰਾ ਭੰਡਾਰ 2.4 ਅਰਬ ਡਾਲਰ ਘੱਟ ਕੇ 560 ਅਰਬ ਡਾਲਰ 'ਤੇ
4. ਦਿਮਾਗ ਦੀ ਗਰਮੀ ਦੂਰ ਕਰੇ
ਗਰਮੀਆਂ ਦੇ ਮੌਸਮ ‘ਚ ਕਈ ਵਾਰ ਦਿਮਾਗ ‘ਚ ਗਰਮੀ ਹੋ ਜਾਂਦੀ ਹੈ। ਇਸ ਨਾਲ ਵਿਅਕਤੀ ਚਿੜਚਿੜਾ ਉਦਾਸ ਹੋਣ ਲੱਗਦਾ ਹੈ। ਦਿਮਾਗ ਦੀ ਗਰਮੀ ਮਿਟਾਉਣ ਅਤੇ ਠੰਡਕ ਪਹੁੰਚਾਉਣ ਲਈ ਤਰ ਦੇ ਬੀਜਾਂ ਦੀ ਠੰਡਾਈ ਦੇ ਰੂਪ ‘ਚ ਵਰਤੋਂ ਕਰੋ।

PunjabKesari
5. ਮਜ਼ਬੂਤ ਪਾਚਨ ਤੰਤਰ
ਸਿਹਤਮੰਦ ਰਹਿਣ ਲਈ ਢਿੱਡ ਦਾ ਸਿਹਤਮੰਦ ਰਹਿਣਾ ਬਹੁਤ ਜ਼ਰੂਰੀ ਹੁੰਦਾ ਹੈ, ਜੇ ਢਿੱਡ ‘ਚ ਗੜਬੜੀ ਹੋਵੇ ਤਾਂ ਸਰੀਰ ਨੂੰ ਕਈ ਤਰ੍ਹਾਂ ਦੀਆਂ ਬੀਮਾਰੀਆਂ ਘੇਰ ਲੈਂਦੀਆਂ ਹਨ। ਅੱਜ ਕੱਲ੍ਹ ਜ਼ਿਆਦਾਤਰ ਲੋਕਾਂ ਨੂੰ ਕਬਜ਼, ਐਸੀਡਿਟੀ, ਛਾਤੀ ‘ਚ ਜਲਣ ਜਾਂ ਗੈਸ ਵਰਗੀਆਂ ਸਮੱਸਿਆਵਾਂ ਰਹਿੰਦੀਆਂ ਹਨ। ਇਸ ਤੋਂ ਰਾਹਤ ਪਾਉਣ ਲਈ ਰੋਜ਼ਾਨਾ ਤਰ ਦੀ ਵਰਤੋਂ ਕਰੋ। ਲਗਾਤਾਰ ਤਰ ਖਾਣ ਨਾਲ ਕੁਝ ਹੀ ਦਿਨਾਂ ‘ਚ ਪਾਚਨ ਤੰਤਰ ਮਜ਼ਬੂਤ ਹੋਣ ਲੱਗਦਾ ਹੈ।

ਇਹ ਵੀ ਪੜ੍ਹੋ- IDBI ਬੈਂਕ ਨੂੰ ਵੇਚਣ ਦੀ ਤਿਆਰੀ ’ਚ ਸਰਕਾਰ
6. ਸ਼ੂਗਰ ਨੂੰ ਕਰੇ ਕੰਟਰੋਲ
ਸ਼ੂਗਰ ਅੱਜ ਦੇ ਸਮੇਂ ‘ਚ ਆਮ ਸਮੱਸਿਆ ਹੋ ਗਈ ਹੈ। ਹਰ 10 ‘ਚੋਂ 7 ਲੋਕਾਂ ‘ਚ ਸ਼ੂਗਰ ਦੇਖਣ ਨੂੰ ਮਿਲ ਰਹੀ ਹੈ। ਜਦੋਂ ਸਰੀਰ ‘ਚ ਇੰਸੁਲਿਨ ਬਣਨਾ ਬੰਦ ਹੋ ਜਾਂਦਾ ਹੈ ਤਾਂ ਸ਼ੂਗਰ ਪੱਧਰ ਵਧਣ ਲੱਗਦਾ ਹੈ। ਸ਼ੂਗਰ ਪੱਧਰ ਨੂੰ ਕੰਟਰੋਲ ‘ਚ ਰੱਖਣ ਲਈ ਰੋਜ਼ਾਨਾ ਤਰ ਦੀ ਵਰਤੋਂ ਕਰੋ।
7. ਕੋਲੈਸਟਰੋਲ ਨੂੰ ਕਰੇ ਕੰਟਰੋਲ
ਤਰ ਖਾਣ ਨਾਲ ਇੰਸੁਲਿਨ ਦੇ ਪੱਧਰ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਤਰ ‘ਚ ਸਟੀਰਾਲ ਪਾਇਆ ਜਾਂਦਾ ਹੈ, ਜੋ ਕੋਲੈਸਟਰੋਲ ਦੇ ਪੱਧਰ ਨੂੰ ਘੱਟ ਕਰਦਾ ਹੈ। ਇਸ ‘ਚ ਇੰਸੁਲਿਨ ਪੱਧਰ ਨੂੰ ਕੰਟਰੋਲ ਕਰਨ ਦੀ ਸਮੱਰਥਾ ਹੁੰਦੀ ਹੈ। 

ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ। 


Aarti dhillon

Content Editor

Related News