ਗੋਡਿਆਂ ਦੇ ਦਰਦ ਲਈ ਲਾਹੇਵੰਦ ਹੈ 'ਕਰੇਲਾ', ਜਾਣੋ ਹੋਰ ਵੀ ਹੈਰਾਨੀਜਨਕ ਫਾਇਦੇ

06/02/2019 1:38:35 PM

ਜਲੰਧਰ— ਕਰੇਲੇ ਖਾਣੇ ਹਰ ਕੋਈ ਪਸੰਦ ਨਹੀਂ ਕਰਦਾ ਪਰ ਕਰੇਲੇ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਇਹ ਡਾਇਬਟੀਜ਼ ਮਰੀਜ਼ਾਂ ਲਈ ਦਵਾਈ ਦਾ ਕੰਮ ਕਰਦੇ ਹਨ। ਖਾਣ 'ਚ ਭਾਵੇਂ ਇਹ ਕੌੜਾ ਹੁੰਦਾ ਹੈ ਪਰ ਸਿਹਤ ਲਈ ਬਹੁਤ ਗੁਣਕਾਰੀ ਹੁੰਦਾ ਹੈ। ਅੱਜ ਅਸੀਂ ਤੁਹਾਨੂੰ ਕਰੇਲਾ ਖਾਣ ਨਾਲ ਹੁੰਦੇ ਫਾਇਦਿਆਂ ਬਾਰੇ ਜਾਣਕਾਰੀ ਦੇ ਰਹੇ ਹਾਂ। 
ਕਰੇਲਿਆਂ 'ਚ ਇਹ ਵਿਟਾਮਿਨਸ ਹੁੰਦੇ ਨੇ ਮੌਜੂਦ 
ਕਰੇਲਿਆਂ 'ਚ ਵਿਟਾਮਿਨ-ਏ, ਬੀ, ਸੀ ਅਤੇ ਕੈਰੋਟੀਨ, ਐਂਟੀ ਆਕਸੀਡੈਂਟ, ਬੀਟਾ ਕੈਰੋਟੀਨ, ਆਇਰਨ, ਜ਼ਿੰਕ, ਮੈਗਨੀਸ਼ੀਅਮ ਵਰਗੇ ਖਣਿਜ ਤੱਤ ਹੁੰਦੇ ਹਨ। ਇਸ ਨੂੰ ਸਬਜ਼ੀ, ਅਚਾਰ, ਸਲਾਦ, ਜੂਸ ਆਦਿ ਦੇ ਰੂਪ 'ਚ ਖਾਧਾ ਜਾ ਸਕਦਾ ਹੈ। 
ਜਾਣੋ ਕਰੇਲੇ ਖਾਣ ਨਾਲ ਹੋਣ ਵਾਲੇ ਫਾਇਦਿਆਂ ਬਾਰੇ
ਸਿਰ ਦਰਦ ਦੂਰ ਕਰਦਾ ਹੈ
ਕਰੇਲੇ ਦੀਆਂ ਤਾਜ਼ੀਆਂ ਪੱਤੀਆਂ ਨੂੰ ਪੀਸ ਕੇ ਮੱਥੇ 'ਤੇ ਲਗਾਉਣ ਨਾਲ ਸਿਰ ਦਰਦ ਤੋਂ ਆਰਾਮ ਮਿਲਦਾ ਹੈ।

PunjabKesari
ਮੂੰਹ ਦੇ ਛਾਲਿਆਂ ਤੋਂ ਛੁਟਕਾਰਾ ਦਿਵਾਉਂਦਾ ਹੈ
ਕਰੇਲੇ ਮੂੰਹ ਦੇ ਛਾਲਿਆਂ ਲਈ ਅਚੂਕ ਦਵਾਈ ਹੈ। ਕਰੇਲੇ ਦੀਆਂ ਪੱਤੀਆਂ ਦਾ ਰਸ ਕੱਢ ਕੇ ਉਸ 'ਚ ਥੋੜ੍ਹੀ ਜਿਹੀ ਮੁਲਤਾਨੀ ਮਿੱਟੀ ਮਿਲਾ ਕੇ ਪੇਸਟ ਬਣਾ ਲਓ ਅਤੇ ਮੂੰਹ ਦੇ ਛਾਲਿਆਂ 'ਤੇ ਲਗਾਓ। ਮੁਲਤਾਨੀ ਮਿੱਟੀ ਨਾ ਮਿਲੇ ਤਾਂ ਕਰੇਲੇ ਦੇ ਰਸ 'ਚ ਰੂੰ ਡੁੱਬੋ ਕੇ ਛਾਲਿਆਂ ਵਾਲੀ ਥਾਂ 'ਤੇ ਲਗਾਓ ਅਤੇ ਲਾਰ ਨੂੰ ਬਾਹਰ ਆਉਣ ਦਿਓ ਇਸ ਨਾਲ ਮੂੰਹ ਦੇ ਛਾਲੇ ਠੀਕ ਹੋ ਜਾਣਗੇ।
ਚਰਬੀ ਘੱਟ ਕਰੇ
ਘੱਟ ਤੇਲ 'ਚ ਬਣੀ ਕਰੇਲੇ ਦੀ ਸਬਜੀ ਅਤੇ ਉਬਲਿਆ ਕਰੇਲਾ, ਕਰੇਲੇ ਦਾ ਜੂਸ ਸਰੀਰ 'ਚੋਂ ਚਰਬੀ ਦੀ ਮਾਤਰਾ ਘੱਟ ਕਰਦਾ ਹੈ। ਮੋਟਾਪੇ 'ਚ ਨਿੰਬੂ ਦੇ ਰਸ ਨਾਲ ਕਰੇਲੇ ਖਾਣ ਨਾਲ ਲਾਭ ਮਿਲਦਾ ਹੈ। 
ਗੋਡਿਆਂ ਦੇ ਦਰਦ 'ਚ ਫਾਇਦੇਮੰਦ
ਕੱਚੇ ਕਰੇਲੇ ਨੂੰ ਅੱਗ 'ਤੇ ਭੁੰਨ ਕੇ ਫਿਰ ਮਸਲ ਕੇ ਰੂੰ 'ਚ ਲਪੇਟ ਕੇ ਗੋਡਿਆਂ 'ਤੇ ਬੰਨਣ ਨਾਲ ਦਰਦ 'ਚ ਆਰਾਮ ਮਿਲਦਾ ਹੈ।
ਡਾਇਬਟੀਜ਼ ਕਰੇ ਕੰਟਰੋਲ
ਕਰੇਲੇ ਦੇ ਗੁੱਦੇ ਨੂੰ ਅੱਧਾ ਘੰਟਾ ਪਾਣੀ 'ਚ ਪਾ ਕੇ ਉਬਾਲੋ। ਇਸ ਪਾਣੀ 'ਚ ਪੈਰ ਡੁਬੋ ਕੇ ਬੈਠਣ ਨਾਲ ਸ਼ੂਗਰ ਕੰਟਰੋਲ 'ਚ ਰਹਿੰਦੀ ਹੈ।
ਪੇਟ ਦੇ ਕੀੜੇ ਕਰੇ ਦੂਰ
ਕਰੇਲੇ ਦੀਆਂ ਪੱਤੀਆਂ ਦੇ ਰਸ ਨਾਲ ਇਕ ਗਿਲਾਸ ਲੱਸੀ ਪੀਣ ਨਾਲ ਪੇਟ ਦੇ ਕੀੜੇ ਮਰ ਜਾਂਦੇ ਹਨ।

PunjabKesari
ਦਮਾ ਦੀ ਬੀਮਾਰੀ ਲਾਹੇਵੰਦ
ਦਮਾ ਹੋਣ ਦੀ ਸਥਿਤੀ 'ਚ ਦੋ ਚਮਚ ਕਰੇਲੇ ਦਾ ਰਸ, ਤੁਲਸੀ ਦੇ ਪੱਤਿਆਂ ਦਾ ਰਸ ਅਤੇ ਸ਼ਹਿਦ ਨੂੰ ਮਿਲਾ ਕੇ ਰਾਤ ਨੂੰ ਪੀਣ ਨਾਲ ਫਾਇਦਾ ਹੁੰਦਾ ਹੈ।
ਜ਼ਖਮ ਠੀਕ ਕਰੇ
ਜ਼ਖਮ 'ਤੇ ਕਰੇਲੇ ਦੀਆਂ ਜੜ੍ਹਾਂ ਨੂੰ ਪੀਸ ਕੇ ਲਗਾਉਣ ਨਾਲ ਜਖਮ ਪੱਕ ਜਾਂਦਾ ਹੈ। ਇਸ ਨਾਲ ਜ਼ਖਮ ਜਲਦੀ ਠੀਕ ਹੋ ਜਾਂਦਾ ਹੈ। ਜੇ ਤੁਹਾਡੇ ਕੋਲ ਕਰੇਲੇ ਦੀ ਜੜ੍ਹ ਨਹੀਂ ਹੈ ਤਾਂ ਇਸ ਦੀਆਂ ਪੱਤੀਆਂ ਨੂੰ ਪੀਸ ਕੇ ਗਰਮ ਕਰਕੇ ਪੱਟੀ ਬੰਨ੍ਹ ਲਓ। ਇਸ ਨਾਲ ਇਹ ਜਲਦੀ ਠੀਕ ਹੋ ਜਾਵੇਗਾ।
ਪੱਥਰੀ 'ਚ ਵੀ ਹੈ ਫਾਇਦੇਮੰਦ
ਕਰੇਲੇ ਦੇ ਰਸ ਨੂੰ ਪੀਣ ਨਾਲ ਪੱਥਰੀ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ। ਇਸ ਲਈ ਪੱਥਰੀ ਦੀ ਸਮੱਸਿਆ ਹੋਣ 'ਤੇ ਰੋਜ਼ਾਨਾ ਇਸ ਦੇ ਰਸ ਦੀ ਵਰਤੋਂ ਕਰੋ।


shivani attri

Content Editor

Related News